Shadow

Author: admin

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ,  ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

ਸਵੀਪ ਟੀਮ ਪਹੁੰਚੀ ਸਬਜ਼ੀ ਮੰਡੀ, ਵੋਟ ਪਾਉਣ ਦੇ ਸੱਦੇ ਪੱਤਰ ਨਾਲ ਲੋਕਤੰਤਰ ’ਚ ਭਾਗੀਦਾਰੀ ਮੰਗੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ: ਜ਼ਿਲ੍ਹਾ ਸਵੀਪ ਟੀਮ ਮੋਹਾਲੀ ਵੱਲੋਂ ਹਰ ਇਕ ਵਰਗ ਨੂੰ ਵੋਟ ਪਾਉਣ ਦੀ ਅਪੀਲ ਕਰਨ ਦੇ ਮਕਸਦ ਅਤੇ ਮੋਹਾਲੀ ਨੂੰ ਹਰਾ-ਭਰਾ ਅਤੇ ਪਲਾਸਟਿਕ ਮੁਕਤ ਕਰਨ ਦੇ ਸੁਨੇਹੇ ਨਾਲ ਹਰ ਥਾਂ ’ਤੇ ਪਹੁੰਚ ਕੀਤੀ ਜਾ ਰਹੀ ਹੈ। ਇਸ ਸਿਲਸਿਲੇ ਵਿੱਚ ਸਬਜ਼ੀ ਮੰਡੀ ਵਿੱਚ ਸਬਜ਼ੀ ਦੀਆਂ ਰੇਹੜੀਆਂ ਲਾਉਣ ਵਾਲੇ ਅਤੇ ਸਬਜ਼ੀ ਅਤੇ ਫ਼ਲ ਖਰੀਦਣ ਆਏ ਲੋਕਾਂ ਨੂੰ 1 ਜੂਨ, 2024  ਨੂੰ ਵੋਟਾਂ ਦੇ ਪੁਰਬ ਸਬੰਧੀ ਜਾਗਰੂਕ ਕਰਨ ਲਈ ਡਰਿਲ ਕੀਤੀ ਗਈ। ਕਿਸਾਨ ਮੰਡੀ ਵਿੱਚ ਕਾਰੋਬਾਰ ਕਰ ਰਹੇ ਵੋਟਰਾਂ ਨੂੰ ਅੱਜ ਜ਼ਿਲ੍ਹਾ ਸਵੀਪ ਟੀਮ ਵੱਲੋਂ  ਵੋਟ ਪਾਉਣ ਦੇ ਸੁਨੇਹੇ ਵਾਲੀਆਂ ਟੋਪੀਆਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਵੱਲੋਂ ਤਿਆਰ ਨਿਮੰਤਰਣ ਪੱਤਰ ‘1 ਜੂਨ 2024’ ਨੂੰ ਵੋਟ ਪਾਉਣ ਦਾ ਨਿੱਘਾ ਸੱਦਾ ਦਿੱਤਾ ਗਿਆ। ਜ਼ਿਲ੍ਹਾ ਨੋਡਲ ਅਫਸਰ ਸਵੀਪ  ਪ੍ਰੋ. ਗੁਰਬਖਸੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਸੈਕਟਰ 78 ਵਿੱਚ  ਜਿੱਥੇ ਤਕਰੀਬਨ 200 ਦੇ ਕਰੀਬ ਰੇਹੜੀਆਂ,  ਫੜੀਆਂ ਵਾਲੇ ਅਤੇ ਸਬਜ਼ੀਆਂ ਅਤੇ ਫ਼ਲ਼ਾਂ ਦਾ ਕਾਰੋਬਾਰ ਕਰਦੇ ਹਨ, ਨੂੰ ਵਾਤਾਵਰਣ ਬਚਾਓ, ਪਲਾਸਟਿਕ ਹਟਾਓ ਦ...
ਥੋੜੀ ਜਿਹੀ ਲਾਪਰਵਾਹੀ ਔਰਤਾਂ ਨੂੰ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਬਣਾ ਸਕਦੀ ਹੈ: ਡਾ ਸ਼ਿਲਪਾ

ਥੋੜੀ ਜਿਹੀ ਲਾਪਰਵਾਹੀ ਔਰਤਾਂ ਨੂੰ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਬਣਾ ਸਕਦੀ ਹੈ: ਡਾ ਸ਼ਿਲਪਾ

Punjab
ਫਾਜ਼ਿਲਕਾ, 28 ਮਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਕੱਕੜ ਅਤੇ ਸੀ.ਐੱਚ.ਸੀ. ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਬਲਾਕ ਸੀ.ਐਚ.ਸੀ ਖੂਈਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਮਾਹਵਾਰੀ ਸਵੱਛਤਾ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਮੈਡੀਕਲ ਅਫ਼ਸਰ ਡਾ: ਸ਼ਿਲਪਾ ਨੇ ਦੱਸਿਆ ਕਿ 'ਮਾਹਵਾਰੀ ਸਵੱਛਤਾ ਦਿਵਸ' ਯਾਨੀ ' ਮੈਨਸਟਰੂਅਲ ਹਾਈਜਨ ਡੇਅ ' ਹਰ ਸਾਲ 28 ਮਈ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮਕਸਦ ਔਰਤਾਂ ਨੂੰ ਮਾਹਵਾਰੀ ਦੌਰਾਨ ਸਫਾਈ ਦੇ ਮਹੱਤਵ ਨੂੰ ਸਮਝਾਉਣਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿੰਦੀਆਂ ਲੱਖਾਂ ਔਰਤਾਂ ਇਸ ਸਬੰਧੀ ਕਈ ਅਹਿਮ ਜਾਣਕਾਰੀਆਂ ਤੋਂ ਅਜੇ ਵੀ ਅਣਜਾਣ ਹਨ ਅਤੇ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੀ ਥੋੜ੍ਹੀ ਜਿਹੀ ਲਾਪਰਵਾਹੀ ਉਨ੍ਹਾਂ ਨੂੰ ਹੈਪੇਟਾਈਟਸ ਬੀ, ਸਰਵਾਈਕਲ ਕੈਂਸਰ, ਯੋਨੀ ਦੀ ਲਾਗ ਵਰਗੀਆਂ ਗੰਭੀਰ ਬਿਮਾਰੀਆਂ ਵੱਲ ਧੱਕ ਸਕਦੀ ਹੈ। ਇਸ ਦਾ ਅਸਰ ਔਰਤਾਂ ਨੂੰ ਸਰੀਰਕ ਤੌਰ 'ਤੇ ਹੀ ਨਹੀਂ ਮਾਨਸਿਕ ਤੌਰ 'ਤੇ ਵੀ ਲੰਬੀ ਉਮਰ ਲਈ ਪ੍ਰੇਸ਼ਾਨ ਕਰ ਸਕਦ...
ਸਪੈਸ਼ਲ ਚੋਣ ਨਿਗਰਾਨਾਂ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ

ਸਪੈਸ਼ਲ ਚੋਣ ਨਿਗਰਾਨਾਂ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ

Punjab
ਫ਼ਿਰੋਜ਼ਪੁਰ, 28 ਮਈ 2024:           ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਲਈ ਨਿਯੁਕਤ ਸਪੈਸ਼ਲ ਪੁਲੀਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਆਈ.ਪੀ.ਐਸ. (ਰਿਟਾ) ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ. ਬਾਲਾਕ੍ਰਿਸ਼ਨਨ ਆਈ.ਆਰ.ਐਸ. (ਰਿਟਾ.) ਵੱਲੋਂ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿਖੇ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਦੌਰਾਨ ਜਨਰਲ ਨਿਗਰਾਨ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ., ਪੁਲੀਸ ਨਿਗਰਾਨ ਸ਼੍ਰੀ ਏ.ਆਰ. ਦਾਮੋਦਰ ਆਈ.ਪੀ.ਐਸ. ਅਤੇ ਖਰਚਾ ਨਿਗਰਾਨ ਸ਼੍ਰੀ ਨਾਗੇਂਦਰ ਯਾਦਵ ਆਈ.ਆਰ.ਐੱਸ., ਆਰ.ਓ. ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।           ਇਸ ਮੌਕੇ ਸਪੈਸ਼ਲ ਪੁਲੀਸ ਅਬਜ਼ਰਵਰ ਸ਼੍ਰੀ ਦੀਪਕ ਮਿਸ਼ਰਾ ਆਈ.ਪੀ.ਐਸ. (ਰਿਟਾ) ਅਤੇ ਸਪੈਸ਼ਲ ਖਰਚਾ ਆਬਜ਼ਰਵਰ ਸ਼੍ਰੀ ਬੀ.ਆਰ. ਬਾਲਾਕ੍ਰਿਸ਼ਨਨ ਆਈ.ਆਰ.ਐਸ. (ਰਿਟਾ.) ਵੱਲੋਂ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀ...
ਵੱਧ ਵੋਟਰ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਦੁਕਾਨਾਂ, ਗਲੀ ਮੁਹੱਲਿਆਂ ਅਤੇ ਵੱਖ ਵੱਖ ਸਿਨੇਮਾ ਘਰਾਂ ਵਿਖੇ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਵੱਧ ਵੋਟਰ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਦੁਕਾਨਾਂ, ਗਲੀ ਮੁਹੱਲਿਆਂ ਅਤੇ ਵੱਖ ਵੱਖ ਸਿਨੇਮਾ ਘਰਾਂ ਵਿਖੇ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

Punjab
ਜਲਾਲਾਬਾਦ 28 ਮਈ ਲੋਕ ਸਭਾ ਚੋਣਾਂ 2024 ਦੇ ਮਦੇਨਜਰ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ - 079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੈਕਟ ਅਧੀਨ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।  ਵੋਟਰ ਜਾਗਰੂਕਤਾ ਲਈ  ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪਾਂ ਦਾ ਆਯੋਜਨ ਡੋਰ ਟੂ ਡੋਰ ਵੱਖ-ਵੱਖ ਦੁਕਾਨਾਂ, ਗਲੀ ਮੁਹੱਲਿਆਂ ਅਤੇ ਵੱਖ ਵੱਖ ਸਿਨੇਮਾ ਘਰਾਂ ਵਿਖੇ ਜਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਕੀਤਾ ਗਿਆ। ਚੋਣ ਸੈੱਲ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।...
ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

Punjab
ਐਸ.ਏ.ਐਸ.ਨਗਰ, 28 ਮਈ, 2024: ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਭਲਕੇ (ਬੁੱਧਵਾਰ) ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ ਓ ਪੀ) ਪ੍ਰਕਿਰਿਆ ਲਾਗੂ ਹੋ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਐਸ ਐਸ ਪੀ ਡਾ. ਸੰਦੀਪ ਗਰਗ ਨਾਲ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। । ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਵੋਟਾਂ ਨੂੰ ਕਿਸੇ ਵੀ ਤਰ੍ਹਾਂ ਦੇ ਲੋਭ-ਲਾਲਚ  ਤੋਂ ਮੁਕਤ ਰੱਖਣ ਲਈ ਨਕਦੀ, ਨਸ਼ੇ, ਸ਼ਰਾਬ ਅਤੇ ਕੀਮਤੀ ਸਮਾਨ ਦੀ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਵੀ ਅਜਿਹੀ ਵਸਤੂ ਜੋ ਇਕ ਜਾਂ ਦੂਜੇ ਢੰਗ ਨਾਲ ਚੋਣ ਪ੍ਰਕਿਰਿਆ ਵਿਚ ਵਿਘਨ ਪਾ ਸਕਦੀ ਹੈ, ਦੀ ਢੋਆ ਢੁਆਈ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੁਲਿਸ, ਆਬਕਾਰੀ, ਜੀ ਐਸ ਟੀ, ਸਟੈਟਿਕ ਸਰਵੇਲੈਂਸ ਅਤੇ ਫਲਾਇੰਗ ਸਕੁਐਡ ਟੀਮਾਂ ਸਮੇਤ ਚੈਕਿੰਗ ਟੀਮਾਂ ਨੂੰ ਵਾਹਨ ਅਤੇ ਲਾਰੀਆਂ ਦੀ ਚੈਕਿੰਗ ਕਰਨ ਲਈ ਵਾਧੂ ਚੌਕਸੀ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤ...
ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 672 ਸ਼ਿਕਾਇਤਾਂ : ਜਸਪ੍ਰੀਤ ਸਿੰਘ

ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 672 ਸ਼ਿਕਾਇਤਾਂ : ਜਸਪ੍ਰੀਤ ਸਿੰਘ

Punjab
ਬਠਿੰਡਾ, 28 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 672 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 27 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 556 ਸ਼ਿਕਾਇਤਾਂ ਪ੍ਰਾਪਤ ਹੋਈਆਂ, ਵਟਸਐਪ ’ਤੇ 7, ਈ-ਮੇਲ ਰਾਹੀਂ 71, ਟੈਲੀਫ਼ੋਨ ਰਾਹੀਂ 12, ਦਸਤੀ 7 ਅਤੇ ਐਨ.ਜੀ.ਐਸ.ਪੀ ਰਾਹੀਂ 19 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲ...
ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ

ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦਾ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਕੀਤਾ ਗਿਆ

Punjab
ਐਸ.ਏ.ਐਸ.ਨਗਰ, 28 ਮਈ, 2024: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਸੂਚਨਾ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਮੁਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਈ.ਵੀ.ਐਮਜ਼ ਦੀ ਪੂਰਕ (ਸਪਲੀਮੈਂਟਰੀ) ਰੈਂਡਮਾਈਜੇਸ਼ਨ ਦਾ ਕੰਮ ਮੁਕੰਮਲ ਕੀਤਾ। ਉਨ੍ਹਾਂ ਕਿਹਾ ਕਿ ਈ.ਵੀ.ਐਮਜ਼ ਦੀ ਕਮਿਸ਼ਨਿੰਗ (ਮਤਦਾਨ ਲਈ ਤਿਆਰ ਕਰਨਾ) ਪ੍ਰਕਿਰਿਆ ਤੋਂ ਬਾਅਦ ਇਹ ਪਾਇਆ ਗਿਆ ਕਿ ਗੈਰ-ਕਾਰਜਸ਼ੀਲ ਈ.ਵੀ.ਐਮਜ਼ ਨੂੰ ਬਦਲਣ ਦੀ ਲੋੜ ਹੈ ਅਤੇ ਹਰੇਕ ਹਲਕੇ ਵਿੱਚ 20 ਪ੍ਰਤੀਸ਼ਤ ਦੇ ਰਾਖਵੇਂ ਸਟਾਕ ਨੂੰ ਵੀ ਪੂਰਾ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੜ, ਐਸ.ਏ.ਐਸ.ਨਗਰ ਅਤੇ ਡੇਰਾਬੱਸੀ ਹਲਕਿਆਂ ਵਿੱਚ ਕੁੱਲ 825 ਬੂਥ ਹਨ, ਜਿੱਥੇ ਆਨੰਦਪੁਰ ਸਾਹਿਬ ਅਤੇ ਪਟਿਆਲਾ ਸੰਸਦੀ ਹਲਕਿਆਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ ਵੱਧ ਹੋਣ ਕਾਰਨ ਹਰੇਕ ਈ ਵੀ ਐਮ ਨੂੰ ਦੋ-ਦੋ ਬੈਲੇਟ ਯੂਨਿਟਾਂ ਨਾਲ ਜੋੜਿਆ ਜਾਣਾ ਹੈ (ਇੱਕ ਬੈਲਟ ਯੂਨਿਟ ਵਿੱਚ ਸਮੇਤ ਨੋਟਾ 16 ਉਮੀਦਵਾਰਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ)। ਉਨ੍ਹਾਂ ਦੱਸਿਆ ਕਿ ਜ਼ਿਲ...
ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

Punjab
ਬਠਿੰਡਾ, 28 ਮਈ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ’ਚ ਅਮਨ ਤੇ ਕਾਨੂੰਨ ਦੀ ਕਾਇਮੀ ਲਈ ਵਿਆਹਾਂ, ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਪਟਾਕੇ, ਆਤਿਸ਼ਬਾਜ਼ੀ ਚਲਾਉਣ ਤੇ ਆਰਮ ਫਾਇਰ ਦੀ ਵਰਤੋਂ ਕਰਨ ਉੱਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੁਝ ਲੋਕ ਪਾਣੀ ਦੀਆਂ ਟੈਂਕੀਆਂ ਜਾਂ ਅਜਿਹੀਆਂ ਉਚੀਆਂ ਥਾਵਾਂ ਤੇ ਚੜ ਜਾਂਦੇ ਹਨ, ਜਿਸ ਨਾਲ ਉਹ ਆਪਣੇ ਆਪ ਨੂੰ ਜਾਂ ਆਮ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਇਸ ਤੋਂ ਇਲਾਵਾ ਕਿਸੇ ਸ਼ਰਾਰਤੀ ਅਨਸਰ ਵਲੋਂ ਟੈਂਕੀਆਂ ਤੇ ਚੜਕੇ ਪੀਣ ਵਾਲੇ ਪਾਣੀ ਵਿਚ ਕੋਈ ਜ਼ਹਿਰੀਲੀ ਜਾਂ ਖ਼ਤਰਨਾਕ ਵਸਤੂ ਸੁੱਟਕੇ ਆਮ ਲੋਕਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਵਲੋਂ ਪਾਣੀਆਂ ਦੀਆਂ ਟੈਂਕੀਆਂ ’ਤੇ ਚੜਕੇ ਜਾਂ ਅਜਿਹੀਆਂ ਉਚੀਆਂ ਥਾਵਾਂ...
ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

ਚੋਣਾਂ ਦੀ ਨਿਗਰਾਨੀ ਸੰਬੰਧੀ ਆਖਰੀ 72 ਘੰਟਿਆਂ ਦੇ ਐਸ ਓ ਪੀਜ਼ ਬੁੱਧਵਾਰ ਸ਼ਾਮ ਤੋਂ ਜ਼ਿਲ੍ਹੇ ’ਚ ਲਾਗੂ ਹੋਣਗੇ

Punjab
ਫਾਜ਼ਿਲਕਾ, 28 ਮਈ: ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਬੁੱਧਵਾਰ ਸ਼ਾਮ ਤੋਂ 72 ਘੰਟੇ ਦੀ ਸਟੈਂਡਰਡ ਓਪਰੇਟਿੰਗ (ਐਸ ਓ ਪੀ) ਪ੍ਰਕਿਰਿਆ ਲਾਗੂ ਹੋ ਜਾਵੇਗੀ, ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ। । ਡਿਪਟੀ ਕਮਿਸ਼ਨਰ ਡਾ: ਦੁੱਗਲ ਨੇ ਦੱਸਿਆ ਕਿ ਵੋਟਾਂ ਨੂੰ ਕਿਸੇ ਵੀ ਤਰ੍ਹਾਂ ਦੇ ਲੋਭ-ਲਾਲਚ  ਤੋਂ ਮੁਕਤ ਰੱਖਣ ਲਈ ਨਕਦੀ, ਨਸ਼ੇ, ਸ਼ਰਾਬ ਅਤੇ ਕੀਮਤੀ ਸਮਾਨ ਦੀ ਢੋਆ-ਢੁਆਈ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ ਤਾਂ ਜੋ ਕੋਈ ਵੀ ਅਜਿਹੀ ਵਸਤੂ ਜੋ ਇਕ ਜਾਂ ਦੂਜੇ ਢੰਗ ਨਾਲ ਚੋਣ ਪ੍ਰਕਿਰਿਆ ਵਿਚ ਵਿਘਨ ਪਾ ਸਕਦੀ ਹੈ, ਦੀ ਢੋਆ ਢੁਆਈ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੁਲਿਸ, ਆਬਕਾਰੀ, ਜੀ ਐਸ ਟੀ, ਸਟੈਟਿਕ ਸਰਵੇਲੈਂਸ ਅਤੇ ਫਲਾਇੰਗ ਸਕੁਐਡ ਟੀਮਾਂ ਸਮੇਤ ਚੈਕਿੰਗ ਟੀਮਾਂ ਨੂੰ ਵਾਹਨ ਅਤੇ ਲਾਰੀਆਂ ਦੀ ਚੈਕਿੰਗ ਕਰਨ ਲਈ ਵਾਧੂ ਚੌਕਸੀ ’ਤੇ ਰੱਖਿਆ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ 50,000 ਤੋਂ ਵੱਧ ਦੀ ਰਕਮ ਆਪਣੇ ਨਾਲ ਲੈ ਕੇ ਜਾਣੀ ਹੈ ਤਾਂ ਸਾਰੇ ਜਾਇਜ਼ ਦਸਤਾਵੇਜ਼ ਆਪਣੇ ਕੋਲ ਰੱਖਣ। ਉਨ੍ਹਾਂ ਕਿਹਾ ਕਿ...
ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਨੇੜੇ ਪ੍ਰਿੰਟਿੰਗ ਪ੍ਰੈਸ ਦੀ ਅਚਨਚੇਤ ਚੈਕਿੰਗ

ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਨੇੜੇ ਪ੍ਰਿੰਟਿੰਗ ਪ੍ਰੈਸ ਦੀ ਅਚਨਚੇਤ ਚੈਕਿੰਗ

Punjab
ਲੁਧਿਆਣਾ, 27 ਮਈ (000) - ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਲਈ ਵਚਨਬੱਧ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਨੇੜੇ ਫੀਲਡ ਗੰਜ ਇਲਾਕੇ ਵਿੱਚ ਸਥਿਤ ਇੱਕ ਪ੍ਰਿੰਟਿੰਗ ਪ੍ਰੈਸ ਦੀ ਅਚਨਚੇਤ ਚੈਕਿੰਗ ਕੀਤੀ। ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਲੁਧਿਆਣਾ ਕੇਂਦਰੀ ਓਜਸਵੀ ਅਲੰਕਾਰ ਦੀ ਦੇਖ-ਰੇਖ ਹੇਠ ਕਾਰਵਾਈ ਕਰਦਿਆਂ ਫਲਾਇੰਗ ਸਕੁਐਡ ਟੀਮ (ਐਫ.ਐਸ.ਟੀ.) ਨੇ ਹੋਰ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਪ੍ਰਿੰਟਿੰਗ ਪ੍ਰੈਸ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਦੀ ਚੋਣ ਪ੍ਰਚਾਰ ਸਮੱਗਰੀ (ਹੋਰਡਿੰਗਜ਼/ਪੋਸਟਰ) ਜ਼ਬਤ ਕਰ ਲਏ ਜਿਨ੍ਹਾਂ 'ਤੇ ਪ੍ਰਕਾਸ਼ਕ ਅਤੇ ਪ੍ਰਿੰਟਰ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਇਸ ਸਬੰਧੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਕਿਉਂਕਿ ਇਹ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 127-ਏ ਦੀ ਉਲੰਘਣਾ ਹੈ। ਏ.ਆਰ.ਓ ਓਜਸਵੀ ਅਲੰਕਾਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਤਹਿਤ, ਉਹ ਸਖ਼ਤ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਆਦਰਸ਼ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਾ ਹੋਵੇ। ਟੀਮਾਂ ਵੱ...