Shadow

Author: admin

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

Punjab
ਚੰਡੀਗੜ੍ਹ, 27 ਮਈ:    ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ ਜਿਹੜੇ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ 'ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਦਫ਼ਤਰ ਵੱਲੋਂ ਇਨਾਮੀ ਰਾਸ਼ੀ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ।    ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ 2019 ਦੇ ਮੁਕਾਬਲੇ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।    ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿੱਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

Punjab
ਚੰਡੀਗੜ੍ਹ, 27 ਮਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰ...
ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਪ੍ਰਕਿਰਿਆ ਸ਼ੁਰੂ

ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਪ੍ਰਕਿਰਿਆ ਸ਼ੁਰੂ

Punjab
ਮੋਗਾ, 27 ਮਈ (000) - ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੋਲ ਫ਼ੀਸਦ ਨੂੰ ਵਧਾਉਣ ਲਈ ਇਸ ਵਾਰ ਭਾਰਤੀ ਚੋਣ ਕਮਿਸ਼ਨ ਵਲੋਂ ਬਹੁਤ ਹੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਤਹਿਤ ਹੀ ਇਸ ਵਾਰ 85 ਸਾਲ ਤੋਂ ਵਧੇਰੀ ਉਮਰ ਵਾਲੇ ਵੋਟਰਾਂ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਸਹੂਲਤ ਦਿੱਤੀ ਗਈ ਹੈ। ਜ਼ਿਲ੍ਹਾ ਮੋਗਾ ਵਿੱਚ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਤੋਂ ਘਰ ਘਰ ਜਾ ਕੇ ਵੋਟ ਪੁਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 447 ਵੋਟਰਾਂ ਨੇ ਆਪਣੇ ਘਰ ਤੋਂ ਵੋਟ ਪਾਉਣ ਦੀ ਸਹੂਲਤ ਲੈਣ ਲਈ ਅਨੈਕਸਚਰ 12 ਡੀ ਭਰ ਕੇ ਦਿੱਤਾ ਸੀ। ਇਹਨਾਂ ਵੋਟਰਾਂ ਵਿੱਚ 335 ਵੋਟਰ ਉਹ ਹਨ ਜੋ ਕਿ 85 ਸਾਲ ਜਾਂ ਇਸਤੋਂ ਵੱਧ ਉਮਰ ਦੇ ਹਨ, ਜਦਕਿ 112 ਵੋਟਰ ਦਿਵਿਆਂਗ ਹਨ। ਉਹਨਾਂ ਕਿਹਾ ਕਿ ਘਰ ਘਰ ਤੋਂ ਵੋਟ ਪਾਉਣ ਦੀ ਪ੍ਰਕਿਰਿਆ 27 ਅਤੇ 28 ਮਈ ਨੂੰ ਚਲਾਈ ਜਾਣੀ ਹੈ। ਦੱਸਣਯੋਗ ਹੈ ਕਿ ਅੱਜ ਮੋਗਾ ਦੀ ਗੀਤਾ ਕਾਲੋਨੀ ਸਥਿਤ 186 ਨੰਬਰ ਪੋਲਿੰਗ ਬੂਥ ਦੀ ਵੋਟਰ ਪ੍ਰੇਮ ਰਾਣੀ ਨੇ ...
ਮਾਣਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ ਤੱਕ ਲੱਗੇਗੀ ਸਪੈਸ਼ਲ ਲੋਕ ਅਦਾਲਤ

ਮਾਣਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 03 ਅਗਸਤ ਤੱਕ ਲੱਗੇਗੀ ਸਪੈਸ਼ਲ ਲੋਕ ਅਦਾਲਤ

Punjab
ਮਾਨਸਾ, 27 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਮੋਹਾਲੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ ਤੋਂ 03 ਅਗਸਤ, 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਨੇ ਦੱਸਿਆ ਕਿ ਜੇਕਰ ਕਿਸੇ ਦਾ ਵੀ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਦਫ਼ਤਰ ਵਿੱਚ 28 ਜੁਲਾਈ, 2024 ਤੋਂ ਪਹਿਲਾਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਪੈਸ਼ਲ ਲੋਕ ਅਦਾਲਤ ਵਿਚ ਲੇਬਰ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ) ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿ...
ਸਿਹਤ ਵਿਭਾਗ ਵੱਲੋਂ 28 ਮਈ ਨੂੰ ਮਨਾਇਆ ਜਾਵੇਗਾ ਕਿਸ਼ੋਰ ਅਵਸਥਾ ਦਿਵਸ

ਸਿਹਤ ਵਿਭਾਗ ਵੱਲੋਂ 28 ਮਈ ਨੂੰ ਮਨਾਇਆ ਜਾਵੇਗਾ ਕਿਸ਼ੋਰ ਅਵਸਥਾ ਦਿਵਸ

Punjab
ਮਾਨਸਾ, 27 ਮਈ: ਮਾਨਸਾ ਜਿਲ੍ਹੇ ਵਿੱਚ 28 ਮਈ ਨੂੰ ਕਿਸ਼ੋਰ ਅਵਸਥਾ ਦਿਵਸ ਮੌਕੇ ਪਿੰਡ, ਬਲਾਕ ਪੱਧਰ, ਜ਼ਿਲੇ੍ਹ ਦੇ ਸਮੂਹ ਹੈਲਥ ਐਂਡ ਵੈਲਨਸ ਸੈਂਟਰ ਅਤੇ ਉਮੰਗ ਕਲੀਨਿਕ/ਸਬ ਸੈਂਟਰ ਪੱਧਰ ’ਤੇ ਲੋਕਾਂ ਨੂੰ ਕਿਸ਼ੋਰ ਅਵਸਥਾ ’ਚ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕਿਸ਼ੋਰ ਉਮਰ ਦੇ ਬੱਚੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੀ ਆਦਤ ਪਾਉਣ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸ਼ੋਰ ਉਮਰ ਵਿੱਚ ਖਾਸ ਕਰ ਲੜਕੀਆਂ ਨੂੰ  ਮਾਂਹਵਾਰੀ ਦੇ ਦੌਰਾਨ ਪੈਡ ਜਾਂ ਸੁੱਕੇ ਕੱਪੜੇ ਦੀ ਵਰਤੋਂ ਕਰਨਾ, ਵਰਤੋਂ ਕੀਤੇ ਗਏ ਪੈਡ ਜਾਂ ਕੱਪੜੇ ਨੂੰ ਖੁੱਲੇ੍ਹ ਵਿੱਚ ਨਾ ਸੁੱਟਣਾ, ਕੱਪੜੇ ਜਾ ਪੈਡ ਨੂੰ ਹਰ ਚਾਰ ਜਾਂ ਛੇ ਘੰਟੇ ਬਾਅਦ ਬਦਲਦੇ ਰਹਿਣਾ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ, ਰੋਜ਼ਾਨਾ  ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲਾਂ ਦੀ ਵਰਤੋਂ, ਸੰਤੁਲਿਤ ਭੋਜਨ, ਆਇਰਨ ਅਤੇ ਫੋਲਿਕ ਐਸਿਡ ਦੀ ਗੋਲੀ ਲੈਣਾ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਸ਼ੋਰ ਅਵਸਥਾ ਦੌਰਾਨ ਸਰੀਰਿਕ ਬਦਲਾ...
ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ

ਗਰਮੀ ਅਤੇ ਲੂ ਤੋਂ ਬਚਾਓ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦੀ ਵਰਤੋਂ ਕਰੋ

Punjab
ਫ਼ਿਰੋਜ਼ਪੁਰ, 27 ਮਈ 2024           ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਸਥਾਨਕ ਬਸਤੀ ਟੈਂਕਾਂ ਵਾਲੀ ਅਤੇ ਅਰਬਨ ਮੁੱਢਲਾ ਸਿਹਤ ਕੇਂਦਰ ਵਿਖੇ ਹੀਟ ਵੇਵ / ਲੂ ਤੋਂ ਬਚਾਅ ਸਬੰਧੀ ਸਿਹਤ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਸਿਹਤ ਸੁਪਰਵਾਈਜਰ ਸ਼ੇਰ ਸਿੰਘ ਵੀ ਮੌਜੂਦ ਸਨ।           ਇਸ ਮੌਕੇ ਸੰਜੀਵ ਸ਼ਰਮਾ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਹੀਟ ਵੇਵ / ਲੂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਸ ਸਮੇਂ ਦੌਰਾਨ ਸਾਨੂੰ, ਖਾਸ ਕਰਕੇ ਉਹ ਲੋਕ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਹੀਟ ਸਟ...
3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਉਮੀਦਵਾਰ ਨੂੰ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ : ਜਸਪ੍ਰੀਤ ਸਿੰਘ

3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਉਮੀਦਵਾਰ ਨੂੰ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ : ਜਸਪ੍ਰੀਤ ਸਿੰਘ

Punjab
ਬਠਿੰਡਾ, 27 ਮਈ : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 77 (1) ਅਨੁਸਾਰ 3 ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਨੂੰ ਅੰਡਰਸਟੇਟਮੈਂਟ ਤੇ 1 ਨੈਸ਼ਨਲਿਸਟ ਜਸਟਿਸ ਪਾਰਟੀ ਦੀ ਉਮੀਦਵਾਰ ਨੂੰ ਚੋਣ ਖਰਚਾ ਰਜਿਸਟਰ ਪੇਸ਼ ਨਾ ਕਰਨ ਦੇ ਮੱਦੇਨਜ਼ਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਤਿੰਨ ਵਾਰ ਪੜਤਾਲ ਕੀਤੀ ਜਾਣੀ ਹੈ, ਇਸ ਤੋਂ ਪਹਿਲਾ ਉਮੀਦਵਾਰਾਂ ਦੇ ਚੋਣ ਖਰਚਿਆਂ ਦੀ ਦੋ ਵਾਰ ਪੜਤਾਲ ਕੀਤੀ ਜਾ ਚੁੱਕੀ ਹੈ ਤੇ 30 ਮਈ 2024 ਨੂੰ ਤੀਜੀ ਵਾਰ ਪੜਤਾਲ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆਂ ਕਿ ਉਨ੍ਹਾਂ ਵਲੋਂ ਤਿਆਰ ਕੀਤੇ ਗਏ ਚੋਣ ਖਰਚਾ ਰਜਿਸਟਰ ਦੀ ਦੂਸਰੀ ਇੰਸਪੈਕਸ਼ਨ ਖਰਚਾ ਓਬਜ਼ਰਬਰ ਵਲੋਂ 26 ਮਈ 2024 ਨੂੰ ਕੀਤੀ ਗਈ, ਜਿਸ ਦੌਰਾਨ ਉਮੀਦਵਾਰਾਂ ਵਲੋਂ ਤਿਆਰ ਕੀਤੇ ਗਏ ਖਰਚਾ ਰਜਿਸਟਰ ਦਾ ਮਿਲਾਨ, ਖਰਚਾ ਨਿਗਰਾਨ ਸੈੱਲ ਦੀਆਂ ਟੀਮਾਂ ਵਲੋਂ ਤਿਆਰ ਕੀਤੇ ਗਏ ਸ਼ੈਡੋ ਅਬਸਰਵੇਸ਼ਨ ਰਜਿਸਟਰ ਨਾਲ ਕੀਤਾ ਗਿਆ। ਜ਼ਿਲ੍ਹਾ ਚੋਣ ਅਫ...
89 ਸਾਲਾ ਤਿਲਕ ਰਾਜ ਦਾ ਵੱਖਰਾ ਅਨੁਭਵ ਰਿਹਾ ਘਰ ਤੋਂ ਵੋਟ ਪਾਉਣ ਦਾ

89 ਸਾਲਾ ਤਿਲਕ ਰਾਜ ਦਾ ਵੱਖਰਾ ਅਨੁਭਵ ਰਿਹਾ ਘਰ ਤੋਂ ਵੋਟ ਪਾਉਣ ਦਾ

Punjab
ਫਾਜ਼ਿਲਕਾ, 27 ਮਈ 89 ਸਾਲਾ ਤਿਲਕ ਰਾਜ ਨੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਘਰ ਤੋਂ ਵੋਟ ਪਾਉਣ ਦੀ ਸੁਵਿਧਾ ਦਾ ਲਾਹਾ ਲੈਂਦਿਆਂ ਆਪਣੀ ਵੋਟ ਦੀ ਵਰਤੋਂ ਕਰਕੇ ਵੋਟਾਂ ਦੀ ਮਹੱਤਤਾ ਪ੍ਰਤੀ ਮਿਸਾਲ ਪੇਸ਼ ਕੀਤੀ ਹੈ। ਆਪਣਾ ਅਨੁਭਵ ਸਾਂਝਾ ਕਰਦਿਆਂ ਤਿਲਕ ਰਾਜ ਨੇ ਕਿਹਾ ਕਿ ਉਹ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਹੂਲਤ ਤੋਂ ਬੇਹਦ ਖੁਸ਼ ਹਨ, ਕਿਉਂ ਜ਼ੋ ਘਰ ਬੈਠ ਉਨ੍ਹਾਂ ਪੂਰੇ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਸੁਖਾਵੇਂ ਮਾਹੌਲ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਤਿਲਕ ਰਾਜ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਜੁਰਗਾਂ ਅਤੇ ਪੀ.ਡਬਲਿਓ.ਡੀ. ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਵਿਸ਼ੇਸ਼ ਸੁਵਿਧਾ ਨਾਲ ਵਢੇਰੀ ਉਮਰੇ ਨੂੰ ਕਾਫੀ ਲਾਹਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ *ਤੇ ਜਾਣ ਦੀ ਬਜਾਏ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਨਾਲ ਉਨ੍ਹਾਂ ਦੀ ਆਉਣ—ਜਾਣ ਦੀ ਖਜਲ—ਖੁਆਰੀ ਤੋਂ ਨਿਜਾਤ ਮਿਲੀ ਹੈ। ਉਨ੍ਹਾਂ ਕਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਤਿਲਕ ਰਾਜ ਦਾ ਕਹਿਣਾ ਹੈ ਕਿ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਦੇਖਦਿਆਂ ਉਹ ਹਮੇਸ਼ਾ ਆਪਣੀ ਵੋਟ ਦੀ ਵਰਤੋਂ ਕਰਦੇ ਰਹੇ ਹਨ। ਉਹ ਪਹਿਲੀ ਵ...
ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ

ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ

Punjab
 ਸ੍ਰੀ ਮੁਕਤਸਰ ਸਾਹਿਬ, 27 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਖਰੀ 48 ਘੰਟਿਆਂ ਦੌਰਾਨ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ ਨਹੀਂ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿੱਚ ਸਿਨੇਮਾ, ਟੀ.ਵੀ. ਵਰਗੇ ਸਾਧਨ ਸ਼ਾਮਿਲ ਹਨ ’ਤੇ ਵੀ ਅਜਿਹੀ ਚੋਣ ਸਮੱਗਰੀ ਡਿਸਪਲੇਅ ਨਹੀਂ ਕੀਤੀ ਜਾ ਸਕਦੀ ਜਿਸ ਨਾਲ ਕਿਸੇ ਉਮੀਦਵਾਰ ਨੂੰ ਫਾਇਦਾ ਜਾਂ ਨੁਕਸਾਨ ਹੁੰਦਾ ਹੋਵੇ। ਉਲੰਘਣਾ ਕਰਨ ’ਤੇ 2 ਸਾਲ ਤੱਕ ਦੀ ਸਜਾ, ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰਾਂ ਆਖਰੀ 48 ਘੰਟਿਆਂ ਦੋਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿ...
ਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

ਮੋਗਾ ਦੀ ਦਾਣਾ ਮੰਡੀ/ਫਲ ਮੰਡੀ ਵਿਖੇ ਵੋਟਰਾਂ ਨੂੰ ਵੋਟਾਂ ਪ੍ਰਤੀ ਕੀਤਾ ਜਾਗਰੂਕ

Punjab
ਮੋਗਾ 27 ਮਈ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਤਹਿਤ ਲੋਕਾਂ ਨੂੰ ਵੋਟ ਪਾਉਣ ਲਈ ਜ਼ਮੀਨੀ ਪੱਧਰ ਤੋਂ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਵੀਪ ਟੀਮ ਮੈਂਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਲਦੇਵ ਸਿੰਘ ਜੋਧਾਂ ਅਤੇ ਦਫ਼ਤਰ ਦੇ ਸਟਾਫ ਨਾਲ ਮਿਲ ਕੇ ਮੋਗਾ ਦੀ ਦਾਣਾ ਮੰਡੀ ਅਤੇ ਫਲ ਮੰਡੀ ਵਿਖੇ ਵੋਟਰਾਂ ਨੂੰ 01 ਜੂਨ 2024 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਪਰਿਵਾਰ ਸਹਿਤ ਵੋਟ ਪਾਉਣ ਲਈ ਕਿਹਾ।ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦਾ ਸਾਨੂੰ ਸਾਰਿਆਂ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਸਮੇਂ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਦਿਨ ਵੋਟਾਂ ਸਵੇਰੇ ਸੱਤ ਵਜੇ ਤੋਂ ਸ਼ਾਮ ਛੇ ਵਜੇ ਤੱਕ ਪੈਣਗੀਆਂ। ਉਨ੍ਹਾਂ ਦੱਸਿਆ ਕਿ ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ...