ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ
ਬਠਿੰਡਾ, 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਸ. ਗਿੱਲ ਨੇ ਸਥਾਨਕ ਸਰਹੰਦ ਕਨਾਲ ਦੇ ਨਾਲ ਉੱਡੀਆਂ ਕਲੋਨੀ ਤੋ ਲੈ ਕੇ ਰਿੰਗ ਰੋਡ ਤੱਕ 4 ਕਿਲੋਮੀਟਰ ਲੰਬਾਈ ਵਾਲੇ ਸਾਈਕਲ ਤੇ ਪੈਦਲ ਟਰੈਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਪ੍ਰਾਈਵੇਟ ਤੇ ਮਾਡਲ ਸਕੂਲਾਂ ਨਾਲੋਂ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸਕੂਲ ਸਟਾਫ਼ ਦੀ ਪ੍ਰੰਸਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਿ...








