Shadow

Author: admin

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਹੈਰੋਇਨ, 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਕਾਬੂ

Punjab
ਚੰਡੀਗੜ੍ਹ/ਫਾਜ਼ਿਲਕਾ, 26 ਮਈ: ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਖਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰਰਾਸ਼ਟਰੀ ਨਾਰਕੋ ਤਸਕਰੀ ਮਾਡਿਊਲ ਦੇ ਸੱਤ ਨਸ਼ਾ ਤਸਕਰਾਂ ਨੂੰ 5.47 ਕਿਲੋਗ੍ਰਾਮ ਸ਼ੁੱਧ ਹੈਰੋਇਨ ਅਤੇ 1.07 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ ਲਵਲੀ (21), ਸੁਖਚੈਨ ਸਿੰਘ ਉਰਫ ਲੱਕੀ (19) ਅਤੇ ਸੋਲਵ ਸਿੰਘ (19) ਤਿੰਨੋਂ ਵਾਸੀ ਪਿੰਡ ਪੀਰੇ ਕੇ ਉਤਰ, ਫਾਜ਼ਿਲਕਾ; ਗੁਰਚਰਨ ਸਿੰਘ ਉਰਫ ਮਿਲਖਾ (21) ਵਾਸੀ ਪਿੰਡ ਚੱਕ ਸਵਾਹ ਵਾਲਾ, ਫਾਜ਼ਿਲਕਾ, ਕਰਨਦੀਪ ਸਿੰਘ (29) ਵਾਸੀ ਪਿੰਡ ਬਾਦਲ ਕੇ, ਫਾਜ਼ਿਲਕਾ, ਦਲਜੀਤ ਸਿੰਘ ਉਰਫ ਮਾਨੀ (23) ਵਾਸੀ ਮਹਾਤਮ ਨਗਰ, ਫਾਜ਼ਿਲਕਾ ਅਤੇ ਕਮਲਦੀਪ ਸਿੰਘ (32) ਵਾਸੀ ਪਿੰਡ ਕੋਟ ਗੋਬਿੰਦਪੁਰਾ, ਕਪੂਰਥਲਾ ਵਜੋਂ ਹੋਈ ਹੈ। ਮੁਲਜ਼ਮ ...
ਜਨਰਲ ਆਬਜ਼ਰਵਰ ਪਟਿਆਲਾ ਨੇ ਡੇਰਾਬੱਸੀ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

ਜਨਰਲ ਆਬਜ਼ਰਵਰ ਪਟਿਆਲਾ ਨੇ ਡੇਰਾਬੱਸੀ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ

Punjab
ਡੇਰਾਬੱਸੀ (ਐਸ.ਏ.ਐਸ. ਨਗਰ), 25 ਮਈ, 2024: ਜਨਰਲ ਆਬਜ਼ਰਵਰ, 13-ਪਟਿਆਲਾ, ਓਮ ਪ੍ਰਕਾਸ਼ ਬਕੋਰੀਆ, ਆਈ.ਏ.ਐਸ. ਨੇ ਅੱਜ ਡੇਰਾਬੱਸੀ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਕੁਝ ਸੰਵੇਦਨਸ਼ੀਲ ਬੂਥਾਂ ਦਾ ਨਿਰੀਖਣ ਵੀ ਕੀਤਾ। ਜਾਣਕਾਰੀ ਦਿੰਦਿਆਂ ਏ ਆਰ ਓ-ਕਮ-ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਰਲ ਅਬਜ਼ਰਵਰ ਨੇ ਇੱਕ ਸੰਵੇਦਨਸ਼ੀਲ ਸਥਾਨ ਤ੍ਰਿਵੇਦੀ ਕੈਂਪ ਦਾ ਦੌਰਾ ਕੀਤਾ ਜਿਸ ਵਿੱਚ ਚਾਰ ਪੋਲਿੰਗ ਬੂਥ ਹਨ ਅਤੇ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। 112-ਡੇਰਾਬੱਸੀ ਵਿਧਾਨ ਸਭਾ ਖੇਤਰ ਜੋ ਕਿ 13-ਪਟਿਆਲਾ ਸੰਸਦੀ ਹਲਕੇ ਦਾ ਹਿੱਸਾ ਹੈ, ਵਿੱਚ 185 ਪੋਲਿੰਗ ਸਥਾਨਾਂ ਚ 296 ਪੋਲਿੰਗ ਬੂਥ ਹਨ। ਇਹਨਾਂ ਵਿੱਚੋਂ 31 ਬੂਥਾਂ ਵਾਲੇ 12 ਸਥਾਨਾਂ ਦਾ ਮੁਲਾਂਕਣ ਕਮਜ਼ੋਰ ਅਤੇ ਨਾਜ਼ੁਕ ਸਥਾਨਾਂ ਵਜੋਂ ਕੀਤਾ ਗਿਆ ਹੈ, ਜਿੱਥੇ ਅੰਦਰ ਅਤੇ ਬਾਹਰ ਸੀਸੀਟੀਵੀ ਨਿਗਰਾਨੀ ਸਮੇਤ ਵਾਧੂ ਸੁਰੱਖਿਆ ਪ੍ਰਬੰਧ ਹੋਣਗੇ। ਏ ਆਰ ਓ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਸਾਰੇ 296 ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਦੇ ਪ੍ਰਬੰਧ ਹੋਣਗੇ। ਜਨਰਲ ਅਬਜ਼ਰਵਰ ਨੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪ...
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਗਰਾਉਂ ‘ਚ ਐਸ.ਐਸ.ਟੀ. ਦੇ ਨਾਕਿਆਂ ਦੀ ਚੈਕਿੰਗ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਗਰਾਉਂ ‘ਚ ਐਸ.ਐਸ.ਟੀ. ਦੇ ਨਾਕਿਆਂ ਦੀ ਚੈਕਿੰਗ

Punjab
ਲੁਧਿਆਣਾ, 25 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਗਰਾਉਂ ਸਬ-ਡਵੀਜ਼ਨ ਦੇ ਵੱਖ-ਵੱਖ ਪੁਆਇੰਟਾਂ 'ਤੇ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਐਸ.ਡੀ.ਐਮ-ਕਮ-ਏ.ਆਰ.ਓ ਜਗਰਾਉਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿੰਮੇਵਾਰ ਹਨ ਅਤੇ ਚੋਣਾਂ ਦੇ ਮੁਕੰਮਲ ਹੋਣ ਤੱਕ ਆਪਣੀ ਡਿਊਟੀ ਕਰਨਗੀਆਂ। ਉਨ੍ਹਾਂ ਕਿਹਾ ਕਿ ਐਸ.ਐਸ.ਟੀਜ਼ ਨੂੰ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਦਾ ਕੰਮ ਸੌਂਪਿਆ ਗਿਆ ਹੈ ਅਤੇ ਜੇਕਰ ਕੋਈ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ ਅਤ...
ਜ਼ਰੂਰੀ ਸੇਵਾਵਾਂ ‘ਤੇ ਐਬਸੈਂਟੀ ਵੋਟਰਾਂ ਲਈ ਪੋਸਟਲ ਵੋਟਿੰਗ 26, 27 ਅਤੇ 28 ਮਈ ਨੂੰ

ਜ਼ਰੂਰੀ ਸੇਵਾਵਾਂ ‘ਤੇ ਐਬਸੈਂਟੀ ਵੋਟਰਾਂ ਲਈ ਪੋਸਟਲ ਵੋਟਿੰਗ 26, 27 ਅਤੇ 28 ਮਈ ਨੂੰ

Punjab
ਲੁਧਿਆਣਾ, 25 ਮਈ (000) - ਲੁਧਿਆਣਾ ਪ੍ਰਸ਼ਾਸਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਨਾਲ ਲੱਗਦੇ ਕਮਰੇ ਵਿੱਚ ਪੋਸਟਲ ਵੋਟਿੰਗ ਸੈਂਟਰ (ਪੀ.ਵੀ.ਸੀ.) ਸਥਾਪਤ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਰੂਰੀ ਸੇਵਾਵਾਂ 'ਤੇ ਐਬਸੈਂਟੀ ਵੋਟਰਾਂ (ਏ.ਵੀ.ਈ.ਐਸ.) ਤੋਂ ਦੋ ਫਾਰਮ-12 ਡੀ ਪ੍ਰਾਪਤ ਹੋਏ ਹਨ ਅਤੇ ਉਹ 26, 27 ਅਤੇ 28 ਮਈ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੋਸਟਲ ਵੋਟਿੰਗ ਸੈਂਟਰ 'ਤੇ ਵੋਟ ਪਾਉਣ ਲਈ ਆ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜਿਨ੍ਹਾਂ ਦੋ ਵੋਟਰਾਂ ਨੇ ਪੋਸਟਲ ਵੋਟਿੰਗ ਰਾਹੀਂ ਵੋਟ ਪਾਉਣ ਲਈ ਫਾਰਮ-12 ਡੀ ਜਮ੍ਹਾ ਕਰਵਾਇਆ ਸੀ, ਉਹ ਇਨ੍ਹਾਂ ਦਿਨਾਂ ਵਿੱਚ ਇੱਕ ਵੈਧ ਸ਼ਨਾਖਤੀ ਕਾਰਡ ਲੈ ਕੇ ਆਉਣ।...
ਖਪਤਕਾਰ ਵਸਤਾਂ ਦੀ ਵਿਕਰੀ ‘ਤੇ ਚੌਕਸੀ ਰੱਖੀ ਜਾਵੇ – ਖਰਚਾ ਨਿਗਰਾਨ

ਖਪਤਕਾਰ ਵਸਤਾਂ ਦੀ ਵਿਕਰੀ ‘ਤੇ ਚੌਕਸੀ ਰੱਖੀ ਜਾਵੇ – ਖਰਚਾ ਨਿਗਰਾਨ

Punjab
ਲੁਧਿਆਣਾ, 25 ਮਈ (000) - ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਸੰਸਦੀ ਹਲਕੇ ਲਈ ਤਾਇਨਾਤ ਕੀਤੇ ਗਏ ਖਰਚਾ ਨਿਗਰਾਨ ਪੰਕਜ ਕੁਮਾਰ, ਆਈ.ਆਰ.ਐਸ. ਅਤੇ ਚੇਤਨ ਡੀ. ਕਲਮਕਾਰ, ਆਈ.ਆਰ.ਐਸ. ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਕਿਹਾ ਕਿ ਉਹ ਖਪਤਕਾਰ ਵਸਤਾਂ ਸਮੇਤ ਇਲੈਕਟਰੋਨਿਕ ਸਮਾਨ ਦੀ ਵਿਕਰੀ 'ਤੇ ਵੀ ਸਖ਼ਤ ਨਜ਼ਰ ਰੱਖਣ ਜਿਨ੍ਹਾਂ ਵਿੱਚ ਮੋਬਾਇਲ, ਬਰਤਨ, ਛੱਤ ਵਾਲੇ ਪੱਖੇ, ਕੁੱਕਰ, ਮਿਕਸਰ, ਗਰਾਈਂਡਰ, ਮਸ਼ੀਨਾਂ, ਕੱਪੜੇ ਆਦਿ ਸ਼ਾਮਲ ਹਨ। ਅਬਜ਼ਰਵਰਾਂ ਨੇ ਸ਼ਨੀਵਾਰ ਨੂੰ ਵੱਖ-ਵੱਖ ਲਾਅ ਇਨਫੋਰਸਮੈਂਟ ਏਜੰਸੀਆਂ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਸਤਾਂ ਦੀ ਵਰਤੋਂ ਵੋਟਰਾਂ ਨੂੰ ਸਿੱਧੇ ਤੌਰ 'ਤੇ ਜਾਂ ਕੂਪਨ ਪ੍ਰਣਾਲੀ ਰਾਹੀਂ  ਮੁਫ਼ਤ ਵਿੱਚ ਵੰਡ ਕੀਤੀ ਜਾ ਸਕਦੀ ਹੈ। ਉਨ੍ਹਾਂ ਚੋਣਾਂ ਦੇ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਆਯੋਜਨ ਨੂੰ ਯਕੀਨੀ ਬਣਾਉਣ ਲਈ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਇਨ੍ਹਾਂ ਸਾਰੀਆਂ ਵਸਤਾਂ ਦੀ ਮੌਜੂਦਾ ਅਤੇ ਪਿਛਲੇ ਮਹੀਨਿਆਂ ਦੀ ਵਿਕਰੀ ਦੇ ਵੇਰਵਿਆਂ ਨੂੰ ਇਕੱਠਾ ਕਰਨ ਲਈ ਵੀ ਕਿਹਾ ਤਾਂ ਜੋ ਇਹ ਪਤਾ ਲਗਾਇਆ ਜਾ ...
ਐਪਿਕ ਅਤੇ 12 ਹੋਰ ਫੋਟੋ ਆਈ.ਡੀ. ਕਾਰਡ ਵੋਟਿੰਗ ਲਈ ਯੋਗ ਹਨ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

ਐਪਿਕ ਅਤੇ 12 ਹੋਰ ਫੋਟੋ ਆਈ.ਡੀ. ਕਾਰਡ ਵੋਟਿੰਗ ਲਈ ਯੋਗ ਹਨ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

Punjab
ਲੁਧਿਆਣਾ, 25 ਮਈ (000) - ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ, ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 12 ਵਿਕਲਪਿਕ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ। ਐਪਿਕ, ਜਿਸਨੂੰ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਤੋਂ ਇਲਾਵਾ, ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 12 ਵਿਕਲਪਿਕ ਪਛਾਣ ਪੱਤਰਾਂ ਵਿੱਚ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਿਟੇਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤਾ ਫੋਟੋ ਵਾਲਾ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀ ਫੋਟੋ ਲੱਗੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤ...
ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇ

ਜਨਰਲ ਆਬਜ਼ਰਵਰ ਵੱਲੋਂ ਮਾਈਕਰੋ-ਆਬਜ਼ਰਵਰਾਂ ਨੂੰ ਨਿਰਦੇਸ਼, ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਖ਼ਤ ਨਿਗਰਾਨੀ ਯਕੀਨੀ ਬਣਾਈ ਜਾਵੇ

Punjab
ਲੁਧਿਆਣਾ, 25 ਮਈ (000) - ਲੁਧਿਆਣਾ ਸੰਸਦੀ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਸਥਾਨਾਂ 'ਤੇ ਮਾਈਕਰੋ ਅਬਜ਼ਰਵਰਾਂ ਨੂੰ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਉਣ ਲਈ, ਸ਼ਨੀਵਾਰ ਨੂੰ ਖਾਲਸਾ ਕਾਲਜ (ਲੜਕੀਆਂ) ਵਿਖੇ ਸਿਖਲਾਈ ਸੈਸ਼ਨ ਆਯੋਜਿਤ ਕੀਤਾ ਗਿਆ। ਮੀਟਿੰਗ ਵਿੱਚ ਜਨਰਲ ਅਬਜ਼ਰਵਰ ਲੁਧਿਆਣਾ ਸੰਸਦੀ ਹਲਕਾ ਦਿਵਿਆ ਮਿੱਤਲ ਆਈ.ਏ.ਐਸ. ਨੇ ਵੀ ਸ਼ਿਰਕਤ ਕੀਤੀ ਅਤੇ ਮਾਈਕਰੋ ਅਬਜ਼ਰਵਰਾਂ ਨੂੰ ਆਪਣੀ ਡਿਊਟੀ ਵਧੀਆ ਢੰਗ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਹਰ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ ਅਤੇ ਸਮੁੱਚੀ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਨੇਪਰੇ ਚੜ੍ਹ ਸਕੇ। ਜਨਰਲ ਅਬਜ਼ਰਵਰ ਦਿਵਿਆ ਮਿੱਤਲ ਵੱਲੋਂ, ਮਾਈਕਰੋ ਅਬਜ਼ਰਵਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਕੰਨ ਅਤੇ ਅੱਖਾਂ ਦੱਸਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਮਾਈਕਰੋ-ਅਬਜ਼ਰਵਰਾਂ ਦੀ ਵੱਡੀ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਨੂੰ 1 ਜੂਨ (ਪੋਲਿੰਗ ਵਾਲੇ ਦਿਨ) ਨੂੰ ਸੌਂਪੇ ਗਏ ਪੋਲਿੰਗ ਬੂਥਾਂ ਦੀ ਸਮੁੱਚੀ ਚੋਣ ਪ੍ਰਕਿਰਿਆ 'ਤੇ ਨੇੜਿਓਂ ਨਜ਼ਰ ਰੱਖਣੀ ਚਾਹੀਦੀ ਹੈ। ...
50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

50,000 ਰੁਪਏ ਦੀ ਰਿਸ਼ਵਤ ਮੰਗਣ ਵਾਲੇ ਨਾਇਬ ਤਹਿਸੀਲਦਾਰ ਦੇ ਰੀਡਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Punjab
ਚੰਡੀਗੜ, 25 ਮਈ, 2024 (ਫਤਿਹ ਪੰਜਾਬ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਫਰੀਦਕੋਟ ਦੀ ਤਹਿਸੀਲ ਜੈਤੋ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਰਾਕੇਸ਼ ਕੁਮਾਰ ਵਿਰੁੱਧ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਕਰਮਚਾਰੀ ਖਿਲਾਫ ਇਹ ਮੁਕੱਦਮਾ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਪਿੰਡ ਮੱਤਾ, ਤਹਿਸੀਲ ਜੈਤੋ ਦੇ ਵਸਨੀਕ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਜ਼ਮੀਨ ਦੇ ਇੰਤਕਾਲ ਲਈ ਜੈਤੋ ਦੇ ਨਾਇਬ ਤਹਿਸੀਲਦਾਰ ਨੂੰ ਇੱਕ ਸਾਲ ਪਹਿਲਾਂ ਦਰਖਾਸਤ ਦਿੱਤੀ ਸੀ, ਜੋ ਕਿ ਹਾਲੇ ਲਟਕ ਰਹੀ ਹੈ। ਇਸ ਬਾਰੇ ਜਦ ਉਹ ਉਕਤ ਮਾਲ ਅਧਿਕਾਰੀ ਨੂੰ ਮਿਲਿਆ ਤਾਂ ਉਸ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਮੌਕਾ ਦੇਖਣ ਖਾਤਰ ਤਰੀਕ ਲੈਣ ਲਈ ਆਪਣੇ ਰੀਡਰ...
ਚੋਣ ਕਮਿਸ਼ਨ ਦਾ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੇ ਘਰਾਂ ਤੱਕ ਪਹੁੰਚ ਕਰਕੇ ਵੋਟ ਪਵਾਉਣ ਦਾ ਸ਼ਲਾਘਾਯੋਗ ਕਦਮ

ਚੋਣ ਕਮਿਸ਼ਨ ਦਾ ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਦੇ ਘਰਾਂ ਤੱਕ ਪਹੁੰਚ ਕਰਕੇ ਵੋਟ ਪਵਾਉਣ ਦਾ ਸ਼ਲਾਘਾਯੋਗ ਕਦਮ

Punjab
ਫ਼ਿਰੋਜ਼ਪੁਰ, 25 ਮਈ 2024           ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ, ਗੁਰੂਹਰਸਹਾਏ ਤੇ ਜੀਰਾ ਦੇ 85 ਸਾਲ ਤੋਂ ਵੱਧ ਉਮਰ ਵਾਲੇ ਅਤੇ ਪੀ.ਡਬਲਯੂ.ਡੀ. ਕੈਟਾਗਰੀ ਦੇ ਵੋਟਰ ਜਿਨ੍ਹਾਂ ਵੱਲੋਂ 12-ਡੀ ਫਾਰਮ ਸਮੇਂ ਸਿਰ ਜਮ੍ਹਾਂ ਕਰਵਾਏ ਗਏ ਅਤੇ ਸਹੀ ਪਾਏ ਗਏ ਸਨ, ਉਨ੍ਹਾਂ ਵੋਟਰਾਂ ਦੇ ਘਰ ਜਾ ਕੇ ਨਿਯੁਕਤ ਕੀਤੇ ਗਏ ਚੋਣ ਅਮਲੇ ਵੱਲੋਂ ਪੋਸਟਲ ਬੈਲਟ ਰਾਹੀਂ ਵੋਟ ਪਵਾਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਉਕਤ ਕੈਟਾਗਰੀ ਦੇ ਵੋਟਰਾਂ ਨੂੰ ਘਰ ਵਿੱਚ ਰਹਿ ਕੇ ਹੀ ਪੋਸਟਲ ਬੈਲਟ ਰਾਹੀਂ ਅੱਜ ਵੋਟ ਪਵਾਈ ਗਈ। ਜੇਕਰ ਕਿਸੇ ਕਾਰਨ ਕਰਕੇ 25 ਮਈ ਨੂੰ ਵੋਟਰ ਵੋਟ ਪਾਉਣ ਤੋਂ ਰਹਿ ਜਾਂਦਾ ਹੈ ਤਾਂ ਉਸ ਦੀ ਵੋਟ 27 ਮਈ ਨੂੰ ਪਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਦੀ ਸਮੁੱਚੀ ਟੀਮ ਦੀ ਸ਼ਮੂਲੀਅਤ ਨਾਲ ਘਰ ਤੋਂ ਵੋਟਿੰਗ ਕਰਵਾਈ ਗਈ। ਵੋਟਿੰਗ ਦੀ ਗੁੱਪਤਤਾ ਯਕੀਨੀ ਬਣਾਉਣ ਲਈ ਪੂਰੀ ਸਾਵਧਾਨੀ ਵਰਤੀ ਜਾਂਦੀ...

ਸਵੀਪ ਗਤੀਵਿਧੀਆਂ ਤਹਿਤ ਮਾਡਲ ਟਾਊਨ ਵਿਖੇ ਵਿਸ਼ੇਸ਼ ਕੈਂਪ ਆਯੋਜਿਤ

Punjab
ਬਠਿੰਡਾ, 25 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਮਾਡਲ ਟਾਊਨ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਵੱਲੋਂ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ, ਈਡੀਐਸ ਅਤੇ ਕੇ.ਵਾਈ.ਸੀ ਐਪਸ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਵੋਟਾਂ ਵਾਲੇ ਦਿਨ ਸੁਭਾ ਜਲਦੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਸਥਾਨਕ ਲੋਕ ਆਦਿ ਹਾਜ਼ਰ ਸੀ।...