ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ
ਚੰਡੀਗੜ੍ਹ, 31 ਮਈ, 2024
ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਵਾਸਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 1 ਜੂਨ ਨੂੰ ਵੋਟਾਂ ਵਾਲੇ ਦਿਨ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ 'ਤੇ ਗੁਲਾਬ ਸ਼ਰਬਤ ਵਰਤਾਉਣ ਦਾ ਪ੍ਰਬੰਧ ਕੀਤਾ ਹੈ। ਇਸ ਕਦਮ ਦਾ ਉਦੇਸ਼ ਵੋਟਰਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਰਾਹਤ ਪ੍ਰਦਾਨ ਕਰਦਿਆਂ ਵੋਟਿੰਗ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਹ ਨੇਕ ਉਪਰਾਲਾ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਪੰਜਾਬ ਸਟੇਟ ਕੋਆਪਰੇਟਿਵ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (ਮਾਰਕਫੈਡ) ਵੱਲੋਂ ਆਪਸੀ ਸਹਿਯੋਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਵੋਟਿੰਗ ਪ੍ਰਕਿਰਿਆ ਨੂੰ ਨਾਗਰਿਕਾਂ ਲਈ ਵੱਧ ਤੋਂ ਵੱਧ ਸੁਚਾਰੂ ਅਤੇ ਆਰਾਮਦਾਇਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਫੈੱਡ ਵੱਲੋਂ ਵੋਟਰਾਂ ਲਈ ਸਥਾਨਕ ਪੱਧਰ ‘ਤੇ ਤਿਆਰ ਕੀਤੇ ਜਾਂਦੇ ਗੁਲਾਬ ਸ਼ਰਬਤ ਦੀ ਛਬੀਲ ਲਾਉਣ ਨਾਲ 'ਮੇਕ ਇਨ ਪੰਜਾਬ' ਦੀ ਸਹਿਕਾਰਤਾ ਮ...








