Shadow

Author: admin

ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

Punjab
ਫਰੀਦਕੋਟ 01 ਜੂਨ 2024 ਸਵੀਪ ਗਤੀਵਿਧੀਆਂ ਅਧੀਨ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਆਪਣੀਆਂ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਵੱਧ ਤੋਂ ਵੱਧ ਕੰਪਲੇਂਟ ਸੈੱਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਫਰੀਦਕੋਟ ਕਮ ਰਿਟਰਨਿੰਗ ਅਫਸਰ-09 ਫਰੀਦਕੋਟ ਲੋਕ ਸਭਾ ਹਲਕਾ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਵੀਪ ਤਹਿਤ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਨਾਗਰਿਕਾਂ ਵੱਲੋਂ ਆਪਣੀਆਂ ਸ਼ਿਕਾਇਤਾਂ ਭੇਜੀਆਂ ਜਾ ਰਹੀਆਂ ਹਨ, ਜਿੰਨਾਂ ਦਾ ਤੁਰੰਤ ਕਾਰਵਾਈ ਕਰਕੇ ਹੱਲ ਕੀਤਾ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਕੁੱਲ 139 ਸ਼ਿਕਾਇਤਾਂ ਆਈਆਂ ਹਨ। ਜਿਸ ਵਿੱਚ ਇਲੈਕਸ਼ਨ ਕਮਿਸ਼ਨ ਵੱਲੋਂ 73 ਸ਼ਿਕਾਇਤਾਂ ਅਤੇ ਚੀਫ ਸੈਕਟਰੀ ਦੇ ਦਫਤਰ ਵਿੱਚੋਂ 05 ਸ਼ਿਕਾਇਤਾਂ ਜਿਲ੍ਹੇ ਨਾਲ ਸਬੰਧਤ ਹੋਣ ਕਰਕੇ ਫਾਰਵਰਡ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਈ-ਮੇਲ ਅਤੇ ਦਸਤੀ ਕੰਪਲੇਟ ਸੈੱਲ ਨੂੰ 61 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿੰਨਾਂ ਤੇ ਤੁਰੰਤ ਕਾਰਵਾਈ ਕਰਦਿਆਂ 137 ਸ਼ਿਕਾਇਤਾਂ ਦਾ ਤੁਰੰਤ ਪ੍ਰਭਾਵ ਤੋਂ...
ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਕੀਤਾ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ

ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਕੀਤਾ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ

Punjab
ਮਾਨਸਾ, 01 ਜੂਨ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਰੀਆ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਵਿਖੇ ਸਥਾਪਿਤ ਪੋÇਲੰਗ ਬੂਥ ਨੰਬਰ 82 ’ਤੇ ਵੋਟ ਪਾਉਣ ਲਈ ਲੱਗੀ ਲਾਈਨ ਵਿਚ ਲੱਗ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਮੌਕੇ ਲੋਕਾਂ ਨੂੰ ਸੁਨੇਹਾ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੇ ਇਸ ਪਰਵ ਵਿਚ ਹਰ ਇਕ ਵੋਟਰ ਨੂੰ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਹਰੇਕ ਜ਼ਿਲ੍ਹਾ ਵਾਸੀ ਨੂੰ ਇਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸੰਵਿਧਾਨਿਕ ਤੌਰ ’ਤੇ ਮਿਲੇ ਵੋਟ ਦੇ ਹੱਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਹਰੇਕ ਦੂਜੇ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਬਾਰੇ ਪ੍ਰੇਰਿਤ ਕਰੀਏ ਤਾਂ ਜੋ ਕੋਈ ਵੀ ਵੋਟਰ ਵੋਟ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਆਪਣੀ ਸਮਝ ਅਤੇ ਪੂਰੇ ਉਤਸ਼ਾਹ ਨਾਲ ਵਧ ਚੜ੍ਹ ਕੇ ਵੋਟ ਪਾਉਣ ...
ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

ਜਨਰਲ ਅਤੇ ਪੁਲਿਸ ਅਬਜਰਵਰ ਵੱਲੋਂ ਜ਼ਿਲ੍ਹੇ ਦਾ ਦੌਰਾ, ਚੋਣਾਂ ਦਾ ਲਿਆ ਜਾਇਜ਼ਾ

Punjab
ਫਾਜਿਲਕਾ, 1 ਜੂਨ ਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਮੋਧਰ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕਰਕੇ ਚੋਣ ਪ੍ਰਕਿਆ ਦਾ ਜਾਇਜ਼ਾ ਲਿਆ ਇਸ ਦੌਰਾਨ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਡਾ ਪ੍ਰਗਿਆ ਜੈਨ ਉਨ੍ਹਾਂ ਦੇ ਨਾਲ ਰਹੇ। ਉਨ੍ਹਾਂ ਨੇ ਫਾਜ਼ਿਲਕਾ ਦੇ ਸਰਕਾਰੀ ਕੰਨਿਆਂ ਸਕੂਲ, ਨਗਰ ਕੌਂਸਲ ਅਤੇ ਅਬੋਹਰ ਮਾਰਕਿਟ ਕਮੇਟੀ ਵਿਚ ਬਣੇ ਬੂਥਾਂ ਸਮੇਤ ਵੱਖ ਵੱਖ ਬੂਥਾਂ ਦਾ ਦੌਰਾ ਕੀਤਾ। ਇਸਤੋਂ ਬਿਨ੍ਹਾਂ ਉਨ੍ਹਾਂ ਨੇ ਜਿਲ੍ਹਾਂ ਕੰਟਰੋਲ ਰੂਮ ਦਾ ਜਾਇਜਾ ਵੀ ਲਿਆ। ਇਸ ਦੌਰਾਨ ਬੂਥਾਂ ਤੇ ਵੋਟਰਾਂ ਦੀਆਂ ਸਵੇਰ ਸਮੇਂ ਲੰਬੀਆਂ ਲਾਈਨਾਂ ਵੀ ਵਿਖਾਈ ਦਿੱਤੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਜਦੋਂ ਕਿ ਐਸਐਸਪੀ ਸਮੇਤ ਉਨਾਂ ਨੇ ਫਾਜ਼ਿਲਕਾ ਅਬੋਹਰ ਅਤੇ ਬੱਲੂਆਣਾ ਖੇਤਰਾਂ ਦਾ ਦੌਰਾ ਕੀਤਾ ਤੇ ਵੱਖ-ਵੱਖ ਬੂਥਾਂ ਤੇ ਜਾ ਕੇ ਜਿੱਥੇ ਚੋਣ ਅਮਲੇ ਤੋਂ ਰਿਪੋਰਟ ਲਈ ਅਤੇ ਮਤਦਾਨ ਕਰਨ ਲਈ ਆਏ ਵੋਟਰਾਂ ਦੀ ਹੌਸਲਾ ਅਫਜਾਈ ਕੀਤੀ । ਪਿੰਡ ਸੀਤੋ ਵਿੱਚ ਡਿਪਟੀ ਕਮਿ...
ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਸਥਾਪਿਤ ਕੀਤੇ ਗਏ 04 ਗ੍ਰੀਨ ਪੋਲਿੰਗ ਬੂਥ- ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਸਥਾਪਿਤ ਕੀਤੇ ਗਏ 04 ਗ੍ਰੀਨ ਪੋਲਿੰਗ ਬੂਥ- ਜ਼ਿਲ੍ਹਾ ਚੋਣ ਅਫ਼ਸਰ

Punjab
 ਸ੍ਰੀ ਮੁਕਤਸਰ ਸਾਹਿਬ, 01 ਜੂਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਵਾਰ ਗਰੀਨ ਬੂਥਾਂ ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪੌਦੇ ਵੰਡ ਕੇ ਵਾਤਾਵਰਣ ਨਾਲ ਜੁੜਣ ਲਈ ਪ੍ਰੇਰਿਤ ਕੀਤਾ।  ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਗ੍ਰੀਨ ਬੂਥਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ  ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵਾਤਾਵਰਣ ਅਤੇ ਗਲੋਬਲ ਵਾਰਮਿੰਗ ਪ੍ਰਤੀ ਸੁਨੇਹਾ ਦੇਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 04 ਗ੍ਰੀਨ ਪੋਲਿੰਗ ਬੂਥ ਬਣਾਏ ਗਏ ਹਨ।          ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 083 ਲੰਬੀ ਵਿਖੇ ਬੂਥ ਨੰਬਰ 72, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫ਼ਤੂਹੀ ਖੇੜਾ, ਵਿਧਾਨ ਸਭਾ ਹਲਕਾ -084 ਗਿੱਦੜਬਾਹਾ ਵਿਖੇ ਬੂਥ ਨੰਬਰ 148, ਕੇਸ਼ਵ ਵਿੱਦਿਆ ਮੰਦਰ ਪਬਲਿਕ ਸਕੂਲ ਗਿੱਦੜਾਬਾਹਾ, ਵਿਧਾਨ ਸਭਾ ਹਲਕਾ 085- ਮਲੋਟ ਵਿਖੇ ਬੂਥ ਨੰਬਰ 135 ਸੈਕਰਡ ਹਾਰਟ ਕੌਨਵੈਂਟ ਪਬਲਿਕ ਸਕੂਲ ਮਲੋਟ ਅਤੇ ਵਿਧਾਨ ਸਭਾ ਹਲਕਾ 086-ਸ੍ਰੀ ਮੁਕਤਸਰ ਸਾਹਿਬ ਵਿਖੇ ਬੂਥ ਨੰਬਰ 1...
ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

ਜ਼ਿਲ੍ਹਾ ਵੈਬਕਾਸਟਿੰਗ ਕੰਟਰੋਲ ਰੂਮ ਨੇ ਲਾਈਵ ਪੋਲਿੰਗ ’ਤੇ ਨੇੜਿਓਂ ਨਜ਼ਰ ਰੱਖਣ ਚ ਅਹਿਮ ਭੂਮਿਕਾ ਨਿਭਾਈ

Punjab
ਸ.ਏ.ਐਸ.ਨਗਰ, 01 ਜੂਨ, 2024: ਮੋਹਾਲੀ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਮਤਦਾਨ ਨੂੰ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਪੱਧਰੀ ਵੈਬਕਾਸਟਿੰਗ ਕੰਟਰੋਲ ਰੂਮ ਰਾਹੀਂ ਲਾਈਵ ਪੋਲਿੰਗ ’ਤੇ ਨੇੜਿਉਂ ਨਜ਼ਰ ਰੱਖੀ। ਅੱਜ ਵੈਬਕਾਸਟਿੰਗ ਕੰਟਰੋਲ ਰੂਮ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਾਰੇ 825 ਪੋਲਿੰਗ ਬੂਥਾਂ ’ਤੇ ਹੋਣ ਵਾਲੀ ਸਮੁੱਚੀ ਪੋਲਿੰਗ ਦੀ ਨਿਗਰਾਨੀ ਕੰਟਰੋਲ ਰੂਮ ਵਿੱਚ ਲਗਾਈ ਗਈ ਵੱਡੀ ਸਕਰੀਨ ਤੋਂ ਇਲਾਵਾ ਇਨ੍ਹਾਂ ਸਾਰੇ ਪੋਲਿੰਗ ਬੂਥਾਂ ਤੋਂ ਵਿਜ਼ੂਅਲ ਦੇ ਸਥਿਰ ਪ੍ਰਸਾਰਣ ਲਈ ਇੰਟਰਨੈਟਹਾਈ ਸਪੀਡ ਦੀ ਸਹੂਲਤ ਵਾਲੇ 20 ਕੰਪਿਊਟਰਾਂ ਰਾਹੀਂ ਕੀਤੀ ਗਈ। ਸ਼੍ਰੀਮਤੀ ਜੈਨ ਨੇ ਕਿਹਾ ਕਿ ਲਾਈਵ ਵੈਬਕਾਸਟਿੰਗ ਲਈ ਸਾਰੇ ਬੂਥਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ ਅਤੇ ਵੋਟਿੰਗ ਪ੍ਰਕਿਰਿਆ ਦੀ ਨਿਰਵਿਘਨ ਸਟ੍ਰੀਮਿੰਗ ਨੂੰ ਯਕੀਨੀ ਬਣਾਉਣ ਲਈ ਇਹ ਹਾਈ-ਸਪੀਡ ਇੰਟਰਨੈਟ ਨਾਲ ਜੁੜੇ ਹੋਏ ਹਨ, ਜਿਸ ਰਾਹੀਂ ਮੁੱਖ ਚੋਣ ਅਧਿਕਾਰੀ ਅਤੇ ਆਰ.ਓਜ਼ ਅਤੇ ਏ.ਆਰ.ਓਜ਼ ਆਪਣੇ ਦਫ਼ਤਰਾਂ ਵਿੱਚ ...
ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਬੂਥਾਂ ਤੇ ਵੋਟਰਾਂ ਨੂੰ ਵੰਡੇ ਗਏ ਮੁਫਤ ਬੂਟੇ

ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਬੂਥਾਂ ਤੇ ਵੋਟਰਾਂ ਨੂੰ ਵੰਡੇ ਗਏ ਮੁਫਤ ਬੂਟੇ

Punjab
ਫ਼ਰੀਦਕੋਟ 01 ਜੂਨ,2024 ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 09 ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਵਿੱਚ ਗਰੀਨ ਬੂਥ ਲਾਉਣ ਦੀ ਪਹਿਲਕਦਮੀ ਕੀਤੀ ਗਈ। ਇਸ ਤਹਿਤ ਵੋਟਰਾਂ ਨੂੰ ਜਿਥੇ ਮੁਫ਼ਤ ਪੌਦੇ ਵੰਡੇ ਗਏ ਉਥੇ ਘਰ ਨੂੰ ਕੂੜਾ ਅਤੇ ਪਾਲੀਥੀਨ ਮੁਕਤ ਬਣਾਉਣ ਲਈ ਕੱਪੜੇ ਦੇ ਥੈਲੇ ਵੀ ਵੰਡੇ ਗਏ । ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ (09) ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਬੂਥਾਂ ਨੂੰ ਸੁੰਦਰ ਤਰੀਕੇ ਨਾਲ ਹਰਿਆਵਲ ਨਾਲ ਸਜਾਇਆ ਗਿਆ ਅਤੇ ਵੋਟਰਾਂ ਨੂੰ ਮੁਫ਼ਤ ਪੌਦੇ ਵੰਡੇ ਗਏ ਤਾਂ ਜੋ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਘਰ ਘਰ ਪਹੁੰਚਾਇਆ ਜਾ ਸਕੇ । ਉਹਨਾਂ ਦੱਸਿਆ ਕਿ ਇਹ ਬੂਥ ਬਣਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਣ ਪ੍ਰਤੀ ਸੁਚੇਤ ਕਰਨਾ ਅਤੇ ਗਲੋਬਲ ਵਾਰਮਿੰਗ ਜਿਹੇ ਗੰਭੀਰ ਮੁੱਦੇ ਤੇ ਲੋਕਾਂ ਨੂੰ ਸੁਨੇਹਾ ਦੇਣਾ ਹੈ । ਉਨ੍ਹਾਂ ਦੱਸਿਆ ਕਿ ਸਾਰੇ ਬੂਥਾਂ ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਡਿਊਟੀ ਤੇ ਤਾਇਨਾਤ ਚੋਣ ਅਮਲਾ ਅਤੇ ਵੋਟ ਪਾਉਣ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਕਿਸਮ...
ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

Punjab
ਖਰੜ (ਐਸ.ਏ.ਐਸ. ਨਗਰ), 31 ਮਈ, 2024: ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਵੱਖ-ਵੱਖ ਸ਼੍ਰੇਣੀਆਂ ਅਧੀਨ ਚੁਣੇ ਗਏ ਪੋਲਿੰਗ ਬੂਥਾਂ ਦਾ ਦੌਰਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਪੋਲਿੰਗ ਪਾਰਟੀਆਂ ਦੇ ਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਾਂ ਨਹੀਂ, ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਸ਼ੈੱਡ/ਟੈਂਟ, ਪਖਾਨੇ, ਵ੍ਹਹੀਲਚੇਅਰ ਆਦਿ ਤੋਂ ਇਲਾਵਾ ਚੋਣ ਅਮਲੇ ਦੀ ਰਿਹਾਇਸ਼, ਭੋਜਨ, ਪੱਖੇ/ਕੂਲਰ ਦੀ ਉਪਲਬਧਤਾ ਅਤੇ ਮਿੱਠੇ ਅਤੇ ਠੰਡੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਸਾਡੇ ਫਰਜ਼ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੂਥਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਸ਼ਿੰਗਾਰੀਵਾਲਾ, ਨਾਡਾ, ...
ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

Punjab
ਐਸ.ਏ.ਐਸ.ਨਗਰ, 31 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਸਬ ਡਿਵੀਜ਼ਨਲ ਮੈਜਿਸਟ੍ਰੇਟ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਪੂਰੇ ਤਿਉਹਾਰੀ ਮੂਡ ਵਿੱਚ ਸਨ ਅਤੇ ਉਹ ਸਪੋਰਟਸ ਕੰਪਲੈਕਸ, 78, ਮੁਹਾਲੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਤੋਂ ਬੜੇ ਉਤਸ਼ਾਹ ਨਾਲ ਰਵਾਨਾ ਹੋਈਆਂ। ਡਿਪਟੀ ਕਮਿਸ਼ਨਰ ਨੇ ਸਾਰੇ ਡਿਸਪੈਚ ਸੈਂਟਰਾਂ ਦਾ ਦੌਰਾ ਕਰਦਿਆਂ ਪੋਲਿੰਗ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਬਚਾਉਣ ਲਈ ਰਿਹਾਇਸ਼, ਭੋਜਨ, ਪੱਖੇ/ਕੂਲਰ, ਮਿੱਠੇ ਅਤੇ ਠ...
ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

Punjab
ਚੰਡੀਗੜ੍ਹ, 31 ਮਈ, 2024 ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ 'ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੋਟਿੰਗ ਪ੍ਰਕਿਰਿਆ ਨੂੰ ਨਾਗਰਿਕਾਂ ਲਈ ਵੱਧ ਤੋਂ ਵੱਧ ਸੁਚਾਰੂ ਅਤੇ ਆਰਾਮਦਾਇਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਵੋਟਰਾਂ ਲਈ ਸਥਾਨਕ ਪੱਧਰ ‘ਤੇ ਤਿਆਰ ਕੀਤੇ ਜਾਂਦੇ ਗੁਲਾਬ ਸ਼ਰਬਤ ਦੀ ਛਬੀਲ ਲਾਉਣ ਨਾਲ 'ਮੇਕ ਇਨ ਪੰਜਾਬ' ਦੀ ਸਹਿਕਾਰਤਾ ਮ...
ਜਨਰਲ ਅਬਜਰਵਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ

ਜਨਰਲ ਅਬਜਰਵਰ, ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ

Punjab
ਜਲਾਲਾਬਾਦ 31 ਮਈ ਲੋਕ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਲਕਸ਼ਮੀ ਕਾਂਤ ਰੈਡੀ ਜੀ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਨੇ ਜਲਾਲਾਬਾਦ ਦੇ ਡਿਸਪੈਚ ਸੈਂਟਰ ਦਾ ਦੌਰਾ ਕੀਤਾ ਅਤੇ ਇੱਥੋਂ ਰਵਾਨਾ ਹੋ ਰਹੀਆਂ ਪੋਲਿੰਗ ਪਾਰਟੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਸਰਕਾਰੀ ਨਿਯਮਾਂ ਅਨੁਸਾਰ ਨਿਡਰ ਹੋ ਕੇ ਆਪਣੀ ਡਿਊਟੀ ਨਿਭਾਏ। ਉਹਨਾਂ ਨੇ ਕਿਹਾ ਕਿ ਸਾਰੀ ਪ੍ਰਕਿਰਿਆ ਦੌਰਾਨ ਵੋਟਿੰਗ ਮਸ਼ੀਨਾਂ ਨੂੰ ਵਿਸ਼ੇਸ਼ ਤੌਰ ਤੇ ਸੰਭਾਲ ਕੇ ਰੱਖਿਆ ਜਾਏ ਅਤੇ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਪੂਰੀ ਕੀਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਏਡੀਸੀ ਜਨਰਲ ਸ਼੍ਰੀ ਰਕੇਸ਼ ਕੁਮਾਰ ਪੋਪਲੀ ਜਲਾਲਾਬਾਦ ਦੇ ਐਸਡੀਐਮ ਸ਼੍ਰੀ ਬਲਕਰਨ ਸਿੰਘ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਵੀ ਹਾਜ਼ਰ ਸਨ।...