Shadow

Author: admin

ਗਿਣਤੀ ਕੇਂਦਰ ਦੇ 200 ਮੀਟਰ ਦੇ ਘੇਰੇ ਵਿਚ ਵਾਹਨ ਲੈ ਕੇ ਜਾਣ ਤੇ ਪਾਬੰਦੀ

ਗਿਣਤੀ ਕੇਂਦਰ ਦੇ 200 ਮੀਟਰ ਦੇ ਘੇਰੇ ਵਿਚ ਵਾਹਨ ਲੈ ਕੇ ਜਾਣ ਤੇ ਪਾਬੰਦੀ

Punjab
ਫਾਜ਼ਿਲਕਾ 3 ਜੂਨ ਜ਼ਿਲ੍ਹਾ ਮੈਜਿਸਟੇ੍ਟ ਡਾ: ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਅਤੇ ਅਬੋਹਰ ਵਿਖੇ ਬਣੇ ਗਿਣਤੀ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿਚ ਵਾਹਨ ਲੈ ਕੇ ਜਾਣ ਤੇ ਪਾਬੰਦੀ ਲਗਾਈ ਹੈ। ਉਨਾਂ ਨੇ ਹਦਾਇਤ ਕੀਤੀ ਹੈ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਗਿਣਤੀ ਕੇਂਦਰ ਦੇ 200 ਮੀਟਰ ਦੇ ਘੇਰੇ ਅੰਦਰ ਕੇਵਲ ਚੋਣ ਦਫ਼ਤਰਾਂ ਤੋਂ ਜਾਰੀ ਪਾਸ ਹੋਲਡਰ ਲੋਕ ਹੀ ਪੈਦਲ ਜਾ ਸਕਦੇ ਹਨ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਕਰਯੋਗ ਹੈ ਕਿ ਅਬੋਹਰ ਅਤੇ ਬੱਲੂਆਣਾ ਦੀਆਂ ਵੋਟਾਂ ਦੀ ਗਿਣਤੀ ਡੀਏਵੀ ਕਾਲਜ ਕੈਂਪਸ ਵਿਚ ਅਤੇ ਫਾਜ਼ਿਲਕਾ ਤੇ ਜਲਾਲਾਬਾਦ ਦੀ ਗਿਣਤੀ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਹੋ ਰਹੀ ਹੈ।...
04 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਦੀ ਟਰੇਨਿੰਗ ਕਰਵਾਈ

04 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਕਾਊਂਟਿੰਗ ਸਟਾਫ ਦੀ ਟਰੇਨਿੰਗ ਕਰਵਾਈ

Punjab
ਮਾਨਸਾ, 03 ਜੂਨ : ਲੋਕ ਸਭਾ ਚੋਣਾਂ-2024 ਦੀਆਂ ਵੋਟਾਂ ਦੀ 04 ਜੂਨ ਨੂੰ ਹੋਣ ਵਾਲੀ ਗਿਣਤੀ ਨੂੰ ਮੱਦੇਨਜ਼ਰ ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 96-ਮਾਨਸਾ, 98 ਬੁਢਲਾਡਾ (ਐਸ.ਸੀ.), ਸ੍ਰੀ ਸਾਜਦ ਹੁਸੈਨ ਗਨਈ ਐਸ.ਸੀ.ਐਸ., ਕਾਊਂਟਿੰਗ ਆਬਜ਼ਰਵਰ ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ, ਸ੍ਰੀ ਸ਼ੈਲੇਂਦਰ ਦਿਓਰਾ, ਐਸ.ਸੀ.ਐਸ. ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਿਊ ਕਾਨਫਰੰਸ ਰੂਮ, ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਖੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਕਾਊਂਟਿੰਗ ਸਟਾਫ ਨੂੰ ਟਰੇਨਿੰਗ ਦਿੱਤੀ ਗਈ। ਇਸ ਮੌਕੇ ਮਾਸਟਰ ਟਰੇਨਰ ਅਸ਼ੋਕ ਕੁਮਾਰ ਤੇ ਨਰਿੰਦਰ ਸਿੰਘ ਮਾਨਸ਼ਾਹੀਆ ਨੇ ਈ.ਵੀ.ਐਮ. ਅਤੇ ਵੀ.ਵੀ.ਪੈਟ ’ਤੇ ਵੋਟਾਂ ਦੀ ਗਿਣਤੀ ਤੇ ਮਿਲਾਨ ਦੀ ਸਮੁੱਚੀ ਪ੍ਰਕਿਰਿਆ ਦੀ ਸਿਖਲਾਈ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਮੂਹ ਹਲਕਿਆਂ ਦੇ ਕਾਊਟਿੰਗ ਸਟਾਫ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਟਰੇਨਿੰਗ ਦਾ ਉਦੇਸ਼ 04 ਜੂਨ ਨੂੰ ਈ.ਵੀ.ਐੱਮ ਤੇ ਵੀਵੀਪੈਟ ਤੋਂ ਵੋਟਾਂ ਦੀ ਗਿਣਤੀ ਤੇ ਮਿਲਾਣ ਕਿਵੇਂ ਕਰਨਾ ਹੈ, ਇਹ ਸਮਝਾਉਣਾ ਹੈ। ਉਨ...
ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਹੋਵੇਗੀ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ

ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਹੋਵੇਗੀ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ 3 ਜੂਨ 2024— ਲੋਕ ਸਭਾ ਚੋਣਾਂ 2024 ਦੀ ਗਿਣਤੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਉੱਤੇ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲੀਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਕਰੀਬ 850 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਜਿਲ੍ਹਾ ਚੋਣ ਅਧਿਕਾਰੀ ਨੇ ਵੱਖ-ਵੱਖ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਵਲੋਂ ਹਰੇਕ ਗਿਣਤੀ ਕੇਂਦਰ ਤੇ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ, ਜੋ ਆਪਣੀ ਦੇਖ ਰੇਖ ਹੇਠ ਵੋਟਾਂ ਦੀ ਗਿਣਤੀ ਕਰਵਾਉਣਗੇ। ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਮੌਕੇ ਸਾਰੇ ਉਮੀਦਵਾਰਾਂ ਦੇ ਪ੍ਰਤੀਨਿਧੀ ਵੀ ਹਾਜ਼ਰ ਰਹਿਣਗੇ ਅਤੇ ਹਰੇਕ ਰਾਊਂਡ ਤੋਂ ਬਾਅਦ ਗਿਣਤੀ ਜਨਤਕ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੁਲਿਸ ਦੇ ਨਾਲ –ਨਾਲ ਪੈਰਾਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਅਤ...
ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਗਿਣਤੀ ਅਮਲੇ ਨੂੰ ਹਲਕਿਆਂ ਦੀ ਵੰਡ ਕੀਤੀ ਗਈ

ਦੂਜੀ ਰੈਂਡਮਾਈਜ਼ੇਸ਼ਨ ਦੌਰਾਨ ਗਿਣਤੀ ਅਮਲੇ ਨੂੰ ਹਲਕਿਆਂ ਦੀ ਵੰਡ ਕੀਤੀ ਗਈ

Punjab
ਐਸ.ਏ.ਐਸ.ਨਗਰ, 3 ਜੂਨ, 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਲੋਕ ਸਭਾ ਚੋਣਾਂ-2024 ਦੀ ਨਿਰਪੱਖ ਅਤੇ ਪਾਰਦਰਸ਼ੀ ਗਿਣਤੀ ਨੂੰ ਯਕੀਨੀ ਬਣਾਉਣ ਲਈ ਅੱਜ ਕਾਊਂਟਿੰਗ ਸਟਾਫ਼ ਨੂੰ ਹਲਕਿਆਂ ਦੀ ਵੰਡ ਕਰਨ ਲਈ ਕਾਊਂਟਿੰਗ ਟੀਮਾਂ ਦੀ ਦੂਜੀ ਰੈਂਡਮਾਈਜ਼ੇਸ਼ਨ ਈਸੀਆਈ ਦੁਆਰਾ ਤਾਇਨਾਤ ਕਾਉਂਟਿੰਗ ਅਬਜ਼ਰਵਰ ਮੁਹੰਮਦ ਅਵੇਸ਼ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਹਰੇਕ ਹਲਕੇ ਨੂੰ 14 ਕਾਊਂਟਿੰਗ ਟੇਬਲਾਂ ਦੇ ਮੁਕਾਬਲੇ 5 ਰਾਖਵੀਆਂ ਟੀਮਾਂ ਸਮੇਤ 19- 19  ਟੀਮਾਂ ਦੀ ਵੰਡ ਕੀਤੀ ਗਈ ਹੈ। ਖਰੜ ਅਤੇ ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਦੀ ਗਿਣਤੀ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖਰੜ ਵਿਖੇ ਜਦਕਿ ਡੇਰਾਬੱਸੀ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਿਣਤੀ ਟੀਮਾਂ ਨੂੰ ਸਵੇਰੇ 5 ਵਜੇ ਗਿਣਤੀ ਕੇਂਦਰਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ, ਜਿੱਥੇ ਟੀਮਾਂ ਨੂੰ ਗਿਣਤੀ ਟੇਬਲ ਅਲਾਟ ਕਰਨ ਲਈ ਰੈਂਡਮਾਈਜ਼ੇ...
ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਦੀ ਗਿਣਤੀ ਕੇਂਦਰਾਂ ਦਾ ਦੌਰਾ

Punjab
ਅਬੋਹਰ 3 ਜੂਨ 2024… ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਅੱਜ ਅਬੋਹਰ ਵਿਖੇ ਪਹੁੰਚ ਕੇ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀ ਇੱਥੇ ਹੋਣ ਵਾਲੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੀ ਗਿਣਤੀ ਲਈ ਸਾਰੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਦੋਨਾਂ ਹਲਕਿਆਂ ਲਈ 141 ਟੇਬਲ ਲਗਾਏ ਗਏ ਹਨ। ਉਨ੍ਹਾਂ ਨੇ ਇੱਥੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ ਵੀ ਲਿਆ ਅਤੇ ਦੱਸਿਆ ਕਿ ਈਵੀਐਮ ਮਸ਼ੀਨਾਂ ਤਿੰਨ ਭਰਤੀ ਸੁਰੱਖਿਆ ਘੇਰੇ ਵਿੱਚ ਸੀਸੀਟੀਵੀ ਕੈਮਰੇ ਦੀ ਨਿਗਰਾਨੀ ਹੇਠ ਰੱਖੀਆਂ ਗਈਆਂ ਹਨ। ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਕੋਕਲੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲੀ ਅਤੇ ਐਸਡੀਐਮ ਅਬੋਹਰ ਸ਼੍ਰੀ ਪੰਕਜ ਬਾਂਸਲ ਵੀ ਹਾਜ਼ਰ ਸਨ।...
ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ, ਸੀਨੀਅਰ ਕਪਤਾਨ ਪੁਲੀਸ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ ਗਿਆ

Punjab
ਫ਼ਾਜ਼ਿਲਕਾ  03.06.2024     ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵਿਸ਼ੇਸ਼ ਤੌਰ ਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਜਤਿੰਦਰ ਕੌਰ ,  ਸੀਨੀਅਰ ਕਪਤਾਨ ਪੁਲੀਸ ਮੈਡਮ ਪ੍ਰਗਯਾ ਜੈਨ ਅਤੇ ਮਾਣਯੋਗ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਵ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਸ. ਅਮਨਪ੍ਰੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਡਾਕਟਰਾਂ ਦੀ ਟੀਮ ਨੇ ਛਾਤੀ, ਹੱਡੀਆਂ, ਦੰਦਾਂ, ਚਮੜੀ ਅਤੇ ਦਿਮਾਗੀ  ਜਾਂਚ ਕੀਤੀ  ਅਤੇ ਖੂਨ ਦੇ ਰਾਹੀਂ ਵੱਖ-ਵੱਖ ਤਰ੍ਹਾਂ ਦੇ ਟੈਸਟ ਕੀਤੇ ਗਏ  । ਇਸ ਕੈਂਪ ਦੇ ਦੌਰਾਨ 28 ਕੈਦੀ ਅਤੇ ਹਵਾਲਾਤਿਆਂ ਦੀ ਮੈਡੀਕਲ ਅਫਸਰਾਂ ਵੱਲੋ ਜਾਂਚ ਕੀਤੀ ਗਈ ਅਤੇ ਫਾਰਮੈਸੀ ਅਫਸਰ ਵੱਲੋ ਉਹਨਾਂ ਨੂੰ ਦਵਾਈਆਂ ਮੁਹਇਆ ਕਰਵਾਈਆ ਗਈਆ। ਇਸ ਕੈਂਪ ਦੇ ਦੌਰਾਨ ਜੇਲ ਦੇ ਬੈਰਕਾਂ ਅਤੇ ਰਸੌਈ ਦਾ ਨਰੀਖਣ ਕੀਤਾ ਗਿਆ...
ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਆਯੋਜਿਤ

Punjab
ਲੁਧਿਆਣਾ, 3 ਜੂਨ (000) - ਲੋਕ ਸਭਾ ਚੋਣਾਂ-2024 ਲਈ ਕਾਊਂਟਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਸੋਮਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ. ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਤੋਂ ਗਿਣਤੀ ਅਬਜ਼ਰਵਰ (ਜੋ ਕਿ ਵਰਚੂਅਲੀ ਮੀਟਿੰਗ ਵਿੱਚ ਸ਼ਾਮਲ ਹੋਏ), ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ ਅਤੇ ਜਗਰਾਉਂ), ਪੁਨੀਤ ਸ਼ਰਮਾ (ਗਿੱਲ), ਰਾਕੇਸ਼ ਸ਼ੰਕਰ (ਬੱਸੀ ਪਠਾਣਾ, ਫਤਿਹਗੜ੍ਹ ਸਾਹਿਬ, ਅਮਲੋਹ, ਅਤੇ ਅਮਰਗੜ੍ਹ), ਬਬੀਤਾ ਮੋਹੰਤੀ (ਖੰਨਾ ਅਤੇ ਰਾਏਕੋਟ), ਸੌਰਵ ਕੁਮਾਰ ਸਿਨਹਾ (ਸਮਰਾਲਾ, ਸਾਹਨੇਵਾਲ, ਅਤੇ ਪਾਇਲ) ਅਤੇ ਦਿਵਿਆ ਮਿੱਤਲ (ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ ਅਤੇ ਦਾਖਾ) ਰੈਂਡਮਾਈਜ਼ੇਸ਼ਨ ਦੌਰਾਨ ਮੌਜੂਦ ਸਨ। ਰੈਂਡਮਾਈਜ਼ੇਸ਼ਨ ਵਿੱਚ ਕੁੱਲ 813 ਕਾਊਂਟਿੰਗ ਸਟਾਫ ਸ਼ਾਮਲ ਸੀ, ਜਿਸ ਵਿੱਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ-ਅਬਜ਼ਰਵਰ ਸ਼ਾਮਲ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਲਈ ਗਿਣਤੀ ਅਮਲ...
ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

Punjab
ਫਾਜ਼ਿਲਕਾ 3 ਜੂਨ, 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਏ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਪੋਲੀਟੈਕਨਿਕ ਖੂਨੀਮਾਜਰਾ (ਖਰੜ) ਵਿਖੇ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ

Punjab
ਖਰੜ (ਐਸ.ਏ.ਐਸ. ਨਗਰ), 02 ਜੂਨ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਲਈ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ 52-ਖਰੜ ਅਤੇ 53-ਐਸ.ਏ.ਐਸ.ਨਗਰ ਵਿਧਾਨ ਸਭਾ ਹਲਕੇ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਰਕਾਰੀ ਪੋਲੀਟੈਕਨਿਕ, ਖੂਨੀ ਮਾਜਰਾ ਖੂਨੀਮਾਜਰਾ (ਖਰੜ) ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐੱਸ. ਤਿੜਕੇ, ਏ.ਡੀ.ਸੀ. (ਯੂ ਡੀ) ਦਮਨਜੀਤ ਸਿੰਘ ਮਾਨ, ਐੱਸ.ਪੀ (ਐੱਚ.) ਤੁਸ਼ਾਰ ਗੁਪਤਾ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਮੁਹਾਲੀ ਅਤੇ ਖਰੜ, ਦੀਪਾਂਕਰ ਗਰਗ ਅਤੇ ਗੁਰਮੰਦਰ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਹੋਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਉਪਰੰਤ ਵੇਰਵਿਆਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਸ ਗਿਣਤੀ ਕੇਂਦਰ ਵਿੱਚ ਕੁੱਲ ਦੋ ਗਿਣਤੀ ਹਾਲ ਬਣਾਏ ਜਾਣਗੇ ਅਤੇ ਹਰੇਕ ਗਿਣਤੀ ਹਾਲ ਵਿੱਚ 14 ਗਿਣਤੀ ਮੇਜ਼ ਹੋਣਗੇ। ਹਰੇਕ ਟੇਬਲ ਤੇ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਅਸਿਸ...
ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Punjab
ਫਾਜ਼ਿਲਕਾ 2 ਜੂਨ ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਿਲਾ ਵਾਸੀਆਂ ਨੂੰ ਜਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਉਹਨਾਂ ਨੇ ਆਖਿਆ ਹੈ ਕਿ ਮੌਸਮ ਦੀ ਸੂਚਨਾ ਲਈ ਅਖਬਾਰ, ਟੀਵੀ ਆਦਿ ਵੇਖਦੇ ਰਹਿਣਾ ਚਾਹੀਦਾ ਹੈ ਅਤੇ ਮੌਸਮੀ ਸਲਾਹਾਂ ਤੇ ਅਮਲ ਕਰਨਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਦਿਲ ਕਿਡਨੀ ਜਾਂ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ ਤਾਂ ਪਾਣੀ ਦੀ ਵਰਤੋਂ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜਰੂਰ ਲੈਣੀ ਚਾਹੀਦੀ ਹੈ । ਆਪਣੇ ਸਰੀਰ ਵਿੱਚ ਪਾਣੀ ਦੀ ਘਾਟ ਨਾ ਆਉਣ ਦਿਓ ਅਤੇ ਓਆਰਐਸ ਜਾਂ ਘਰ ਵਿੱਚ ਹੀ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਲੱਸੀ, ਨਿੰਬੂ ਪਾਣੀ ਆਦਿ ਦੀ ਵਰਤੋਂ ਕਰੋ। ਹਲਕੇ ਫਿੱਕੇ ਰੰਗੇ, ਢਿੱਲੇ, ਸੁੱਤੀ ਕੱਪੜੇ ਪਹਿਣੋ ।ਘਰ ਤੋਂ ਬਾਹਰ ਜਾਣ ਸਮੇਂ ਸਿਰ ਢੱਕ ਕੇ ਰੱਖੋ, ਕੱਪੜਾ, ਟੋਪੀ ਜਾਂ ਛਤਰੀ ਦੀ ਵਰਤੋਂ ਕਰੋ । ਅੱਖਾਂ ਦੀ ਸੁਰੱਖਿਆ ਲਈ ਚਸਮਿਆਂ ਅਤੇ ਚਮੜੀ ਦੀ ਸੁਰੱਖਿਆ ਲਈ ਸਨ ਸਕਰੀਨ ਦੀ ਵਰਤੋਂ ਕਰੋ । ਮੁਢਲੀ ਡਾਕਟਰੀ ਸਹਾਇਤਾ ਦੀ ਸਿਖਲਾਈ ਪ੍ਰਾਪਤ ਕਰੋ।ਬਜ਼ੁਰਗ, ਬੱਚ...