Shadow

Author: admin

ਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ ਤੇ ਪਾਬੰਦੀ-ਜਿਲ੍ਹਾ ਚੋਣ ਅਧਿਕਾਰੀ

ਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ ਤੇ ਪਾਬੰਦੀ-ਜਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ 28 ਮਈ:  ਪੰਜਾਬ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆ ਜਿਲ੍ਹਾ ਮੁੱਖੀ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਇਕੱਠੇ  ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਜਾਂ ਲਗਾਉਣ, ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਘਰ ਘਰ ਕੰਪੇਨ ਕਰਨ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ ਲਾਗੂ ਸਮਝਿਆ ਜਾਵੇਗਾ ਅਤੇ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।             ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਤਹਿਤ ਹੀ ਪੰਜਾਬ ਲੋਕ ਸਭਾ ਚੋਣਾਂ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸ਼ਾਂਤੀ ਵਿਵਸ...
ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਕੀਤੇ ਜਾਣਗੇ ਸਥਾਪਤ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਕੀਤੇ ਜਾਣਗੇ ਸਥਾਪਤ-ਜ਼ਿਲ੍ਹਾ ਚੋਣ ਅਫ਼ਸਰ

Punjab
ਮਾਨਸਾ, 28 ਮਈ: 01 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ 2024 ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਚੋਣ ਅਮਲੇ ਅਤੇ ਵੋਟਰਾਂ ਲਈ ਗਰਮੀ ਤੋਂ ਬਚਾਅ ਲਈ ਪੱਖੇ ਅਤੇ ਕੂਲਰਾਂ ਦੇ ਪ੍ਰਬੰਧ ਕੀਤੇ ਜਾਣਗੇ। ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਲਈ ਠੰਡੇ ਪਾਣੀ ਦੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਪਾਰਟੀ ਦੇ ਹਰ ਮੈਂਬਰ ਨੂੰ ਮੈਡੀਕਲ ਕਿੱਟ ਵੀ ਦਿੱਤੀ ਜਾਵੇਗੀ। ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਲਈ ਬੀ.ਐੱਲ.ਓਜ਼ ਅਤੇ ਵਲੰਟੀਅਰ ਵੱਲੋਂ ਵੋਟਰ ਅਸਿਸਟੈਂਟ ਬੂਥ ਸਥਾਪਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 03 ਵਿਧਾਨ ਸਭਾ ਹਲ...
ਕਿਸੇ ਵੀ ਤਰਾਂ ਦੀ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਵਿਸੇਸ਼ ਨਿਗਰਾਨ

ਕਿਸੇ ਵੀ ਤਰਾਂ ਦੀ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ-ਵਿਸੇਸ਼ ਨਿਗਰਾਨ

Punjab
ਅੰਮ੍ਰਿਤਸਰ, 28 ਮਈ (        )-ਚੋਣ ਕਮਿਸ਼ਨ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਤਾਇਨਾਤ ਕੀਤੇ ਗਏ ਵਿਸ਼ੇਸ਼ ਨਿਗਰਾਨ ਜੋ ਕਿ ਉਮੀਦਵਾਰਾਂ ਵੱਲੋਂ ਕੀਤੇ ਜਾ ਰਹੇ ਖਰਚੇ ਅਤੇ ਵੋਟਾਂ ਨੂੰ ਲੈ ਕੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਪੱਖ ਤੋਂ ਚੋਣਾਂ ਉਤੇ ਨਿਗਾਹ ਰੱਖਣ ਲਈ ਆਏ ਹਨ, ਵੱਲੋਂ ਅੱਜ ਜਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਅਧਿਕਾਰੀਆਂ ਨਾਲ ਲੰਮੀ ਵਿਚਾਰ-ਚਰਚਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਕੀਤੀ ਗਈ। ਇਸ ਮੌਕੇ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਾਣ-ਪਛਾਣ ਕਰਵਾਉਂਦੇ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਤੋਂ ਵਿਸੇਸ਼ ਨਿਗਰਾਨਾਂ ਨੂੰ ਜਾਣੂੰ ਕਰਵਾਇਆ, ਜਦਕਿ ਪੁਲਿਸ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਭੁੱਲਰ ਅਤੇ ਜਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਕੀਤੀ ਗਈ ਤਿਆਰੀ ਦੀ ਰਿਪੋਰਟ ਸਾਂਝੀ ਕੀਤੀ। ਦੋਵਾਂ ਨਿਗਰਾਨਾਂ ਨੇ ਕੀਤੇ ਗਏ ਪ੍ਰਬੰਧਾਂ ਉਤੇ ਤਸੱਲੀ ਪ੍ਰਗਟ ਕਰਦੇ ਹੋਏ ਕੁੱਝ ਜਰੂਰੀ ਸੁਝਾਅ ਦਿੱਤੇ, ਜੋ ਕਿ ਵੋਟਾਂ ਦਾ ਕੰਮ ਸੁਚਾਰੂ ਰੂਪ ਨਾਲ ਸਿਰੇ ਚਾੜਨ ਲਈ ਕੰਮ ਆਉਣਗੇ।           ਇਸ ਮੌਕੇ ਉਮੀਦਵਾਰਾਂ ਵੱਲੋਂ ਕੀਤੇ ਜਾ ...
ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਡਾਕ ਘਰ ਵਿੱਚ ਵੋਟਰ ਜਾਗਰੂਕਤਾ

ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਡਾਕ ਘਰ ਵਿੱਚ ਵੋਟਰ ਜਾਗਰੂਕਤਾ

Punjab
ਮੋਗਾ 28 ਮਈ:- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਅਤੇ  ਸਹਾਇਕ ਕਮਿਸ਼ਨਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮ ਤਹਿਤ ਸਹਾਇਕ ਜਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਅਤੇ ਜੀ.ਜੀ.ਐੱਫ ਅਨੁਰਾਗ ਸਿੰਘ ਨੇ ਸ਼ਹਿਰ ਦੇ ਮੁੱਖ ਡਾਕਘਰ ਵਿਖੇ ਸ਼ਿਰਕਤ ਕੀਤੀ ਅਤੇ ਇੱਥੇ ਹਾਜ਼ਰ ਸਟਾਫ਼, ਡਾਕੀਆਂ ਅਤੇ ਗਾਹਕਾਂ ਨੂੰ 01 ਜੂਨ 2024 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਰਿਵਾਰ ਸਹਿਤ ਵੋਟ ਪਾਉਣ ਲਈ ਕਿਹਾ। ਬੁਲਾਰਿਆਂ ਨੇ ਲੋਕਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਵੋਟਾਂ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣਗੀਆਂ। ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜ਼ਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ ਤਾਂ ਕਿ ਵੋਟਰ ਆਰਾਮ...
ਨਿਰਪੱਖ ਤੇ ਸਾਂਤਮਈ ਚੌਣਾਂ ਲਈ ਫਾਜ਼ਿਲਕਾ ਤਿਆਰ-ਜ਼ਿਲ੍ਹਾ ਚੋਣ ਅਫ਼ਸਰ

ਨਿਰਪੱਖ ਤੇ ਸਾਂਤਮਈ ਚੌਣਾਂ ਲਈ ਫਾਜ਼ਿਲਕਾ ਤਿਆਰ-ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 28  ਮਈ: 1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਨਾਮਜਦ ਵਿਸੇ਼ਸ ਪੁਲਿਸ ਅਬਜਰਵਰ ਸ੍ਰੀ ਦੀਪਕ ਮਿਸ਼ਰਾ ਅਤੇ ਸਪੈਸ਼ਲ ਖਰਚਾ ਅਬਜਰਵਰ ਸ੍ਰੀ ਬੀ ਆਰ ਬਾਲਾਕ੍ਰਿਸ਼ਨਨ ਨਾਲ ਵੀਡੀਓ ਕਾਨਫਰੰਸ ਨਾਲ ਮੀਟਿੰਗ ਕਰਨ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 829 ਪੋਲਿੰਗ ਬੂਥਾਂ ਤੇ ਤੇਜ ਗਰਮੀ ਦੇ ਮੱਦੇਨਜਰ ਵੋਟਰਾਂ ਦੀ ਸਹੁਲਤ ਲਈ ਛਾਂ, ਪੀਣ ਦੇ ਪਾਣੀ ਤੇ ਸਰਬਤ ਦੀ ਛਬੀਲ ਆਦਿ ਸਮੇਤ ਸਾਰੀਆਂ ਮੁੱਢਲੀਆਂ ਸਹੁਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਨਾਲ ਵੀ ਚੋਣ ਅਮਲੇ ਦੀ ਸਹੁਲਤ ਲਈ, ਉਨ੍ਹਾਂ ਦੇ ਠਹਿਰਾਓ ਅਤੇ ਖਾਣੇ ਆਦਿ ਦੀ ਵੀ ਵਿਵਸਥਾ ਕੀਤੀ ਗਈ ਹੈ। 31 ਮਈ ਦੀ ਸ਼ਾਮ ਨੂੰ ਪੋਲਿੰਗ ਪਾਰਟੀਆਂ ਸਾਰੇ ਪੋਲਿੰਗ ਬੂਥਾਂ ਤੇ ਪੁੱਜ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਤੋਂ ਪਹਿਲਾਂ ਦੇ ਆਖਰੀ ਕੁਝ ਦਿਨਾਂ ਦੌਰਾਨ ਚੌਕਸੀ ਵੀ ਵਧਾ ਦਿੱਤੀ ਗਈ ਹੈ ਅਤੇ ਉਮੀਦਵਾਰਾਂ ਦੀਆਂ ਸਭਾਵ...
ਜਿਲ੍ਹਾ ਸਿਹਤ ਵਿਭਾਗ ਵਲੋਂ ਮਾਹਵਾਰੀ ਸਫ਼ਾਈ ਦਿਵਸ (ਮੈਨਸਟੁਅਲ ਹਾਈਜੀਨ) ਸਬੰਧੀ ਜਾਗਰੂਕਤਾ ਸਮਾਗਮ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ

ਜਿਲ੍ਹਾ ਸਿਹਤ ਵਿਭਾਗ ਵਲੋਂ ਮਾਹਵਾਰੀ ਸਫ਼ਾਈ ਦਿਵਸ (ਮੈਨਸਟੁਅਲ ਹਾਈਜੀਨ) ਸਬੰਧੀ ਜਾਗਰੂਕਤਾ ਸਮਾਗਮ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ

Punjab
ਫਾਜ਼ਿਲਕਾ, 28 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਹੋਰ ਜਨਤਕ ਥਾਵਾਂ ਤੇ ਮਾਹਵਾਰੀ ਸਫਾਈ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਹਰੇਕ ਸਾਲ ਦੁਨੀਆਂ ਭਰ ਵਿੱਚ 28 ਮਈ ਨੂੰ ਮਾਹਵਾਰੀ ਸਫਾਈ ਦਿਵਸ ਮਨਾਇਆ ਜਾਂਦਾ ਹੈ। ਜਿਸ ਦਾ ਮਕਸਦ ਔਰਤਾਂ ਨੂੰ ਸੁਰੱਖਿਅਤ ਪੀਰੀਅਡਸ ਦੇ ਫਾਇਦਿਆਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਇਸ ਬਾਰੇ ਖੁੱਲ੍ਹ ਕੇ ਗੱਲ ਕਰਨ ਲਈ ਉਤਸ਼ਾਹਿਤ ਕਰਨਾ ਵੀ ਹੈ। ਉਹਨਾਂ ਦੱਸਿਆ ਕਿ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਅੱਜ ਵੀ ਪੀਰੀਅਡਜ਼ ਬਾਰੇ ਲੋਕਾਂ ਦੀ ਸੋਚ ਨਹੀਂ ਬਦਲੀ ਹੈ। ਇਸ ਕਾਰਨ ਅੱਜ ਵੀ ਔਰਤਾਂ ਇਸ ਤੇ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੀਆਂ। ਲੋਕਾਂ ਦੀ ਸੋਚ ਬਦਲਣ ਲਈ ਹੀ ਹਰ ਸਾਲ ਮਾਹਵਾਰੀ ਸਫ਼ਾਈ ਦਿਵਸ ਮਨਾਇਆ ਜਾਂਦਾ ਹੈ। ਇਸ ਸਬੰਧੀ ਅੱਜ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ। ਡਾ ਪੰਕਜ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਨੈ ਦੱਸਿਆ ਕਿ 11 ਤੋਂ 19 ਸਾਲ ਤੱਕ ਦੀਆਂ ਕੁੜੀਆਂ ਅਤੇ ਔਰਤਾਂ ਦੀ ਸਿਹਤ ਲਈ ...
ਸੀ.ਜੀ.ਐੱਮ/ਸਕੱਤਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸੀ.ਜੀ.ਐੱਮ/ਸਕੱਤਰ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ, 28 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ। ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲ...
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ  ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਖਰਾਬ ਹੁੰਦੀ ਹੈ: ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵੀ ਖਰਾਬ ਹੁੰਦੀ ਹੈ: ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ 28 ਮਈ 2024( ) ਖੇਤੀ ਵਿਰਾਸਤ ਮਿਸ਼ਨ ਜੈਤੋ ਵਲੋਂ ਕਿਸਾਨਾਂ ਅੰਦਰ ਵਿਰਾਸਤੀ ਦਰੱਖਤਾਂ ਦੀ ਸੰਭਾਲ ਅਤੇ ਦੂਸ਼ਿਤ ਹੋ ਰਹੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਕੋਟਕਪੂਰਾ ਦੇ ਪਿੰਡ ਕਰੀਰ ਵਾਲਾ ਵਿਚ ਵਿਸ਼ਵ ਜੈਵ ਵਿਭਿੰਨਤਾ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਨੇ ਕੀਤੀ । ਖੇਤੀ ਵਿਰਾਸਤ ਮਿਸ਼ਨ ਦੇ ਨਿਰਦੇਸ਼ਕ ਉਮੇਂਦਰ ਦੱਤ ਦੀ ਅਗਵਾਈ ਹੇਠ ਮਨਾਏ ਗਏ ਵਿਸ਼ਵ ਜੈਵ ਵਿਭਿੰਨਤਾ ਦਿਵਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਡਾ.ਰਜਨੀਸ਼ ਕੁਮਾਰ ਵਾਤਾਵਰਨ ਪ੍ਰੇਮੀ,ਗੋਰਾ ਸਿੰਘ,ਚਰਨਜੀਤ ਕੌਰ,ਮਨਜੀਤ ਕੌਰ,ਅਮਰ ਸਿੰਘ ਸਰਾਵਾਂ ਸਮੇਤ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਸਾਰੇ ਵਿਰਾਸਤੀ ਦਰਖਤ ਜਿਵੇਂ ਕਰੀਰ, ਜੰਡ , ਬੋਹੜ,ਕਿੱਕਰ, ਢੱਕ ਆਦਿ ਹੋਂਦ ਗਵਾ ਰਹੇ ਹਨ ਜਿਨ੍ਹਾਂ ਨੂੰ ਸੰਭਾਲਣ ਦੀ ਜ਼ਰੂਰਤ ਹੈ।ਉਨਾਂ ਕਿਹਾ ਕਿ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਬਹੁਤ ਸਾਰੇ ਸੜਕਾਂ ਅਤੇ ਖੇਤਾਂ ਵਿਚ ਲੱਗੇ ਛਾਂਦਾਰ ਦਰੱਖਤ ਸੜ ਗਏ ਹਨ ।...
ਆਬਕਾਰੀ ਵਿਭਾਗ ਨੇ 15000 ਲੀਟਰ ਲਾਹਣ ਕੀਤੀ ਨਸ਼ਟ

ਆਬਕਾਰੀ ਵਿਭਾਗ ਨੇ 15000 ਲੀਟਰ ਲਾਹਣ ਕੀਤੀ ਨਸ਼ਟ

Punjab
ਲੁਧਿਆਣਾ, 28 ਮਈ (000) - ਆਮ ਚੋਣਾਂ ਦੇ ਮੱਦੇਨਜ਼ਰ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਬਕਾਰੀ ਵਿਭਾਗ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕਰਕੇ 15000 ਲੀਟਰ ਲਾਹਣ ਨਸ਼ਟ ਕੀਤੀ। ਆਬਕਾਰੀ ਇੰਸਪੈਕਟਰ ਹਰਸ਼ਪਿੰਦਰ ਸਿੰਘ, ਬਲਕਰਨ ਸਿੰਘ ਦੀ ਅਗਵਾਈ ਹੇਠਲੀ ਟੀਮਾਂ ਨੇ ਪੁਲਿਸ ਅਤੇ ਸਹਾਇਕ ਸਟਾਫ਼ ਦੇ ਨਾਲ ਸਿੱਧਵਾਂ ਬੇਟ ਦੇ ਪਿੰਡ ਸ਼ੇਰੇਵਾਲ ਅਤੇ ਬਘੀਆਂ, ਕੰਨੀਆਂ ਹੁਸੈਨੀ ਵਿਖੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਟੀਮਾਂ ਨੇ ਦਰਿਆ ਕਿਨਾਰੇ ਦੇ ਨਾਲ ਲੱਗਭੱਗ 10-15 ਕਿਲੋਮੀਟਰ ਦੇ ਖੇਤਰ ਨੂੰ ਘੇਰ ਲਿਆ ਅਤੇ ਪਲਾਸਟਿਕ ਦੀਆਂ ਤਰਪਾਲਾਂ ਵਿੱਚ 2 ਲੋਹੇ ਦੇ ਡਰੰਮ, 1 ਘੜਾ ਅਤੇ ਲਗਭਗ 15000 ਲੀਟਰ ਲਾਹਣ ਲਾਵਾਰਿਸ ਹੋਣ ਦਾ ਪਤਾ ਲਗਾਇਆ ਅਤੇ ਬਾਅਦ ਵਿੱਚ ਨਦੀ ਦੇ ਕੰਢਿਆਂ ਤੋਂ ਬਾਹਰ ਨਸ਼ਟ ਕਰ ਦਿੱਤਾ ਗਿਆ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਇਨਫੋਰਸਮੈਂਟ ਏਜੰਸੀਆਂ ਨੂੰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।...
85 ਸਾਲ ਤੋਂ ਵਧੇਰੇ ਉਮਰ ਦੇ ਅਤੇ ਦਿਵਿਆਂਗ ਵੋਟਰਾਂ ਨੇ ਭਾਰੀ ਉਤਸ਼ਾਹ ਨਾਲ ਪਾਈਆਂ ਵੋਟਾਂ

85 ਸਾਲ ਤੋਂ ਵਧੇਰੇ ਉਮਰ ਦੇ ਅਤੇ ਦਿਵਿਆਂਗ ਵੋਟਰਾਂ ਨੇ ਭਾਰੀ ਉਤਸ਼ਾਹ ਨਾਲ ਪਾਈਆਂ ਵੋਟਾਂ

Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 28 ਮਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਮਲੋਟ ਡਾ. ਸ੍ਰੀ ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੁਆਰਾ ਚਲਾਈ ਵੋਟਰ ਜਾਗਰੂਕਤਾ ਮੁਹਿੰਮ ਨੂੰ ਉਸ ਵਕਤ ਬੂਰ ਪਿਆ ਜਦੋਂ ਮਲੋਟ ਹਲਕੇ ਦੇ 85 ਸਾਲ ਤੋਂ ਵੱਧ ਉਮਰ ਅਤੇ ਦਿਵਿਆਂਗ ਵੋਟਰਾਂ ਨੇ ਲੋਕ ਸਭਾ ਚੋਣ ਹਲਕਾ ਫਿਰੋਜ਼ਪੁਰ ਵਿੱਚ ਡੋਰ ਟੂ ਡੋਰ ਵੋਟਿੰਗ ਦੋਰਾਣ ਭਾਰੀ ਉਤਸ਼ਾਹ ਨਾਲ ਵੋਟਾਂ ਪਾਈਆਂ। ਇਸ ਦੌਰਾਨ ਪੋਸਟਲ ਬੈਲਟ ਪੇਪਰ ਨੋਡਲ ਅਫ਼ਸਰ ਸ੍ਰੀ ਗੁਰਲਾਲ ਸਿੰਘ ਹਲਕਾ ਮਲੋਟ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਵੋਟਰਾਂ ਤੋਂ ਪਹਿਲਾਂ ਫਾਰਮ 12D ਭਰਾਏ ਗਏ ਅਤੇ ਕੁੱਲ 241 ਵੋਟਰਾਂ ਨੇ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਇੱਛਾ ਜਾਹਿਰ ਕੀਤੀ, ਵੋਟਾਂ ਪਵਾਉਣ ਲਈ ਸੈਕਟਰ ਅਫ਼ਸਰ ਦੀ ਅਗਵਾਈ ਵਿੱਚ ਟੀਮਾਂ ਬਣਾਈਆਂ ਗਈਆਂ। ਇਸ ਮੌਕੇ ਬੂਥ ਲੈਵਲ ਅਫ਼ਸਰ ਵੱਲੋਂ ਇਕ-ਇਕ ਵੋਟਰ ਤੱਕ ਪਹੁੰਚ ਕੀਤੀ ਗਈ ਅਤੇ ਟੀਮਾਂ ਦੁਆਰਾ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੋ ਦਿਨ ਵਿੱਚ ਵੋਟਾਂ ਦਾ ਕੰਮ ਮੁਕ...