Saturday, March 7
Shadow

Author: Sukhjinder Singh

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਕੀਤਾ ਜਾਗਰੂਕ

Punjab
ਅੰਮ੍ਰਿਤਸਰ 9 ਜਨਵਰੀ 2024--- ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਸਾਹਿਬ, ਏਡੀਸੀਪੀ ਟਰੈਫਿਕ ਅੰਮ੍ਰਿਤਸਰ ਸ਼੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਅੱਜ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਐਸ ਆਈ ਦਲਜੀਤ ਸਿੰਘ ਐਚ ਸੀ ਸਲਵੰਤ ਸਿੰਘ ਲੇਡੀ ਕਾਂਸਟੇਬਲ ਲਵਪ੍ਰੀਤ ਕੌਰ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਵਿਖੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ।  ਉਨਾਂ ਨੂੰ ਅੰਡਰ ਏਜ ਡਰਾਈਵਿੰਗ, ਓਵਰਲੋਡਿੰਗ, ਹੈਲਮਟ ਦੀ ਵਰਤੋਂ ਕਰਨ ਅਤੇ ਰੈਡ ਲਾਈਟ ਜੰਪ ਨਾ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਖਾਸ ਤੌਰ ਤੇ ਚਾਈਨਾ ਡੋਰ ਦੀ ਵਰਤੋਂ ਰੋਕਣ ਬਾਰੇ ਪ੍ਰੇਰਿਤ ਕੀਤਾ ਗਿਆ। ਉਹਨਾਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਹਾਦਸਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਨਾਂ ਕੋਲੋਂ ਪ੍ਰਣ ਲਿਆ ਗਿਆ ਕਿ ਉਹ ਆਪਣੇ ਘਰ ਅਤੇ ਮਹੱਲਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਬਾਰੇ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਸਟਾਫ ਅਤੇ ਵਿਸ਼ੇਸ਼ ਤੌਰ ਤੇ ਪ੍ਰਿੰਸੀਪਲ ਹਾਜ਼ਰ ਸਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 9 ਜਨਵਰੀ 2024 (        ) - ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾ ਕਰਵਾਏ ਹਨ। ਉਨਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਕਿਹਾ ਕਿ ਸਾਡੇ ਕੋਲ ਆਮ ਚੋਣਾਂ ਲਈ 19 ਲੱਖ ਦੇ ਕਰੀਬ ਦੇ ਵੋਟਰ ਹਨ ਅਤੇ 2011 ਦੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਵੋਟਰਾਂ ਦੀ ਗਿਣਤੀ ਵੀ ਛੇ ਲੱਖ ਦੇ ਨੇੜੇ ਸੀ, ਜਦਕਿ ਹੁਣ ਤੱਕ ਸਾਡੇ ਕੋਲ 68849 ਵੋਟਰਾਂ ਨੇ ਹੀ ਸ੍ਰੋਮਣੀ ਗੁਰਦੁਆਰਾ ਕਮੇਟੀ ਲਈ ਆਪਣੇ ਫਾਰਮ ਜਮਾ ਕਰਵਾਏ ਹਨ, ਜੋ ਕਿ ਕਿਸੇ ਤਰਾਂ ਵੀ ਤਰਕ ਸੰਗਤ ਨਹੀਂ।  ਉਨਾਂ ਪਟਵਾਰੀਆਂ ਦੇ ਨਾਲ-ਨਾਲ ਆਮ ਚੋਣਾਂ ਲਈ ਕੰਮ ਕਰਨ ਵਾਲੇ ਬੀ ਐਲ ਓ ਅਤੇ ਸੈਕਟਰ ਅਫਸਰ ਦੀ ਸਹਾਇਤਾ ਵੀ ਲੈਣ ਦੀ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ...
ਡਿਪਟੀ ਕਮਿਸ਼ਨਰ ਵਲੋਂ ਪਿੰਡ ਚੱਕ ਅਰਾਈਆਂ ਵਾਲਾ ਅਤੇ ਢਾਣੀ ਜੱਟਾਂ ਵਾਲੀ ਵਿਖੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ

ਡਿਪਟੀ ਕਮਿਸ਼ਨਰ ਵਲੋਂ ਪਿੰਡ ਚੱਕ ਅਰਾਈਆਂ ਵਾਲਾ ਅਤੇ ਢਾਣੀ ਜੱਟਾਂ ਵਾਲੀ ਵਿਖੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ

Punjab
ਫਾਜਿਲ਼ਕਾ, 9 ਜਨਵਰੀ 2024.. ਪੰਜਾਬ ਸਰਕਾਰ ਵੱਲੋਂ ਇਸ ਵਾਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਹਿੱਤ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਇਕ ਵਾਰ ਫਿਰ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਉਨ੍ਹਾਂ ਕਿਸਾਨਾਂ ਨਾਲ ਰਾਬਤਾ ਕਰ ਰਹੇ ਹਨ ਜਿੰਨ੍ਹਾਂ ਨੇ ਸਿੱਧੀ ਬਿਜਾਈ ਕੀਤੀ ਸੀ ਤਾਂ ਜੋ ਉਨ੍ਹਾਂ ਦੇ ਅਨੁਭਵ ਜਾਣ ਕੇ ਸਰਕਾਰ ਦੇ ਇਸ ਪ੍ਰੋਗਰਾਮ ਨੂੰ ਹੋਰ ਬਿਹਤਰ ਕੀਤਾ ਜਾ ਸਕੇ। ਇਸੇ ਤਹਿਤ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ. ਸੇਨੂ ਦੁੱਗਲ ਨੇ ਜਲਾਲਾਬਾਦ ਦੇ ਪਿੰਡ ਚੱਕ ਅਰਾਈਆਂ ਵਾਲਾ ਅਤੇ ਪਿੰਡ ਬਾਹਮਣੀ ਵਾਲਾ ਦੀ ਢਾਣੀ ਜੱਟਾਂ ਵਾਲੀ ਵਿਖੇ ਪਹੁੰਚ ਕੇ ਝੋਨੇ ਦੀ ਪਰਾਲੀ ਬਿਨ੍ਹਾ ਸਾੜੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਯਮਤ ਤੌਰ ਤੇ ਖੇਤਾਂ ਦੇ ਦੌਰੇ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਤਕਨੀਕੀ ਜਾਣਕਾਰੀ ਦਿੱਤੀ ਜਾਵੇ। ਫਸਲ ਦਾ ਜਾਇਜ਼ਾ ਲੈਣ ਮੌਕੇ ਫਸਲ ਬਹੁਤ ਵਧੀਆ ਹੋਣ ਤੇ ਡਿਪਟੀ ਕਮਿਸ਼...
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ

Punjab
ਮੋਗਾ, 9 ਜਨਵਰੀ - ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ, ਜਿਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਡੇ ਦੇਸ਼ ਦੇ ਇਸ ਰਾਸ਼ਟਰੀ ਤਿਉਹਾਰ ਨੂੰ ਪੂਰੀ ਸ਼ਾਨ ਅਤੇ ਉਤਸ਼ਾਹ ਨਾਲ ਮਨਾਉਣ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਹਨਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਜੌ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਹੋ ਜਾਣ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਵਿਸ਼ੇਸ਼ ਵਿਅਕਤ...
ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ

ਭਵਿੱਖੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜਲਦ ਹੀ ਮੋਹਾਲੀ ਦਾ ਆਪਣਾ ਲੈਂਡ ਬੈਂਕ ਹੋਵੇਗਾ

Punjab
ਐਸ.ਏ.ਐਸ.ਨਗਰ, 09 ਜਨਵਰੀ, 2024: ਆਪਣੇ ਪਸੰਦੀਦਾ ਨਿਵੇਸ਼ ਸਥਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਮੌਜੂਦ ਜ਼ਮੀਨ ਦੇ ਆਧਾਰ 'ਤੇ ਆਪਣਾ ਲੈਂਡ ਬੈਂਕ (ਉਪਲਬਧ ਜ਼ਮੀਨ ਦੇ ਵੇਰਵੇ) ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜਿਲ੍ਹਾ ਨਿਵੇਸ਼ ਦੇ ਉਦੇਸ਼ਾਂ ਲਈ ਸਭ ਤੋਂ ਵੱਧ ਪਸੰਦ ਕੀਤਾ ਜਾਂਦਾ ਹੈ, ਇਸ ਲਈ ਸਭ ਤੋਂ ਪਹਿਲੀ ਅਤੇ ਸਭ ਤੋਂ ਵੱਡੀ ਲੋੜ ਜ਼ਮੀਨ ਦੀ ਉਪਲਬਧਤਾ ਹੈ।  ਇਸ ਮੁੱਦੇ ਨੂੰ ਹੱਲ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਪੰਚਾਇਤਾਂ ਅਤੇ ਹੋਰ ਵਿਭਾਗਾਂ ਕੋਲ ਉਪਲਬਧ ਖਾਲੀ ਜ਼ਮੀਨ ਦੀ ਸੂਚੀ ਤਿਆਰ ਕਰਨ ਜਾ ਰਿਹਾ ਹੈ। ਏ.ਡੀ.ਸੀ. (ਪੇਂਡੂ ਵਿਕਾਸ) ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕਰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਦੋਵਾਂ ਨੂੰ ਖਾਲੀ ਪਈਆਂ ਜ਼ਮੀਨਾਂ ਦੀ ਵਿਸਤ੍ਰਿਤ ਸੂਚੀ ਤਿਆਰ ਕਰਨ ਲਈ ਕਿਹਾ, ਜਿਸ ਵਿੱਚ ਸਾਰੀ ਲੋੜੀਂਦੀ ਜਾਣਕਾਰੀ ਮੌਜੂਦ ਹੋਵੇ...
ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

ਮੋਹਾਲੀ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ ਦੀ ਮੇਜ਼ਬਾਨੀ ਕਰੇਗਾ

Punjab
ਐਸ.ਏ.ਐਸ.ਨਗਰ, 09 ਜਨਵਰੀ, 2024; ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 25 ਜਨਵਰੀ 2024 ਨੂੰ ਐਮਿਟੀ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਦੀ ਮੇਜ਼ਬਾਨੀ ਕਰੇਗਾ।  ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਇੱਥੇ ਕੀਤਾ। ਵੱਖ-ਵੱਖ ਵਿਭਾਗਾਂ ਨਾਲ ਤਿਆਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਏ.ਡੀ.ਸੀ. ਤਿੜਕੇ ਨੇ ਕਿਹਾ ਕਿ ਇਹ ਦਿਨ ਸਾਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨ ਦਾ ਪ੍ਰਣ ਲੈ ਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਪ੍ਰਤੀ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ।  ਉਨ੍ਹਾਂ ਕਿਹਾ ਕਿ ਜਿਵੇਂ ਕਿ ਭਾਰਤ ਦਾ ਚੋਣ ਕਮਿਸ਼ਨ ਹਮੇਸ਼ਾਂ ਹੀ ਲੋਕਤੰਤਰ ਦੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ 'ਤੇ ਜ਼ੋਰ ਦਿੰਦਾ ਹੈ, ਇਸ ਲਈ ਇਹ ਪ੍ਰੋਗਰਾਮ ਵੋਟਰਾਂ ਤੱਕ ਵੀ ਉਨ੍ਹਾਂ ਦਾ ਸੰਦੇਸ਼ ਪਹੁੰਚਾਏਗਾ।  ਉਨ੍ਹਾਂ ਦੱਸਿਆ ਕਿ ਇਸ ਪ੍ਰਮੁੱਖ ਸਮਾਗਮ ਤੋਂ ਇਲਾਵਾ ਸਕੂਲ/ਕਾਲਜ ਪੱਧਰ ਅਤੇ ਬੂਥ ਪੱਧਰ 'ਤੇ ਰਾਸ਼ਟਰੀ ਵੋਟਰ ਦਿਵਸ ਮੌਕੇ ਪ੍ਰਤੀਕਾਤਮਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸ...
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 646 ਲੰਬਿਤ ਇੰਤਕਾਲਾਂ  ਦਾ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ’ਚ 646 ਲੰਬਿਤ ਇੰਤਕਾਲਾਂ ਦਾ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ

Punjab
ਮਾਨਸਾ, 09 ਜਨਵਰੀ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਇੱਕ ਰੋਜਾ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ’ਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਮਾਨਸਾ ਵਿਖੇ 144 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਤਹਿਸੀਲ ਸਰਦੂਲਗੜ੍ਹ ਵਿਖੇ 70, ਤਹਿਸੀਲ ਬੁਢਲਾਡਾ ਵਿਖੇ 213, ਸਬ ਤਹਿਸੀਲ ਭੀਖੀ ਵਿਖੇ 50, ਸਬ ਤਹਿਸੀਲ ਜੋਗਾ ਵਿਖੇ 91, ਸਬ ਤਹਿਸੀਲ ਝੁਨੀਰ 15 ਅਤੇ ਸਬ ਤਹਿਸੀਲ ਬਰੇਟਾ ਵਿਖੇ 63 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਕਰਨ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਤਹਿਤ 43 ਪ੍ਰਸ਼ਾਸਨਿਕ ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿ...
ਬੀਜ ਵਾਲੇ ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ

ਬੀਜ ਵਾਲੇ ਆਲੂਆਂ ਨੂੰ ਪਿਛੇਤੇ ਝੁਲਸ ਰੋਗ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ

Punjab
ਮਾਨਸਾ, 09 ਜਨਵਰੀ: ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਜੇਕਰ ਇਸ ਦਾ ਹੱਲਾ ਆਲੂਆਂ ਦੀ ਫਸਲ ’ਤੇ ਸ਼ੁਰੂ ਹੋ ਜਾਵੇ ਤਾਂ ਅਨੁਕੂਲ ਮੌਸਮ ਦੌਰਾਨ ਇਸ ਦਾ ਵਾਧਾ ਬਹੁਤ ਹੁੰਦਾ ਹੈ ਜਿਸ ਕਰਕੇ ਆਲੂਆਂ ਦੇ ਝਾੜ ’ਤੇ ਮਾੜਾ ਅਸਰ ਪੈ ਜਾਂਦਾ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ’ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ ’ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਜਿਆਦਾ ਅਨੁਕੂਲ ਮੌਸਮ (10-20 ਡਿਗਰੀ ਸੈਟੀਂਗ੍ਰੇਡ ਤਾਪਮਾਨ, 90 ਪ੍ਰਤੀਸ਼ਤ ਤੋਂ ਵੱਧ ਨਮੀਂ ਅਤੇ ਰੁੱਕ-ਰੁੱੱਕ ਕੇ ਬਾਰਿਸ਼ ਪੈਣਾ) ਦੌਰਾਨ ਇਹ ਰੋਗ ਬਹੁਤ ਤੇਜੀ ਨਾਲ ਫੈਲਦਾ ਹੈ ਅਤੇ ਅਜਿਹੇ ਮੌਸਮ ਵਿੱਚ 7 ਤੋਂ 10 ਦਿਨ੍ਹਾਂ ਦੇ ਵਿੱਚ ਹੀ ਫਸਲ ਤਬਾਹ ਕਰ ਦਿੰਦਾ ਹੈ, ਜਿਸ ਕਰਕੇ ਖੇਤ ਦੂਰੋਂ ਹੀ ਝੁਲਸੇ ਹੋਏ ਨਜ਼ਰ ਆਉਂਦੇ ਹਨ। ਪੌਦਾ ਰੋਗ ਵਿਭਾਗ ਦੇ ਮੁਖੀ, ਡਾ. ਪ੍ਰਭਜੋਧ ਸਿੰਘ ਸੰਧੂ ਨੇ ਆਲੂਆਂ ਦੇ ਪਿਛੇਤੇ ਝੁਲਸ ਰੋਗ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ...
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਲਗਾਇਆ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਲਗਾਇਆ

Punjab
ਮਾਨਸਾ 9 ਜਨਵਰੀ: ਕਾਰਜਕਾਰੀ ਸਿਵਲ ਸਰਜਨ ਡਾ.ਗੁਰਚੇਤਨ ਪ੍ਰਕਾਸ਼ ਅਤੇ ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ .ਬਲਜੀਤ ਕੌਰ ਐਸ.ਐਮ. ਓ. ਇੰਚ.ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ. ਸੀ. ਐਚ) ਮਾਨਸਾ ਵਿਖੇ  ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ। ਇਸ ਮੌਕੇ ਡਾ.ਰਸ਼ਮੀ ਅਤੇ ਡਾ. ਜੋਤੀ ਸ਼ਾਰਦਾ ਐਮ.ਡੀ.(ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ, ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ’ਤੇ ਕੀਤੇ ਗਏ। ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲ, ਗੁੜ੍ਹ, ਚਣੇ, ਦੁੱਧ, ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਕਲੀਫ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ਼ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਬਰਾੜ ਨੇ ਦੱ...
ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ

ਜ਼ਿਲ੍ਹਾ ਮੋਗਾ ਦੀਆਂ 166 ਸਹਿਕਾਰੀ ਸਭਾਵਾਂ ਦਾ ਹੋਇਆ ਕੰਪਿਊਟਰੀਕਰਨ

Punjab
ਮੋਗਾ, 9 ਜਨਵਰੀ (000) - ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਦੇ ਡਿਜ਼ੀਟਲਾਇਜ਼ੇਸ਼ਨ ਕਰਨ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀਆਂ 166 ਸਹਿਕਾਰੀ ਸਭਾਵਾਂ ਨੂੰ ਕੰਪਿਊਟਰ ਦੀ ਸਹੂਲਤ ਨਾਲ ਜੋੜ੍ਹ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਪੰਜਾਬ ਸਰਕਾਰ ਅਤੇ ਨਾਬਾਰਡ ਦੀ ਸਹਾਇਤਾ ਨਾਲ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ 166 ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ ਹੋਣ ਨਾਲ ਸਭਾਵਾਂ ਦੇ ਨਿੱਤ ਦਿਨ ਦੇ ਕੰਮਾਂ ਵਿੱਚ ਤੇਜੀ ਅਤੇ ਪਾਰਦਰਸ਼ਤਾ ਆਵੇਗੀ। ਇਸ ਮੌਕੇ ਉਹਨਾਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਹਿਕਾਰੀ ਸਭਾਵਾਂ ਨਾਲ ਜੁੜੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਅਤੇ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਸਬੰਧੀ ਅੱਜ ਮਾਨਯੋਗ ਡਿਪਟੀ ਕਮਿਸਨਰ ਮੋਗਾ ਸਰਦਾਰ ਕੁਲਵੰਤ ਸਿੰਘ (ਆਈ.ਏ.ਐੱਸ.) ਜੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿਚ ਡਾ. ਗੁਰਜੋਤ ਸਿੰਘ ਡਿਪਟੀ ਰਜਿਸ...