ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ
ਫਾਜ਼ਿਲਕ 4 ਮਾਰਚ
16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਈ ਜਦਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਦੇ ਡੀਏਵੀ ਕਾਲਜ ਕੈਂਪਸ ਵਿੱਚ ਹੋਈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਉਹ ਖੁਦ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਵੀ ਦਿਖਾਈ ਦਿੱਤੇ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਾਸ ਤੌਰ ਤੇ ਚੋਣ ਪ੍ਰਕਰਿਆ ਦੌਰਾਨ ਸਹਿਯੋਗ ਕਰਨ ਲਈ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿੱਚ ਯੋਗਦਾਨ ਦੇਣ ਵਾਲੇ ਹਰ ਇੱਕ ਵਿਭਾਗ ਅਤੇ ਕਰਮਚਾਰੀ ਦਾ ਧੰਨਵਾਦ ਕੀਤਾ ਅਤੇ ਉਨਾਂ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਕਰਮਚਾਰੀਆਂ ਨੇ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਕੇ ਇਸ ਲੋਕਤੰਤਰ ਦੇ ਤਿਉਹਾਰ ਵਿੱਚ ਯੋਗਦਾਨ ਪਾਇਆ ਹੈ। ਉਹਨਾਂ ਨੇ ਇਸ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਗਤੀਵਿਧੀਆਂ ਨੂੰ ਲੋਕਾਂ ਤੱਕ ਪ੍ਰਚਾਰਿਤ ਕ...








