Shadow

Author: admin

ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਬਣਾਈ ਜਾਵੇ ਯਕੀਨੀ – ਵਧੀਕ ਡਿਪਟੀ ਕਮਿਸ਼ਨਰ

ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਬਣਾਈ ਜਾਵੇ ਯਕੀਨੀ – ਵਧੀਕ ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 27 ਮਈ 2024--- ਹਰੇਕ ਬੀ.ਐਲ.ਓਜ਼ ਦੀ ਡਿਊਟੀ ਬਣਣੀ ਹੈ ਕਿ ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਇਆ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਵਿੱਚ ਨਹੀਂ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ  ਕੀਤੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਈ ਬੀ.ਐਲ.ਓਜ਼ ਦੀ ਪ੍ਰਗਤੀ ਬਹੁਤ ਘੱਟ ਹੈ ਅਤੇ ਉਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅੱਜ ਰਾਤ ਤੱਕ ਆਪਣਾ ਕੰਮ ਮੁਕੰਮਲ ਕਰਨ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨਾਂ ਸਮੂਹ ਬੀ.ਐਲ.ਓਜ਼ ਨੂੰ ਕਿਹਾ ਕਿ ਮੀਟਿੰਗ ਹਾਲ ਵਿੱਚ ਹੀ ਕੰਪਿਊਟਰ ਪ੍ਰੋਗਰਾਮਰ ਦੀ ਡਿਊਟੀ ਲਗਾਈ ਹੈ। ਜੇਕਰ ਕਿਸੇ ਬੀ.ਐਲ.ਓਜ਼ ਦਾ ਡਾਟਾ ਮੁਕੰਮਲ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਕੰਪਿਊਟਰ ਪ੍ਰੋਗਰਾਮਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ।...
ਵੋਟਰ ਜਾਗਰੂਕਤਾ ਗੀਤ ਰਿਲੀਜ਼

ਵੋਟਰ ਜਾਗਰੂਕਤਾ ਗੀਤ ਰਿਲੀਜ਼

Punjab
ਅੰਮ੍ਰਿਤਸਰ 26 ਮਈ 2024--- ਸਰਕਾਰੀ ਸਕੂਲ ਲੈਕਚਰਾਰ ਸ਼੍ਰੀ ਰਾਜਕੁਮਾਰ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ ‘ਪਹਿਲੀ ਜੂਨ ਨੂੰ ਵੋਟਾਂ,ਵੋਟਾਂ ਪਾਉਣ ਨੂੰ ਜਾਣਾ ਹੈ’ ਰਿਲੀਜ਼ ਕੀਤਾ ਗਿਆ।ਜ਼ਿਲ੍ਹੇ ਦੀ ਵੋਟਰ ਜਾਗਰੂਕਤਾ ਕਮੇਟੀ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਇਹ ਰਿਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੀ ਕਾਮਯਾਬੀ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਉੱਥੋਂ ਦੇ ਵਸਨੀਕ ਲੋਕਤਾਂਤਰਿਕ ਰਿਵਾਇਤਾਂ ਵਿੱਚ ਆਪਣਾ ਕਿੰਨਾ ਵਿਸ਼ਵਾਸ ਰੱਖਦੇ ਹਨ।ਉਹਨਾਂ ਕਿਹਾ ਕਿ ਭਾਰਤੀ ਲੋਕਤੰਤਰ ਪੂਰੀ ਦੁਨੀਆਂ ਲਈ ਇੱਕ ਉਦਾਹਰਣ ਹੈ ਕਿ ਇੰਨੀ ਵੱਡੀ ਜੰਨਸੰਖਿਆ ਹੋਣ ਦੇ ਬਾਵਜੂਦ ਵੀ ਲੋਕਤੰਤਰ ਨੂੰ ਕਿਦਾਂ ਕਾਇਮ ਰੱਖਿਆ ਜਾ ਸਕਦਾ ਹੈ।ਉਹਨਾਂ ਕਿਹਾ ਕਿ ਸ਼੍ਰੀ ਰਾਜਕੁਮਾਰ ਪਿਛਲੀਆਂ ਕਈ ਚੋਣਾਂ ਤੋਂ ਆਮ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਦੇ ਆ ਰਹੇ ਹਨ।ਉਹਨਾਂ ਕਿਹਾ ਕਿ ਇਸ ਅਧਿਆਪਕ ਵਲੋਂ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਵੀ ਇੱਕ ਵੋਟਰ ਜਾਗਰੂਕਤਾ ਗੀਤ ਲਿੱਖਿਆ ਅਤੇ ਗਾਇਆ ਗਿਆ ਸੀ।ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਆਈ.ਏ.ਐਸ. ਅਧਿਕ...
ਕੰਪਨੀ ਬਾਗ ਵਿਖੇ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ

ਕੰਪਨੀ ਬਾਗ ਵਿਖੇ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ

Punjab
ਅੰਮ੍ਰਿਤਸਰ 26 ਮਈ 2024--- ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਥਾਨਕ ਕੰਪਨੀ ਬਾਗ ਵਿਖੇ ਇੱਕ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ ਆਯੋਜਿਤ ਕੀਤੀ ਗਈ।ਇਸ ਪ੍ਰੋਗਰਾਮ ਵਿੱਚ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕ ਰਾਜਕੁਮਾਰ,ਰਾਕੇਸ਼ ਗੁਲਾਟੀ, ਸੁਮਨ ਠਾਕੁਰ ਅਤੇ ਕਸ਼ਮੀਰ ਗਿੱਲ ਨੇ ਆਪਣੇ ਵੋਟਰ ਜਾਗਰੂਕਤਾ ਗੀਤ ਅਤੇ ਸ਼ਹਿਨਾਜ਼ ਕੌਰ ਨੇ ਦੇਸ਼ ਭਗਤੀ ਦਾ ਗੀਤ ਗਾ ਕੇ ਉੱਥੇ ਮੌਜੂਦ ਲੋਕਾਂ ਨੂੰ ਪਹਿਲੀ ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਚੋਣਾਂ ਨੂੰ ਹੁਣ ਕੁਝ ਕੁ ਦਿਨ ਹੀ ਬਚੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਸ਼ ਹੈ ਕਿ ਬਚੇ ਹੋਏ ਇਸ ਸਮੇਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਨੂੰ ਵੋਟ ਦੇ ਜ਼ਮਹੂਰੀ ਹੱਕ ਪ੍ਰਤੀ ਜਾਗਰੂਕ ਕੀਤਾ ਜਾਵੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸੇ ਲਈ ਵੋਟਰ ਜਾਗਰੂਕਤਾ ਮੁਹਿ...
ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

Punjab
 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ, 2024- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। ਇਸੇ ਲੜੀ ਵਿਚ ਫਿਲਮ ਅਦਾਕਾਰ ਰਾਜ ਧਾਲੀਵਾਲ ਤੇ ਦਰਸ਼ਨ ਔਲਖ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਸਵੀਪ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ ਜਾ ਰਹੀ, ਉਥੇ ਇੱਕ ਵੱਖਰੇ ਅੰਦਾਜ਼ ਨਾਲ ਹਰ ਇੱਕ ਨੂੰ ਆਪਣੇ ਕੰਧ ਚਿੱਤਰਾਂ ਨਾਲ ਫੋਟੋਆਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਪਾਉਣ ਲਈ ਮਜਬੂਰ ਕਰ ਰਹੇ ਹਨ ਉਘੇ ਚਿੱਤਰਕਾਰ (ਰਾਸ਼ਟਰਪਤੀ ਅਵਾਰਡੀ) ਗੁਰਪ੍ਰੀਤ ਸਿੰਘ ਨਾਮਧਾਰੀ। ਉਹਨਾਂ ਦੇ ਬਰੱਸ਼ ਦੀ ਛੋਹ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਹੜਾ ਪੂਰੀ ਤਰ੍ਹਾਂ ਚੋਣਾਂ ਦੇ ਪੁਰਬ ਦੀ ਸਤਰੰਗੀ ਪੀਂਘ ਵਿਚ ਰੰਗਿਆ ਨਜ਼ਰ ਆ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀ “ਵਿਜੀਲੈਂਟ ਐਪ” “ਸੀ ਵੀਜਲ” ਨੂੰ ਦਰਸਾਉਂਦਾ ਕੰਧ ਚਿੱਤਰ ਕਿ ਸਭ...
ਚੋਣ ਰਿਹਰਸਲ ਕੇਂਦਰਾਂ ਤੇ ਵੋਟਰ ਜਾਗਰੂਕਤਾ ਮੁਹਿੰਮ

ਚੋਣ ਰਿਹਰਸਲ ਕੇਂਦਰਾਂ ਤੇ ਵੋਟਰ ਜਾਗਰੂਕਤਾ ਮੁਹਿੰਮ

Punjab
ਅੰਮ੍ਰਿਤਸਰ 26 ਮਈ 2024--- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਤੀਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਲੈਕਚਰਾਂ ਰਾਹੀਂ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰੀਆ...
ਵੋਟਾਂ ਵਾਲੇ ਦਿਨ ਵੋਟਰ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ਸਹੂਲਤ ਦਾ ਲਾਭ ਲੈਣ – ਜ਼ਿਲ੍ਹਾ ਚੋਣ ਅਫ਼ਸਰ

ਵੋਟਾਂ ਵਾਲੇ ਦਿਨ ਵੋਟਰ ‘ਵੋਟਰ ਕਿਊ ਇਨਫੋਰਮੇਸ਼ਨ ਸਿਸਟਮ’ਸਹੂਲਤ ਦਾ ਲਾਭ ਲੈਣ – ਜ਼ਿਲ੍ਹਾ ਚੋਣ ਅਫ਼ਸਰ

Punjab
ਮੋਗਾ, 26 ਮਈ (000) - ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। ਉਨ੍ਹਾਂ ਦੱਸਿਆ ਕਿ ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾ...
ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ

ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ 26 ਮਈ 2024— ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ। ਜਿਨਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 292 ਅਤੇ 83 ਪੀ.ਡਬਲਯੂ.ਡੀ ਵੋਟਰ ਹਨ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਅੰਮ੍ਰਿਤਸਰ ਕੇਂਦਰੀ ਅਤੇ ਪੱਛਮੀ ਨੇ ਆਪਣਾ ਟੀਚਾ 100 ਫੀਸਦੀ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਕੇਂਦਰੀ ਵਿੱਚ 9 ਅਤੇ ਅੰਮ੍ਰਿਤਸਰ ਪੱਛਮੀ ਵਿੱਚ 52 ਵੋਟਰਜ ਹਨ ਜਿਨਾਂ ਨੇ ਘਰ ਬੈਠੇ ਹੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ 85 ਸਾਲ ਤੋਂ ਵੱਧ ਅਤੇ ਪੀ.ਡਬਲਯੂ.ਡੀ ਵੋਟਰਜ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸੁਵਿਧਾ ਦਿੱਤੀ ਗਈ ਸੀ। ਉਨਾਂ ਦੱਸਿਆ ਕਿ 409 ਵਿਅਕਤੀਆਂ ਵਲੋਂ ਘਰ ਬੈਠੇ ਹੀ ਵੋਟ ਪਾਉਣ ਦੀ ਸਹਿਮਤੀ ਦਿੱਤੀ ਗਈ ਸੀ। ਉਨਾਂ ਦੱਸਿਆ ਕਿ 11-ਅਜਨਾਲਾ ਹਲਕੇ ਵਿਚੋਂ 85 ਫੀਸਦੀ ਤੋਂ ਵੱਧ ਉਮਰ ਵਾਲੇ ਤਿੰਨ, ਪੀ.ਡਬਲਯੂ.ਡੀ ਵੋਟਰ 3, 12-ਰਾਜਾਸਾਂਸੀ ਹਲਕੇ ਵਿਚੋਂ 85 ਫੀਸਦੀ ਤੋਂ ਵੱਧ ਉਮਰ ਵਾਲੇ 39, ਪੀ.ਡਬਲ...
ਸੀਜਨ ਦੌਰਾਨ 910410.65 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ : ਜਸਪ੍ਰੀਤ ਸਿੰਘ

ਸੀਜਨ ਦੌਰਾਨ 910410.65 ਮੀਟ੍ਰਿਕ ਟਨ ਕਣਕ ਦੀ ਕੀਤੀ ਖਰੀਦ : ਜਸਪ੍ਰੀਤ ਸਿੰਘ

Punjab
ਬਠਿੰਡਾ, 26 ਮਈ : ਸਾਲ 2024-25 ਦੇ ਸੀਜਨ ਦੌਰਾਨ ਜ਼ਿਲ੍ਹੇ ਭਰ ਵਿੱਚ 910410.65 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ । ਪੂਰੇ ਸੀਜਨ ਦੌਰਾਨ ਮੰਡੀਆਂ ਚ ਕਿਸਾਨਾਂ ਨੂੰ ਕਣਕ ਦੀ ਖਰੀਦ, ਲਿਫਟਿੰਗ ਆਦਿ ਤੈਅ ਸਮੇਂ ਤੇ ਕਰਦਿਆਂ ਖ੍ਰੀਦ ਕੀਤੀ ਕਣਕ ਦੀ ਬਣਦੀ 1996.43 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਆਨਲਾਈਨ ਵਿਧੀ ਰਾਹੀਂ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।         ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਖਰੀਦ ਸੀਜਨ ਦੇ ਪੂਰੇ ਜੋਬਨ ਵਾਲੇ ਦਿਨਾਂ ਦੌਰਾਨ ਖਰੀਦ ਕੀਤੀ ਕਣਕ ਦੀ ਰਿਕਾਰਡ ਕਰੀਬ 42 ਹਜ਼ਾਰ ਮੀਟਰਕ ਟਨ ਲਿਫ਼ਟਿੰਗ ਪ੍ਰਤੀ ਦਿਨ ਕੀਤੀ ਗਈ, ਜੋ ਕਿ ਇੱਕ ਰਿਕਾਰਡ ਹੈ। ਪਿਛਲੇ ਸਾਲ ਦੇ ਸੀਜਨ ਦੌਰਾਨ ਕਣਕ ਦੀ ਲਿਫਟਿੰਗ ਵੀ ਕਰੀਬ 30 ਹਜ਼ਾਰ ਮੀਟਰਕ ਟਨ ਪ੍ਰਤੀ ਦਿਨ ਹੁੰਦੀ ਰਹੀ ਸੀ। ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਪਿਛਲੇ ਸਾਲ ਕਣਕ ਦੇ ਸੀਜਨ ਦੌਰਾਨ ਮੰਡੀਆਂ ਚ  ਕਣਕ ਦੀ ਆਮਦ ਕਰੀਬ 40 ਦਿਨ ਤੱਕ ਜ਼ਿਆਦਾ ਹੋਈ ਸੀ, ਪਰ ਇਸ ਸੀਜਨ ਦੌਰਾਨ ਇੱਕਦਮ ਕਣਕ ਦੀ ਕਟਾ...
ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕਰਵਾਈ ਜਾਵੇਗੀ ਐਫ.ਆਈ.ਆਰ ਦਰਜ – ਜਿਲ੍ਹਾ ਚੋਣ ਅਫ਼ਸਰ

ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕਰਵਾਈ ਜਾਵੇਗੀ ਐਫ.ਆਈ.ਆਰ ਦਰਜ – ਜਿਲ੍ਹਾ ਚੋਣ ਅਫ਼ਸਰ

Punjab
ਅੰਮ੍ਰਿਤਸਰ ,26 ਮਈ  (     ) - ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ਹ ਵਿਚ  ਪੈਂਦੇ 11 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ  ਪੋਲੰਗ ਸਟਾਫ ਦੀ ਵੱਖ-ਵੱਖ ਥਾਵਾਂ ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਘਨਸ਼ਾਮ ਥੋਰੀ  ਵਲੋਂ ਰਿਹਰਸਲਾਂ ਦਾ ਖੁਦ ਜਾਇਜਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਰਮਚਾਰੀਆਂ ਨੂੰ ਹਦਾਇਤਾਂ  ਜਾਰੀ ਕੀਤੀਆਂ  ਗਈ ਸਨ ਕਿ ਉਹ ਰਿਹਰਸਲਾਂ ਵਾਲੇ ਦਿਨ ਸਮੇਂ ਸਿਰ ਆਪਣੀ ਡਿਊਟੀ ਤੇ ਰਿਪੋਰਟ ਕਰਨ ਅਤੇ ਜਿਹੜੇ ਕਰਮਚਾਰੀ ਆਪਣੇ ਚੋਣ ਰਿਹਸਲ ਵਿੱਚ ਨਹੀਂ ਪਹੁੰਚੇ ਉਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੀਤੇ ਦਿਨ ਵੀ ਕੁਝ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਵਾਉਣ ਲਈ ਲਿਖਿਆ ਗਿਆ ਹੈ।  ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ...
ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ

ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 26 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਖਰੀ 48 ਘੰਟਿਆਂ ਦੌਰਾਨ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ ਨਹੀਂ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੀਨੇਮਾ, ਟੀਵੀ ਵਰਗੇ ਸਾਧਨ ਸ਼ਾਮਿਲ ਹਨ ਤੇ ਵੀ ਅਜਿਹੀ ਚੋਣ ਸਮੱਗਰੀ ਡਿਸਪਲੇਅ ਨਹੀਂ ਕੀਤੀ ਜਾ ਸਕਦੀ ਜਿਸ ਨਾਲ ਕਿਸੇ ਉਮੀਦਵਾਰ ਨੂੰ ਫਾਇਦਾ ਜਾਂ ਨੁਕਸਾਨ ਹੁੰਦਾ ਹੋਵੇ। ਉਲੰਘਣਾ ਕਰਨ ਤੇ 2 ਸਾਲ ਤੱਕ ਦੀ ਸਜਾ, ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ। ਇਸੇ ਤਰਾਂ ਆਖਰੀ 48 ਘੰਟਿਆਂ ਦੋਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿਸ ਜਾਣਾ ਹੋਵੇਗਾ। ਉਨ੍ਹਾਂ ਨੇ ਕਿਹ...