Sunday, March 8
Shadow

Author: Sukhjinder Singh

ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

ਆਰ ਟੀ ਏ ਨੇ ਆਟੋ ਐਸੋਸੀਏਸ਼ਨ ਨਾਲ ਇਸ ਬਾਰੇ ਕੀਤੀ ਮੀਟਿੰਗ

National
ਅੰਮ੍ਰਿਤਸਰ, 10 ਜਨਵਰੀ 2024 (        ) - ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸੂਰਮਗਤੀ ਅਤੇ ਬਹਾਦਰ ਫੌਜੀ ਵੀਰਾਂ ਦੀ ਵਿਰਾਸਤ ਨੂੰ ਦੇਸ਼ ਦੀਆਂ ਨਵੀਆਂ ਪੀੜੀਆਂ ਨਾਲ ਸਾਂਝੀ ਕਰਨ ਦੇ ਉਪਰਾਲੇ ਤਹਿਤ ਅਟਾਰੀ ਜੀਟੀ ਰੋਡ ਉੱਪਰ ਬਣਾਇਆ ਗਿਆ ਵਾਰ ਮੈਮੋਰੀਅਲ ਹੁਣ ਰਾਤ 9 ਵਜੇ ਤੱਕ ਖੁੱਲਾ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਬਾਬਤ ਵਿਸ਼ੇਸ਼ ਮੀਟਿੰਗ ਕਰਕੇ ਮੈਮੋਰੀਅਲ ਨੂੰ ਵਾਹਗਾ ਸਰਹੱਦ ਤੋਂ ਆਉਣ ਵਾਲੇ ਸੈਲਾਨੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਪ੍ਰਬੰਧ ਕਰਵਾਏ। ਉਹਨਾਂ ਕਿਹਾ ਕਿ ਸਰਹੱਦ ਤੋਂ ਰੀ ਟਰੀਟ ਵੇਖ ਕੇ ਆਉਂਦੇ ਸੈਲਾਨੀਆਂ ਦੀ ਇਹ ਮੰਗ ਰਹਿੰਦੀ ਸੀ ਕਿ ਵਾਪਸੀ ਵੇਲੇ ਮੈਮੋਰੀਅਲ ਬੰਦ ਹੋਣ ਹੋ ਜਾਣ ਕਾਰਨ ਉਹ ਇਸ ਅਦੁਤੀ ਵਿਰਾਸਤ ਨੂੰ ਵੇਖ ਨਹੀਂ ਪਾਉਂਦੇ । ਇਸ ਲਈ ਇਹ ਮੈਮੋਰੀਅਲ ਰਾਤ ਸਮੇਂ ਖੋਲਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਘਣ ਸ਼ਾਮ ਥੋਰੀ ਨੇ ਇਸ ਬਾਬਤ ਵਾਰ ਮਮੋਰੀਅਲ ਦੇ ਜਨਰਲ ਮੈਨੇਜਰ ਨਾਲ ਮੀਟਿੰਗ ਕਰਕੇ ਮਮੋਰੀਅਲ ਨੂੰ ਰਾਤ 9 ਵਜੇ ਤੱਕ ਖੁੱਲਾ ਰੱਖਣ ਦੇ ਪ੍ਰਬੰਧ ਕਰਵਾਏ।     ਅੱਜ ਆਰਟੀਏ ਸ ਅਰਸ਼ਦੀਪ ਸਿੰਘ ਨੇ ਇਸ ਬਾਬਤ ਅੰਮ੍ਰਿਤਸਰ ਦੇ ਆਟੋ ਐਸੋਸੀਏਸ਼ਨ ਨਾਲ ਮੀਟ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 10 ਜਨਵਰੀ 2024 (        ) -             ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ।   ਇੰਨਾ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕੇ ਦੇ ਏ.ਆਰ.ਓਜ਼, ਪਟਵਾਰੀ/ਬੀ.ਐਲ.ਓਜ਼ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਤਾਂ ਜੋ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਹਰੇਕ ਹਲਕੇ ਦੇ ਬੀ.ਐਲ.ਓਜ਼/ਪਟਵਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਰ ਬਣਾਉਣ ਲਈ ਟੀਚੇ ਦੇ ਦਿੱਤੇ ਗਏ ਹਨ।  ਉਨਾਂ ਕਿਹਾ ਕਿ ਜਿਨ੍ਹਾ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਗਤੀ ਘੱਟ ਹੋਵੇਗੀ ਉਨਾਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਵੀ ਕੀ...
ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

Punjab
ਚੰਡੀਗੜ੍ਹ, 10 ਜਨਵਰੀ: ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ...
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 10 ਜਨਵਰੀ:   ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ।   ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।   ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

National
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ 2024; ਜ਼ਿਲਾ ਚੋਣ ਅਫ਼ਸਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾਂ ਕਰਵਾਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਚ ਛੁੱਟੀ ਵਾਲੇ ਦਿਨ (ਸ਼ਨੀਵਾਰ ਜਾਂ ਐਤਵਾਰ) ਨੂੰ ਵਿਸ਼ੇਸ਼ ਕੈਂਪ ਲਗਵਾ ਕੇ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ ਦਾ ਸੁਝਾਅ ਵੀ ਦਿੱਤਾ।     ਉਨਾਂ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੇ ਚਾਹਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਨਾਲ ਸਬੰਧਤ ਫ਼ਾਰਮ ਪਟਵਾਰੀਆਂ ਕੋਲ ਅਤੇ ਸ਼ਹਿਰਾਂ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਕੋਲ ਆਪਣੇ ਫ਼ਾਰਮ ਜਮਾਂ ਕਰਵਾਉਣ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ...
ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ਵਿੱਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

Punjab
ਡੇਰਾਬੱਸੀ, 10 ਜਨਵਰੀ, 2024: ਡਾ. ਗੁਰਪ੍ਰੀਤ ਕੌਰ (ਸੁਪਤਨੀ ਸ. ਭਗਵੰਤ ਸਿੰਘ ਮਾਨ) ਨੇ ਅੱਜ ਪਿੰਡ ਬਾਕਰਪੁਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਲਿੰਗਕ ਅਸਮਾਨਤਾ ਨੂੰ ਦੂਰ ਕੀਤਾ ਜਾਵੇ।      ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਵੰਤ ਸਿੰਘ ਰੰਧਾਵਾ ਵੱਲੋਂ ਬਾਕਰਪੁਰ ਵਿਖੇ ਕਰਵਾਏ ਲੋਹੜੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਸਥਾਨਕ ਵਿਧਾਇਕ ਵੱਲੋਂ ਸਮਾਜ ਨੂੰ ਇੱਕ ਮਜ਼ਬੂਤ ਸਕਾਰਾਤਮਕ ਸੰਦੇਸ਼ ਦੇਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਤੇ ਅਜਿਹੀਆਂ ਸਕਾਰਾਤਮਕ ਗੱਲਾਂ ਅਤੇ ਤਬਦੀਲੀਆਂ ਨੂੰ ਅੱਗੇ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧੀਆਂ ਅੱਜ ਕੱਲ੍ਹ ਹਰ ਪਾਸੇ ਮੱਲਾਂ ਮਾਰ ਰਹੀਆਂ ਹਨ, ਪੜ੍ਹਾਈ ਵਿੱਚ ਹੋਣ, ਰਾਜਨੀਤੀ ਵਿੱਚ ਹੋਣ ਜਾਂ ਅਹਿਮ ਅਹੁਦਿਆਂ ’ਤੇ ਹੋਣ।      ਉਨ੍ਹਾਂ ਧੀਆਂ ਦੁਆਰਾ ਹਰ ਹਾਲਤ ਵਿੱਚ ਮਾਪਿਆਂ ਦਾ ਹਿੱਸਾ ਬਣਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਖੌਤੀ ਲਿੰਗ ਅਸਮਾਨਤਾ ਨੂੰ ਹੁਣ ਖਤਮ ਕਰਨਾ ਚਾਹੀਦਾ ਹੈ। ਉਨ੍ਹਾ...
ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ

ਮੁੱਖ ਮੰਤਰੀ ਨੇ 25ਵੀਂ ਵਾਰ ਮਾਕਾ ਟਰਾਫੀ ਜਿੱਤਣ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਵਧਾਈ

Punjab
ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ। ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚThe Chief Minister congratulated Guru nnu ਰਿਕਾ...
ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਸਰਕਾਰ ਫ਼ਰਵਰੀ 2024 ‘ਚ ਚਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾਏਗੀ: ਕੁਲਦੀਪ ਸਿੰਘ ਧਾਲੀਵਾਲ

Politics, Punjab
ਚੰਡੀਗੜ, 9 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰਾਂ ਹੀ 9 ਫ਼ਰਵਰੀ ਨੂੰ ਐਸ.ਬੀ.ਐਸ ਨਗਰ (ਨਵਾਂ ਸ਼ਹਿਰ) ਵਿਖੇ ਐਸ.ਬੀ.ਐਸ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਆਦਿ ਜ਼ਿਲ੍ਹਿਆਂ ਜਦਕਿ 16 ਫ਼ਰਵਰੀ ਨੂੰ ਸੰਗਰੂਰ ਵਿਖੇ ਸੰਗਰੂਰ, ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍...
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 11 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 11 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Punjab
ਮਾਨਸਾ, 09 ਜਨਵਰੀ: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 11 ਜਨਵਰੀ, 2024 ਦਿਨ ਵੀਰਵਾਰ ਨੂੰ ‘ਭਾਰਤ ਫਾਈਨਾਸ਼ੀਅਲ ਇਨਕਲੂਜ਼ਨ ਲਿਮਟਡ’ (ਇੰਡਸਇੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ  ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500/- ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈਸ ’ਚ ਆਪਣੀ ਯੋਗਤਾ ਦਾ ਵੇਰਵਾ (ਰਜ਼ਿਊਮ), ਆਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚ ਸਕਦੇ ਹਨ। ਕੈਂਪ ਵਿਚ ਆਉਣ ਵਾਲੇ ਪ੍ਰਾਰਥੀਆਂ ਨੂੰ ...
ਲੁੱਟ ਖੋਹ ਦੇ ਦੋ ਮਾਮਲਿਆਂ ਵਿਚ ਜਿ਼ਲ੍ਹਾ ਅਤੇ ਸ਼ੈਸਨ ਜੱਜ ਵੱਲੋਂ ਤਿੰਨ ਦੋਸ਼ੀਆਂ ਨੂੰ 5—5 ਸਾਲ ਦੀ ਸਜਾ

ਲੁੱਟ ਖੋਹ ਦੇ ਦੋ ਮਾਮਲਿਆਂ ਵਿਚ ਜਿ਼ਲ੍ਹਾ ਅਤੇ ਸ਼ੈਸਨ ਜੱਜ ਵੱਲੋਂ ਤਿੰਨ ਦੋਸ਼ੀਆਂ ਨੂੰ 5—5 ਸਾਲ ਦੀ ਸਜਾ

Crime, Punjab
ਫਾਜਿਲ਼ਕਾ, 9 ਜਨਵਰੀ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਦੀ ਅਦਾਲਤ ਨੇ ਲੁੱਟ ਖੋਹ ਦੇ ਦੋ ਵੱਖ ਵੱਖ ਕੇਸਾਂ ਦੀ ਵੱਖਰੇ ਵੱਖਰੇ ਸੁਣਵਾਈ ਪੂਰੀ ਕਰਦਿਆਂ ਦੋਸ਼ੀਆਂ ਨੂੰ 5—5 ਸਾਲ ਦੀ ਸਜਾ ਸੁਣਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸੁਰਿੰਦਰ ਕੁਮਾਰ ਵਾਸੀ ਬੇਗਾਂ ਵਾਲੀ ਦੇ ਬਿਆਨਾਂ ਤੇ ਥਾਣਾ ਸਦਰ ਅਬੋਹਰ ਵਿਖੇ ਐਫਆਈਆਰ ਨੰਬਰ 13 ਮਿਤੀ 26 ਫਰਵਰੀ 2022 ਦਰਜ ਕੀਤੀ ਗਈ ਸੀ। ਜਿਸ ਅਨੁਸਾਰ ਉਕਤ ਸਿ਼ਕਾਇਤਕਰਤਾ ਸੁਰਿੰਦਰ ਕੁਮਾਰ ਤੋਂ ਅਬੋਹਰ ਬਾਈਪਾਸ ਨੇੜੇ ਦੋਸ਼ੀ ਨੇ 24500 ਰੁਪਏ ਦੀ ਖੋਹ ਕਰ ਲਈ ਸੀ। ਇਸ ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀ ਜੁਗਰਾਜ ਸਿੰਘ ਵਾਸੀ ਢਾਣੀ ਭੁੱਲਰਾਂਵਾਲੀ ਦਾਖਲੀ ਕੱਟਿਆਂ ਵਾਲੀ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਧਾਰਾ 379 ਬੀ ਤਹਿਤ 5 ਸਾਲ ਦੀ ਸਜਾ ਅਤੇ 10 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਜੁਰਮਾਨਾ ਅਦਾ ਨਾ ਕਰਨ ਤੇ ਇਕ ਸਾਲ ਹੋਰ ਜੇਲ੍ਹ ਵਿਚ ਰਹਿਣਾ ਪਵੇਗਾ। ਇਸੇ ਤਰਾਂ ਧਾਰਾ 201 ਆਈਪੀਸੀ ਤਹਿਤ ਵੀ ਉਸਨੂੰ ਦੋਸ਼ੀ ਮੰਨਦਿਆਂ ਇਕ ਸਾਲ ਕੈਦ ਅਤੇ 1000 ਰੁਪਏ ਜੁਰਮਾਨਾ ਲਗ...