ਲੋਕ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਲੈ ਸਕਣਗੇ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ 29 ਮਈ 2024:
ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ " ਵੋਟਰ ਕਿਊ ਇਨਫੋਰਮੇਸ਼ਨ ਸਿਸਟਮ " ਦੀ ਸੁਰੂਆਤ ਕੀਤੀ ਹੈ। ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ਉੱਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ ।
ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਐਨਆਈਸੀ ਪੰਜਾਬ ਅਤੇ ਮੈਟਾ ਵਲੋਂ ਤਿਆਰ ਕੀਤਾ " ਵੋਟਰ ਕਿਊ ਇਨਫੋਰਮੇਸ਼ਨ ਸਿਸਟਮ " ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 74474-47217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਵੇਗੀ । ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮ...








