Shadow

Author: admin

ਲੋਕ ਸਭਾ ਚੋਣਾਂ ਸਮੇਂ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਲੋਕ ਸਭਾ ਚੋਣਾਂ ਸਮੇਂ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ: ਡਾ ਚੰਦਰ ਸ਼ੇਖਰ ਸਿਵਲ ਸਰਜਨ

Punjab
ਫਾਜਿਲਕਾ 30 ਮਈ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ 1 ਜੂਨ ਨੂੰ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਖੁੱਲ੍ਹੀਆਂ ਰਹਿਣਗੀਆਂ। ਕਿਸੇ ਵੀ  ਘਟਨਾ ਨਾਲ ਨਜਿੱਠਨ ਲਈ ਜਿਲ੍ਹੇ ਦੇ ਸਾਰੇ ਹਸਪਤਾਲਾਂ ਵਿੱਚ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਸਿਵਲ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ  ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਬੈੱਡਾਂ ਅਤੇ ਦਵਾਈਆਂ ਦਾ ਪ੍ਰਬੰਧ ਕਰ ਲਿਆ ਗਿਆ ਹੈ। ਇਸ ਸਬੰਧੀ ਸਟਾਫ਼ ਨੂੰ ਟ੍ਰੇਨਿੰਗਾਂ ਵੀ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਪੋਲਿੰਗ ਬੂਥ ਦੇ ਨੇੜੇ ਪਿੰਡ ਦੀ ਆਸ਼ਾ ਵੱਲੋਂ ਓ.ਆਰ.ਐਸ ਦੀ ਉਪਲਬਧਤਾ ਅਤੇ ਮੁੱਢਲੀ ਸਹਾਇਤਾ ਯਕੀਨੀ ਬਨਾਈ ਜਾਵੇਗੀ ਤਾਂ ਜੋ ਚੋਣਾਂ ਸਮੇਂ ਲੂਅ ਦੀ ਲਪੇਟ ਵਿੱਚ ਲੋਕਾਂ ਨੂੰ ਮੁੱਢਲੀ ਸਹਾਇਤਾ ਦੇ ਨਾਲ ਓ.ਆਰ.ਐਸ. ਵੀ ਦਿੱਤਾ ਜਾ ਸਕੇ। ਡਾ ਚੰਦਰ ਸ਼ੇਖਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੀ ਵੋਟ ਹਰ ਹਾਲਤ ਵਿੱਚ ਪੋਲ ਕੀਤੀ ਜਾਵੇ ਅਤੇ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਤੋਂ ਦੂਰ ਰਹਿ ਲੜਾਈ ਰਹਿਤ ਪੋਲਿੰਗ ਕੀਤੀ ਜਾਵੇ। ਉਹਨਾ...
ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

ਸਵੀਪ ਅਧੀਨ ਪ੍ਰਾਪਤ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਤੁਰੰਤ ਨਿਪਟਾਰਾ- ਵਿਨੀਤ ਕੁਮਾਰ

Punjab
 ਫਰੀਦਕੋਟ 30 ਮਈ () ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲੱਗਣ ਉਪਰੰਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਵੱਖੋਂ ਵੱਖ ਸੈੱਲ ਬਣਾਏ ਗਏ ਹਨ, ਜੋ ਲਗਾਤਾਰ ਯਤਨਸ਼ੀਲ ਹੈ। ਇਸੇ ਹੀ ਲੜੀ ਤਹਿਤ ਸਵੀਪ ਗਤੀਵਿਧੀਆਂ ਦੇ ਨਾਲ ਨਾਲ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਵੋਟਾਂ ਸਬੰਧੀਆਂ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਵੱਧ ਤੋਂ  ਵੱਧ ਕੰਪਲੇਂਟ ਸੈੱਲ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਵੀਪ ਤਹਿਤ ਹੁਣ ਤੱਕ ਜਿਲ੍ਹਾ ਚੋਣ ਕੰਪਲੇਂਟ ਸੈੱਲ ਤੇ ਨਾਗਰਿਕਾਂ ਵੱਲੋਂ 132 ਸ਼ਿਕਾਇਤਾਂ ਆਈਆਂ ਸਨ, ਜਿੰਨਾਂ ਤੇ ਤੁਰੰਤ ਕਾਰਵਾਈ ਕਰਦਿਆਂ 126 ਸ਼ਿਕਾਇਤਾਂ ਦਾ ਹੱਲ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀਆਂ 06 ਸ਼ਿਕਾਇਤਾਂ ਤੇ ਕੰਮ ਚੱਲ ਰਿਹਾ ਹੈ ਅਤੇ ਜਲਦੀ ਦੀ ਉਨ੍ਹਾਂ ਦਾ ਵੀ ਨਿਪਟਾਰਾ ਕਰ ਦਿੱਤਾ ਜਾਵੇਗਾ। ਜਿਲ੍ਹਾ ਚੋਣ ਅਫਸਰ ਨੇ ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰ...
“ਯੂਥ ਚੱਲਿਆ ਬੂਥ” ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ

“ਯੂਥ ਚੱਲਿਆ ਬੂਥ” ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ

Punjab
ਫਰੀਦਕੋਟ 30 ਮਈ () ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਅਤੇ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਦੇ ਨਾਲ ਨਾਲ ਅੱਜ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਲਬੀਰ ਸਕੂਲ ਤੱਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਪੈਦਲ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਤੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਘੰਟਾ ਘਰ ਚੌਂਕ ਤੋਂ ਹੁੱਕੀ ਚੌਂਕ ਰਾਹੀਂ ਹੁੰਦਾ ਹੋਇਆ ਲੋਕਾਂ ਨੂੰ ਵੋਟਾਂ ਪਾਉਣ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਂਦਾ ਹੋਇਆ ਬਲਬੀਰ ਸਕੂਲ ਵਿਖੇ ਸਮਾਪਤ ਹੋਇਆ। ਇਸ ਮੌਕੇ ਜਿੱਥੇ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਵੋਟਰ ਪ੍ਰਣ ਬੋਰਡ ਉੱਤੇ ਦਸਤਖਤ ਕਰ ਕੇ ਵੋਟ ਪਾਉਣ ਦਾ ਅਹਿਦ ਲਿਆ ਗਿਆ ਉਥੇ ਰੈਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ। ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ...
ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 30 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟ...
ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

ਫਾਜ਼ਿਲਕਾ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ-ਡਾ: ਸੇਨੂ ਦੁੱਗਲ

Punjab
ਫਾਜ਼ਿਲਕਾ 30 ਮਈ ਫਾਜ਼ਿਲਕਾ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ। ਇਹ ਸੂਚਨਾ ਲੋਕਾਂ ਤੱਕ ਪਹੁੰਚਾਉਣ ਲਈ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨ.ਆਈ.ਸੀ. ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ  ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ...
ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਿਖੇ ਯੰਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ

ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਿਖੇ ਯੰਗ ਵੋਟਰਾਂ ਨੂੰ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ

Punjab
 ਫ਼ਰੀਦਕੋਟ, 30 ਮਈ ( ) ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲਾ ਚੋਣ ਅਫ਼ਸਰ ਫ਼ਰੀਦਕੋਟ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਯੋਗ ਸਰਪ੍ਰਸਤੀ, ਐਸ.ਡੀ.ਐਮ.ਫ਼ਰੀਦਕੋਟ ਮੇਜਰ ਡਾ.ਵਰੁਣ ਕੁਮਾਰ, ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਅਗਵਾਈ ਹੇਠ ਚੱਲ ਰਹੀ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਰੰਭ ਕੀਤੀ ਲੜੀ ਤਹਿਤ ਸਹਾਇਕ ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ, ਸਵੀਪ ਟੀਮ ਮੈਂਬਰ ਨਵਦੀਪ ਸਿੰਘ ਰਿੱਕੀ, ਮੈਂਬਰ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਵਿਖੇ ਪਹੁੰਚੀ। ਇਸ ਮੌਕੇ  ਪਿ੍ਰੰਸੀਪਲ ਹਰਦੀਪ ਕੌਰ ਮੱਲ ਨੇ ਪਹੁੰਚੀ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਫ਼ਰੀਦਕੋਟ ਦੇ ਰੈਡ ਰੀਬਨ ਕਲੱਬ  ਦੇ ਸਹਿਯੋਗ ਨਾਲ ਸਾਰੇ ਯੰਗ ਵੋਟਰਜ਼ ਨੂੰ ਨਿਰੰਤ ਵੋਟ ਦੇ ਅਧਿਕਾਰ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਾਲਜ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁ...
ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ

ਉਮੀਦਵਾਰਾਂ ਨੂੰ ਆਪਣੇ ਚੋਣ ਖ਼ਰਚੇ ਰੋਜ਼ਾਨਾ ਚੋਣ ਖ਼ਰਚਾ ਰਜਿਸਟਰ ਵਿੱਚ ਦਰਜ ਕਰਨ ਦੀਆਂ ਹਦਾਇਤਾਂ

Punjab
ਅੰਮ੍ਰਿਤਸਰ, 30 ਮਈ 2024 : ਲੋਕ ਸਭਾ ਹਲਕਾ 02-ਅੰਮ੍ਰਿਤਸਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਬਾਰੇ ਗਨੇਸ਼ ਸੁਧਾਕਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਨ ਕੀਤਾ ਗਿਆ। ਇਸ ਮੌਕੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰਾਂ ਵੱਲੋਂ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਚੋਣ ਖ਼ਰਚਾ ਰਜਿਸਟਰ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ।  ਇਸ ਮੌਕੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਸੁਧਾਕਰ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 95 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿੱਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਚੋਣ ਦਫ਼ਤਰ ਵੱਲੋਂ ਵੀ ਸ਼ੈਡੋ ਰਜਿਸਟਰ ਲਗਾ ਕੇ ਹਰੇਕ ਉਮੀਦ...
ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ

ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ

Punjab
ਅੰਮ੍ਰਿਤਸਰ 30 ਮਈ, 2024- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ ’ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ ’ਤੇ ਵੀ ਲਾਗੂ ਹੋਵੇਗੀ।       ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।       ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ ‘ਸਟੈਂਡਰਡ ਅਪਰੇਟਿ...
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

Punjab
ਚੰਡੀਗੜ੍ਹ, 30 ਮਈ: ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਵਧਾਉਣ ਦੇ ਨਿਰਦੇਸ਼

Punjab
  ਚੰਡੀਗੜ੍ਹ, 30 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਪਾਰਦਰਸ਼ੀ ਅਤੇ ਨਿਰਪੱਖ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਦੇ ਨਾਲ-ਨਾਲ ਵੱਧ ਤੋਂ ਵੱਧ ਵੋਟਿੰਗ ਫੀਸਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ (ਡੀਸੀਜ਼) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀਜ਼) ਨੂੰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਚੋਣ ਅਧਿਕਾਰੀ ਨੇ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਹਲਕੇ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ‘ਤੇ ਤਿੱਖੀ ਨਜ਼ਰ ਰੱਖਅ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਨੂੰ ਵੀ ਪੋਲਿੰਗ ਖ਼ਤਮ ਹੋਣ ਤੱਕ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਲੀ ਰਾਤ ਨੂੰ ਜ਼ਿਆਦਾ ਸ਼ਿਕਾਇਤਾਂ ਪ੍ਰਾਪਤ ਹੋਣ ਨੂੰ ਧਿਆਨ ਵਿੱਚ ਰੱਖਦਿਆਂ ਇਸ ਪਾਸੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਸਿਬਿਨ ਸੀ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ 'ਤੇ ਮੋਬਾਈਲ ਫੋਨ ਜਾਂ ਹੋਰ ਇਲੈਕਟ੍ਰਾਨਿਕ ਉਪਕਰਨ ...