Saturday, March 7
Shadow

Author: Sukhjinder Singh

ਸਵੀਪ ਵੋਟਰ ਜਾਗਰੂਕਤਾ ਵੈਨ  ਜਾਗਰੂਕ ਕਰੇਗੀ ਵੋਟਰਾ ਨੂੰ

ਸਵੀਪ ਵੋਟਰ ਜਾਗਰੂਕਤਾ ਵੈਨ ਜਾਗਰੂਕ ਕਰੇਗੀ ਵੋਟਰਾ ਨੂੰ

Punjab
ਫਾਜ਼ਿਲਕਾ 7 ਜਨਵਰੀ ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖੑਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾ ਰਹੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਵੱਲੋਂ ਬੀਤੇ ਦਿਨੀ ਜਲਾਲਾਬਾਦ ਵਿਧਾਨ ਸਭਾ ਹਲਕਾ ਅਧੀਨ ਲਾਧੂਕਾ ਪਿੰਡ, ਸਰਕਾਰੀ ਸਕੂਲ ਲਮੋਚੜ ਕਲਾਂ ਅਤੇ ਜਲਾਲਾਬਾਦ ਦੇ ਵੱਖ-ਵੱਖ ਏਰੀਆ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲੇਹ ਦੇ ਸਾਰੇ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950...
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

Punjab
ਚੰਡੀਗੜ੍ਹ, 7 ਜਨਵਰੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ...
ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

Punjab
ਚੰਡੀਗੜ੍ਹ, 7 ਜਨਵਰੀ ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰ...
ਉੱਤਰ ਪ੍ਰਦੇਸ਼ ਵਿੱਚ 22 ਜਨਵਰੀ ਤੱਕ ਸਰਕਾਰੀ ਬੱਸਾਂ ਵਿੱਚ ਚਲਾਏ ਜਾਣਗੇ ਰਾਮ ਭਜਨ

ਉੱਤਰ ਪ੍ਰਦੇਸ਼ ਵਿੱਚ 22 ਜਨਵਰੀ ਤੱਕ ਸਰਕਾਰੀ ਬੱਸਾਂ ਵਿੱਚ ਚਲਾਏ ਜਾਣਗੇ ਰਾਮ ਭਜਨ

National
Uttar Pardesh-ਉੱਤਰ ਪ੍ਰਦੇਸ਼ ਸਟੇਟ ਰੋਡ ਟਰਾਂਸਪੋਰਟੇਸ਼ਨ ਕਾਰਪੋਰੇਸ਼ਨ (UPSRTC) ਨੇ 22 ਜਨਵਰੀ ਤੱਕ, ਜਿਸ ਦਿਨ ਰਾਮ ਮੰਦਰ ਦਾ ਵਿਸ਼ਾਲ ਪਵਿੱਤਰ ਸਮਾਰੋਹ ਹੋਣਾ ਹੈ, ਉਸ ਦਿਨ ਤੱਕ ਆਪਣੀਆਂ ਬੱਸਾਂ ਵਿੱਚ ਸਥਾਪਤ ਪਬਲਿਕ ਐਡਰੈੱਸ ਸਿਸਟਮ ਵਿੱਚ ਰਾਮ ਭਜਨ ਵਜਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਯੂਪੀਐਸਆਰਟੀਸੀ ਦਾ ਇਹ ਫੈਸਲਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਅਧਿਕਾਰੀਆਂ ਨੂੰ 14 ਜਨਵਰੀ ਤੋਂ ਅਯੁੱਧਿਆ ਦੇ ਮੰਦਰਾਂ ਵਿੱਚ ਭਜਨ, ਹਿੰਦੂ ਮਹਾਂਕਾਵਿ ਜਿਵੇਂ ਕਿ ਰਾਮਾਇਣ, ਰਾਮਚਰਿਤਮਾਨਸ ਅਤੇ ਸੁੰਦਰਕਾਂਡ ਵਰਗੇ ਪ੍ਰੋਗਰਾਮਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਆਇਆ ਹੈ। ਰਾਜ ਸਰਕਾਰ ਦੇ ਅਨੁਸਾਰ ਬੱਸਾਂ ਦੇ ਅੰਦਰ ਸਾਫ਼-ਸਫ਼ਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਯਾਤਰੀਆਂ ਨੂੰ ਭਗਵਾਨ ਰਾਮ ਦੇ ਜੀਵਨ ਤੋਂ ਪ੍ਰੇਰਿਤ ਕਰਨ ਲਈ ਬੱਸਾਂ 'ਤੇ ਲਗਾਏ ਗਏ ਪਬਲਿਕ ਐਡਰੈਸ ਸਿਸਟਮ 'ਤੇ ਪ੍ਰਸਿੱਧ ਰਾਮ ਭਜਨ ਵਜਾਏ ਜਾਣਗੇ। ਰਾਜ ਸਰਕਾਰ ਨੇ ਕਿਹਾ, "ਪ੍ਰਸਾਰਣ ਵਿੱਚ ਭਗਵਾਨ ਰਾਮ ਨਾਲ ਸਬੰਧਤ ਪ੍ਰਸਿੱਧ ਭਗਤੀ ਗੀਤਾਂ ਦੇ ਵੱਖ-ਵੱਖ ਕਲਾਕਾਰਾਂ ਦੁਆਰਾ ਪੇਸ਼...
ਦਿੱਲੀ ‘ਚ ਅਗਲੇ 5 ਦਿਨ ਸਕੂਲ ਰਹਿਣਗੇ ਬੰਦ, ਸਰਦੀਆਂ ਕਾਰਨ 5ਵੀਂ ਤੱਕ ਦੇ ਸਕੂਲਾਂ ‘ਚ ਛੁੱਟੀ

ਦਿੱਲੀ ‘ਚ ਅਗਲੇ 5 ਦਿਨ ਸਕੂਲ ਰਹਿਣਗੇ ਬੰਦ, ਸਰਦੀਆਂ ਕਾਰਨ 5ਵੀਂ ਤੱਕ ਦੇ ਸਕੂਲਾਂ ‘ਚ ਛੁੱਟੀ

National
Delhi Schools: - ਦੇਸ਼ ਦੀ ਰਾਜਧਾਨੀ ਦਿੱਲੀ 'ਚ ਅਗਲੇ ਪੰਜ ਦਿਨ ਸਕੂਲਾਂ 'ਚ ਛੁੱਟੀ ਰਹੇਗੀ। ਸਰਦੀਆਂ ਕਾਰਨ ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨ ਬੰਦ ਰਹਿਣਗੇ। ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦੇਰ ਰਾਤ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਸੀ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦੇਰ ਰਾਤ ਟਵਿੱਟਰ 'ਤੇ ਪੋਸਟ ਕਰਦਿਆਂ ਕਿਹਾ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ, ਇਸ ਹੁਕਮ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਅੱਜ ਫੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਕਿ ਮੌਜੂਦਾ ਠੰਡ ਕਾਰਨ ਦਿੱਲੀ ਦੇ ਸਕੂਲ ਅਗਲੇ 5 ਦਿਨਾਂ ਲਈ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ। ਦੱਸ ਦਈਏ ਕਿ ਦਿੱਲੀ ਸਮੇਤ ਪੂਰੇ ਦੇਸ਼ ਵਿਚ ਇਨ੍ਹੀਂ ਦਿਨੀਂ ਠੰਡ ਪੈ ਰਹੀ ਹੈ। ਠੰਢ ਕਾਰਨ ਦਿੱਲੀ ਦੇ ਜ਼ਿਆਦਾਤਰ ਸਕੂਲ ਪਿਛਲੇ ਸ਼ੁੱਕਰਵਾਰ-ਸ਼ਨੀਵਾਰ ਤੱਕ ਬੰਦ ਰਹੇ। ਸਕੂਲ ਸੋਮਵਾਰ ਤੋਂ ਮ...
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ  - ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ।  ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਫਾਇਦਾ ਹਰ ਵਿਅਕਤੀ ਉਠਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਦੇ ਵਸਨੀਕ ਵੀ ਆਪਣੇ ਸ਼ਹਿਰ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜਰੂਰੀ ਹਨ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮ...
ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਨੇ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦਾ ਕੀਤਾ ਨਿਰੀਖਣ

Punjab
ਫਾਜ਼ਿਲਕਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਮਾਲ ਵਿਭਾਗ ਵਲੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾਏ ਗਏ। ਇਸੇ ਉਪਰਾਲੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਕੈਂਪ ਲਗਾਏ ਗਏ ਜਿਸ ਵਿਚ ਸੈਂਕੜਿਆਂ ਲੋਕਾਂ ਨੇ ਆਪਣੇ ਇੰਤਕਾਲ ਬਣਵਾਏ ਗਏ। ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਲਗਾਏ ਗਏ ਕੈਂਪ ਦਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵਲੋਂ ਫਾਜ਼ਿਲਕਾ ਤਹਿਸੀਲ ਵਿਖੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕੈਂਪ ਦੌਰਾਨ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਕਿ ਜਿੰਨੇ ਵੀ ਵਿਅਕਤੀ ਆਪਣੇ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਵਾਉਣ ਲਈ ਆਉਂਦੇ ਹਨ ਉਨ੍ਹਾਂ ਦਾ ਪਹਿਲ ਦੇ ਆਧਾਰ *ਤੇ ਕੰਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋਕਾਂ ਨੂੰ ਸੁਖਾਵੇ ਢੰਗ ਨਾਲ ਵਿਸ਼ੇਸ਼ ਦਿਨ ਉਲੀਕ ਕੇ ਸੇਵਾਵਾਂ ਮੁਹੱਈਆ ਕਰਵਾਈਆਂ ਗ...
ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

Punjab
ਲੁਧਿਆਣਾ- ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੱਗੇ ਕੈਂਪ ਮੌਕੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ, ਸ੍ਰੀ ਦਲਜੀਤ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਹੇਠ ਲੱਗੇ ਕੈਂਪਾਂ ਦਾ ਜਾਇਜਾ ਲੈਣ ਲਈ ਉਹ ਲੁਧਿਆਣਾ ਪਹੁੰਚੇ ਹਨ ਜਿਸ ਵਿੱਚ ਲੰਬਿ...
ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

Punjab
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ...
“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

Punjab
ਚੰਡੀਗੜ੍ਹ:   ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।   ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।   ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।   ਇਸ ਮਹਿਲਾ ਕੈਡਿਟ ਦੀ ਚ...