ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ
ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ...







