ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ
ਚੰਡੀਗੜ, 29 ਮਈ 2024 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮਾਂ ਨੂੰ ਦਿਨੇਸ਼ ਕੁਮਾਰ ਵਾਸੀ ਪਿੰਡ ਫੁੱਲਾਂਵਾਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਨੂੰ ਪਤਾ ਲੱਗਾ ਸੀ ਕਿ ਈਐਸਆਈਸੀ ਹਸਪਤਾਲ, ਭਾਰਤ ਨਗਰ ਚੌਕ ਲੁਧਿਆਣਾ ਵਿੱਚ ਠੇਕੇ ਦੇ ਆਧਾਰ 'ਤੇ ਲੈਬਾਰਟਰੀ ਟੈਕਨੀਸ਼ੀਅਨ ਦੀਆਂ ਅਸਾਮੀਆਂ ਭਰੀਆਂ ਜਾਣੀਆਂ ਹਨ। ਇਸ ਸਬੰਧੀ ਉਹ ਈਐਸਆਈਸੀ ਹਸਪਤਾਲ ਦੀ ਐਚਆਰ ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵਟਸਐਪ ਨੰਬਰ ’ਤੇ ਵਿੱਦਿਅਕ ਯੋ...








