Wednesday, November 4
Shadow

Author: admin

ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

Punjab
ਮੋਗਾ, 1 ਜੁਲਾਈ (000) - ਸੇਵਾ ਮੁਕਤ ਪੀ ਸੀ ਐਸ ਅਧਿਕਾਰੀ ਰਾਮ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਲਾਏ ਜਾ ਰਹੇ ਸਰਕਾਰੀ ਪਟਵਾਰ ਸਕੂਲ ਦੇ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇਸ ਸਕੂਲ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਸਟਾਫ਼ ਨਾਲ ਰੂਬਰੂ ਹੋਏ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਸ ਸਕੂਲ ਵਿੱਚ ਇਸ ਵੇਲੇ ਜ਼ਿਲ੍ਹਾ ਮੋਗਾ ਦੇ 25 ਅਤੇ ਜ਼ਿਲ੍ਹਾ ਮੋਗਾ ਦੇ 13 ਪਟਵਾਰੀ ਸਿਖਲਾਈ ਲੈ ਰਹੇ ਹਨ। ਇਹਨਾਂ ਪਟਵਾਰੀਆਂ ਦੀ ਸਿਖਲਾਈ 31 ਮਾਰਚ, 2025 ਤੱਕ ਚੱਲਣੀ ਹੈ। ਸਿਖਲਾਈ ਉਪਰੰਤ ਇਹਨਾਂ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਦੇਣ ਲਈ ਭੇਜਿਆ ਜਾਵੇਗਾ। ਇਥੇ ਇਹ ਵੀ ਦੱਸਣਯੋਗ ਹੈ ਕਿ ਰਾਮ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਮੋਗਾ ਵਿੱਚ ਬਤੌਰ ਐੱਸ ਡੀ ਐਮ ਅਤੇ ਹੋਰ ਕਈ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦਾ ਗਹਿਰਾ ਗਿਆਨ ਹੋਣ ਦੇ ਸਦਕਾ ਹੀ ਉਹਨਾਂ ਨੂੰ ਪ੍ਰਿੰਸੀਪਲ ਦੇ ਅਹੁਦੇ ਲਈ ਚੁਣਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ  ਸ਼ੁਰੂਆਤ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

Punjab
ਸ੍ਰੀ ਮੁਕਤਸਰ ਸਾਹਿਬ  1 ਜੁਲਾਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ 30 ਸਤੰਬਰ 2024 ਤੱਕ ਵਾਤਾਵਰਨ ਬਚਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ  ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ਼  ਸ੍ਰੀ ਮੁਕਤਸਰ ਸਾਹਿਬ ਵਲੋ ਅੱਜ  ਜਿ਼ਲ੍ਹਾ ਕਚਿਹਰੀ ਕੰਪਲੈਕਸ ਤੋਂ ਵੱਖ-ਵੱਖ ਸਥਾਨਾਂ ਉਪਰ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਮਿਸ ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ ਗਰਗ, ਮੈਡਮ ਗਰੀਸ਼ ਵਧੀਕ ਸੈਸ਼ਨ ਜੱਜ, ਮੈਡਮ ਅੰਮ੍ਰਿਤਾ ਸਿੰਘ ਵਧੀਕ ਸੈਸ਼ਨ ਜੱਜ, ਸ੍ਰੀ ਮਹੇਸ ਕੁਮਾਰ ਵਧੀਕ ਸਿਵਲ ਜੱਜ ਸੀਨਿਅਰ ਡਵੀਜਨ, ਮਿਸ ਗੁਰਪ੍ਰੀਤ ਕੌਰ ਸਿਵਲ ਜੱਜ ਜੁਨੀਅਰ ਡਵੀਜ਼ਨ,  ਸ੍ਰੀ ਅਮਰੀਸ਼ ਕੁਮਾਰ ਸੀ.ਜੀ.ਐਮ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ  ਵਲੋ ਵੀ ਵੱਖ-ਵੱਖ ਤਰ੍ਹਾਂ ਦੇ ਪੌਦੇ ਲਗਾਏ ਗਏ। ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ ਨੇ ਆਪਣੇ ਹੱਥਾਂ ਨਾਲ ਕੋਰਟ ਕੰਪਲੈਕਸ ਵਿਖੇ ਰੁੱਖ ਲਗਾਕੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰ...
31 ਅਗਸਤ ਤੱਕ ਚਲਾਈ ਜਾਣ ਵਾਲੀ“ਸਟਾਪ ਡਾਇਰੀਆ “ ਮੁਹਿੰਮ ਦੌਰਾਨ 46000 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ-ਡਿਪਟੀ ਕਮਿਸ਼ਨਰ

31 ਅਗਸਤ ਤੱਕ ਚਲਾਈ ਜਾਣ ਵਾਲੀ“ਸਟਾਪ ਡਾਇਰੀਆ “ ਮੁਹਿੰਮ ਦੌਰਾਨ 46000 ਬੱਚਿਆਂ ਨੂੰ ਕੀਤਾ ਜਾਵੇਗਾ ਕਵਰ-ਡਿਪਟੀ ਕਮਿਸ਼ਨਰ

Punjab
 ਫ਼ਾਜ਼ਿਲਕਾ 1 ਜੁਲਾਈ  ਬਰਸਾਤਾਂ ਦੇ ਮੌਸਮ ਦੌਰਾਨ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਉਣ ਵਾਸਤੇ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ “ ਸਟਾਪ ਡਾਇਰੀਆ “ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲਗਭਗ 46000 ਬੱਚਿਆਂ ਨੂੰ ਘਰ-ਘਰ ਜਾ ਕੇ 2 ਓ.ਆਰ.ਐਸ. ਦੇ ਪੈਕਟ ਵੰਡੇ ਜਾਣਗੇ। 2 ਮਹੀਨੇ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਜਿੰਕ ਦੀਆਂ 14-14 ਗੋਲੀਆਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ  ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ “ ਸਟਾਪ ਡਾਇਰੀਆ " ਮੁਹਿੰਮ ਸਬੰਧੀ ਮੁਹਿੰਮ ਨੂੰ ਲਾਂਚ ਕਰਨ ਸਮੇਂ ਕੀਤੀ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਚਿਆਂ ਦੀ ਸਿਹਤ ਨੂੰ ਲੈ ਕੇ ਸਮੇਂ-ਸਮੇਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਦੇ ਹਨ ਜਿਸ ਤਹਿਤ ਮੁਹਿੰਮ ਚਲਾ ਕੇ ਬਚਿਆਂ ਨੂੰ ਸਿਹਤ ਪ੍ਰਤੀ ਧਿਆਨ ਰੱਖਣ ਅਤੇ ਮੁਹਿੰਮ ਨਾਲ ਸਬੰਧਤ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਮੌਸਮ ਦੇ ਬਦਲਾਅ ਦੇ ਅਨੁਸਾਰ ਬਚਿਆਂ ਦੀ ਸਿਹਤ ਨੂੰ ਨੁਕਸਾਨ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ...
ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

Punjab
ਚੰਡੀਗੜ੍ਹ, 30 ਜੂਨ: ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ। ਸ੍ਰੀ ਰਾਕੇਸ਼ ਯਾਦਵ ਦਾ 17 ਜੂਨ 2024  ਨੂੰ  ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇ...
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੈ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬਧੀ ਦਿੱਤੇ ਸੂਝਾਅ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੈ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਨਰਮੇ ਦੀ ਫ਼ਸਲ ਸੰਬਧੀ ਦਿੱਤੇ ਸੂਝਾਅ

Punjab
ਫਾਜ਼ਿਲਕਾ 30 ਜੂਨ  ਪੰਜਾਬ  ਐਗਰੀਕਲਚਰਲ   ਯੂਨੀਵਰਸਿਟੀ   ਲੁਧਿਆਣਾ  ਦੇ  ਵਾਈਸ  ਚਾਂਸਲਰ  ਡਾ.  ਐਸ.  ਐਸ.  ਗੋਸਲ   ਦੀ  ਅਗਵਾਈ   ਤੇ  ਪ੍ਰਸਾਰ  ਨਿਰਦੇਸ਼ਕ  ਡਾ.  ਐਮ.  ਐਸ. ਭੁੱਲਰ  ਦੇ ਦਿਸ਼ਾ ਨਿਰਦੇਸ਼ਾ  ਤਹਿਤ,  ਪੀ. ਏ.ਯੂ.  ,ਫਾਰਮ  ਸਲਾਹਕਾਰ  ਸੇਵਾ  ਕੇਂਦਰ ਤੇ  ਖੇਤਰੀ  ਖੋਜ  ਕੇਂਦਰ   ਦੇ  ਵਿਗਿਆਨੀਆਂ  ਵਲੋ  ਜਿਲਾ  ਫਾਜ਼ਿਲਕਾ ਦੇ  ਵੱਖ   ਵੱਖ ਪਿੰਡਾਂ ( ਦੀਵਾਨਖੇੜਾ ,  ਬਕੈਨਵਾਲਾ,  ਝੂਮੀਆਂਵਾਲੀ, ਮੁਰਾਦਵਾਲਾ , ਚੂਹਡ਼ੀਵਾਲਾ, ਸੁਖਚੈਨ ,ਰੂਪਨਗਰ , ਗਿੱਦੜਾਂ ਵਾਲੀ ,  ਮੋਡੀ ਖੇੜਾ,)  ਦਾ  ਸਰਵੇਖਣ  ਕੀਤਾ   ਜਾ  ਰਿਹਾ  ਹੈ  ਅਤੇ   ਸਿਖਲਾਈ  ਕੈਂਪ ਲਗਏ  ਜਾ  ਰਹੇ  ਹਨ ।  ਸਰਵੇਖਣ  ਦੌਰਾਨ  ਅਤੇ    ਕਿਸਾਨ ਸਿਖਲਾਈ  ਕੈੰਪਸ   ਵਿਚ , ਡਾ. ਮਨਪ੍ਰੀਤ  ਸਿੰਘ ,(ਫ਼ਸਲ  ਵਿਗਿਆਨੀ )  ਨੇ  ਕਾਸ਼ਤਕਾਰ  ਵੀਰਾ   ਸਲਾਹ  ਦਿਤੀ  ਕੀ  ਜਿਹੜੇ  ਨਰਮੇ ਦੇ  ਕਾਸ਼ਤਕਾਰਾਂ ਨੇ   ਬਿਜਾਈ  ਵੇਲੇ   ਬੀ. ਟੀ. ਕਾਟਨ ਦੈ  ਦੋ ਤੋਂ ਵੱਧ   ਪੈਕੇਟਾਂ  ਦੇ ਵਰਤੋਂ ਕੀਤੀ ਹੈ , ਉਹ  ਕਿਸਾਨ  ਵੀਰਾਂ  ਨੂੰ  ਪਹਿਲੇ ਪਾਣੀ ਦੋ ਬਾਅਦ,  ਨਰਮੇ   ਦੈ  ਬੂਟੇ  ਵਿਰਲੇ ਕਰ ਦੈਣੇ  ਚਾਹੀਦੇ ਹਨ ਅਤੇ   ਪਹਿਲੇ ਪ...
12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ। ਨਗਰ ਵਣ ਯੋਜਨਾ ਸਕੀਮ ਤਹਿਤ ਭਾਰਤ ਸਰਕਾਰ ਪਾਸੋਂ ਸਾਲ 2023-24 ਦੌਰਾਨ 12 ਨਵੇਂ ਨਗਰ ਵਣ / ਵਾਟੀਕਾ ਪ੍ਰੋਜੈਕਟ ਪ੍ਰਵਾਨ ਕਰਵਾਏ ਗਏ ਹਨ। ਇਸ ਵਿੱਚ ਕੁੱਲ 265.958 ਲੱਖ ਰੁਪਏ ਖਰਚ ਹੋਣਗੇ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ ਵਿੱਚ 100 ਪਖਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ ਹੋਰ ਵੀ ਪਾਖਾਨੇ ਉਸਾਰੇ ਜਾਣਗੇ। ਇੰਨਾ ਹੀ ਨਹੀਂ ਸਗੋਂ ਪਠਾਨਕੋਟ ਵਿਖੇ ਰੇਸ਼ਮ ਦੇ ਕੀੜੇ ਪਾਲਣ ਦਾ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਉੱਤੇ 3.75 ਕਰੋੜ ਰੁਪਏ ਖਰਚ ਆਵੇਗਾ ਅਤੇ ਇਸ ਉੱਦਮ ਨਾਲ 136 ਕਿਸਾਨਾਂ ਨ...
ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

ਪੰਜਾਬ ਦਾ ਫਸਲੀ ਵਿਭਿੰਨਤਾ ਦੀ ਦਿਸ਼ਾ ਵੱਲ ਅਹਿਮ ਕਦਮ: ਖੇਤੀਬਾੜੀ ਵਿਭਾਗ ਵੱਲੋਂ ਸਾਉਣੀ ਦੀ ਮੱਕੀ ਦੇ ਬੀਜਾਂ ‘ਤੇ ਦਿੱਤੀ ਜਾਵੇਗੀ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਖੇਤੀ ਵਿਭਿੰਨਤਾ ਬਾਰੇ ਯੋਜਨਾ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਾਉਣੀ ਦੀ ਮੱਕੀ ਦੇ ਹਾਈਬ੍ਰਿਡ ਬੀਜਾਂ 'ਤੇ ਸਬਸਿਡੀ ਦੇਣ ਅਤੇ 4700 ਹੈਕਟੇਅਰ ਰਕਬੇ ਉਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਅੱਜ ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵੱਲੋਂ ਪ੍ਰਮਾਣਿਤ ਅਤੇ ਸਿਫ਼ਾਰਸ਼ ਕੀਤੇ ਹਾਈਬ੍ਰਿਡ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਬੀਜ ਦੀ ਖਰੀਦ 'ਤੇ ਕਿਸਾਨ 100 ਰੁਪਏ ਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਹਾਈਬ੍ਰਿਡ ਸਾਉਣੀ ਦੀ ਮੱਕੀ ਦੇ ਬੀਜਾਂ ਲਈ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬਾ ਜਾਂ 40 ਕਿਲੋਗ੍ਰਾਮ ਬੀਜ ਲਈ ਮੁਹੱਈਆ ਕਰਵਾਈ ਜਾਵੇਗੀ। ਸੂਬਾ ਦੇ ਕਿਸਾਨਾਂ ਨੂੰ ਕੁੱਲ 2300 ਕੁਇੰਟਲ ਮੱਕੀ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ...
ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

Punjab
ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਐਕਸਪੋਰਟ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਬਾਗ਼ਬਾਨੀ ਵਿਭਾਗ ਵੱਲੋਂ ਖੇਤੀਬਾੜੀ ਅਤੇ ਪ੍ਰੋਸੈਸਡ ਫ਼ੂਡ ਪ੍ਰੋਡਕਟਸ ਐਕਸਪੋਰਟ ਡਿਵੈਲਪਮੈਂਟ ਅਥਾਰਟੀ (ਅਪੇਡਾ) ਦੇ ਸਹਿਯੋਗ ਨਾਲ ਸੂਬੇ ਦੇ ਨੀਮ ਪਹਾੜੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੀ ਲੀਚੀ ਦੀ ਪਹਿਲੀ ਖੇਪ ਨੂੰ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਆਨਲਾਈਨ ਵਿਧੀ ਰਾਹੀਂ ਹਰੀ ਝੰਡੀ ਦੇ ਕੇ ਇੰਗਲੈਂਡ ਲਈ ਰਵਾਨਾ ਕੀਤਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 3250 ਹੈਕਟੇਅਰ ਰਕਬੇ ਵਿੱਚ ਲੀਚੀ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਇਸ ਦੀ ਪੈਦਾਵਾਰ ਕਰੀਬ 13000 ਮੀਟਰਕ ਟਨ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਲੀਚੀ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਇੱਥੋਂ ਦੀ ਲੀਚੀ ਦਾ ਕੁਦਰਤੀ ਗੂੜ੍ਹਾ ਲਾਲ ਰੰਗ ਅਤੇ ਮਿਠਾਸ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਹੀ ਵ...
ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

Punjab
ਚੰਡੀਗੜ੍ਹ, 30 ਜੂਨ: ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ...
ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼

Punjab
ਚੰਡੀਗੜ੍ਹ, 30 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥ...