Sunday, March 8
Shadow

Author: Sukhjinder Singh

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 21 ਜਨਵਰੀ 2024 ਨੂੰ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪਤੰਗਬਾਜੀ ਮੁਕਾਬਲੇ ਦੀ ਐਂਟਰੀ ਮੁਫਤ ਹੋਵੇਗੀ, ਕਿਸੇ ਵੀ ਉਮੀਦਵਾਰ ਤੋਂ ਕੋਈ ਵੀ ਐਂਟਰੀ ਫੀਸ ਨਹੀਂ ਲਈ ਜਾਵੇਗੀ। ਮੁਕਾਬਲੇ ਚ ਭਾਗ ਲੈਣ ਵਾਲੇ ਵਿਅਕਤੀ ਆਫੀਸ਼ੀਅਲ ਲਿੰਕ https://forms.gle/RmhrESB4jfo6mvyo8 ਜਾਂ ਬਾਰ ਕੋਡ ਸਕੈਨਰ ਨਾਲ ਆਪਣਾ ਫਾਰਮ ਭਰ ਕੇ 15 ਜਨਵਰੀ 2024 ਤੱਕ ਰਜਿਸਟਰੇਸ਼ਨ ਕਰ ਸਕਦੇ ਹਨ। ਤਹਿ ਮਿਤੀ ਤੋਂ ਬਾਅਦ ਰਜਿਸਟਰੇਸ਼ਨ ਸਵੀਕਾਰ ਨਹੀ...
ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

Punjab
ਫਿਰੋਜ਼ਪੁਰ, 10 ਜਨਵਰੀ 2024.             ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਮੈਨੂਅਲ ਸਕਵੈਂਜਰ ਐਕਟ 2013 ਤਹਿਤ ਬਣੀ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ ।             ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਬਾਰੇ ਬਣੇ ਐਕਟ ਤਹਿਤ ਉਨਾਂ ਦੀ ਸੁਰੱਖਿਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਬਾਰੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਅਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਾਉਣ ਬਾਰੇ ਕਿਹਾ ਗਿਆ । ਇਨਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋਨ ਆਦਿ ਦੇ ਕੈਂਪ ਲਗਾ ਕੇ ਲੋਨ ਮੁਹੱਈਆਂ ਕਰਵਾਉਣ ਲਈ ਐਸ.ਸੀ.ਕਾਰਪੋਰੇਸ਼ਨ, ਲੀਡ ਬੈਂਕ ਆਦਿ ਦੇ ਅਧਿਕਾਰੀਆਂ ਨੂੰ ਕੈਂਪ ਲਗਾਉਣ ਸਬੰਧੀ ਆਪਣਾ ਸ਼ਡਿਊਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਭੇਜਣ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਪਰਿਵਾਰਾਂ...
25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ  ਫਿਰੋਜ਼ਪੁਰ, 10 ਜਨਵਰੀ 2024.

25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ – ਤਹਿਸੀਲਦਾਰ ਚੋਣਾਂ ਫਿਰੋਜ਼ਪੁਰ, 10 ਜਨਵਰੀ 2024.

National
ਫਿਰੋਜ਼ਪੁਰ, 10 ਜਨਵਰੀ 2024.           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਮਿਤੀ 25 ਜਨਵਰੀ, 2024 ਨੂੰ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾਵੇਗਾ।             ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਈ.ਆਰ.ਓ. ਪੱਧਰ ਅਤੇ ਜ਼ਿਲ੍ਹੇ ਦੇ ਸਮੂਹ ਬੂਥਾਂ ‘ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ। ਉਨਾਂ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਨੂੰ ਵੋਟ ਦੀ ਮਹੱਤਵ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਜਾਣਗੇ।           ਇਸ ਤੋਂ ਇਲਾਵਾ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਈ.ਆਰ.ਓ ,ਏ.ਈ.ਆਰ.ਓ, ਚੋਣ ਤਹਿਸੀਲਦਾਰ, ਸੁਪਰਵਾਈਜਰ, ਬੀ.ਐਲ.ਓ, ਨੋਡਲ ਅਫਸਰ ਅਤੇ ਵਿਦਿਆਰਥੀਆਂ ਨੂੰ  ਸਨਮਾਨਿਤ ਕੀਤਾ ਜਾਵੇਗਾ।           ਇਸ ਮੌਕੇ ਸਵੀਪ ਕੋਆਰਡੀਨੇਟਰ ਸ੍ਰੀ ਕਮਲ ਸ਼ਰਮਾ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਮਹਾਵੀਰ ਬਾਂਸਲ ਆਦਿ ਹਾਜ਼ਰ ਸਨ।...
ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

Punjab
ਚੰਡੀਗੜ੍ਹ, 10 ਜਨਵਰੀ:   ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।   ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।   ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ...
ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜਮਾਂ ਵਲੋਂ ਹਲਕਾ ਪੱਧਰੀ ਧਰਨਾ ਅੱਜ

ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜਮਾਂ ਵਲੋਂ ਹਲਕਾ ਪੱਧਰੀ ਧਰਨਾ ਅੱਜ

Punjab
10, ਜਨਵਰੀ 2024 ਹਲਕਾ ਫਿਰੋਜ਼ਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਕੰਮ ਕਰਦੇ ਸ਼ੌਸ਼ਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕਰਦੇ ਹਲਕਾ ਦਫਤਰਾਂ ਅੱਗੇ ਧਰਨਾ ਲਾਇਆ ਹੈ ।ਇਸ ਸਬੰਧੀ ਜਾਣਕਾਰੀ ਦਿੰਦੀਆਂ ਜਿਲ੍ਹਾ union ਦੇ ਪ੍ਰਧਾਨ ਗੁਰਭੇਜ ਸਿੰਘ ਨੇ ਦੱਸਿਆ ਕਿ ਵਿਭਾਗ ਅੰਦਰ ਵੱਖ-ਵੱਖ ਅਹੁਦਿਆਂ ਤੇ ਸ਼ੌਸ਼ਲ ਸਟਾਫ(ਬੀ.ਆਰ.ਸੀ. ਸੀ.ਡੀ.ਐਸ ਅਤੇ ਆਈ.ਈ.ਸੀ ਸਪੈਸ਼ਲਿਸ਼ਟ) ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਾਂ। ਜਿਨ੍ਹਾਂ ਨੂੰ ਵਿਭਾਗ ਵਲੋਂ ਭਰਤੀ ਸਮੇਂ ਤੋਂ ਮੋਬਾਇਲਿਟੀ ਅਲਾਉਸ(ਸਫਰੀ ਭੱਤਾ), ਸ਼ਪੈਸ਼ਲ ਅਲਾਊਸ ਅਤੇ ਮੋਬਾਈਲ ਅਲਾਉਸ ਦਿੱਤਾ ਜਾਂਦਾ ਰਿਹਾ ਹੈ, ਪਰ ਅਰਲ 2023 ਤੋਂ ਵਿਭਾਗ ਵਲੋਂ ਸਮੂਹ ਸ਼ੌਸ਼ਲ ਸਟਾਫ ਦੇ ਉਕਤ ਭੱਤੇ ਰੋਕੇ ਹੋਏ ਹਨ।ਜਿਸ ਕਾਰਨ ਸਮੂਹ ਸਟਾਫ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਯੂਨੀਅਨ ਵਲੋਂ ਵੱਖ- ਵੱਖ ਸਮੇਂ 'ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ, ਪ੍ਰੰਤੂ ਅਧਿਕਾਰੀਆਂ ਵਲੋਂ ਸਾਡੀਆਂ ਮੰਗਾਂ ਪੂਰੀਆ...
ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

ਡੀ.ਬੀ.ਈ.ਈ. ਵਿਖੇ ਕਿੰਨਰ ਸਮਾਜ ਲਈ ਬੀਤੇ ਕੱਲ੍ਹ ਜਾਗਰੂਕਤਾ ਕੈਂਪ ਆਯੋਜਿਤ

National
ਲੁਧਿਆਣਾ, 10 ਜਨਵਰੀ (000) - ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕਿੰਨਰ ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਦੇ ਮੰਤਵ ਨਾਲ ਰੋੋਜ਼ਗਾਰ ਸਹਾਇਤਾ ਦੇ ਤੌੌਰ 'ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵਲੋਂ ਬੀਤੇ ਕੱਲ੍ਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.)  ਲੁਧਿਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਉਨ੍ਹਾਂ ਦੇ ਮੁਖੀ ਮੋਹਿਨੀ ਮਹੰਤ ਅਤੇ ਪਖੀਜਾ ਮੁਗਲਾਮੁਖੀ  ਸਮੇਤ ਕਰੀਬ 25 ਪ੍ਰਾਰਥੀਆਂ ਵੱਲੋੋਂ ਸ਼ਮੂਲੀਅਤ ਕੀਤੀ ਗਈ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋੋਂ ਟਰਾਂਸਜੈਂਡਰ ਕਮਿਊਨਿਟੀ ਨੂੰ ਸਮਾਜ ਵਿੱਚ ਬਰਾਬਰ ਦਾ ਅਧਿਕਾਰ ਦਿਵਾਉਣ ਲਈ, ਇਸ ਦਫਤਰ ਦੇ ਡਿਪਟੀ ਸੀ.ਈ.ੳ., ਪਲੇਸਮੈਂਟ ਅਫਸਰ, ਕਰੀਅਰ ਕਾਊਂਸਲਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਨੁਮਾਇੰਦੇ ਵੱਲੋੋਂ ਅਤੇ ਗੰਗਾ ਸੋਸ਼ਲ ਫਾਊਂਡੇਸ਼ਨ (ਐਨ.ਜੀ.ਓ.) ਦੇ ਨੁਮਾਇੰਦੇ ਰੀਨਾ ਕਲਿਆਨ ਵੱਲੋੋਂ ਵੱਖ-ਵੱਖ ਵਿਸ਼ਿਆ 'ਤੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਟਰਾਫੀ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਵੀ ਕੀਤਾ ਗਿਆ। ...
ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਸੰਸਦ ਮੈਂਬਰਾਂ ਸ੍ਰੀਮਤੀ ਪ੍ਰਨੀਤ ਕੌਰ, ਸ਼੍ਰੀ ਮਨੀਸ਼ ਤਿਵਾੜੀ ਅਤੇ ਸ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਤਹਿਤ ਅਲਾਟ ਕੀਤੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।      ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਿੰਨਾਂ ਸੰਸਦ ਮੈਂਬਰਾਂ ਨੇ ਉਨ੍ਹਾਂ ਵੱਲੋਂ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸੰਸਦ ਮੈਂਬਰਾਂ ਨੇ ਕੰਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਅਪੀਲ ਕੀਤੀ ਕਿ ਉਹ ਕੰਮਾਂ ਦੀ ਨਿਯਮਤ ਤੌਰ 'ਤੇ ਪ੍ਰਗਤੀ ਦੇਖਣ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਪਿਛਲੇ ਹਫ਼ਤੇ ਹੋਈ ਪ੍ਰਗਤੀ ਬਾਰੇ ਹਫ਼ਤਾਵਾਰੀ ਰਿਪੋਰਟ ਭੇਜਦੇ ਰਹਿਣ।    ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਪਿੰਡਾਂ ਦੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ...
ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

Punjab
ਚੰਡੀਗੜ੍ਹ, 10 ਜਨਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ।    ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।    ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜ...
ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਿਹਤ ਵਿਭਾਗ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਿਹਤ ਵਿਭਾਗ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

Punjab
ਅੰਮ੍ਰਿਤਸਰ  10.01.2024:    ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਾਮ ਥੋਰੀ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦਾ ਇਹ ਮੁੱਖ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰੇ। ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਬਿਹਤਰ ਸੜਕ ਸਵੀਪਿੰਗ ਲਈ, ਨਗਰ ਨਿਗਮ ਅੰਮ੍ਰਿਤਸਰ ਨੇ ਆਪਣੇ ਫਲੀਟ ਵਿੱਚ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਸ਼ਾਮਲ ਕੀਤੀ ਹੈ  ਅਤੇ ਹੁਣ ਪੰਜ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਅਤੇ 4 ਹੋਰ ਛੋਟੀਆਂ ਮਸ਼ੀਨਾ ਕੁੱਲ 9 ਰੋਡ ਸਵੀਪਿੰਗ ਮਸ਼ੀਨਾਂ ਦਿਨ-ਰਾਤ ਕੰਮ ਕਰਨਗੀਆਂ। ਨਵੀਂ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ NCAP ਅਧੀਨ PPCB ਗ੍ਰਾਂਟ ਅਧੀਨ 40.77 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ ਅਤੇ ਮੈਸਰਜ਼ ਹਰ ਇੰਟਰਨੈਸ਼ਨਲ ਦੁਆਰਾ ਇਸ ਦੀ ਖਰੀਦ ਲਈ ਉਚਿਤ ਪ੍ਰਕਿਰਿਆ ਅਪਣਾ ਕੇ ਸਪਲਾਈ ਕੀਤੀ ਗਈ ਹੈ। ਸ੍ਰੀ ਥੋਰੀ ਨੇ ਸ਼ਹਿਰ ਵਾਸੀਆਂ ਨੂੰ ਸਾਫ਼-ਸਫ਼ਾਈ ਰਾਹੀਂ ਸ਼ਹਿਰ ਦੇ ਵਾਤਾਵਰਨ ਨੂੰ ਸੰਭਾਲਣ ਲਈ ਨਗਰ ਨਿਗਮ, ਅੰਮ੍ਰਿਤਸਰ ਦਾ ਸਹਿਯੋਗ ਦੇਣ ਲਈ ਕਿਹਾ।ਅਤੇ ਗਿੱਲੇ ਅਤੇ ਸੁੱਕੇ ਕੂੜ...
ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

Punjab
ਅੰਮ੍ਰਿਤਸਰ 10 ਜਨਵਰੀ 2024-- ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (“ਸੋਸਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ”) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ ਕਰਨ ਦਾ ਮੁੱਖ ਉਦੇਸ਼ ਨਿਮੋਨੀਆਂ ਦੇ ਲੱਛਣਾਂ ਦੀ ਜਲਦ ਪਹਿਚਾਣ ਕਰਨਾਂ ਅਤੇ ਸਮੇਂ ਤੇ ਸਹੀ ਉਪਚਾਰ ਕਰਨਾਂ ਹੈ, ਤਾ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੇ ਦਰ ਵਿਚ ਕਮੀਂ ਲਿਆਂਦੀ ਜਾ ਸਕੇ। ਪੂਰੇ ਵਿਸਵ ਭਰ ਵਿਚ ਨਿਮੋਨੀਆਂ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆਂ ਸੰਬਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਪੋਸਟਰ ਰਾਹੀਂ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਿਮੋਨੀਆਂ ਦੇ ਲਛ...