Sunday, March 8
Shadow

Author: Sukhjinder Singh

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

Punjab
ਬਠਿੰਡਾ, 11 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ-ਸਿਰ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸ਼੍ਰੀ...
ਸਵੱਛਤਾ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ ਹਾਸਲ ਕੀਤਾ ਪੰਜਾਬ ਵਿਚੋਂ ਦੂਜਾ ਰੈਂਕ

ਸਵੱਛਤਾ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ ਹਾਸਲ ਕੀਤਾ ਪੰਜਾਬ ਵਿਚੋਂ ਦੂਜਾ ਰੈਂਕ

Punjab
ਅਬੋਹਰ, ਫਾਜਿ਼ਲਕਾ, 11 ਜਨਵਰੀ           ਭਾਰਤ ਸਰਕਾਰ ਦੇ ਸ਼ਹਿਰੀ ਅਵਾਸਨ ਮੰਤਰਾਲੇ ਵੱਲੋਂ ਕਰਵਾਏ ਗਏ ਸਵੱਛਤਾ ਸਰਵੇਖਣ ਦੀ ਤਾਜਾ ਰਿਪੋਰਟ ਵਿਚ ਅਬੋਹਰ ਸ਼ਹਿਰ ਨੇ 1 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੀ ਸ੍ਰੇਣੀ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਪ੍ਰਾਪਤੀ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਕੋਲ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਵਾਧੂ ਚਾਰਜ ਹੈ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਨਗਰ ਨਿਗਮ ਦੀ ਪੂਰੀ ਟੀਮ ਦੀ ਸਲਾਘਾ ਕੀਤੀ ਹੈ ਜਿੰਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ।           ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਹ ਪ੍ਰਾਪਤੀ ਸ਼ਹਿਰ ਵਾਸੀਆਂ ਦੇ ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਨਾਲ ਹੀ ਸੰਭਵ ਹੋਈ ਹੈ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੇ ਸ਼੍ਰੋਤਾਂ ਅਤੇ ਪਬਲਿਕ ਪਖਾਨਿਆਂ ਦੀ ਸਾਫ ਸਫਾਈ ਲਈ ਸ਼ਹਿਰ ਨੂੰ 100—100 ਫੀਸਦੀ ਅੰਕ ਮਿਲੇ ਹਨ। ਸ਼ਹਿਰ ਵਿਚ 82 ਫੀਸਦੀ ਘਰਾਂ ਤੋਂ ਕੂੜਾ ਇੱਕਤਰ ਕੀਤਾ ਜਾਂਦਾ ਹੈ। 99 ਫੀਸ...
ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

Punjab
ਫਿਰੋਜ਼ਪੁਰ 11 ਜਨਵਰੀ 2024.              ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦੇ ਕੰਮ ਦੀ ਮਿਆਦ ਵਿਚ ਵਾਧਾ ਕਰਦੇ ਹੋਏ 29 ਫਰਵਰੀ 2024 ਤੱਕ ਕਰ ਦਿੱਤਾ ਹੈ। ਇਸ ਲਈ ਜ਼ਿਲ੍ਹੇ ਦੇ ਸਮੂਹ ਕੇਸਾਧਾਰੀ ਸਿੱਖ ਵੋਟਰ ਆਪਣੀ ਐਸ.ਜੀ.ਪੀ.ਸੀ. ਦੀ ਵੋਟ ਜ਼ਰੂਰ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਜ਼ਿਲ੍ਹੇ ਦੇ ਲਲ੍ਹੇ, ਕਾਲੀਏ ਵਾਲਾ, ਹਕੂਮਤ ਸਿੰਘ ਵਾਲਾ ਸਮੇਤ ਵੱਖ-ਵੱਖ ਪਿੰਡਾਂ ਦਾ ਕਰਨ ਮੌਕੇ ਕੀਤਾ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਕੇ 15 ਨਵੰਬਰ 2023 ਤੱਕ ਚੱਲਣਾ ਸੀ, ਜੋ ਕਿ ਹੁਣ ਵਧਾ ਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪ...
ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

Punjab
ਰਾਏਕੋਟ/ਲੁਧਿਆਣਾ, 11 ਜਨਵਰੀ (000) - ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕਰਨ ਮੌਕੇ, ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਦਫ਼ਤਰਾਂ ਨੂੰ ਹਦਾਇਤ ਕੀਤੀ ਹੈ ਕਿ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਆਪਣੇ ਦਫ਼ਤਰ ਵਿਖੇ ਏ.ਡੀ.ਸੀਜ਼, ਐਸ.ਡੀ.ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੇ ਡਾਇਲ 1076 'ਤੇ ਪ੍ਰਾਪਤ ਹੋਈਆਂ ਕੁੱਲ ਬੇਨਤੀਆਂ 295 ਵਿੱਚੋਂ 160 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਕੀ ਅਰਜ਼ੀਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ 43 ਸੇਵਾਵਾਂ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹਨ ਪਰ ਸਾਨੂੰ ਸੇਵਾ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਕੁਝ ਅਫਸਰਾਂ ਨੇ ਫੀਡਬੈਕ ਦਿੱਤਾ ਕਿ ਜ਼ਿਆਦਾਤਰ ਦਸਤਾਵੇਜ਼ ਪਟਵਾਰੀਆਂ/ਨੰਬਰਦਾਰਾਂ ਦੀਆਂ ਰਿਪੋਰਟਾਂ ਕਾਰਨ ਲੰਬਿਤ ਹਨ ਜਿਨ੍ਹਾਂ ਨੂੰ ਬਦਲਵੀਆਂ ਪ੍ਰਕਿਰਿਆਵਾਂ ਰਾਹੀਂ...
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

Punjab
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ  ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ।  ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱ...
ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼

ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼

Punjab
ਮੋਗਾ 11 ਜਨਵਰੀ: ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ  ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ। ਉਕਤ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦੀ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ, ਮੋਗਾ ਵਿਖੇ ਸ਼ੁਰੂਆਤ ਕੀਤੀ ਗਈ ਹੈ। ਅੱਜ ਦੇ ਇਸ ਓਪਨ ਯੁਵਕ ਮੇਲੇ ਵਿੱਚ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ।ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ੍ਰ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਅੱਜ ਪਹਿਲੇ ਦਿਨੇ ਇਸ ਮੇਲੇ ਵਿੱਚ ਭੰਗੜਾ,  ਲੁ...
ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ

ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ

Punjab
ਬਠਿੰਡਾ, 11 ਜਨਵਰੀ : ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਮਿੱਥੇ ਟੀਚੇ ਵਿੱਚ ਅੱਗੇ ਵਧ ਸਕਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹੇ ਦੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਸੈਲਪ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਵਲੋਂ ਹੱਥੀ ਤਿਆਰ ਕੀਤੇ ਗਏ ਵਸਤਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਇਸ ਨਿਵੇਕਲੇ ਕਾਰਜ ਚ ਵਿਸ਼ੇਸ਼ ਸਹਿਯੋਗ ਦੇਣ ਲਈ ਮਿੱਤਲ ਗਰੁੱਪ ਤੇ ਅੰਬੂਜ਼ਾ ਫਾਊਂਡੇਸ਼ਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਪ੍ਰੋਜੈਕਟ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫੈਡਰੇਸ਼ਨ ਦੀ ਨਿਗਰਾਨੀ ਹੇਠ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੀਆਂ ਮਹਿਲਾਵਾਂ ਦੀ ਸ਼ਲਾਘਾ ਕਰ...
ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

National
ਬਠਿੰਡਾ, 11 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦੀ ਸ਼ੁਰੂਆਤ ਕਰਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਵਲੋਂ ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮਹਿਲਾਵਾਂ ਨੂੰ ਇਸ ਨੇਕ ਕਾਰਜ ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਮੌਕੇ ਵਿਧਾਇਕ ਜਗਸੀਰ ਸਿੰਘ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਜਿੱਥੇ ਆਪਣੇ ਤੇ...