Shadow

Author: admin

ਗ੍ਰੀਨ ਇਲੈਕਸ਼ਨ ਦਾ ਸੁਨੇਹਾ ਲੈ ਕੇ ਸਵੀਪ ਟੀਮ ਵੱਲੌਂ ਸਵਰਾਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ

ਗ੍ਰੀਨ ਇਲੈਕਸ਼ਨ ਦਾ ਸੁਨੇਹਾ ਲੈ ਕੇ ਸਵੀਪ ਟੀਮ ਵੱਲੌਂ ਸਵਰਾਜ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੁਲਾਕਾਤ

Punjab
ਇੱਕ ਇੱਕ ਵੋਟ ਬਹੁਤ ਜਰੂਰੀ : ਦਿਪਾਂਕਰ ਗਰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ, 2024: ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਇੱਕ ਜੂਨ ਨੂੰ ਮਤਦਾਨ ਵਾਲੇ ਦਿਨ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਇਸ ਵਾਰ 80% ਪਾਰ ਅਤੇ ਗਰੀਨ ਇਲੈਕਸ਼ਨ 2024 ਦੇ ਨਾਰਿਆਂ ਨੂੰ ਸਾਰਥਕ ਕਰਨ ਦੇ ਮੰਤਵ ਨਾਲ ਮੋਹਾਲੀ ਜ਼ਿਲ੍ਹਾ ਸਵੀਪ ਟੀਮ ਵੱਲੋਂ ਨੋਡਲ ਅਫਸਰ ਗੁਰਬਖਸ਼ਸ਼ੀਸ਼ ਸਿੰਘ ਦੀ ਅਗਵਾਈ ਹੇਠ ਸਵਰਾਜ ਟਰੈਕਟਰਾਂ ਦੀ ਫੈਕਟਰੀ ਵਿਚ ਉਹਨਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਅਤੇ ਸਾਡੀ ਸੋਚ ਹਰੀ ਭਰੀ ਵੋਟ ਦੇ ਤਹਿਤ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਬਤੌਰ ਮੁੱਖ ਮਹਿਮਾਨ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਦਿਪਾਂਕਰ ਗਰਗ ਨੇ ਸ਼ਿਰਕਤ ਕੀਤੀ। ਸਵਰਾਜ ਟਰੈਕਟਰ ਪਲਾਂਟ ਮੋਹਾਲੀ ਦੇ ਹੈਡ ਸੰਦੀਪ ਬੰਗਾਲੀ ਨੇ ਦੱਸਿਆ ਕਿ ਸਵਰਾਜ ਟਰੈਕਟਰ ਫੈਕਟਰੀ ਦਾ 50ਵਾਂ ਵਰ੍ਹਾ ਹੈ, ਅਤੇ ਜਿਸ ਤਰ੍ਹਾਂ ਪੂਰੀ ਲਗਨ ਅਤੇ ਮਿਹਨਤ ਨਾਲ ਸਟਾਫ ਨੇ ਪਲਾਂਟ ਨੂੰ ਸਿਰਜਿਆ ਹੈ, ਉਹ 100% ਵੋਟਾਂ ਦਾ ਭੁਗਤਾਨ ਕਰਕੇ ਲੋਕਤੰਤਰ ਦੇ ਪ...
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਤਰਜੀਹ ਦੇਣ: ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨੂੰ ਤਰਜੀਹ ਦੇਣ: ਮੁੱਖ ਖੇਤੀਬਾੜੀ ਅਫ਼ਸਰ

Punjab
ਫ਼ਰੀਦਕੋਟ 23 ਮਈ 2024 ( )  ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਘਾਟ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਪਿੰਡ ਕੋਠੇ ਜਾਣੀਆਂ ਤੋਂ ਕੀਤੀ । ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਝੋਨੇ ਅਤੇ ਬਾਸਮਤੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਆਰ.ਜੀ.ਆਰ.ਸੈਲ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਤਕਨੀਕ ਪੱਖੋਂ ਮਜ਼ਬੂਤ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪਾਂ ਤੋਂ ਇਲਾਵਾ ਨਿੱਜੀ ਤੌਰ ਤੇ ਸੰਪਰਕ ਕਰਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਆਪਣੇ ਕੁੱਲ ਮਾਲਕੀ ਰਕਬੇ ਦਾ 10-20 ਫੀਸਦੀ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣੀ ਚਾਹੀ...
ਸਿਹਤ ਵਿਭਾਗ ਵੱਲੋਂ ਗਰਮੀ ਤੇ ਲੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਐਡਵਾਈਜ਼ਰੀ ਜਾਰੀ

ਸਿਹਤ ਵਿਭਾਗ ਵੱਲੋਂ ਗਰਮੀ ਤੇ ਲੂ ਤੋਂ ਬਚਾਅ ਲਈ ਸਾਵਧਾਨੀਆਂ ਦੀ ਐਡਵਾਈਜ਼ਰੀ ਜਾਰੀ

Punjab
ਫਰੀਦਕੋਟ 22 ਮਈ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮ ਲੂ ਚੱਲਣ ਦੀ ਸੰਭਾਵਨਾ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਨ੍ਹਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮੌਸਮ ਵਿਭਾਗ ਅਨੁਸਾਰ ਵੀ ਆਉਂਦੇ ਦਿਨਾਂ ਦੌਰਾਨ ਜਿਆਦਾ ਤਾਪਮਾਨ ਹੋਣ ਅਤੇ ਪਾਰਾ ਦਿਨ ਸਮੇਂ 45 ਡਿਗਰੀ ਤੋਂ ਜਿਆਦਾ ਹੋਣ ਦਾ ਸੰਕੇਤ ਦਿੱਤਾ ਗਿਆ ਹੈ। ਸਿਵਲ ਸਰਜਨ ਡਾ. ਮਨਿੰਦਰਪਾਲ ਸਿੰਘ ਦੱਸਿਆ ਕਿ ਗਰਮ ਲੂ ਸਮੇਂ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ,ਕਿਸੇ ਗੰਭੀਰ ਬਿਮਾਰੀ ਤੋਂ ਪੀੜਤ, ਮਜ਼ਦੂਰ, ਖੇਤਾਂ 'ਚ ਕੰਮ ਕਰਨ ਵਾਲੇ ਵਿਅਕਤੀ ਵਧੇਰੇ ਜ਼ੋਖਮ ’ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ 'ਤੇ ਵੀ ਸਮੇਂ ਸਮੇਂ 'ਤੇ ਪਾਣੀ ਪੀਣਾ ਚਾਹੀਦਾ ਹੈ।ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਸੂਤੀ ਕੱਪੜੇ ਪ...
ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਾਹਨਾਂ ਚੈਕਿੰਗ ਜਾਰੀ

ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਵਾਹਨਾਂ ਚੈਕਿੰਗ ਜਾਰੀ

Punjab
ਬਠਿੰਡਾ, 22 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Punjab
ਸ੍ਰੀ ਮੁਕਤਸਰ ਸਾਹਿਬ 22  ਮਈ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਡਾ. ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁਮਾਇਸ਼ਾ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੀ ਨਵੀਨਤਮ ਟੈਕਨੋਲਜੀ ਨੂੰ ਅਪਣਾ ਕੇ ਵੱਧ ਤੋ ਵੱਧ ਮੁਨਾਫਾ ਲੈ ਸਕਦੇ ਹਨ। ਉਨਾਂ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਵੱਧ ਤੋ ਵੱਧ ਪੈਦਾਵਾਰ ਲੈਣ ਲਈ ਖੇਤੀਬਾੜੀ ਅਤੇ ਕਿਸਾਂਨ ਭਲਾਈ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋ ਸਿ਼ਫਾਰਸ਼ ਕੀਤੇ ਬੀਜ, ਖਾਦ ਅਤੇ ਕੀੜੇਮਾਰ ਜਹਿਰਾ ਦੀ ਵਰਤੋ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਸਾਉਣੀ-2024 ਲਈ ਇਸ ਜਿਲ੍ਹੇ ਨੂੰ 25000 ਹੈਕਟੇਅਰ ਨਰਮੇ ਦੀ ਫਸਲ ਦੀ ਬਿਜਾਈ ਲਈ ਟੀਚਾ ਅਲਾਟ ਕੀਤਾ ਗਿਆ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ...
ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ  ਜਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਜਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ

Punjab
ਸ੍ਰੀ ਮੁੁਕਤਸਰ ਸਾਹਿਬ 22 ਮਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਣ ਤੇ ਪੂਰਨ ਤੌਰ ਤੇ ਰੋਕ ਲਗਾ ਦਿੱਤੀ ਹੈ। ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ  ਕੁਝ ਵਪਾਰੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਈਆਂ ਜਾ ਰਹੀਆਂ ਹਨ ਅਤੇ ਬਿਨ੍ਹਾ ਫੀਸ ਅਦਾ ਕੀਤੇ ਪਸ਼ੂ ਬਾਹਰਲੇ ਰਾਜਾਂ ਨੂੰ ਲਿਜਾਏ ਜਾਣਾ ਗੈਰ ਕਾਨੂੰਨੀ ਹੈ। ਜਿ਼ਲ੍ਹਾ ਮੈਜਿਸਟਰੇਟ ਦੇ ਹੁੁਕਮਾਂ ਅਨੁੁਸਾਰ ਅਗਰ ਕੋਈ ਵਿਅਕਤੀ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਦਾ  ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁੁਕਮ ਤੁੁਰੰਤ ਲਾਗੂ ਹੋ ਗਏ ਹਨ ਅਤੇ 15 ਦਸੰਬਰ 2024 ਤੱਕ ਲਾਗੂ ਰਹਿਣਗੇ।...
ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 10 ਕਰੋੜ ਰੁਪਏ ਮੁੱਲ ਦੀਆਂ ਨਕਦੀ, ਨਸ਼ੀਲੀਆਂ ਦਵਾਈਆਂ ਅਤੇ ਹੋਰ ਕੀਮਤੀ ਸਮਾਨ ਜ਼ਬਤ-ਡੀ ਸੀ ਆਸ਼ਿਕਾ ਜੈਨ

Punjab
ਐਸ.ਏ.ਐਸ.ਨਗਰ, 22 ਮਈ, 2024: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀਮਤੀ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਨੂੰ ਯਕੀਨੀ ਬਣਾਉਣ ਲਈ ਨੌਂ ਫਲਾਇੰਗ ਸਕੁਐਡ ਅਤੇ ਨੌ ਸਟੈਟਿਕ ਸਰਵੇਲੈਂਸ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 10.21 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਫੋਰਸਮੈਂਟ ਏਜੰਸੀਆਂ ਵੱਲੋਂ 3.80 ਕਰੋੜ ਰੁਪਏ ਦੀ ਨਗਦੀ, 3.31 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ, 14.64 ਲੱਖ ਰੁਪਏ ਦੀ ਸ਼ਰਾਬ ਅਤੇ 2.09 ਕਰੋੜ ਰੁਪਏ ਦੀਆਂ ਹੋਰ ਕੀਮਤੀ ਵਸਤਾਂ ਜ਼ਬਤ/ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਐਸ.ਐਸ.ਪੀ ਡਾ: ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਗ...
ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਨਰਮੇ ਦੀ ਵਧੇਰੇ ਬਿਜਾਈ ਕਰਨ ਕਿਸਾਨ-ਡਿਪਟੀ ਕਮਿਸ਼ਨਰ

ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਨਰਮੇ ਦੀ ਵਧੇਰੇ ਬਿਜਾਈ ਕਰਨ ਕਿਸਾਨ-ਡਿਪਟੀ ਕਮਿਸ਼ਨਰ

Punjab
ਮਾਨਸਾ, 22 ਮਈ: ਸਾਉਣੀ 2024 ਦੀਆਂ ਫਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਜਸਵੰਤ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਸੀਨੀਅਰ ਐਨਾਲਿਸਟ, ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ, ਬਠਿੰਡਾ, ਡਾ. ਵਰਿੰਦਰ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕੀਤਾ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਕਿਸਾਨ ਸਿਖਲਾਈ ਕੈਂਪ ਲਗਾਉਣ ਦਾ ਮੰਤਵ ਖੇਤੀਬਾੜੀ ਸਬੰਧੀ ਜਾਰੀ ਹੋਈਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣਾ ਹੁੰਦਾ ਹੈ ਤਾਂ ਜੋ ਕਿਸਾਨ ਇੰਨ੍ਹਾਂ ਤਕਨੀਕਾਂ ਨੂੰ ਆਪਣੇ ਖੇਤਾਂ ਵਿੱਚ ਅਪਣਾ ਕੇ ਲਾਹਾ ਲੈ ਸਕਣ। ਉਨ੍ਹਾਂ ਕਿਸਾਂਨਾਂ ਨੂੰ ਸਾਉਣੀ 2024 ਦੌਰਾਨ ਨਰਮੇ ਦੀ ਵੱਧ ਤੋਂ ਵੱਧ ਫਸਲ ਦੀ ਬਿਜਾਈ ਕਰਨ ਲਈ ਕਿਹਾ ਤਾਂ ਜੋ ਝੋਨੇ ਹੇਠੋਂ ਰਕਬਾ ਘਟਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ। ...
ਸਵੀਪ ਟੀਮ ਵੱਲੋਂ ਕਿਸਾਨ ਮੇਲੇ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਲਗਾਈ ਗਈ ਸਟਾਲ

ਸਵੀਪ ਟੀਮ ਵੱਲੋਂ ਕਿਸਾਨ ਮੇਲੇ ਦੌਰਾਨ ਵੋਟਰ ਜਾਗਰੂਕਤਾ ਸਬੰਧੀ ਲਗਾਈ ਗਈ ਸਟਾਲ

Punjab
ਸ੍ਰੀ ਮੁਕਤਸਰ ਸਾਹਿਬ, 22 ਮਈ: ਮਾਨਯੋਗ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਸਬੰਧੀ ਸਟਾਲ ਲਗਾਈ ਗਈ। ਇਸ ਮੌਕੇ ਸਮੂਹ ਸਵੀਪ ਟੀਮ ਵੱਲੋਂ ਕੈਂਪ ਦੌਰਾਨ ਹਾਜ਼ਰ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੋਟ ਦੇ ਹੱਕ ਨੂੰ ਜ਼ਰੂਰ ਇਸਤੇਮਾਲ ਕੀਤਾ ਜਾਵੇ, ਕਿਉਂਕਿ ਇਹ ਵੋਟ ਪਾਉਣ ਦਾ ਹੱਕ ਬਹੁਤ ਕੁਰਬਾਨੀਆਂ ਦੇ ਕੇ ਮਿਲਿਆ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਮਤਦਾਨ ਦੇ 70 ਪ੍ਰਤੀਸ਼ਤ ਟੀਚੇ ਨੂੰ ਪੂਰਾ ਕਰਨ ਲਈ ਆਪਣਾ ਬਣਦਾ ਵੱਧ ਤੋਂ ਵੱਧ ਯੋਗਦਾਨ ਦੇਣ ਤਾਂ ਜੋ ਵੋਟ ਪਾਉਣ ਦੇ ਹੱਕ ਦੀ ਸਹੀ ਵਰਤੋਂ ਕੀਤੀ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਸ੍...
‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਸਮਝਦੇ ਹੋਏ ਲੋਕ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ-ਮਨਜੀਤ ਸਿੰਘ ਰਾਜਲਾ

‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਸਮਝਦੇ ਹੋਏ ਲੋਕ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ-ਮਨਜੀਤ ਸਿੰਘ ਰਾਜਲਾ

Punjab
ਮਾਨਸਾ, 22 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਵੋਟਰ ਜਾਗਰੂਕਤਾ ਸਟਿੱਕਰ ਜਾਰੀ ਕੀਤਾ ਅਤੇ ਬਸ ਸਟੈਂਡ ਮਾਨਸਾ ਵਿਖੇ ਬੱਸਾਂ ’ਤੇ ਸਟਿੱਕਰ ਲਗਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 01 ਜੂਨ ਨੂੰ ਆਪਣੀ ਵੋਟ ਦੀ ਲਾਜ਼ਮੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਚੋਣਾਂ ਦਾ ਪਰਵ-ਦੇਸ਼ ਦਾ ਗਰਵ’ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਾਨੂੰ ਪਹਿਲ ਦੇ ਅਧਾਰ ’ਤੇ ਵੋਟ ਪਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਸਹਾਇਕ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਸਾਨੂੰ ਬਿਨ੍ਹਾਂ ਡਰ, ਭੈਅ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ...