Shadow

Author: admin

ਸੁਪਰੀਮ ਕੋਰਟ ਵੱਲੋਂ 29 ਜੁਲਾਈ ਤੋਂ 03 ਅਗਸਤ ਦਰਮਿਆਨ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

ਸੁਪਰੀਮ ਕੋਰਟ ਵੱਲੋਂ 29 ਜੁਲਾਈ ਤੋਂ 03 ਅਗਸਤ ਦਰਮਿਆਨ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

Punjab
ਲੁਧਿਆਣਾ, 24 ਮਈ (000) - ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ  ਵੱਲੋਂ ਮਿਤੀ 29/07/2024 ਤੋਂ 03/08/2024 ਦਰਮਿਆਨ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਵਿਖੇ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਦੱਸਿਆ ਕਿ  ਇਸ ਸਪੈਸ਼ਲ ਲੋਕ ਅਦਾਲਤ ਦੇ ਵਿੱਚ ਲੇਬਰ ਸਬੰਧੀ ਮਾਮਲੇ, ਮੌਰਟਗੇਜ਼ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐਨ.ਆਈ.ਐਕਟ), ਖਪਤਕਾਰ ਸੁਰੱਖਿਆ ਦੇ ਮਾਮਲੇ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਹੋਰ ਮੁਆਵਜੇ ਦੇ ਮਾਮਲੇ, ਰਕਮ ਵਸੂਲੀ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਕਰਿਮੀਨਲ ਕੰਪਾਉਡੇਬਲ ਮਾਮਲੇ,  ਸਰਵਿਸਜ਼ ਸਬੰਧੀ ਮਾਮਲੇ, ਜਮੀਨੀ ਵਿਵਾਦਾਂ ਦੇ ਨਾਲ ਸਬੰਧਤ ਮਾਮਲੇ, ਰੈਂਟ ਸਬੰਧੀ ਮਾਮਲੇ, ਹੋਰ ਸਿਵਲ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਸਬੰਧ ਮਾਮਲੇ ਆਦਿ ਵਿਸ਼ੇਸ਼ ਤੌਰ ਤੇ ਸੁਣਵਾਈ ਦੇ ਲਈ ਰੱਖੇ ਜਾਣਗੇ। ਇਸ ਸਬੰਧੀ ਮਾਨ...
ਅਧਿਆਪਕ ਕਸ਼ਮੀਰ ਸਿੰਘ ਦਾ ਦੂਜਾ ਵੋਟਰ ਗੀਤ ‘ਆਪਣੀ ਵੋਟ’ ਹੋਇਆ ਰਿਲੀਜ਼

ਅਧਿਆਪਕ ਕਸ਼ਮੀਰ ਸਿੰਘ ਦਾ ਦੂਜਾ ਵੋਟਰ ਗੀਤ ‘ਆਪਣੀ ਵੋਟ’ ਹੋਇਆ ਰਿਲੀਜ਼

Punjab
ਅੰਮ੍ਰਿਤਸਰ 24 ਮਈ 2024-- ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਦੂਜਾ ਗੀਤ ‘ਆਪਣੀ ਵੋਟ’ ਅੱਜ ਰਿਲੀਜ਼ ਕੀਤਾ ਗਿਆ।ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਮੇਟੀ ਦੇ ਮੁੱਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਗੀਤ ਰਿਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ।ਉਹਨਾਂ ਅਧਿਆਪਕ ਕਸ਼ਮੀਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ਼੍ਰੀ ਕਸ਼ਮੀਰ ਸਿੰਘ ਵਰਗੇ ਅਧਿਆਪਕ ਸਾਡੇ ਸਮਾਜ ਲਈ ਚਾਨਣ-ਮੁਨਾਰਾ ਹਨ, ਜੋ ਅਧਿਆਪਨ ਦੇ ਨਾਲ-ਨਾਲ ਸਮਾਜ ਲਈ ਨਿਵੇਕਲੀਆਂ ਕੋਸ਼ਸ਼ਾਂ ਕਰਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਇਸ ਗੀਤ ਨੂੰ ਵੱਧ ਤੋਂ ਵੱਧ ਸੋਸ਼ਲ ਮੀਡੀਆ ਉੱਪਰ ਸ਼ੇਅਰ ਕੀਤਾ ਜਾਵੇ।ਇਸ ਮੌਕੇ ਅਧਿਆਪਕ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਗੀਤ ਉਹਨਾਂ ਦੀ ਆਪਣੀ ਰਚਨਾ ਹੈ ਅਤੇ ਉਹਨਾਂ ਇਸਨੂੰ ਵਿਸ਼ੇਸ਼ ਤੌਰ ਤੇ ਵੋਟਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਹੈ।ਜਿਕਰਯੋਗ ਹੈ ਕਿ ਕਸ਼ਮੀਰ ਸਿੰਘ ਸਰਕਾਰੀ ਸੀਨੀਅਰ...
ਵੋਟਰ ਜਾਗਰੂਕਤਾ ਪੇਟਿੰਗ ਮੁਕਾਬਲੇ ਕਰਵਾਏ ਗਏ

ਵੋਟਰ ਜਾਗਰੂਕਤਾ ਪੇਟਿੰਗ ਮੁਕਾਬਲੇ ਕਰਵਾਏ ਗਏ

Punjab
ਅੰਮ੍ਰਿਤਸਰ 24 ਮਈ 2024-- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀਆਂ ਐਨ ਸੀ ਸੀ ਵਿੰਗਾਂ ਵਲੋਂ ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਐਨ ਸੀ ਸੀ ਦੇ ਕੈਡੇਟਾਂ ਨੇ ਸਿੱਖਿਆਦਾਇਕ ਪੇਂਟਿੰਗਾਂ ਬਣਾ ਕੇ ਆਮ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਅਜੇ ਬੇਰੀ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਐਨ ਸੀ ਸੀ ਵਿੰਗ ਵਲੋਂ ਵੋਟਰ ਜਾਗਰੂਕਤਾ ਲਈ ਲਗਾਤਾਰ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਅਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਜਿਸ ਕਰਕੇ ਲੋਕਾਂ ਦੀ ਵੋਟਾਂ ਪ੍ਰਤੀ ਰੂਚੀ ਵੱਧੀ ਹੈ।ਉਹਨਾਂ ਕਿਹਾ ਕਿ ਚ...
ਸੋਸ਼ਲ ਮੀਡੀਆ ਵੋਟਰ ਜਾਗਰੂਕਤਾ ਦਾ ਅਹਿਮ ਸਾਧਨ

ਸੋਸ਼ਲ ਮੀਡੀਆ ਵੋਟਰ ਜਾਗਰੂਕਤਾ ਦਾ ਅਹਿਮ ਸਾਧਨ

Punjab
ਅੰਮ੍ਰਿਤਸਰ 24 ਮਈ 2024-- ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਅੱਜ ਸੂਚਨਾ ਦੇ ਆਦਾਨ ਪ੍ਰਦਾਨ ਦਾ ਸੱਭ ਤੋਂ ਪ੍ਰਚਲਿਤ ਸਾਧਨ ਹੈ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਇੱਕ ਅਹਿਮ ਰੋਲ ਅਦਾ ਕਰ ਰਿਹਾ ਹੈ।ਇਹ ਗੱਲ ਉਹਨਾਂ ਅੱਜ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਹੀ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੋਲਿੰਗ ਸਟਾਫ਼ ਨੂੰ ਟ੍ਰੇਨਿੰਗ ਦੇਣ ਲਈ ਲਗਾਤਾਰ ਰਿਹਰਸਲਾਂ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਇਹਨਾਂ ਟ੍ਰੇਨਿਗਾਂ ਨੂੰ ਹੋਰ ਅਸਰਦਾਰ ਬਣਾਉਣ ਲਈ ਜ਼ਿਲ੍ਹੇ ਦੇ ਮਾਸਟਰ ਟ੍ਰੇਨਰਾਂ ਵਲੋਂ ਇੱਕ ਵਿਸਤ੍ਰਿਤ ਵੀਡੀਓ ਤਿਆਰ ਕੀਤੀ ਗਈ ਹੈ,ਜਿਸਨੂੰ ਜ਼ਿਲ੍ਹੇ ਦੇ ਅਧਿਕਾਰਤ ਯੂ-ਟਿਊਬ ਚੈਨਲ ‘ਸਵੀਪ ਅੰਮ੍ਰਿਤਸਰ’ ਤੇ ਅਪਲੋਡ ਕੀਤਾ ਗਿਆ ਹੈ,ਜਿਸਨੂੰ ਹੁਣ ਤੱਕ 10 ਹਜ਼ਾਰ ਤੋ ਵੱਧ ਲੋਕਾਂ ਵਲੋਂ ਦੇਖਿਆ ਜਾ ਚੁੱਕਾ ਹੈ।ਉਹਨਾ ਕਿਹਾ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਨੂੰ ਲਗਾਤਾਰ ਜ਼ਿਲ੍ਹਾ ਚੋਣ ਦਫ਼ਤਰ ਦੇ ਅਲੱਗ-ਅਲੱਗ ਸੋਸ਼ਲ ਮੀਡੀਆ ਪਲੇਟਫ਼ਾਰਮ...
ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰ

Punjab
ਚੰਡੀਗੜ੍ਹ, 24 ਮਈ, 2024 :  ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਮਾਲ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਦੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਹੋਏ ਗਬਨ ਦੇ ਸਬੰਧ ਵਿੱਚ ਅੱਜ ਅਵਤਾਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਡਲ ਟਾਊਨ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਆਪਣੇ ਨਿੱਜੀ ਮੁਫਾਦਾਂ ਦੀ ਖਾਤਰ ਰਾਜ ਸਰਕਾਰ ਦੇ ਖਜਾਨੇ ਨੂੰ ਸਿੱਧਾ 1,52,79,000 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੀ.ਐਸ.ਆਈ.ਈ.ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਨਿੱਜੀ ਵਿਅਕਤੀਆਂ ਵਿਰੁੱਧ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, ਅਤੇ 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ) ਸਮੇਤ 13(2) ਤਹਿਤ ਬਿਓਰਿਆਂ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਐਸ.ਏ.ਐਸ.ਨਗਰ ਵਿਖੇ ਕੇਸ ਦਰਜ ਕੀਤਾ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੀ.ਐਸ.ਆਈ.ਈ.ਸੀ. ਦੇ ਤੱਤਕਾਲੀ ਸੀ.ਜੀ.ਐਮ. ...
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ ‘ਚ ਚੋਣ ਤਿਆਰੀਆਂ ਦਾ ਜਾਇਜ਼ਾ

Punjab
ਲੁਧਿਆਣਾ/ ਚੰਡੀਗੜ੍ਹ, 24 ਮਈ-  ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੀ ਅਗਵਾਈ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਇੱਕ ਵਫ਼ਦ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ-2024 ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਡਿਪਟੀ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਦੇ ਨਾਲ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਖਰਚਾ ਨਿਗਰਾਨ, ਬੀ.ਆਰ. ਬਾਲਾਕ੍ਰਿਸ਼ਨਨ, ਚੋਣ ਕਮਿਸ਼ਨ ਦੇ ਸਕੱਤਰ ਸੌਮਿਆਜੀਤ ਘੋਸ਼, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ, ਏ.ਡੀ.ਜੀ.ਪੀ-ਕਮ-ਰਾਜ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ ਅਤੇ ਹੋਰ ਮੌਜੂਦ ਸਨ। ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਸਾਰੇ ਚੋਣ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰਾਂ, ਪੁਲਿਸ ਕਮਿਸ਼ਨਰਾਂ, ਜ਼ੋਨਲ ਕਮਿਸ਼ਨਰਾਂ, ਡੀ.ਆਈ.ਜੀ. ਰੇਂਜਾਂ, ਸੀਨੀਅਰ ਪੁਲਿਸ ਕਪਤਾਨਾਂ ਨੂੰ ਜ਼ਿਲ੍ਹਿਆਂ ਵਿੱਚ ਖਾਸ ਤੌਰ 'ਤੇ ਅੰਤਰਰਾਜੀ ਖੇਤਰਾਂ ਦੀਆਂ ਸਰਹੱਦਾਂ ਤੋਂ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫ਼ਤ ਵਸਤਾਂ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੀ ਟੀਮ ਨੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਡਰੋਨ ਗਤੀਵਿਧੀ ਦੀ ਜਾਂਚ ਲਈ...
ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ ਪੰਜਾਬ ਭਰ ‘ਚ 12,583 ਅਰਜ਼ੀਆਂ ਪ੍ਰਾਪਤ ਹੋਈਆਂ: ਸਿਬਿਨ ਸੀ

Punjab
ਚੰਡੀਗੜ੍ਹ, 24 ਮਈ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ। ਸਿਰਫ਼ 378 ਅਰਜ਼ੀਆਂ ਬਕਾਇਆ ਹਨ। ਇਸ ਤੋਂ ਇਲਾਵਾ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕੀਤਾ ਗਿਆ ਹੈ ਅਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ ਜਦਕਿ 615 ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹੋਰ ਜਾਣਕਾਰੀ ਦਿੰਦੇ ਹੋਏ, ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ, ਲਾਊਡਸਪੀਕਰ ਪਰਮਿਟ ਲਈ 9 ਅਰਜ਼ੀਆਂ ਅਤੇ ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ 555 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫਲੈਟ ਵੰਡਣ ਲਈ 59 ਅਰਜ਼...
“ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

“ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

Punjab
ਫਾਜਿਲਕਾ 24 ਮਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਦਿਰਦੇਸ਼ਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸੁਨੀਤਾ ਕੰਬੋਜ਼ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਅੱਜ ਸ਼ੁੱਕਰਵਾਰ ਨੂੰ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਡੱਬਵਾਲਾ ਕਲਾਂ, ਖੂਈਖੇੜਾ, ਸੀਤੋਗੁੰਨੋ, ਜੰਡਵਾਲਾ ਭੀਮੇਸ਼ਾਹ ਦੇ ਪਿੰਡ ਵਿਚ ਸਿਹਤ ਕਰਮਚਾਰੀਆਂ ਵਲੋ ਮੱਛਰ ਦੀ ਪੈਦਾਇਸ਼ ਨੂੰ ਰੋਕਣ ਸਬੰਧੀ ਗਤੀਵਿਧੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਮੁਹਿੰਮ ਤਹਿਤ  ਸਿਹਤ ਵਿਭਾਗ ਦੀਆਂ ਟੀਮਾਂ ਨੇ ਹਫ਼ਤੇ ਤੋਂ ਜ਼ਿਆਦਾ ਪਾਣੀ ਖੜਣ ਵਾਲੇ ਸਰੋਤਾਂ ਦੀ ਜਾਂਚ ਕੀਤੀ ਗਈ ਅਤੇ ਪਾਣੀ ਖੜਨ ਵਾਲੇ ਸਰੋਤਾਂ ਤੇ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ। ਹਰ ਸ਼ੁੱਕਰਵਾਰ ਨੂੰ  “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

Punjab
ਫ਼ਿਰੋਜ਼ਪੁਰ, 24 ਮਈ -             ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ 'ਸਕਸ਼ਮ ਐਪ' ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।             ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰ...
ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ

ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ

Punjab
ਫਰੀਦਕੋਟ 22 ਮਈ 2024 ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਮਨਿੰਦਰ ਪਾਲ ਸਿੰਘ ਸਿਵਲ ਸਰਜਨ ਫਰੀਦਕੋਟ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਡਾ. ਮਨਿੰਦਰ ਪਾਲ ਸਿੰਘ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਉਹਨਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਣ ਰੱਖਦਾ ਹੈ ਜਿ...