Shadow

Author: admin

ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਆਦਿ ਵਿਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ 01 ਜੂਨ ਨੂੰ ਪੇਡ ਛੁੱਟੀ

ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਆਦਿ ਵਿਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਤਹਿਤ 01 ਜੂਨ ਨੂੰ ਪੇਡ ਛੁੱਟੀ

Punjab
ਮਾਨਸਾ, 23 ਮਈ: ਜ਼ਿਲ੍ਹਾ ਮੈਜਿਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ The Representation of People Act, 1951 ਦੀ ਧਾਰਾ 135 ਬੀ, The Punjab Shops and Commercial Establishment Act, 1958 (Punjab Act No 15 of 1958) ਅਤੇ ਫੈਕਟਰੀਜ਼ ਐਕਟ 1948 ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਮਿਤੀ 01 ਜੂਨ, 2024 ਨੂੰ ਪੇਡ ਛੁੱਟੀ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ-2024 ਮਿਤੀ 01 ਜੂਨ, 2024 ਨੂੰ ਹੋਣੀਆਂ ਨਿਯਤ ਹੋਈਆਂ ਹਨ। ਇਸ ਲਈ ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ। ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿਚ ਪੇਡ ਛੁੱਟੀ ਕੀਤੀ ਜਾਣੀ ਜ਼ਰੂਰੀ ਹੈ।...
ਸਵੀਪ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ’ਚ ਡਾਕਟਰ ਵੀ ਹੋਏ ਸ਼ਾਮਿਲ

ਸਵੀਪ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ’ਚ ਡਾਕਟਰ ਵੀ ਹੋਏ ਸ਼ਾਮਿਲ

Punjab
ਫ਼ਿਰੋਜ਼ਪੁਰ 23 ਮਈ 2024:           ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ ਲੜੀ ਵਿੱਚ ਨੌਜਵਾਨਾਂ ਅਤੇ ਮਹਿਲਾ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਅੱਜ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕਰਵਾਇਆ ਗਿਆ ਜਿਸ ਵਿੱਚ ਹਸਪਤਾਲ ਦੇ 21 ਮਾਹਿਰ ਡਾਕਟਰਾਂ ਨੇ ਨੌਜਵਾਨ ਵਰਗ ਅਤੇ ਮਹਿਲਾ ਵੋਟਰਾਂ ਨੂੰ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ।           ਇਸ ਮੌਕੇ ਜ਼ਿਲ੍ਹਾ ਸਵੀਪ ਕੋਆਰਡੀਨੇਟ ਡਾ. ਸਤਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਾਲਜ ਪ੍ਰਬੰਧਕਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਤੇ ਵੋਟ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਲੋਕਤੰਤਰ ਦੀ ਮਜ਼ਬੂਤੀ ਲਈ ਅਤੇ ਆਪਣੀ ਆਵਾਜ਼ ਨੂੰ ਸੰਸਦ ਤੱਕ ਪਹੁੰਚਾਉਣਾ ਚਾਹੁੰਦੇ ਹਨ ਤਾਂ ਉਹ ਯੋਗ ਉਮੀਦਵਾਰ ਨੂੰ ਵੋਟ ਪਾ ਕੇ ਲੋਕ ਸਭਾ ਵਿੱਚ ਭੇਜਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਆਪਣੇ ਵੋਟ ਪਾਉਣ ਦੇ ਨਾਲ-ਨਾਲ ਵੋਟਰ ਸੇਵਕਾਂ ਦੀ ਭੂਮਿਕਾ ਵੀ...
ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ

ਫ਼ਿਰੋਜ਼ਪੁਰ, ਤਰਨਤਾਰਨ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਟੀਮਾਂ ਵੱਲੋਂ ਸਾਂਝੇ ਤੌਰ ‘ਤੇ ਛਾਪੇਮਾਰੀ ਦੌਰਾਨ 50,000 ਲੀਟਰ ਤੋਂ ਵੱਧ ਲਾਹਣ ਬਰਾਮਦ

Punjab
ਫ਼ਿਰੋਜ਼ਪੁਰ, 23 ਮਈ 2024:         ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਅਤੇ ਨਜਾਇਜ਼ ਸ਼ਰਾਬ ਕੱਢਣ ’ਤੇ ਰੋਕ ਲਗਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਆਬਕਾਰੀ, ਪੁਲਿਸ, ਜੰਗਲਾਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ 'ਤੇ ਛਾਪੇਮਾਰੀ ਕੀਤੀ ਗਈ।         ਟੀਮਾਂ ਵਿੱਚ ਆਬਕਾਰੀ ਅਫ਼ਸਰ ਰਜਨੀਸ਼ ਬੱਤਰਾ ਅਤੇ ਇੰਦਰਜੀਤ ਸਹਿਜ਼ਾਰਾ, ਆਬਕਾਰੀ ਇੰਸਪੈਕਟਰ ਰਾਜਬੀਰ ਸਿੰਘ, ਮੋਹਿਤ ਗੁਪਤਾ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਸਮੇਤ ਦੋਵੇਂ ਜ਼ਿਲ੍ਹਿਆਂ ਦੇ ਆਬਕਾਰੀ ਪੁਲੀਸ ਅਧਿਕਾਰੀ ਸ਼ਾਮਲ ਸਨ।         ਦੋਵਾਂ ਜ਼ਿਲ੍ਹਿਆਂ ਦੀ ਸਰਹੱਦ ਨਾਲ ਲੱਗਦੇ ਦਰਿਆ ਬਿਆਸ ਅਤੇ ਸਤਲੁਜ ਦੇ ਕੰਢੇ ’ਤੇ ਸਥਿੱਤ ਪਿੰਡ ਕਿੜੀਆਂ ਅਤੇ ਮਰੜ ਵਿਖੇ ਛਾਪੇਮਾਰੀ ਕੀਤੀ ਗਈ ਹੈ। ਛਾਪੇਮਾਰੀ ਸਵੇਰੇ 9.00 ਵਜੇ ਸ਼ੁਰੂ ਹੋਈ। ਲਾਹਣ, ਤਰਪਾਲਾਂ ਅਤੇ ਲੁਕਵੇਂ ਸਥਾਨਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ ਜਿੱਥੇ ਲਾਹਣ ਕੱਢੀ ਜਾਂਦੀ ਹੈ। ਛਾਪੇਮਾਰੀ ਦੌਰਾਨ ਡਰੋਨ ਦੀ ਮਦਦ ਨਾਲ 10 ਪਲਾਸਟਿਕ ਤ...
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in ‘ਤੇ ਕੀਤਾ ਜਾਵੇ ਅਪਲਾਈ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ https://awards.gov.in ‘ਤੇ ਕੀਤਾ ਜਾਵੇ ਅਪਲਾਈ

Punjab
ਫਿਰੋਜ਼ਪੁਰ, 23 ਮਈ 2024 :           ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ) ਹੋਵੇ, ਜੋ ਭਾਰਤੀ ਨਾਗਰਿਕ ਹੋਵੇ ਅਤੇ ਭਾਰਤ ਵਿੱਚ ਰਹਿ ਰਿਹਾ ਹੋਵੇ, ਇਸ ਪੁਰਸਕਾਰ ਲਈ ਅਰਜ਼ੀ ਦੇ ਸਕਦਾ ਹੈ। ਇਹ ਅਰਜ਼ੀਆਂ ਸਿਰਫ਼ ਆਨਲਾਈਨ ਪੋਰਟਲ https://awards.gov.in 'ਤੇ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।           ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਪਲਾਈ ਕਰਨ ਲਈ ਅਰਜੀਆਂ ਸਿਰਫ ਆਨਲਾਈਨ ਪੋਰਟਲ ਰਾਹੀ ਮਿਤੀ 31 ਜੁਲਾਈ 2024 ਤੱਕ ਭਰੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 5 ਤੋਂ 18 ਸਾਲ ਤੱਕ ਦੀ ਉਮਰ ਵਾਲੇ ਹੋਣਹਾਰ ਬੱਚੇ ਜਿਨ੍ਹਾਂ ਨੇ ਸੱਭਿਆਚਾਰ ਅਤੇ ਨਵੀਨਤਾ, ਖੇਡ...
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ

Punjab
ਬਠਿੰਡਾ, 23 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ  ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਚੋਣ ਕਮਿਸ਼ਨ ਨੇ ਜੰਗ-ਏ-ਆਜ਼ਾਦੀ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਮਾਮਲੇ ‘ਚ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ

Punjab
ਚੰਡੀਗੜ੍ਹ, 23 ਮਈ:    ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਦੇ ਪੰਜਾਬ ਸੂਬੇ ਲਈ ਨਿਯੁਕਤ ਵਿਸ਼ੇਸ਼ ਆਬਜ਼ਰਵਰ ਨੇ ਇਕਸਮੀਖਿਆ ਮੀਟਿੰਗ ਦੌਰਾਨ ਜੰਗ-ਏ-ਅਜ਼ਾਦੀ ਕੇਸ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮੁੱਖ ਸਕੱਤਰ, ਪੰਜਾਬ ਤੋਂ ਰਿਪੋਰਟ ਮੰਗਣ ਲਈ ਕਿਹਾ ਹੈ। ਇਹ ਰਿਪੋਰਟ ਵਿਜੀਲੈਂਸ ਬਿਊਰੋ ਵੱਲੋਂ ਕਰਤਾਰਪੁਰ (ਜਲੰਧਰ) ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਸਬੰਧੀ ਕੇਸ ਦਰਜ ਕਰਨ 'ਤੇ 23 ਮਈ, 2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖਬਰਾਂ ਦੇ ਸਬੰਧ ਵਿੱਚ ਮੰਗੀ ਗਈ ਹੈ।  ਮੁੱਖ ਸਕੱਤਰ ਪੰਜਾਬ ਨੂੰ 23-05-2024 ਸ਼ਾਮ ਤੱਕ ਤੱਥ ਆਧਾਰਿਤ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।...
ਨਰਮੇ ਦੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

ਨਰਮੇ ਦੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਉਤਸ਼ਾਹਿਤ

Punjab
ਬਠਿੰਡਾ, 23 ਮਈ : ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਬਲਾਕ ਮੌੜ ਦੇ ਪਿੰਡ ਮਾਈਸਰਖਾਨਾ, ਭਾਈ ਬਖਤੌਰ, ਚੱਠੇਵਾਲਾ ਅਤੇ ਕੋਟਭਾਰਾ ਆਦਿ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਹੇਠਾਂ ਜਾ ਰਿਹਾ ਹੈ, ਇਸ ਲਈ ਨਰਮੇ ਦੀ ਫਸਲ ਹੇਠ ਵੱਧ ਤੋ ਵੱਧ ਰਕਬਾ ਲਿਆਂਦਾ ਜਾਵੇ ਜਿਸ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 10500 ਹੈਕਟੇਅਰ ਰਕਬੇ ਤੇ ਨਰਮੇ ਦੀ ਬਿਜਾਈ ਹੋ ਗਈ ਹੈ।         ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੀ.ਟੀ.ਨਰਮੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੀ ਬਿਜਾਈ ਹੀ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਰਮੇ ਦੀ ਬਿਜਾਂਦ ਦਾ ਰਕਬਾ ਨੋਟ ਕਰਵਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਡੀਲਰਾਂ ਤੋਂ ਨਰਮੇ ਦੇ ਬੀਜ ਅਤੇ ਹੋਰ ਇੰਨਪੁਟਸ ਦੇ ਪੱਕੇ ਬਿੱਲ ਲੈਣ ਲਈ ਕਿਹਾ ਅਤੇ ਦੱਸਿਆ ਕਿ ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਠੀਕ ਚੱਲ ਰਹੀ ਹੈ ਜੇਕਰ ਫਿਰ ਵੀ ਕਿਤੇ ਸਮੱਸਿਆ ਆਉਂਦੀ ਹੈ ਤਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ।         ਉਨ੍ਹਾਂ ਕਿਸਾਨਾਂ ਨੂੰ...
ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

Punjab
ਚੰਡੀਗੜ੍ਹ, 23 ਮਈ: ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚ...
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ

Punjab
ਲੁਧਿਆਣਾ, 23 ਮਈ (000) -  ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਚੱਲ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਰਤੋਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ. ਪੈਟ) ਮਸ਼ੀਨਾਂ ਦੇ ਕੰਮ ਦੀ ਸਮੀਖਿਆ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ ਅੱਠ ਥਾਵਾਂ 'ਤੇ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਪੋਲਿੰਗ ਵਾਲੇ ਦਿਨ 7974 ਬੈਲਟ ਯੂਨਿਟ, 3498 ਕੰਟਰੋਲ ਯੂਨਿਟ ਅਤੇ 3795 ਵੀ.ਵੀ. ਪੈਟ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਿੰਗ ਪ੍ਰਕਿਰਿਆ 24×7 ਦਿਨ ਸੀ.ਸੀ.ਟੀ.ਵੀ. ਨਿਗਰਾਨੀ ਅਧੀਨ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਰੀਖਣ ਦਾ ਮੁਢਲਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਚੋਣਾਂ ਲਈ ਪੋਲਿੰਗ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਉਨ੍ਹਾਂ ਭਾਰਤ ਇਲੈਕਟ੍ਰੋਨਿਕਸ ਲਿਮਟਿਡ (ਬੀ.ਈ.ਐਲ.) ਦੇ ਇੰਜੀਨੀਅਰਾਂ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਹ ਮਸ਼ੀਨਾਂ ਤਿਆਰ ਕਰਨ ਦੀ ਡਿਊਟੀ ...
ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ

ਚੋਣ ਕਮਿਸ਼ਨ ਵੱਲੋਂ ਨਾਮਜਦ ਜਨਰਲ ਅਤੇ ਪੁਲਿਸ ਅਬਜ਼ਰਵਰ ਵੱਲੋਂ ਅਬੋਹਰ ਹਲਕੇ ਦਾ ਦੌਰਾ

Punjab
ਫਾਜ਼ਿਲਕਾ 23 ਮਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਹਲਕਾ ਫਿਰੋਜ਼ਪੁਰ ਲਈ ਨਾਮਜਦ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ  ਜੀ   ਆਈ.ਏ.ਐਸ.ਅਤੇ ਪੁਲਿਸ ਅਬਜਰਵਰ ਸ੍ਰੀ ਏਆਰ ਦਾਮੋਧਰ ਆਈ.ਪੀ.ਐਸ ਨੇ ਅੱਜ ਅਬੋਹਰ ਹਲਕੇ ਦਾ ਦੌਰਾ ਕਰਕੇ ਲੋਕ ਸਭਾ ਚੋਣਾਂ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਈਵੀਐਮ ਮਸ਼ੀਨਾਂ ਦੇ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਜਾਇਜ਼ਾ ਵੀ ਲਿਆ । ਇਸ ਮੌਕੇ ਜਨਰਲ ਅਬਜਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਜੀ ਨੇ ਆਖਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਚੋਣਾਂ ਦੇ ਤਿਉਹਾਰ ਨੂੰ ਸਫਲਤਾਪੂਰਕ ਬਣਾਉਣ ਲਈ ਸਮੁੱਚਾ ਚੋਣ ਅਮਲਾ ਆਪਣੀ ਡਿਉਟੀ ਤਨਦੇਹੀ ਨਾਲ ਨਿਭਾਏ। ਉਨ੍ਹਾਂ ਕਿਹਾ ਕਿ ਪੁਲਿਸ ਅਬਜਰਵਰ ਏ ਆਰ ਦਾਮੋਦਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਦੇ ਪੂਰੇ ਪ੍ਰਬੰਧ ਹੋਣੇ ਚਾਹੀਦੇ ਹਨ ਤੇ ਇਸ ਕੰਮ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ, ਵਧੀਕ ਡਿਪਟ...