ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 21 ਨਵੰਬਰ:*
'ਸੰਗਤ' ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਕ ਵਿਆਪਕ ਡਿਜੀਟਲ ਪਹਿਲਕਦਮੀ "AnandpurSahib350.com" ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ 'ਸਰਬੱਤ ਦੇ ਭਲੇ' ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ ਉੱਚਤਮ...








