10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਹੋਵੇਗਾ ਰਾਜ ਪੱਧਰੀ ਬਸੰਤ ਮੇਲਾ
ਚੰਡੀਗੜ੍ਹ, 12 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਸੇ ਬੜਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਫਿਰੋਜ਼ਪੁਰ ਦਾ ਬਸੰਤ ਮੇਲਾ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਪਤੰਗਬਾਜ਼ੀ ਦੇ ਮੇਲੇ ਵਿੱ...








