Shadow

Author: admin

ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

Punjab
ਮਾਨਸਾ, 24 ਮਈ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ Criminal Procedure Code, 1973 (Crpc) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 30 ਮਈ, 2024 ਨੂੰ ਸ਼ਾਮ ਨੂੰ 06 ਵਜੇ ਤੋਂ ਪਹਿਲਾਂ ਪਹਿਲਾਂ ਵਾਪਸ ਚਲੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨਿਯਤ ਮਿਤੀ ਤੋਂ ਬਾਅਦ 05 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਰੈਲੀ/ਪਬਲਿਕ ਮੀਟਿੰਗ ਆਦਿ ਕਰਨ ’ਤੇ ਪਾਬੰਦੀ ਲਗਾਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ, ਭਾਰਤ ਸਰਕਾਰ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣੀਆਂ ਹਨ। ਇੰਨ੍ਹਾਂ ਚੋਣਾਂ ਸਬੰਧੀ ਚੋਣ ਪ੍ਰਚਾਰ 30 ਮਈ, 2024 ਨੂੰ ਸ਼ਾਮ 06 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ...
ਸਵੀਪ ਟੀਮ ਵੱਲੋਂ ਜੰਗੀ ਪੱਧਰ ਤੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸਵੀਪ ਟੀਮ ਵੱਲੋਂ ਜੰਗੀ ਪੱਧਰ ਤੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Punjab
ਮੁਕਤਸਰ ਸਾਹਿਬ 24 ਮਈ ਮਜਬੂਤ ਲੋਕਤਾਂਤਰਿਕ ਸਰਕਾਰ ਦਾ ਨਿਰਮਾਨ ਕਰਨ ਦੇ ਮੰਤਵ ਨਾਲ ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਹਿਬ ਦੇ ਦਿਸ਼ਾਂ ਨਿਰਦੇਸਾਂ ਤੇ ਲੋਕ ਸਭਾ ਚੋਣਾਂ 2024 ਵਿਚ  ਇਸ ਵਾਰ 70 ਪ੍ਰਤੀਸ਼ਤ ਤੋਂ ਪਾਰ ਵੋਟ ਟੀਚੇ ਨੂੰ ਹਾਸਲ ਕਰਨ ਲਈ ਜਿਲ੍ਹੇ ਵਿਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਹਲਕਾ - 086 ਸ੍ਰੀ ਮੁਕਤਸਰ ਸਾਹਿਬ ਸਵੀਪ ਸਟੀਮ ਵੱਲੋਂ ਵਰਕਸਾਪ ਮਲੋਟ ਰੋਡ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾ ਕੇ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਗਿਆ। ਸਵੀਪ ਟੀਮ ਵਲੋਂ ਇਕੱਤਰਿਤ ਵੋਟਰਾਂ ਨੂੰ ਭਾਰਤ ਦੇ ਸੰਵਿਧਾਨ ਤਹਿਤ ਮਿਲੇ ਵੋਟ ਪਾਉਣ ਦੇ ਅਧਿਕਾਰ ਬਾਰੇ ਵਿਸ਼ਥਾਰ ਪੂਰਵਕ ਜਾਣਕਾਰੀ ਦਿਤੀ ਗਈ। ਇਸੇ ਤਰ੍ਹਾਂ ਸਵੀਪ ਟੀਮ ਵੱਲੋਂ ਸਟੇਟ ਬੈਂਕ ਆਫ਼ ਇੰਡੀਆਂ, ਫੈਡਰਲ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ...
ਜਿ਼ਲ੍ਹਾ ਸਵੀਪ ਟੀਮ ਮੋਗਾ ਵੱਲੋਂ ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਅਜੀਤਵਾਲ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ

ਜਿ਼ਲ੍ਹਾ ਸਵੀਪ ਟੀਮ ਮੋਗਾ ਵੱਲੋਂ ਲਾਲਾ ਲਾਜਪਤ ਰਾਏ ਪਾਲੀਟੈਕਨਿਕ ਕਾਲਜ ਅਜੀਤਵਾਲ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੋਟਰ ਜਾਗਰੂਕਤਾ

Punjab
ਮੋਗਾ, 24 ਮਈ: ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜਿ਼ਲ੍ਹਾ ਮੋਗਾ ਵਿੱਚ ਸਵੀਪ ਟੀਮਾਂ ਪੂਰੇ ਉਤਸ਼ਾਹ ਨਾਲ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰ ਰਹੀਆਂ ਹਨ।  ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ ਜ ਸ਼ੁਭੀ ਆਂਗਰਾ ਵੱਲੋਂ ਸਵੀਪ ਟੀਮਾਂ ਨਾਲ ਮਿਲਕੇ ਵੱਖ ਵੱਖ ਤਰ੍ਹਾਂ ਦੇ ਵੋਟਰਾਂ ਜਿਵੇਂ ਕਿ ਦਿਵਿਆਂਗਜਨਾਂ, ਬਜ਼ੁਰਗਾਂ, ਤੀਜਾ ਲਿੰਗ ਵੋਟਰ, ਮਹਿਲਾ ਵੋਟਰਾਂ, ਪੱਤਰਕਾਰਾਂ ਆਦਿ ਨਾਲ ਪ੍ਰਸ਼ਾਸ਼ਨ ਵੱਲੋਂ ਮੀਟਿੰਗਾਂ ਕਰਕੇ ਸਹਿਯੋਗ ਦੀ ਮੰਗ ਵੀ ਕੀਤੀ ਗਈ ਹੈ ਤਾਂ ਜੋ ਹਰੇਕ ਵਰਗ ਦਾ ਵੋਟਰ ਆਉਣੇ ਘਰ ਤੋਂ ਵੋਟ ਪਾਉਣ ਲਈ ਨਿਕਲ ਸਕੇ। ਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਇਸੇ ਕੜੀ ਤਹਿਤ ਸਵੀਪ ਟੀਮ ਮੋਗਾ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਲਾਲਾ ਲਾਜਪਤ ਰਾਏ ਪਾਲੀਟੈਕਟਨਿਕ ਕਾਲਜ ਅਜੀਤਵਾਲ ਵਿਖੇ ਇੱਕ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਉਨ੍ਹਾਂ ਨੇ  ਕਰਮਚਾਰੀਆਂ/ਨੂੰ ਪੋਲਿੰਗ ਵਾਲੇ ਦਿਨ ਪੋਲਿੰਗ ਬੂਥਾਂ ਉੱਪਰ ਦਿ...
ਕਣਕਵਾਲ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਕਣਕਵਾਲ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 24 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੀ ਹੈ। ਵੋਟ ਦੇ ਸਬੰਧ ’ਚ ਨਾਗਰਿਕਾਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ। ਇਸੇ ਲੜੀ ਅਧੀਨ ਸਵੀਪ ਨੋਡਲ ਅਫ਼ਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਆਪਣੀ ਟੀਮ ਤੇ ਪਿੰਡ ਕਣਕਵਾਲ ਵਿਖੇ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾਂ ਪ੍ਰੇਰਿਕਾ ਦੀ ਮਦਦ ਨਾਲ ਇਥੋਂ ਦੀ ਸੱਥ, ਚੌਰਾਹਿਆਂ, ਨਰੇਗਾ ਵਰਕਰ ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾ...
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਨਾਲ ਪਾਣੀ ,ਸਮਾਂ ਅਤੇ ਖਰਚੇ ਦੀ ਬੱਚਤ ਹੁੰਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਨਾਲ ਪਾਣੀ ,ਸਮਾਂ ਅਤੇ ਖਰਚੇ ਦੀ ਬੱਚਤ ਹੁੰਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ: 24 ਮਈ 2024 (            ) ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਪਿੰਡ ਬਹਿਬਲ ਖੁਰਦ ਵਿਚ ਕਿਸਾਨ ਹਰਜਿੰਦਰ ਸਿੰਘ ਦੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੇ ਜ਼ਰੂਰੀ ਨੁਕਤੇ ਸਾਂਝੇ ਕੀਤੇ ।           ਗੱਲਬਾਤ ਕਰਦਿਆਂ ਕਰਦਿਆਂ ਡਾ.ਅਮਰੀਕ  ਸਿੰਘ ਨੇ ਕਿਹਾ ਕਿ ਜ਼ਿਲਾ ਫ਼ਰੀਦਕੋਟ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਕੱਦੂ ਕਰਕੇ ਝੋਨੇ ਦੀ ਲਵਾਈ ਕਰਨ ਦੀ ਰਵਾਇਤੀ ਤਕਨੀਕ ਦੇ ਨਾਲ ਨਾਲ ਕੁਝ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਤਕਨ...
ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

Punjab
ਸ੍ਰੀ ਮੁਕਤਸਰ ਸਾਹਿਬ 24 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ। ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ  ਅਤੇ  ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨ ਉਪਰੰਤ ਇਸ ਦੀ ਸੂਚਨਾਂ  ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਪ੍ਰਾਪਤ ਕੀਤੀ ਜਾ ਰਹੀ ਹੈ। ਜਿਲ੍ਹਾ ਸ਼ੈਸ਼ਨ ਜੱਜ ਨੇ  ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾ...
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਕਰੋ ਸੇਵਨ : ਜਸਪ੍ਰੀਤ ਸਿੰਘ

ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਕਰੋ ਸੇਵਨ : ਜਸਪ੍ਰੀਤ ਸਿੰਘ

Punjab
ਬਠਿੰਡਾ, 24 ਮਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ ਅਤੇ ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜ਼ਿਆਦਾ ਜ਼ਰੂਰੀ ਹੋਣ ’ਤੇ ਹੀ ਨਿਕਲਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੂਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ...
ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ  ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ  ਕੀਤਾ ਉਤਸ਼ਾਹਿਤ

ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

Punjab
ਫਰੀਦਕੋਟ 22 ਮਈ 2024 ਫ਼ਰੀਦਕੋਟ ਜ਼ਿਲੇ ਅੰਦਰ ਲੋਕ ਸਭਾ ਹਲਕਾ, ਫਰੀਦਕੋਟ (09)  ਰਿਟਰਨਿੰਗ ਅਫਸਰ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਵੋਟਰਾਂ ਨੂੰ  ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਤਹਿਤ  ਸਵੀਪ ਟੀਮ ਨੇ ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ  ਜਾਗਰੂਕ ਕੀਤਾ। ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਦੇ ਪ੍ਰਿੰਸੀਪਲ ਡਾ.ਪੰਕਜ ਗਰਗ ਨੇ ਸਵੀਪ ਟੀਮ ਨੂੰ  ਜੀ ਆਇਆਂ ਨੂੰ  ਆਖਦਿਆਂ ਵਿਦਿਆਰਥੀਆਂ ਨੂੰ  ਦੱਸਿਆ ਕਿ ਪੰਜਾਬ ਅੰਦਰ 01 ਜੂਨ ਨੂੰ  ਚੋਣਾਂ ਹੋ ਰਹੀਆਂ ਹਨ । ਸਾਨੂੰ ਆਪਣੇ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਹਰ ਵੋਟਰ ਨੂੰ  ਆਪਣੀ ਵੋਟ ਦੇ ਨਾਲ -ਨਾਲ ਆਪਣੇ ਮਾਤਾ-ਪਿਤਾ, ਛੋਟੇ-ਵੱਡੇ ਭੈਣ-ਭਰਾਵਾਂ, ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ  ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੂਕ ਕਰਨਾ ਚਾਹੀਦਾ ਹੈ ।  ਕਾਲਜ ਪ੍ਰਿੰਸੀਪਲ ਨੇ ਦੱਸਿਆ ਕਿ ਕਾਲਜ ਅੰਦਰ ਨਿਰੰਤਰ ਸਵੀਪ ਪ੍ਰੋਗਰਾਮ ਤਹ...
ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

Punjab
ਅੰਮ੍ਰਿਤਸਰ 23 ਮਈ 2024— ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਸਰਕਾਰੀ ਗਾਰਮੈਂਟ ਟੈਕਨੋਲਜ਼ੀ ਸੰਸਥਾਨ, ਹਾਲ ਗੇਟ ਵਿਖੇ ਵੋਟਰ ਜਾਗਰੂਕਤਾ  ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ 2023 ਬੈਚ ਦੇ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਬੋਲਦੇ ਹੋਏ ਉਹਨਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਚੋਣ ਸਾਖ਼ਰਤਾ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ  ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮਾਜ ਦੇ ...
ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

ਮਾਨਯੋਗ ਸੁਪਰੀਮ ਕੋਰਟ ਵਿੱਚ 29 ਜੁਲਾਈ ਤੋਂ 3 ਅਗਸਤ ਤੱਕ ਲਗਾਈ ਜਾਵੇਗੀ ਸਪੈਸ਼ਲ ਲੋਕ ਅਦਾਲਤ

Punjab
ਸ੍ਰੀ ਮੁਕਤਸਰ ਸਾਹਿਬ 23  ਮਈ ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ. ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ  ਨੇ  ਆਮ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ  ਸਪੈਸ਼ਲ ਲੋਕ ਅਦਾਲਤ ਵਿੱਚ ਜੇਕਰ ਆਪ ਜੀ ਦਾ ਕੋਈ ਵੀ ਕੇਸ ਜਿਵੇ ਲੇਬਰ ਨਾਲ ਸੰਬੰਧਿਤ ਮਾਮਲੋ, ਚੈੱਕ ਬਾਊਸ, ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਕ ਕਾਨੂੰਨ ਦੇ ਮਾਮਲੇ, ਸਰਵਿਸਜ਼ ਸੰਬੰਧੀ ਮਾਮਲੇ, ਰੈਂਟ ਸੰਬੰਧੀ ਮਾਮਲੇ ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਰੀਜ਼ ਨਾਲ ਸਬੰਧਤ ਮਾਮਲੇ ਖਪਤਕਾਰ ਸੁਰੱਖਿਆ ਦੇ ਮਾਮਲੇ ਤਬਾਦਲ ਪਟੀਸ਼ਨਾਂ (ਦੀਵਾਨੀ ਅਤੇ ਫੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ...