Saturday, March 7
Shadow

Author: Sukhjinder Singh

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Punjab
ਚੰਡੀਗੜ੍ਹ, 8 ਜਨਵਰੀ:  ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ...
ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ:  ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ: ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ ਕੌਰਡਨ ਐਂਡ ਸਰਚ ਅਪਰੇਸ਼ਨ

Crime, Politics
ਐੱਸ.ਏ.ਐੱਸ. ਨਗਰ, 8 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਸੀ.ਏ.ਐੱਸ.ਓ.(ਕੌਰਡਨ ਐਂਡ ਸਰਚ ਅਪਰੇਸ਼ਨ) ਤਹਿਤ ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਸਪੈਸ਼ਲ ਚੈਕਿੰਗ ਸ਼੍ਰੀਮਤੀ ਵੀ.ਨੀਰਜਾ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਾਇਬਰ ਕ੍ਰਾਇਮ, ਪੰਜਾਬ ਦੀ ਸੁਪਰਵਿਜ਼ਨ ਅਧੀਨ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ  ਦੱਸਿਆ ਕਿ ਇਸ ਅਪਰੇਸ਼ਨ ਦੌਰਾਨ 02 ਕਪਤਾਨ ਪੁਲਿਸ (ਐਸ.ਪੀ) ਰੈਂਕ ਦੇ ਅਧਿਕਾਰੀ, 06 ਉੱਪ ਕਪਤਾਨ ਪੁਲਿਸ (ਡੀ.ਐਸ.ਪੀ.) ਰੈਂਕ ਦੀ ਅਗਵਾਈ ਹੇਠ 13 ਮੁੱਖ ਅਫਸਰ ਥਾਣਾ ਤੋਂ ਇਲਾਵਾ 06 ਇੰਸਪੈਕਟਰ ਰੈਂਕ ਦੇ ਅਧਿਕਾਰੀ ਸਮੇਤ ਕਰੀਬ 297 ਪੁਲਿਸ ਕਰਮਚਾਰੀਆਂ ਰਾਹੀਂ ਵੱਖ ਵੱਖ ਥਾਵਾਂ 'ਤੇ ਚੈਕਿੰਗ ਕਰਵਾਈ ਗਈ। ਇਸ ਤਹਿਤ ਜ਼ਿਲ੍ਹੇ ਵਿੱਚ 21 ਹੌਟਸਪੌਟ ਖੇਤਰਾਂ ਵਿਚ 293 ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 03 ਮ...
ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-38 ਵਿੱਚ ਕੀਤਾ ਗਿਆ ਸਰਚ ਐਪਰੇਸ਼ਨ, ਮਿਲਿਆ ਅਹਿਮ ਸਮਾਨ

ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-38 ਵਿੱਚ ਕੀਤਾ ਗਿਆ ਸਰਚ ਐਪਰੇਸ਼ਨ, ਮਿਲਿਆ ਅਹਿਮ ਸਮਾਨ

National
ਚੰਡੀਗੜ੍ਹ:-ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-38 ਵਿੱਚ ਤੜਕੇ ਕੀਤੇ ਗਏ ਸਰਚ ਅਪ੍ਰੈਸ਼ਨ ਵਿੱਚ ਮਿਲੇ ਮੁਬਾਇਲ ਫੋਨ, ਬਿਨ੍ਹਾਂ ਨੰਬਰਾ ਤੋਂ ਮੋਟਰਸਾਈਕਲ ਮਿਲੇ। ਪੁਲਿਸ ਵੱਲੋਂ ਐਨ.ਡੀ.ਪੀ.ਸੀ ਐਕਟ ਅਧੀਨ ਜਿੰਨਾਂ ਤੇ ਪਹਿਲਾ ਕੇਸ਼ ਦਰਜ ਸੀ, ਉਹਨਾਂ ਮਹਿਲਾਵਾਂ ਅਤੇ ਆਦਮੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਇਸ ਗ੍ਰਿਫਤਾਰੀ ਦੌਰਾਨ ਪਾਲਿਸ ਨੂੰ ਤੇਜਧਾਰ ਹਥਿਆਰ ਮਿਲੇ। ਚੰਡੀਗੜ ਪੁਲਿਸ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਇਹ ਸਰਚ ਅਪ੍ਰੈਸ਼ਨ 26 ਜਨਵਰੀ ਦੇ ਮੱਦੇਨਜਰ ਕੀਤੀ ਗਈ ਹੈ, ਡਰੱਗਜ ਦੀਆਂ ਕਈ ਸ਼ਿਕਾਇਤਾ ਆਉਣ ਉਪਰੰਤ ਇਹ ਸਰਚ ਕੀਤੀ ਗਈ ਹੈ, ਇਸ ਸਰਚ ਦੌਰਾਨ ਕਈ ਸੱਕੀ ਵਿਅਕਤੀ ਵੀ ਮਿਲੇ ਹਨ, ਜਿੰਨਾਂ ਕੋਲੋ 26 ਮੁਬਾਇਲ ਵੀ ਮਿਲੇ ਹਨ।...
ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

National
ਚੰਡੀਗੜ੍ਹ, 7 ਜਨਵਰੀ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।...
ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ

ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ

Punjab
ਮਾਨਸਾ, 07 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਪਿੰਡ ਕੁਲਾਣਾ ਵਿਖੇ ਆਮ ਆਦਮੀ ਸ਼ੈੱਡ ਦਾ ਕੰਮ ਮੁਕੰਮਲ ਹੋਣ ’ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਇਸ ਸ਼ੈੱਡ ਲਈ 9 ਲੱਖ 70 ਹਜ਼ਾਰ ਰੁਪਏ, ਦਾਣਾ ਮੰਡੀ ਲਈ 47 ਲੱਖ ਰੁਪਏ, ਆਂਗਣਵਾੜੀ ਸੈਂਟਰ ਲਈ 9 ਲੱਖ 96 ਹਜ਼ਾਰ ਰੁਪਏ ਅਤੇ ਐਸ.ਸੀ. ਧਰਮਸ਼ਾਲਾ ਲਈ 2 ਲੱਖ ਪੰਜਾਹ ਰੁਪਏ ਦੀ ਰਾਸ਼ੀ ਸਰਕਾਰ ਤੋਂ ਮਨਜ਼ੂਰ ਕਰਵਾਈ ਗਈ ਹੈ, ਜਿਸ ਕਰਕੇ ਸ਼ੈੱਡ ਦਾ ਇਹ ਕੰਮ ਸਮੇਂ ਸਿਰ ਮੁਕੰਮਲ ਹੋਇਆ ਹੈ ਅਤੇ ਆਂਗਣਵਾੜੀ ਸੈਂਟਰ, ਧਰਮਸ਼ਾਲਾ ਅਤੇ ਦਾਣਾ ਮੰਡੀ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੱਧਵਰਗੀ ਪਰਿਵਾਰਾਂ ਨੂੰ ਸਾਂਝੇ ਸਮਾਗਮ...
ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

Politics, Punjab
ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023,  ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ  ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ...
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ‘ਚ, ਵਿਜ਼ੀਬਿਲਟੀ ਪਹੁੰਚੀ 25 ਮੀਟਰ ਤੋਂ ਹੇਠਾਂ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ‘ਚ, ਵਿਜ਼ੀਬਿਲਟੀ ਪਹੁੰਚੀ 25 ਮੀਟਰ ਤੋਂ ਹੇਠਾਂ

Punjab
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੂੰਏਂ ਦੀ ਲਪੇਟ ਵਿੱਚ ਹਨ। ਇੱਥੋਂ ਦੇ ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਅੰਮ੍ਰਿਤਸਰ 'ਚ ਸੀਤ ਲਹਿਰ ਕਾਰਨ ਇਕ ਸਕੂਲੀ ਬੱਚੇ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਲਗਭਗ 3 ਡਿਗਰੀ ਦਾ ਅੰਤਰ ਹੈ। ਅੱਜ ਵੀ ਸੂਰਜ ਦੇ ਚਮਕਣ ਦਾ ਕੋਈ ਨਿਸ਼ਾਨ ਨਹੀਂ ਹੈ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਚਾ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਣਾ ਅੰਮ੍ਰਿਤਸਰ ਵਿੱਚ ਪੜ੍ਹਦਾ ਸੀ। ਮ੍ਰਿਤਕ ਪ੍ਰਦੀਪ ਸਿੰਘ ਦੀ ਉਮਰ ਕਰੀਬ 5 ਸਾਲ ਸੀ। ਸਕੂਲ ਦੀ ਪ੍ਰਿੰਸੀਪਲ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਬੱਚੇ ਨੂੰ ਪਹਿਲਾਂ ਠੰਢ ਕਾਰਨ ਬੁਖਾਰ ਹੋਇਆ ਸੀ। ਉਸ ਦਾ ਬੁਖਾਰ ਵਧਦਾ ਗਿਆ ਅਤੇ ਦਿਮਾਗ ਤੱਕ ਪਹੁੰਚ ਗਿਆ। ਜਿਸ ਤੋਂ ਬਾਅਦ ਕੱਲ੍ਹ ਉਸ ਦੀ ਮੌਤ ਹੋ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗ...
ਭਾਰਤੀ ਹਵਾਈ ਸੈਨਾ ਵਿੱਚ ਅਗਨੀ ਵੀਰ ਵਾਯੂ ਦੇ ਰੂਪ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਤੋਂ

ਭਾਰਤੀ ਹਵਾਈ ਸੈਨਾ ਵਿੱਚ ਅਗਨੀ ਵੀਰ ਵਾਯੂ ਦੇ ਰੂਪ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਤੋਂ

National, Punjab
ਫਾਜ਼ਿਲਕਾ, 7 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨੌਜਵਾਨ ਜੋ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ। ਇਸ ਵਾਸਤੇ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਬਿਨੇ ਪੱਤਰਾਂ ਦੀ ਮੰਗ ਕੀਤੀ ਗਈ ਹੈ। ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ 6 ਫਰਵਰੀ 2024 ਨੂੰ ਰਾਤ 11 ਵਜੇ ਤੱਕ ਹੋਵੇਗੀ। ਇਸ ਲਈ ਆਨਲਾਈਨ ਪ੍ਰੀਖਿਆ 17 ਮਾਰਚ ਜਾਂ ਉਸ ਤੋਂ ਬਾਅਦ ਹੋਵੇਗੀ। ਰਜਿਸਟਰੇਸ਼ਨ ਲਈ ਵੈਬ ਪੋਰਟਲ https://agnipathvayu.cdac.in/ *ਤੇ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਬਿਉਰੋ ਆਫ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਦੱਸਿਆ ਕਿ ਜਿਹੜੇ ਨੌਜਵਾਨ ਇਸ ਪ੍ਰੀਖਿਆ ਵਿੱਚ ਭਾਗ ਲੈ ਕੇ ਭਾਰਤੀ ਹਵਾਈ ਸੈਨਾ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਉਹਨਾਂ ਦਾ ਜਨਮ 2 ਜਨਵਰੀ 2004 ਅਤੇ 2 ਜੁਲਾਈ 2007 ਦਰਮਿਆਨ ਹੋਇਆ ਹੋਵੇ ਇਹ ਦੋਨੋਂ ਮਿਤੀਆਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਜਿਹੜੇ ਬੱਚਿਆਂ ਨੇ ਸਾਇੰਸ ਵਿ...
ਜ਼ਿਲ੍ਹਾ ਫਾਜ਼ਿਲਕਾ ਵਿਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ-ਡਿਪਟੀ ਕਮਿਸ਼ਨਰ

ਜ਼ਿਲ੍ਹਾ ਫਾਜ਼ਿਲਕਾ ਵਿਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ-ਡਿਪਟੀ ਕਮਿਸ਼ਨਰ

National
ਫਾਜ਼ਿਲਕਾ, 7 ਜਨਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਸੂਬੇ ਅੰਦਰ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਲਗਾਏ ਗਏ ਕੈਂਪ ਦੌਰਾਨ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 894 ਮਾਮਲੇ ਨਿਪਟਾਏ ਗਏ ਹਨ। ਕੈਂਪਾਂ ਦੌਰਾਨ ਤਹਿਸੀਲ ਫਾਜ਼ਿਲਕਾ ਵਿਖੇ 178 ਵਸਨੀਕਾਂ ਦੇ ਇੰਤਕਾਲ, ਅਬੋਹਰ ਤਹਿਸੀਲ ਵਿਖੇ 300 ਇੰਤਕਾਲ, ਜਲਾਲਾਬਾਦ ਤਹਿਸੀਲ ਵਿਖੇ 236 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸਬ ਤਹਿਸੀਲ ਅਰਨੀਵਾਲਾ ਸ਼ੇਖ ਸੁਭਾਨ ਵਿਖੇ 87 ਇੰਤਕਾਲ, ਖੂਈਆਂ ਸਰਵਰ ਸਬ ਤਹਿਸੀਲ ਵਿਖੇ 75 ਇੰਤਕਾਲ ਅਤੇ ਸਬ ਤਹਿਸੀਲ ਸੀਤੋ ਗੁਨੌ ਵਿਖੇ 18 ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਖੱਜਲ...
ਨਗਰ ਕੀਰਤਨ ਦੌਰਾਨ ਦੁੱਧ ਦੀ ਸੇਵਾ ਕਰ ਰਹੇ ਨੌਜਵਾਨ ਦਾ ਕ+ਤ+ਲ, ਤੇਜ਼ਧਾਰ ਹਥਿ+ਆਰਾਂ ਨਾਲ ਕੀਤਾ ਹਮਲਾ

ਨਗਰ ਕੀਰਤਨ ਦੌਰਾਨ ਦੁੱਧ ਦੀ ਸੇਵਾ ਕਰ ਰਹੇ ਨੌਜਵਾਨ ਦਾ ਕ+ਤ+ਲ, ਤੇਜ਼ਧਾਰ ਹਥਿ+ਆਰਾਂ ਨਾਲ ਕੀਤਾ ਹਮਲਾ

Punjab
ਬੀਤੀ ਰਾਤ ਪਿੰਡ ਤਲਵੰਡੀ ਸੱਲਾ ਵਿਖੇ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਵਰਤਾ ਰਹੇ ਨੌਜਵਾਨ ਦੀ ਰੰਜਿਸ਼ ਕਾਰਨ ਕੁੱਟਮਾਰ ਕਰਕੇ ਉਸ ਦੀ ਮੌਤ ਦਾ ਕਾਰਨ ਬਣੇ 11 ਨੌਜਵਾਨਾਂ ਖਿਲਾਫ ਥਾਣਾ ਟਾਂਡਾ ਉੜਮੁੜ ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ।ਮਾਰੇ ਗਏ ਨੌਜਵਾਨ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਕਤਲ ਕੀਤੇ ਗਏ ਨੌਜਵਾਨ ਦੇ ਪਿਤਾ ਕਸ਼ਮੀਰਾ ਲਾਲ ਪੁੱਤਰ ਬਚਨ ਰਾਮ ਵਾਸੀ ਪੱਟੀ ਤਲਵੰਡੀ ਸੱਲਾ ਦੇ ਬਿਆਨਾਂ ਦੇ ਆਧਾਰ 'ਤੇ ਅਭਿਸ਼ੇਕ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾ, ਅੰਮ੍ਰਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ, ਆਸ਼ੂ ਉਰਫ਼ ਅਸ਼ੀਸ਼, ਐੱਸ. ਵਿਜੇ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ, ਲਾਡੀ ਪੁੱਤਰ ਕੁਲਦੀਪ ਵਾਸੀ ਤਲਵੰਡੀ ਸੱਲਾ, ਸ਼ਿਵ ਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ, ਦੀਪੂ ਉਰਫ਼ ਦੀਪ ਵਾਸੀ ਮਾਨਪੁਰ, ਪੰਮਾ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਸ਼ਮੀਰਾ ਲਾਲ ਨੇ ਦੱਸਿਆ ਕਿ ਸਾਲ 2021 ਵਿੱਚ ਉਸ ਦੇ ਲੜਕੇ ਦੀ ਮੁਲਜ਼ਮ ਆਸ਼ੂ ਨਾਲ ਲੜਾਈ ਹੋ ਗਈ ਸੀ ਅਤੇ ਵਿਦੇਸ਼ ਤੋਂ ਵਾਪਸ ਆਉਣ ’ਤੇ ਵੀ ਉਸ ਦੀ ਉਸ ...