ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
ਚੰਡੀਗੜ੍ਹ, 23 ਮਈ –
ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਨਿੱਜੀ ਵਿਅਕਤੀ ਸਮੇਤ 26 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੇਕੇਦਾਰ ਸਮੇਤ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸੇ ਕੇਸ ਨਾਲ ਸਬੰਧਤ ਵੀਰਵਾਰ ਨੂੰ, ਇੱਕ ਹੋਰ ਮੁਲਜ਼ਮ ਪਰਮਜੀਤ ਸਿੰਘ ਕਾਰਜਕਾਰੀ ਇੰਜੀਨੀਅਰ (ਸੇਵਾਮੁਕਤ), ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਸ਼ਾਖਾ-2, ਜਲੰਧਰ, ਜੋ ਕਿ ਭਾਈ ਬੰਨੋਜੀ ਨਗਰ, ਜਲੰਧਰ ਦਾ ਰਹਿਣ ਵਾਲਾ ਹੈ, ਨੇ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਦਫਤਰ ਵਿਖੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ ਹਾਸਲ ਕਰਨ ਉਪਰੰਤ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਯਾਦਗਾਰ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਸੀ...








