Shadow

Author: admin

ਆਰ.ਓ. 10-ਫ਼ਿਰੋਜ਼ਪੁਰ ਨੇ ਸ਼ਾਂਤਮਈ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼, ਸੁਰੱਖਿਆ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਧੰਨਵਾਦ

ਆਰ.ਓ. 10-ਫ਼ਿਰੋਜ਼ਪੁਰ ਨੇ ਸ਼ਾਂਤਮਈ ਚੋਣਾਂ ਲਈ ਵੋਟਰਾਂ, ਪੋਲਿੰਗ ਸਟਾਫ਼, ਸੁਰੱਖਿਆ ਅਧਿਕਾਰੀਆਂ/ਕਰਮਚਾਰੀਆਂ ਦਾ ਕੀਤਾ ਧੰਨਵਾਦ

Punjab
ਫ਼ਿਰੋਜ਼ਪੁਰ, 05 ਜੂਨ 2024: ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਸ਼ਾਂਤਮਈ ਢੰਗ ਨਾਲ ਖ਼ਤਮ ਹੋਏ ਮਤਦਾਨ ਲਈ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ  ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਚੋਣ ਅਫ਼ਸਰਾਂ, ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਸਮੂਹ 9 ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਸਮੇਤ, ਪੋਲਿੰਗ ਮੁਲਾਜ਼ਮਾਂ, ਸੁਰੱਖਿਆ ਅਮਲੇ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਹਰ ਉਸ ਵਰਕਰ ਦਾ ਧੰਨਵਾਦ ਕੀਤਾ ਹੈ, ਜਿਹਨਾਂ ਚੋਣਾਂ ਦੌਰਾਨ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਈ ਹੈ। ਰਿਟਰਨਿੰਗ ਅਫਸਰ ਨੇ ਲੋਕ ਸਭਾ ਹਲਕੇ 'ਚ 9 ਵਿਧਾਨ ਸਭਾ ਹਲਕਿਆਂ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ, ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ, ਜਲਾਲਾਬਾਦ, ਮਲੋਟ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਸਮੂਹ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰਜ਼ ਦਾ ਵੀ ਵੋਟਾਂ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਛਬੀਲ ਅਤੇ ਹੋਰ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਲਈ ਧੰਨਵਾਦ ...
ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਵਾਤਵਰਣ ਦੀ ਸੁਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਵਾਤਵਰਣ ਦੀ ਸੁਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

Punjab
 ਫਰੀਦਕੋਟ: 5 ਜੂਨ 2024 (    ) ਪੰਜਾਬ ਦੀ ਖੇਤੀ ਦੇ ਤਿੰਨ ਮੁੱਖ ਥੰਮ ਮਿੱਟੀ ,ਪਾਣੀ ਅਤੇ ਹਵਾ ਹੁੰਦੇ ਹਨ ਜਿਨਾਂ ਵਿੱਚੋਂ ਇੱਕ ਥੰਮ ਦੀ ਸਿਹਤ ਵਿਗੜ ਜਾਵੇ ਤਾਂ ਫਸਲਾਂ ਦੀ ਪੈਦਾਵਾਰ ਘਟਣ ਦੇ ਨਾਲ ਨਾਲ ਮਨੁੱਖੀ ਸਿਹਤ ਪ੍ਰਭਾਵਤ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਆਰ ਜੀ ਆਰ ਸੈੱਲ ਵੱਲੋਂ ਪਰਾਣਾ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਭਾਣਾ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰ ਕਿਸਾਨ ਅਤੇ ਕਿਸਾਨ ਬੀਬੀਆਂ ਨੂੰ ਸੰਬੋਧਨ ਕਰਦਿਆਂ ਕੀਤੇ ।ਇਸ ਮੌਕੇ ਜੰਗਲਾਤ ਵਿਭਾਗ ਵੱਲੋਂ ਉਪਲਬਧ ਕਰਵਾਏ ਗਏ ਛਾਂਦਾਰ 500 ਬੂਟੇ ਲਗਾਏ ਗਏ ਅਤੇ ਪਿੰਡ ਵਾਸੀਆਂ ਨੂੰ ਲਗਾਏ ਗਏ ਬੂਟਿਆਂ ਦੀ ਸੰਭਾਲ ਕਰਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਸਹੁੰ ਚੁਕਾਈ ਗਈ ।ਇਸ ਮੌਕੇ ਹੋਰਨਾ ਤੋਂ ਇਲਾਵਾ ਮੁੱਖ ਪ੍ਰਬੰਧਕ ਡਾ.ਹਰਮਨਦੀਪ ਸਿੰਘ, ਅਰਸ਼ਦੀਪ ਸਿੰਘ, ਦੀਪੂ, ਬਲਦੇਵ ਸਿੰਘ ਭਾਣਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਔਰਤਾਂ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 50 ਸਾਲ ਪਹਿਲਾਂ ਜਦੋਂ ਪਾਣੀ ,ਹਵਾ ਅਤੇ ਮਿੱ...
ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ- ਡਾ. ਚੰਦਰ ਸ਼ੇਖਰ ਕੱਕੜ

ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ- ਡਾ. ਚੰਦਰ ਸ਼ੇਖਰ ਕੱਕੜ

Punjab
ਫਾਜ਼ਿਲਕਾ 5 ਜੂਨ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕਕੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਜ਼ਿਲੇ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ। ਇਸ ਮੌਕੇ ਉਹਨਾਂ ਨੇ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵਾਤਾਵਰਨ ਪ੍ਰਤੀ ਸੁਹਿਰਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਬਹੁਤ ਲਾਜ਼ਮੀ ਹੈ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋ ਨੂੰ ਘਟਾਉਣ ਅਤੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਵਸਤੂਆਂ ਦੀ ਵਰਤੋ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਾਕਟਰ ਕਵਿਤਾ ਸਿੰਘ ਨੇ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਸ-ਪਾਸ ਸਫਾਈ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖ ਸਕੀਏ। ਪ੍ਰਦੂਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੂੜਾ, ਪੱਤੇ ਅਤੇ ਫਸਲਾਂ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਨ੍ਹਾਂ ਦੇ ਧੂੰਏਂ ਕਰਕੇ ਹਵਾਵ...
ਜ਼ਮੀਨ ਦੀ ਸਿਹਤ ਸੁਧਾਰ ਲਈ ਮਿੱਟੀ ਦੀ ਪਰਖ ਜ਼ਰੂਰ ਕਰਵਾਓ:  ਮੁੱਖ ਖੇਤੀਬਾੜੀ ਅਫ਼ਸਰ

ਜ਼ਮੀਨ ਦੀ ਸਿਹਤ ਸੁਧਾਰ ਲਈ ਮਿੱਟੀ ਦੀ ਪਰਖ ਜ਼ਰੂਰ ਕਰਵਾਓ: ਮੁੱਖ ਖੇਤੀਬਾੜੀ ਅਫ਼ਸਰ

Punjab
ਸ੍ਰੀ ਮੁਕਤਸਰ ਸਾਹਿਬ, 05 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ੍ਰੀ ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਿੱਟੀ ਪਾਣੀ ਪਰਖ ਕਰਵਾਉਣ ਤੇ ਜਮੀਨ ਵਿੱਚ ਉਪਲਬਧ ਜੈਵਿਕ ਕਾਰਬਨ ਅਤੇ ਹੋਰ ਉਪਲਬਧ ਤੱਤਾਂ ਦੇ ਨਾਲ-ਨਾਲ ਜਮੀਨ ਦੇ ਤੇਜਾਬੀਪਨ/ਖਾਰੇਪਨ ਅਤੇ ਲੂਣਾਂ ਦੀ ਮਾਤਰਾ ਬਾਰੇ ਵੀ ਪਤਾ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਉਪਰੰਤ ਖੁਰਾਕੀ ਤੱਤਾਂ ਦੇ ਅਧਾਰ ’ਤੇ ਜਮੀਨਾਂ ਨੂੰ ਘੱਟ, ਦਰਿਮਿਆਨੀ ਅਤੇ ਜਿਆਦਾ ਸ਼ੇਣੀਆਂ ਵਿੱਚ ਵੰਡਿਆਂ ਜਾਂਦਾ ਹੈ। ਫਸਲ ਅਤੇ ਫਸਲੀ ਚੱਕਰ ਦੇ ਅਧਾਰ ’ਤੇ ਹੀ ਹਰ ਸ੍ਰੇਣੀ ਲਈ ਖਾਦਾਂ ਦੀਆਂ ਸਿਫਾਰਸ਼ਾਂ ਕੀਤੀਆਂ ਜਾਂਦੀਆਂ ਹਨ। ਜਿਸ ਤਰ੍ਹਾਂ ਮਨੁੱਖੀ ਸਿਹਤ ਲਈ ਹੈਲਥ ਕਾਰਡ ਜਰੂਰੀ ਹਨ ਉਸੇ ਤਰ੍ਹਾਂ ਮਿੱਟੀ ਦੀ ਸਿਹਤ ਲਈ ਮਿੱਟੀ ਸਿਹਤ ਕਾਰਡ ਜਰੂਰੀ ਹਨ। ਇਸ ਕਾਰਡ ਦੇ ਅਧਾਰ ’ਤੇ ਹੀ ਲੋੜੀਦ...
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ : ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 05 ਜੂਨ: ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇ, ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ। ਇਹ ਅਰਜੀਆਂ ਸਿਰਫ ਆਨਲਾਈਨ ਪੋਰਟਲ https://Awards.gov.in ’ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ।               ਉਨ੍ਹਾਂ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀਂ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿ...
ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਦਿੱਤਾ ਸੁਨੇਹਾ

Punjab
ਫਾਜ਼ਿਲਕਾ, 5 ਜੂਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੌਦਾ ਲਗਾ ਕੇ ਵਾਤਾਵਰਣ ਨੂੰ ਹਰਿਆ—ਭਰਿਆ ਬਣਾਉਣ ਦਾ ਸੁਨੇਹਾ ਦਿੱਤਾ।ਉਨ੍ਹਾਂ ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਪਹੁੰਚ ਕੇ ਬਚਿਆਂ ਨੂੰ ਸ਼ੁੱਧ ਵਾਤਾਵਰਣ ਨੂੰ ਕਾਇਮ ਕਰਨ ਵਿਚ ਆਪਣਾ ਯੋਗਦਾਨ ਪਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਰੁੱਖ ਸਾਡੇ ਕੋਲੋਂ ਕੁਝ ਮੰਗਦੇ ਨਹੀਂ ਤੇ ਬਿਨਾਂ ਕਿਸੇ ਸਵਾਰਥ ਦੇ ਸਾਨੂੰ ਅਨੇਕਾ ਲਾਭ ਦਿੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤਮੰਦ ਰਹਿਣ ਅਤੇ ਲੰਬੀ ਜਿੰਦਗੀ ਜਿਉਣ ਲਈ ਵਾਤਾਵਰਣ ਨੂੰ ਗੰਦਗੀ ਮੁਕਤ ਰੱਖਣਾ ਬਹੁਤ ਲਾਜਮੀ ਹੈ।ਉਨ੍ਹਾਂ ਕਿਹਾ ਕਿ ਇਹ ਵੱਧ ਤੋਂ ਵੱਧ ਬੂਟੇ ਲਗਾ ਕੇ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਨਾਲ ਆਪਣਾ ਕਾਰਜ ਖਤਮ ਨਹੀ ਹੁੰਦਾ, ਸਗੋਂ ਇਸ ਦਾ ਪਾਲਣ—ਪੋਸ਼ਣ ਕਰਕੇ ਇਸ ਨੂੰ ਵੱਡਾ ਕਰਕੇ ਰੁੱਖ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰੁੱਖ ਜਿਥੇ ਛਾਂ ਦਿੰਦੇ ਹਨ ਉਥੇ ਰੁੱਖਾਂ ਦੇ ਅਨੇਕਾਂ ਫਾਇਦੇ ਹੁੰਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੁੱਖ ਲਗਾਉਣ ਨਾਲ ਗਰਮੀ ਦੀ ਤਪਸ਼ ਵੀ ਘੱਟ ਹੁੰਦੀ ਹੈ ਤੇ ਆਲਾ—ਦੁਆਲਾ ਠੰਡਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ...
ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ 10 ਦਿਨਾਂ ‘ਚ ਫਾਇਰ ਸੇਫਟੀ ਆਡਿਟ ਦੇ ਹੁਕਮ ਜਾਰੀ

Punjab
ਲੁਧਿਆਣਾ, 4 ਜੂਨ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸਾਰੀਆਂ ਫੈਕਟਰੀਆਂ ਦਾ ਫਾਇਰ ਸੇਫਟੀ ਆਡਿਟ ਕਰਨ ਦੇ ਹੁਕਮ ਦਿੱਤੇ ਹਨ। ਫਾਇਰ ਸੇਫਟੀ ਵਿਭਾਗ ਅਤੇ ਫੈਕਟਰੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਅਗਲੇ 10 ਦਿਨਾਂ ਵਿੱਚ ਸਖ਼ਤੀ ਨਾਲ ਕੰਮ ਮੁਕੰਮਲ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਅੱਗ ਲੱਗਣ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਆਡਿਟ ਪੂਰੀ ਤਰ੍ਹਾਂ ਨਾਲ ਹੋਣੇ ਚਾਹੀਦੇ ਹਨ ਅਤੇ ਅੱਗ ਸੁਰੱਖਿਆ ਦੇ ਸਾਰੇ ਪਹਿਲੂਆਂ ਨੂੰ ਕਵਰ ਕਰਨਾ ਚਾਹੀਦਾ ਹੈ, ਜਿਸ ਵਿੱਚ ਫਾਇਰ ਐਗਜ਼ਿਟ, ਫਾਇਰ ਅਲਾਰਮ, ਅੱਗ ਬੁਝਾਉਣ ਵਾਲੇ, ਅਤੇ ਐਮਰਜੈਂਸੀ ਨਿਕਾਸੀ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਤੋਂ ਇਲਾਵਾ, ਸਾਹਨੀ ਨੇ ਸਾਰੇ ਉਦਯੋਗਾਂ/ਫੈਕਟਰੀਆਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਆਪਣੇ ਫਾਇਰ ਅਲਾਰਮ ਨੂੰ ਯਕੀਨੀ ਬਣਾਉਣ ਅਤੇ ਫਾਇਰ ਹਾਈਡ੍ਰੈਂਟ ਤੰਤਰ ਕੰਮ ਕਰਨ ਦੀ ਸਥਿਤੀ ਵਿੱਚ ਹੋਣ। ਉਨ੍ਹਾਂ ਸਾਰੀਆਂ ਫੈਕਟਰੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਮਜ਼ਦੂਰ ਅੰਦਰ ਕੰਮ ਕਰਦੇ ਹਨ ਤਾਂ ਆਪਣੇ ਉਦਯੋਗਾਂ ਨੂੰ ਬਾਹਰੋਂ ਤਾਲਾ ਨਾ ਲਗਾਉਣ। ...
ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

Punjab
ਬਠਿੰਡਾ, 4 ਜੂਨ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਪਹਿਲੀ ਜੂਨ 2024 ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦਾ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ। ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਇਸ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ 376558 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ 9 ਵਿਧਾਨ ਸਭਾ ਹਲਕਿਆਂ ਜਿੰਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ, ਦੀ ਗਿਣਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨਵਰਿਸਿਟੀ ਕੈਂਪਸ ਵਿਖੇ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਚ...
ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

ਕਿਰਾਏਦਾਰਾਂ ਦਾ ਵੇਰਵਾ ਪੁਲਿਸ ਚੌਂਕੀ ਵਿਚ ਦਰਜ ਕਰਵਾਉਣ ਦੇ ਹੁਕਮ

Punjab
ਮਾਨਸਾ, 04 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ, ਮਕਾਨ ਮਾਲਕਾਂ ਅਤੇ ਮਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਵੱਲੋਂ ਜੋ ਵੀ ਮਕਾਨ ਕਿਰਾਏ ’ਤੇ ਦਿੱਤੇ ਹੋਣ ਜਾਂ ਭਵਿੱਖ ਵਿੱਚ ਦਿੱਤੇ ਜਾਣੇ ਹਨ, ਉਨ੍ਹਾਂ ਵਿੱਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਮ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ਵਿੱਚ ਤੁਰੰਤ ਦਰਜ਼ ਕਰਵਾਉਣ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਕਾਨ ਕਿਰਾਏ ’ਤੇ ਲੈ ਕੇ ਸਮਾਜ ਵਿਰੋਧੀ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ, ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖ਼ਤਰਾ ਹੋ ਸਕਦਾ ਹੈ ਅਤੇ ਸਰਕਾਰੀ, ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਪਹੁੰਚ ਸਕਦਾ ਹੈ, ਅਮਨ ਕਾਨੂੰਨ ਦੀ ਸਥਿਤੀ ਭੰਗ ਹੋ ਸਕਦੀ ਹੈ ਅਤੇ ਦੰਗੇ ਆਦਿ ਭੜਕ ਸਕਦੇ ਹਨ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਇਹ ਹੁਕਮ 31 ਜੁਲਾਈ 2024 ਤੱਕ ਲਾਗੂ ਰਹੇਗਾ।...

ਜ਼ਿਲ੍ਹਾ ਮੋਗਾ ਦੇ ਚਾਰੇ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਅੱਗੇ ਰਹੇ

Punjab
ਮੋਗਾ, 4 ਜੂਨ (000) - ਲੋਕ ਸਭਾ ਚੋਣਾਂ - 2024 ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਵਿਰੋਧੀ ਉਮੀਦਵਾਰਾਂ ਤੋਂ ਅੱਗੇ ਰਹੇ। ਚੋਣਾਂ ਅਮਲ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਨੇਪਰੇ ਚੜ੍ਹਨ ਉੱਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ। ਚੋਣ ਨਤੀਜਿਆਂ ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਸ੍ਰ ਸਰਬਜੀਤ ਸਿੰਘ ਖਾਲਸਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਵਿਧਾਨ ਸਭਾ ਹਲਕਾ ਮੋਗਾ ਵਿਚ 2079 ਵੋਟਾਂ ਨਾਲ, ਵਿਧਾਨ ਸਭਾ ਹਲਕਾ ਧਰਮਕੋਟ ਵਿੱਚ 561 ਵੋਟਾਂ ਨਾਲ, ਹਲਕਾ ਬਾਘਾਪੁਰਾਣਾ ਵਿੱਚ 11605 ਵੋਟਾਂ ਨਾਲ ਅਤੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿੱਚ 21677 ਵੋਟਾਂ ਨਾਲ ਅੱਗੇ ਰਹੇ। ਇਸ ਤਰਾਂ ਉਹ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ 35922 ਵੋਟਾਂ ਨਾਲ ਅੱਗੇ ਰਹੇ। ਸ੍ਰ ਕੁਲਵੰਤ ਸਿੰਘ ਨੇ ...