Shadow

Author: admin

ਪ੍ਰਸ਼ਾਸ਼ਨ ਵੱਲੋਂ ਹਾਈਟੈਕ ਡਰੋਨਾਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ

ਪ੍ਰਸ਼ਾਸ਼ਨ ਵੱਲੋਂ ਹਾਈਟੈਕ ਡਰੋਨਾਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ

Punjab
ਲੁਧਿਆਣਾ, 31 ਮਈ (000) - ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 30 ਮਈ ਤੋਂ 1 ਜੂਨ ਵੋਟਾਂ ਪੈਣ ਤੱਕ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹਾਈਟੈਕ ਡਰੋਨਾਂ ਦੀ ਮਦਦ ਨਾਲ ਸੰਭਾਵੀ ਮੁਸੀਬਤਾਂ 'ਤੇ ਨਜ਼ਰ ਰੱਖਣ ਲਈ ਵਾਧੂ ਕਦਮ ਚੁੱਕੇ ਜਾ ਰਹੇ ਹਨ। ਤਿੰਨ ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਹਲਕਿਆਂ ਵਿੱਚ ਲੁਧਿਆਣਾ ਦੱਖਣੀ, ਆਤਮ ਨਗਰ ਅਤੇ ਗਿੱਲ ਲੁਧਿਆਣਾ ਸੰਸਦੀ ਹਲਕੇ ਅਧੀਨ ਆਉਂਦੇ ਹਨ। ਇਨ੍ਹਾਂ ਖੇਤਰਾਂ ਦੀ ਫੁਟੇਜ ਰਿਕਾਰਡ ਕਰਨ ਲਈ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਟੀਮਾਂ ਡਰੋਨ/ਯੂ.ਏ.ਵੀ. ਦੀ ਵਰਤੋਂ ਕਰ ਰਹੀਆਂ ਹਨ। ਇਹ ਡਰੋਨ ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਕਮਾਂਡ ਕੰਟਰੋਲ ਸੈਂਟਰ ਤੋਂ ਨਿਗਰਾਨੀ ਦਾ ਤਾਲਮੇਲ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਉਹ ਲੁਧਿਆਣਾ  ਵਿੱਚ ਅਮਨ, ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖੇ। ਨਿਰਵਿਘਨ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬ...
ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ

ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ

Punjab
ਲੁਧਿਆਣਾ, 31 ਮਈ (000) - ਲੁਧਿਆਣਾ ਲੋਕ ਸਭਾ ਹਲਕੇ ਦੇ 1758614 ਵੋਟਰ ਸ਼ਨੀਵਾਰ ਨੂੰ 43 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ ਜੋ ਲੋਕ ਸਭਾ ਚੋਣਾਂ ਲਈ ਮੈਦਾਨ ਵਿੱਚ ਹਨ, ਜਿੱਥੇ 1843 ਪੋਲਿੰਗ ਬੂਥਾਂ 'ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਜਿਨ੍ਹਾਂ ਨੇ ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਕੇ.ਵੀ.ਐਮ. ਸਕੂਲ, ਖ਼ਾਲਸਾ ਕਾਲਜ (ਲੜਕੀਆਂ), ਸਰਕਾਰੀ ਕਾਲਜ (ਲੜਕੀਆਂ) ਦੇ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਦੀ ਨਿਗਰਾਨੀ ਕੀਤੀ, ਨੇ ਦੱਸਿਆ ਕਿ ਲੋਕ ਸਭਾ ਹਲਕਾ ਲੁਧਿਆਣਾ ਵਿੱਚ ਕੁੱਲ 1758614 ਵੋਟਰ ਹਨ ਜਿਨ੍ਹਾਂ ਵਿੱਚ 937094 ਪੁਰਸ਼, 821386 ਇਸਤਰੀ, 134 ਟਰਾਂਸਜੈਂਡਰ, 66 ਵਿਦੇਸ਼ੀ ਵੋਟਰ, 10502 ਦਿਵਿਆਂਗ ਵੋਟਰ, 34600 80 ਤੋਂ ਉੱਪਰ, 2142 ਸਰਵਿਸ ਵੋਟਰ ਆਦਿ ਸ਼ਾਮਲ ਹਨ ਜੋ ਭਲਕੇ 1 ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਕੇ.ਵੀ.ਐਮ. ਸਕੂਲ, ਖ਼ਾਲਸਾ ਕਾਲਜ (ਲੜਕੀਆਂ) ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

Punjab
ਅੰਮ੍ਰਿਤਸਰ, 31 ਮਈ 2024- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀ, ਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।...
ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

Punjab
ਅੰਮ੍ਰਿਤਸਰ, 31 ਮਈ 2024- ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇ...
ਕੰਟਰੋਲ ਰੂਮ ਕਮ ਕਮਿਊਨੀਕੇਸ਼ਨ ਰੂਮ ਸਥਾਪਿਤ- ਵਿਨੀਤ ਕੁਮਾਰ

ਕੰਟਰੋਲ ਰੂਮ ਕਮ ਕਮਿਊਨੀਕੇਸ਼ਨ ਰੂਮ ਸਥਾਪਿਤ- ਵਿਨੀਤ ਕੁਮਾਰ

Punjab
ਫਰੀਦਕੋਟ 31 ਮਈ () ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਜਿਲ੍ਹਾ ਕੰਟਰੋਲ ਰੂਮ ਕਮ ਕਮਿਊਨੀਕੇਸ਼ਨ ਰੂਮ ਸਥਾਪਿਤ ਕੀਤਾ ਗਿਆ ਹੈ।  ਇਸ ਕੰਟਰੋਲ ਰੂਮ ਤੇ 31 ਮਈ ਤੋਂ 1 ਜੂਨ ਤੱਕ ਇਨ੍ਹਾਂ ਨੰਬਰਾਂ 01639-251051 ਅਤੇ 01639-250216 ਅਤੇ ਈ ਮੇਲ ਆਈ ਡੀ.  faridkot.dc@gmail.com ਅਤੇ dc.frd@punjab.gov.in  ਤੇ ਚੋਣਾਂ ਸਬੰਧੀ ਹਰ ਕਿਸਮ ਦੀਆਂ ਸ਼ਿਕਾਇਤਾਂ, ਸੁਝਾਅ ਆਦਿ ਲਈ ਤਾਲਮੇਲ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ- 09 ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਟਰੋਲ ਰੂਮ ਤੇ ਆਉਣ ਵਾਲੀਆਂ ਸ਼ਿਕਾਇਤਾਂ ਨੂੰ ਜਿਲ੍ਹਾ ਚੋਣ ਅਫਸਰ ਦੇ ਧਿਆਨ ਵਿੱਚ ਲਿਆਉਣ ਅਤੇ ਤੁਰੰਤ ਹੱਲ ਕਰਨ ਦੇ ਮੱਦੇਨਜ਼ਰ ਸ੍ਰੀ ਮਹਿੰਦਰਪਾਲ ਪੀ.ਏ. ਟੂ ਡੀ.ਸੀ. (99889-00323), ਸ੍ਰੀ ਗੁਰਨਾਮ ਸਿੰਘ ਸੀਨੀਅਰ ਸਕੇਲ ਸਟੈਨੋਗ੍ਰਾਫਰ (96465-65001), ਸ੍ਰੀ ਧਰਮਿੰਦਰ ਸਿੰਘ ਰੀਡਰ ਟੂ ਏ.ਡੀ.ਸੀ. (96462-40076,91049-00005) ਸ੍ਰੀ ਵਰਿੰਦਰ ਸਿੰਘ ਰੀਡਰ ਟੂ ਡੀ.ਸੀ.(84271-91372, 96462-40094), ਸ੍ਰੀ ਦੀਪਕ ਕੁਮ...
ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ

ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ

Punjab
ਮਾਨਸਾ, 30 ਮਈ: ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ 01 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਲਈ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਇੰਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 05 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹੇ ਅੰਦਰ 645 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਨਿਭਾਉਣਗੇ। ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 1877 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਵੋਟਿੰਗ ਕਰਵਾਉਣ ਵਾਸਤੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਗਏ ਹਨ ਜਿੱਥੇ ਕਿ 100 ਫੀਸਦੀ ਚੋਣ ਅਧਿਕਾਰੀ ਤ...
ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

Punjab
ਚੰਡੀਗੜ੍ਹ, 31 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟਰਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸੂਬੇ ਵਿੱਚ ਚੋਣਾਂ ਲਈ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਚੋਣਾਂ ਤੋਂ ਪਹਿਲੇ ਦਿਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2,14,61,741 ਵੋਟਰ ਹਨ, ਜਿਨ੍ਹਾਂ ਵਿੱਚ 1,12,86,727 ਪੁਰਸ਼, 1,01,74,241 ਮਹਿਲਾਵਾਂ, 773 ਟਰਾਂਸਜੈਂਡਰ, 1,58,718 ਪੀ.ਡਬਲਿਊ.ਡੀ (ਦਿਵਿਆਂਗ) ਅਤੇ 1614 ਐਨ.ਆਰ.ਆਈ. (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1,89,855 ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱ...
ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਖੂਈਖੇੜਾ ਵਿਖੇ ਕੱਢੀ ਜਾਗਰੂਕਤਾ ਰੈਲੀ, ਸਟਾਫ਼ ਨੇ ਚੁੱਕੀ ਸਹੁੰ

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਖੂਈਖੇੜਾ ਵਿਖੇ ਕੱਢੀ ਜਾਗਰੂਕਤਾ ਰੈਲੀ, ਸਟਾਫ਼ ਨੇ ਚੁੱਕੀ ਸਹੁੰ

Punjab
ਫਾਜ਼ਿਲਕਾ 31 ਮਈ () ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡਮਿਕ ਅਫ਼ਸਰ ਡਾ: ਸੁਨੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਬਲਾਕ ਸੀ.ਐਚ.ਸੀ ਖੂਈਖੇੜਾ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸਮੂਹ ਸਟਾਫ਼ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ। ਇਸ ਤੋਂ ਇਲਾਵਾ ਅੱਜ ਬਲਾਕ ਦੇ ਸਮੂਹ ਸਬ-ਸੈਂਟਰਾਂ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸਬੰਧੀ ਪ੍ਰੋਗਰਾਮ ਵੀ ਕਰਵਾਇਆ ਗਿਆ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਜਿੰਦਰ ਸੁਥਾਰ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਵਿੰਦਰ ਸਿੰਘ, ਬਲਾਕ ਐਜੂਕੇਟਰ ਸੁਸ਼ੀਲ ਕੁਮਾਰ ਅਤੇ ਬਲਾਕ ਦੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਵਿਕਾਸ ਗਾਂਧੀ ਨੇ ਦੱਸਿਆ ਕਿ 31 ਮਈ ਦਾ ਦਿਨ ਪੂਰੇ ਵਿਸ਼ਵ ਵਿਚ ਤੰਬਾਕੂ ਵਿਰੋਧੀ ਦਿਵਸ ਵਜੋਂ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਲਗਾਤਾਰ ਤੰਬਾਕੂ ਦਾ ਸੇਵਨ ਕਰਨ ਨਾਲ ਸਾਹ, ਮੂੰਹ, ਗਲੇ, ਬੱਚੇਦਾਨੀ, ਛਾਤੀ ਦਾ ਕੈਂਸਰ ਅਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ। ਉ...
ਧਾਰਮਿਕ ਸਥਾਨਾਂ ਤੋਂ ਲਾਊਂਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖਤ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

ਧਾਰਮਿਕ ਸਥਾਨਾਂ ਤੋਂ ਲਾਊਂਡ ਸਪੀਕਰਾਂ ਰਾਹੀਂ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਕਰਨ ਦੀ ਸਖਤ ਮਨਾਹੀ– ਜਿ਼ਲ੍ਹਾ ਮੈਜਿਸਟਰੇਟ

Punjab
ਸ੍ਰੀ ਮੁਕਤਸਰ ਸਾਹਿਬ 31  ਮਈ ਭਾਰਤ ਦੇ ਚੋਣ ਕਮਿਸ਼ਨ ਵਲੋਂ ਪੰਜਾਬ  ਵਿੱਚ ਕਰਵਾਈਆਂ ਜਾ ਰਹੀਆਂ ਸਭਾ ਚੋਣਾ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ  ਦੀਆਂ ਸੀਮਾਵਾਂ ਅੰਦਰ ਸਥਿਤ ਸਮੂਹ ਧਾਰਮਿਕ ਸਥਾਨਾਂ ਜਿਵੇਂ ਗੁਰਦੁਆਰੇ, ਮੰਦਰ, ਮਸਜਿਦ,ਚਰਚ,ਡੇਰਿਆਂ ਤੋਂ ਲਾਊਂਡ ਸਪੀਕਰਾਂ ਰਾਹੀ ਕਿਸੇ ਉਮੀਦਵਾਰ ਜਾਂ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ, ਅਪੀਲ,ਦਲੀਲ ਜਾਂ ਹੋਕਾ ਆਦਿ ਦੇਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਧਾਰਮਿਕ ਸਥਾਨ ਦੇ ਸੰਚਾਲਕ, ਹੋਕਾ ਦੇਣ ਵਾਲੇ ਵਿਅਕਤੀ ਦੇ ਖਿਲਾਫ  ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਇਹ ਹੁਕਮ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।...
ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

Punjab
ਸ੍ਰੀ ਮੁਕਤਸਰ ਸਾਹਿਬ 31  ਮਈ ਨਾਲਸਾ - ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਸਿਵਲ ਸਰਜਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਸ੍ਰੀ ਸੁਖਮਿੰਦਰ ਸਿੰਘ ਇੰਚਾਰਜ ਮਾਸ ਮਿਡੀਆ ਵਲੋਂ ਹਾਜਰ ਲੋਕਾਂ ਨੂੰ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਸ ਤੋਂ ਬਾਅਦ ਵੱਖ-ਵੱਖ ਬੁਲਾਰਿਆ ਵਲੋ ਵੀ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਸਕੱਤਰ ਕਾਨੂੰਨੀ ਸੇਵਾਵਾਂ ਵਲੋਂ  ਉੱਥੇ ਹਾਜ਼ਰ ਆਮ ਲੋਕਾ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨੌਜਵਾਨਾਂ ਨੂੰ ਨਸੇ਼ ਛੱਡ ਕੇ ਪੰਜਾਬ ਦੀ ਤਰੱਕੀ ਲਈ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਨੌਜਵਾਨ ਨਸੇ਼ ਵਰਗੀ ਭੈੜੀ ਅਲਾਮ ਤੋਂ ਪੀੜ੍ਹਤ ਹਨ। ਜੋ...