Shadow

Author: admin

ਹੀਟ ਵੇਵ ਦੇ ਚਲਦਿਆਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਕੀਤੇ ਜਾਣ ਵਿਸ਼ੇਸ਼ ਪ੍ਰਬੰਧ – ਸਪੈਸ਼ਲ ਜਨਰਲ ਅਬਜ਼ਰਵਰ

ਹੀਟ ਵੇਵ ਦੇ ਚਲਦਿਆਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਕੀਤੇ ਜਾਣ ਵਿਸ਼ੇਸ਼ ਪ੍ਰਬੰਧ – ਸਪੈਸ਼ਲ ਜਨਰਲ ਅਬਜ਼ਰਵਰ

Punjab
ਅੰਮ੍ਰਿਤਸਰ 26 ਮਈ 2024— ਲੋਕਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਸਪੈਸ਼ਲ ਜਨਰਲ ਅਬਜ਼ਰਵਰ ਸ੍ਰੀ ਰਾਮ ਮੋਹਨ ਮਿਸ਼ਰਾ ਆਈ.ਏ.ਐਸ. (ਰਿਟਾਇਰ) ਨੇ ਜਨਰਲ ਅਬਜ਼ਰਵਰ ਏ ਰਾਧਾ ਬਿਨੋਦ ਸ਼ਰਮਾ, ਖਰਚਾ ਅਬਜ਼ਰਵਰ ਸ੍ਰੀ ਬਾਰੇ ਗਨੇਸ਼ ਸੁਧਾਕਰ, ਪੁਲਿਸ ਅਬਜ਼ਰਵਰ ਸ਼ਵੇਤਾ ਸ੍ਰੀਮਲੀ ਆਈ.ਪੀ.ਐਸ. , ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ ਦਿਹਾਤੀ ਸ: ਸਤਿੰਦਰ ਸਿੰਘ, ਜਿਲ੍ਹਾ ਚੋਣ ਤਹਿਸੀਲਦਾਰ ਸ: ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ ਕੀਤੀ। ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਇਜਾ ਲੈਂਦੇ ਹੋਏ ਸ੍ਰੀ ਮਿਸ਼ਰਾ ਨੇ ਕਿਹਾ ਕਿ ਹੀਟ ਵੇਵ ਦੇ ਚਲਦਿਆਂ ਸਾਰੇ ਪੋਲਿੰਗ ਬੂਥਾਂ ਤੇ ਪੀਣ ਵਾਲਾ ਪਾਣੀ, ਪੱਖੇ, ਸ਼ਮਿਆਨੇ ਆਦਿ ਦੇ ਪੁਖ਼ਤਾ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਖਾਸ ਤੌਰ ਤੇ ਦਿਵਿਆਂਗ ਵੋਟਰਾਂ ਲਈ ਵੀਲ੍ਹ ਚੇਅਰ ਉਪਲੱਬਧ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਪੋਲਿੰਗ ਬੂਥਾਂ ਦੇ ਬਾਹਰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਚਿੰਨ੍ਹ, ਪੋਸਟਰ, ਬੈਨਰ ਆਦਿ ਨਹੀਂ ਲੱਗਾ ਹੋਣਾ ਚਾਹੀਦਾ ਅਤੇ ਹਰੇਕ ਪੋ...
ਨਿਰਪੱਖ, ਬਿਨਾਂ ਕਿਸੇ ਦਬਾਅ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਏ ਚੋਣ ਅਮਲਾ—ਡਿਪਟੀ ਕਮਿਸ਼ਨਰ

ਨਿਰਪੱਖ, ਬਿਨਾਂ ਕਿਸੇ ਦਬਾਅ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਏ ਚੋਣ ਅਮਲਾ—ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 26 ਮਈ ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਚੋਣ ਅਮਲੇ ਦੀ ਚੱਲ ਰਹੀ ਰਿਹਰਸਲ ਮੌਕੇ ਪਹੁੰਚ ਕੇ ਚੋਣ ਅਮਲੇ ਨੂੰ ਵੋਟਾਂ ਵਾਲੇ ਦਿਨ ਨਿਰਪੱਖ, ਬਿਨਾਂ ਕਿਸੇ ਦਬਾਅ ਅਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਸ਼ਾ—ਨਿਰਦੇਸ਼ ਜਾਰੀ ਕੀਤੇ।ਇਸ ਮੌਕੇ ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਵੋਟਰਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ, ਪੋਲਿੰਗ ਬੂਥਾਂ *ਤੇ ਹਰੇਕ ਲੋੜੀਂਦੀ ਸਹੂਲਤ ਯਕੀਨੀ ਬਣਾਈ ਜਾਵੇ। ਜਿ਼ਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੋਟਿੰਗ ਪ੍ਰਕਿਰਿਆ ਨੂੰ ਸਫਲਤਾਪੂਰਵਕ ਬਣਾਉਣ ਲਈ ਚੋਣ ਅਮਲੇ ਨੂੰ ਮੁਕੰਮਲ ਸਿਖਲਾਈ ਦਿੱਤੀ ਗਈ ਹੈ ਤਾਂ ਜ਼ੋ ਕਿਸੇ ਵੀ ਕਰਮਚਾਰੀ ਨੂੰ ਵੋਟਾਂ ਵਾਲੇ ਦਿਨ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਿਖਲਾਈ ਮੌਕੇ ਚੋਣ ਅਮਲੇ ਨੂੰ ਚੋਣ ਦਾ ਕਿਤਾਬਚਾ ਵੀ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਪੋਲਿੰਗ ਪਾਰਟੀ ਵਿਚ ਇਕ ਪ੍ਰੋਜਾਈਡਿੰਗ ਅਫਸਰ, ਸਹਾਇਕ ਪ੍ਰੋਜਾਈਡਿੰਗ ਅਫਸਰ ਅਤੇ ਦੋ ਪੋਲਿੰਗ ਅਫਸਰ ਹੁੰਦੇ ਹਨ ਜਿਸ ਵੱਲੋਂ ਪੋਲਿੰਗ ਬੂਥ *ਤੇ ਚੋਣ ਡਿਉਟੀ ਨਿਭਾਈ ਜਾਂਦੀ ਹੈ। ਇਸ ਮੌਕੇ ਉਨ੍ਹਾਂ ਚੋਣ ਅਮਲੇ ਨੂੰ...
ਵਧੀਕ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਰਿਹਰਸਲ ਵਿਚ ਕੀਤੀ ਸ਼ਿਰਕਤ, 1 ਜੂਨ ਨੂੰ ਪੋਲ ਡਿਉਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਦੀ ਰਿਹਰਸਲ ਵਿਚ ਕੀਤੀ ਸ਼ਿਰਕਤ, 1 ਜੂਨ ਨੂੰ ਪੋਲ ਡਿਉਟੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼

Punjab
ਅਬੋਹਰ, 26 ਮਈ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਡੀ.ਏ.ਵੀ. ਕਾਲਜ ਵਿਖੇ ਚੋਣ ਅਮਲੇ ਦੀ ਰਿਹਰਸਲ ਵਿਚ ਸ਼ਿਰਕਤ ਕੀਤੀ ਅਤੇ ਚੋਥ ਅਮਲੇ ਨੂੰ 1 ਜੂਨ ਨੂੰ ਵੋਟਾਂ ਵਾਲੇ ਦਿਨ ਤਨਦੇਹੀ ਨਾਲ ਡਿਉਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਬਾਰੀਕੀ ਨਾਲ ਮਾਸਟਰ ਟੇ੍ਰਨਰ ਵੱਲੋਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਾਂ ਦੇ ਇਸ ਪਰਵ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾਵੇ ਅਤੇ ਇਸ ਤਿਉਹਾਰ ਨੂੰ ਸਫਲ ਬਣਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਿਖਲਾਈ ਲੈ ਰਹੇ ਚੋਣ ਅਮਲੇ ਨੂੰ ਜਿਥੇ ਡਿਉਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਰਪੱਖ, ਬਿਨਾਂ ਕਿਸੇ ਡਰ ਅਤੇ ਦਬਾਅ ਨਾਂਲ ਅਮਲ ਵਿਚ ਲਿਆਉਣ ਲਈ ਕਿਹਾ ਉਥੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।ਉਨ੍ਹਾਂ ਕਿਹਾ ਕਿ ਵੋਟਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਤੋਂ ਯੋਜਨਾਬੰਦੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟ ਪੋਲ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ *ਤੇ ਲੋਕਾਂ ਲਈ ਹਰ ਤਰ੍ਹਾਂ ਨਾਲ ਪੁ...
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

Punjab
ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ...
ਫੁੱਲੋਖਾਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਫੁੱਲੋਖਾਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 26 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੀ ਹੈ। ਵੋਟ ਦੇ ਸਬੰਧ ’ਚ ਨਾਗਰਿਕਾਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ। ਇਸੇ ਲੜੀ ਅਧੀਨ ਸਵੀਪ ਨੋਡਲ ਅਫ਼ਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਆਪਣੀ ਟੀਮ ਤੇ ਪਿੰਡ ਫੁੱਲੋਖਾਰੀ ਵਿਖੇ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾਂ ਪ੍ਰੇਰਿਕਾ ਦੀ ਮਦਦ ਨਾਲ ਇਥੋਂ ਦੀ ਸੱਥ, ਚੌਰਾਹਿਆਂ, ਨਰੇਗਾ ਵਰਕਰ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ...
ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ 203 ਮਾਇਕ੍ਰੋ ਆਬਜ਼ਰਵਰ ਤਾਇਨਾਤ – ਧੀਮਾਨ

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ਵਿਚ 203 ਮਾਇਕ੍ਰੋ ਆਬਜ਼ਰਵਰ ਤਾਇਨਾਤ – ਧੀਮਾਨ

Punjab
ਫ਼ਿਰੋਜ਼ਪੁਰ, 26 ਮਈ 2024:           ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ 2024 ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੰਵੇਦਨਸ਼ੀਲ ਬੂਥਾਂ ’ਤੇ 203 ਮਾਇਕ੍ਰੋ ਆਬਜ਼ਰਵਰ  ਤਾਇਨਾਤ ਕੀਤੇ ਜਾ ਰਹੇ ਹਨ ਜੋ ਕਿ ਸਿੱਧੇ ਤੌਰ ’ਤੇ ਜਨਰਲ ਅਬਜਰਵਰ ਨੂੰ ਰਿਪੋਰਟ ਕਰਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।           ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਨੂੰ ਸੁਰੱਖਿਤ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਤਿਆਰੀਆਂ ਜਾਰੀ ਹਨ ਅਤੇ ਹਰ ਪ੍ਰਕਾਰ ਦੇ ਚੋਣ ਅਮਲੇ ਨੂੰ ਇਸ ਬਾਬਤ ਪੂਰੀ ਬਾਰੀਕੀ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਦੇ ਅਦਾਰਿਆਂ ਤੋਂ 203 ਮਾਇਕ੍ਰੋ ਆਬਜ਼ਰਵਰ ਜਿਨ੍ਹਾਂ ਵਿੱਚ ਹਲਕਾ 75-ਜ਼ੀਰਾ (ਲੋਕ ਸਭਾ ਹਲਕਾ ਖਡੂਰ ਸਾਹਿਬ) ਵਿਖੇ 23 ਅਤੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਅਧੀਨ ਆਉਂਦੇ ਵਿਭਾਨ ਸਭਾ ਹਲਕਾ 76-ਫ਼ਿਰੋਜ਼ਪੁਰ ਸ਼ਹਿਰੀ ਵਿਖੇ 42, ਵਿਧਾਨ ਸਭਾ ਹਲਕਾ 77-ਫ਼ਿਰੋਜ਼ਪੁਰ ਦਿਹਾਤੀ ਵਿਖੇ 5...
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

Punjab
ਬਠਿੰਡਾ, 26 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।  ...
ਨਰਮੇ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਬਿਜਾਈ ਜਲਦੀ ਮੁਕੰਮਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

ਨਰਮੇ ਦੀ ਫਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਬਿਜਾਈ ਜਲਦੀ ਮੁਕੰਮਲ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ : 26 ਮਈ 2024 (      ) ਕਿਸਾਨਾਂ ਨੂੰ ਝੋਨੇ  ਦੇ ਮਿਆਰੀ ਬੀਜ/ਖਾਦਾਂ ਅਤੇ ਕੀਟਨਾਸ਼ਕ  ਉਪਲਬਧ ਕਰਵਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਦੇ ਅਧਿਕਾਰੀਆਂ ਦੀ ਮੀਟਿੰਗ ਸਥਾਨਕ ਬਲਾਕ ਖੇਤੀਬਾੜੀ ਦਫ਼ਤਰ ਵਿਚ ਹੋਈ ,ਜਿਸ ਦੀ ਪ੍ਰਧਾਨਗੀ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ।  ਮੀਟਿੰਗ ਵਿੱਚ ਪਾਬੰਧੀ ਸ਼ੁਦਾ ਪੂਸਾ 44 ਦੇ ਬੀਜ ਦੀ ਵਿਕਰੀ ਬੰਦ ਕਰਨ ,ਖਾਦਾਂ ਦੀ ਉਪਲਬਧਤਾ,ਨਰਮੇ ਦੀ ਬਿਜਾਈ ਬਾਰੇ ਅਤੇ ਵਿਚਾਰ ਚਰਚਾ ਕੀਤੀ ਗਈ।           ਮੀਟਿੰਗ ਵਿੱਚ ਹਾਜ਼ਰ ਖੇਤੀ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਫਲ ਕਾਸ਼ਤ ਵਿੱਚ ਕਿਸਮ ਅਤੇ ਤਸਦੀਕਸ਼ੁਦਾ ਬੀਜ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ ਕਿਉਂਕਿ ਆਮ ਕਰਕੇ ਬੀਜ ਵਿਕ੍ਰੇਤਾ ਅਤੇ ਆੜ੍ਹਤੀ ਭਰਾ ਕਿਸਾਨਾਂ ਨੂੰ ਸਬਜ਼ਬਾਗ ਦਿਖਾ ਕੇ ਗੈਰ ਸਿਫਾਰਸ਼ਸ਼ੁਦਾ ਕਿਸਮਾਂ ਦਾ ਬੀਜ ਮਹਿੰਗੇ ਭਾਅ ਵੇਚਦੇ ਹਨ। ਉਨ੍ਹਾਂ ਕਿਹਾ ਕਿ ਆਮ ਕਰਕੇ ਕਿਸਾਨਾਂ ਵਲੋਂ ਵੇਖੋ ਵੇਖੀ ਕੁਝ ਗੈਰ ਸਿਫਾ...
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

Punjab
ਐਸ.ਏ.ਐਸ.ਨਗਰ, 26 ਮਈ, 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਸਿਬਿਨ ਸੀ, ਨੇ ਵੋਟਰਾਂ ਨੂੰ ਸੂਬੇ ਚ "ਇਸ ਵਾਰ 70 ਪਾਰ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 1 ਜੂਨ ਨੂੰ ਪੂਰੇ ਜੋਸ਼ ਨਾਲ ਪੋਲਿੰਗ ਬੂਥਾਂ 'ਤੇ ਜਾਣ ਲਈ ਅਪੀਲ ਕੀਤੀ ਹੈ।     ਐਤਵਾਰ ਸਵੇਰੇ ਸਥਾਨਕ ਕਮਿਊਨਿਟੀ ਕਲੱਬਾਂ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਆਯੋਜਿਤ ਇੱਕ ਵਾਕਾਥਨ ਨੂੰ ਬੋਗਨਵਿਲੀਆ ਗਾਰਡਨ, ਫੇਜ਼ 4, ਮੋਹਾਲੀ ਤੋਂ ਹਰੀ ਝੰਡੀ ਦਿਖਾਉਂਦੇ ਹੋਏ, ਸੀ.ਈ.ਓ. ਸਿਬਿਨ ਸੀ ਨੇ ਕਿਹਾ ਕਿ ਵਾਕਾਥਨ ਦਾ ਉਦੇਸ਼ ਚੋਣਾਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨਾ  ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ  ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਸਮਾਜ ਦੇ ਵੱਖ-ਵੱਖ ਖੇਤਰਾਂ ਦੇ ਭਾਗੀਦਾਰ ਸ਼ਾਮਲ ਹੋਏ, ਜਿਨ੍ਹਾਂ ਨੇ ਇਸ ਨੂੰ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਗਤੀਵਿਧੀ ਦੇ ਹਿੱਸੇ ਵਜੋਂ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ।    ਵਾਕਾਥਨ ਵਿੱਚ ਵੋਟਿੰਗ ਅਤੇ ਗ੍ਰੀਨ ਚੋਣਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ, ਜਿਸ ਵਿੱਚ ਭਾਗ ਲੈ...
ਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲਕਦਮੀ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਿਖਾਈ ਜਾਵੇਗੀ 12ਵੀਂ ਫੇਲ ਮੂਵੀ

ਫਾਜ਼ਿਲਕਾ ਪ੍ਰਸ਼ਾਸਨ ਦੀ ਨਵੀਂ ਪਹਿਲਕਦਮੀ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਵਿਖਾਈ ਜਾਵੇਗੀ 12ਵੀਂ ਫੇਲ ਮੂਵੀ

Punjab
ਫਾਜ਼ਿਲਕਾ, 26 ਮਈ : 1 ਜੂਨ ਨੂੰ ਲੋਕ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਨੇ ਇਕ ਨਵੀਂ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਪਹਿਲੀ ਵਾਰ ਮਤਦਾਨ ਕਰਨ ਵਾਲੇ ਨੌਜਵਾਨਾਂ ਨੂੰ 12ਵੀਂ ਫੇਲ ਮੂਵੀ ਦੀ ਵਿਸੇਸ਼ ਸਕਰੀਨਿੰਗ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਕਿਹਾ ਕਿ ਵੋਟ ਦਾ ਅਧਿਕਾਰ ਸਾਡੇ ਸੰਵਿਧਾਨਕ ਤਾਣੇ-ਬਾਣੇ ਦਾ ਆਧਾਰ ਹੈ ਅਤੇ ਸਾਰੇ ਵੋਟਰ ਆਪਣੇ ਹੱਕ ਦੀ ਵਰਤੋਂ ਕਰਨ ਲਈ ਅੱਗੇ ਆਉਣ ਤਾਂ ਜੋ ਸਾਡੇ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ਬੂਤ ਹੋ ਸਕਣ। ਇਹ ਫਿਲਮ ਵੋਟਾਂ ਵਾਲੇ ਦਿਨ ਤੋਂ ਬਾਅਦ 2 ਜੂਨ ਨੂੰ ਅਬੋਹਰ ਅਤੇ ਜਲਾਲਾਬਾਦ ਵਿਖੇ ਦਿਖਾਈ ਜਾਵੇਗੀ। ਇਸ ਲਈ 1 ਜੂਨ ਨੂੰ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਅਗਲੇ ਦਿਨ ਮੁਫਤ ਫਿਲਮ ਦੇਖਣ ਲਈ ਕੂਪਨ ਦਿੱਤੇ ਜਾਣਗੇ। ਸਭ ਤੋਂ ਵੱਧ ਵੋਟਿੰਗ ਪ੍ਰਤੀਸ਼ਤਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਦੇ ਹਿੱਸੇ ਵਜੋਂ, ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਫਿਲਮ ਦੀ ਸਕ੍ਰੀਨਿੰਗ ਕਰੇਗਾ, ਜੋ ਕਿ ਭਾਰਤੀ ਪੁਲਿਸ ਸੇਵਾਵਾਂ (ਆਈਪੀਐਸ) ਅਧਿਕਾਰੀ ਮਨੋਜ ਕੁਮਾਰ ...