Shadow

Author: admin

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਮੋਗਾ, 22 ਮਈ (000) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟ ਫ਼ੀਸਦ ਨੂੰ ਵਧਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਹਰ ਵਿਅਕਤੀ ਦਾ ਵੋਟ ਦੀ ਅਹਿਮੀਅਤ ਨੂੰ ਸਮਝਣਾ ਬੜਾ ਲਾਜ਼ਮੀ ਹੈ। ਇਸੇ ਕਰਕੇ ਹੀ ਇਹ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ ਹੈ। ਇਹ ਵੈਨ 1 ਜੂਨ ਤੱਕ ਚਾਰੋਂ ਵਿਧਾਨ ਸਭਾ ਹਲਕਿਆਂ ਵਿੱਚ ਜਾ ਕੇ ਪ੍ਰਚਾਰ ਕਰੇਗੀ। ਇਸ ਮੌਕੇ ਜਾਗਰੂਕਤਾ ਸਟਿੱਕਰ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਮੋਗਾ ਵਿਚ ਵੋਟ ਫ਼ੀਸਦ ਨੂੰ ਵਧਾਉਣ ਲਈ ਲੋਕਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਹਰੇਕ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਉਹ ਸਾਰੇ ਪਰਿਵਾਰ ਸਹਿਤ ਆਪਣੀ ਵੋਟ ਦਾ ਇਸਤੇਮਾਲ ਕਰਨ। ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ...
ਪੈ ਰਹੀ ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਪੈ ਰਹੀ ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Punjab
ਸ੍ਰੀ ਮੁਕਤਸਰ ਸਾਹਿਬ, 22 ਮਈ               ਪੈ ਰਹੀ ਅੱਤ ਦੀ ਗਰਮੀ ਦੌਰਾਨ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਵੱਲੋਂ ਲੋਕਾਂ ਨੂੰ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨ...
ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

Punjab
ਚੰਡੀਗੜ੍ਹ, 22 ਮਈ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ 'ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈ.ਪੀ.ਐਸ. ਸਵਪਨ ਸ਼ਰਮਾ (ਆਰ.ਆਰ: 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ ਅਤੇ ਆਈ.ਪੀ.ਐਸ.  ਕੁਲਦੀਪ ਚਾਹਲ (ਆਰ.ਆਰ: 2009), ਜੋ ਕਿ ਇਸ ਵੇਲੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ।...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2024: ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਲੂੰ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ,  ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦ...
ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਸਵੀਪ ਟੀਮ ਵੱਲੋਂ  ਦੁਕਾਨਦਾਰਾਂ/ ਵਪਾਰੀਆਂ ਨਾਲ ਮੀਟਿੰਗ

ਵੋਟ ਫ਼ੀਸਦੀ 70 ਤੋਂ ਪਾਰ ਕਰਨ ਲਈ ਸਵੀਪ ਟੀਮ ਵੱਲੋਂ ਦੁਕਾਨਦਾਰਾਂ/ ਵਪਾਰੀਆਂ ਨਾਲ ਮੀਟਿੰਗ

Punjab
ਮੋਗਾ 22 ਮਈ: ਚੋਣ ਕਮਿਸ਼ਨ ਦੀਆਂ ਵੋਟ ਫ਼ੀਸਦੀ ਨੂੰ 70 ਤੋਂ ਪਰ ਕਰਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਸਵੀਪ ਟੀਮਾਂ ਪੂਰੇ ਉਤਸ਼ਾਹ ਨਾਲ ਵੋਟਰਾਂ ਨੂੰ ਵੋਟ ਪਾਉਣ ਪ੍ਰਤੀ ਪ੍ਰੇਰਿਤ ਕਰ ਰਹੀਆਂ ਹਨ।  ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਵੀਪ ਨੋਡਲ ਅਫ਼ਸਰ ਕਮ ਸਹਾਇਕ ਕਮਿਸ਼ਨਰ ਜ ਸ਼ੁਭੀ ਆਂਗਰਾ ਵੱਲੋਂ ਸਵੀਪ ਟੀਮਾਂ ਨਾਲ ਮਿਲਕੇ ਵੱਖ ਵੱਖ ਤਰ੍ਹਾਂ ਦੇ ਵੋਟਰਾਂ ਜਿਵੇਂ ਕਿ ਦਿਵਿਆਂਗਜਨਾਂ, ਬਜ਼ੁਰਗਾਂ, ਤੀਜਾ ਲਿੰਗ ਵੋਟਰ, ਮਹਿਲਾ ਵੋਟਰਾਂ, ਪੱਤਰਕਾਰਾਂ ਆਦਿ ਨਾਲ ਪ੍ਰਸ਼ਾਸ਼ਨ ਵੱਲੋਂ ਮੀਟਿੰਗਾਂ ਕਰਕੇ ਸਹਿਯੋਗ ਦੀ ਮੰਗ ਵੀ ਕੀਤੀ ਗਈ ਹੈ ਤਾਂ ਜੋ ਹਰੇਕ ਵਰਗ ਦਾ ਵੋਟਰ ਆਉਣੇ ਘਰ ਤੋਂ ਵੋਟ ਪਾਉਣ ਲਈ ਨਿਕਲ ਸਕੇ। ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਇਸੇ ਕੜੀ ਤਹਿਤ ਸਵੀਪ ਟੀਮ ਮੋਗਾ ਨੇ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਮੋਗਾ ਸ਼ਹਿਰ ਦੇ ਬਾਜ਼ਾਰਾਂ ਦੇ 60 ਤੋਂ ਵਧੇਰੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ। ਉਨ੍ਹਾਂ ਨੇ ਵਪਾਰੀਆਂ ਅਤੇ ਉਨ੍ਹਾਂ ਦੇ ਕਰਮਚਾਰੀਆਂ ਨੂੰ ਪੋਲਿੰਗ ਵਾਲੇ ਦਿ...
ਐਨ ਸੀ ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ

ਐਨ ਸੀ ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ

Punjab
ਅੰਮ੍ਰਿਤਸਰ 22 ਮਈ 2024:--ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਐਨ ਸੀ ਸੀ ਕੈਡੇਟਾਂ ਵਲੋਂ ਸਥਾਨਕ ਹਾਲ ਗੇਟ ਤੋਂ ਪਾਰਟੀਸ਼ਨ ਮਿਊਜ਼ਿਅਮ ਤੱਕ ਵੋਟਰ ਜਾਗਰੂਕਤਾ ਮਾਰਚ ਕੱਢਿਆ ਗਿਆ। ਇਸ ਮਾਰਚ ਦੌਰਾਨ ਕੈਡੇਟਾਂ ਵਲੋਂ ਰਸਤੇ ਵਿੱਚ ਆਉਣ ਵਾਲੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਆਪਣੇ ਸੰਬੌਧਨ ਵਿੱਚ ਡੀ.ਏ.ਵੀ. ਸਕੂਲ ਦੇ ਐਨ ਸੀ ਸੀ ਇੰਚਾਰਜ ਸ਼੍ਰੀ ਵਿਕਾਸ ਪਰਾਸ਼ਰ ਨੇ ਕਿਹਾ ਕਿ ਉਹਨਾਂ ਦੇ ਸਕੂਲ ਦੇ ਐਨ ਸੀ ਸੀ ਵਿੰਗ ਵਲੋਂ ਵੋਟਰ ਜਾਗਰੂਕਤਾ ਲਈ ਲਗਾਤਾਰ ਕੋਸ਼ਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਦੇਸ਼ ਵਿੱਚ ਚੋਣਾਂ ਦੇ ਪਰਵ ਦਾ ਐਲਾਨ ਹੋ ਚੁੱਕਾ ਹੈ ਅਤੇ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਇਹਨਾਂ ਚੋਣਾਂ ਵਿੱਚ ਵੱਧ ਚੜ੍ਹ ਕੇ ਭਾਗ ਲਈਏ। ਉਹਨਾਂ ਕਿਹਾ ਕਿ ...
ਸਹਾਇਕ ਰਿਟਰਨਿੰਗ ਅਫਸਰ ਵੱਲੋਂ ਪ੍ਰਿਟਿੰਗ ਪ੍ਰੈਸਾਂ ਦੀ ਕੀਤੀ ਗਈ ਚੈਕਿੰਗ

ਸਹਾਇਕ ਰਿਟਰਨਿੰਗ ਅਫਸਰ ਵੱਲੋਂ ਪ੍ਰਿਟਿੰਗ ਪ੍ਰੈਸਾਂ ਦੀ ਕੀਤੀ ਗਈ ਚੈਕਿੰਗ

Punjab
ਫਿਰੋਜ਼ਪੁਰ, 22 ਮਈ 2024( )           ਸਹਾਇਕ ਰਿਟਰਨਿੰਗ ਅਫਸਰ 76 ਫਿਰੋਜ਼ਪੁਰ ਸ਼ਹਿਰ-ਕਮ-ਉਪ ਮੰਡਲ ਮੈਜਿਸਟ੍ਰੇਟ ਫਿਰੋਜ਼ਪੁਰ ਡਾ. ਚਾਰੂਮਿਤਾ ਪੀ.ਸੀ.ਐਸ. ਵੱਲੋਂ ਫਿਰੋਜ਼ਪੁਰ ਸ਼ਹਿਰ ਅਤੇ ਫਿਰੋਜ਼ਪੁਰ ਕੈਂਟ ਦੀਆਂ ਪ੍ਰਿਟਿੰਗ ਪ੍ਰੈਸਾਂ ਹਾਈਟੈਕ ਫਲੈਕਸ ਪ੍ਰਿੰਟਰਸ, ਸ਼ਿਵ ਸ਼ਕਤੀ ਫਲੈਕਸ, ਐਸ.ਕੇ. ਫਲੈਕਸ ਅਤੇ ਵਿਦਿਆ ਸਾਗਰ ਐਡਵਰਟਾਈਜ਼ਰਸ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਵਲੋਂ ਲੋਕ ਸਭਾ ਚੋਣਾਂ 2024 ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਛਪਾਏ ਜਾਣ ਵਾਲੇ ਬੈਨਰ, ਹੋਰਡਿੰਗਜ਼ ਅਤੇ ਫਲੈਕਸ ਆਦਿ ਦੀ ਛਪਾਈ ਸਬੰਧੀ ਚੈਕਿੰਗ ਕਰਕੇ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ ਲੋੜੀਂਦੀਆਂ ਹਦਾਇਤਾ ਦਿੱਤੀਆਂ।           ਚੈਕਿੰਗ ਦੌਰਾਨ ਐਸ ਕੇ ਫਲੈਕਸ ਅਤੇ ਵਿਦਿਆ ਸਾਗਰ ਐਡਵਰਟਾਈਜ਼ਰਸ ਫਿਰੋਜ਼ਪੁਰ ਕੈਂਟ ਵਲੋਂ ਛਾਪੇ ਜਾ ਰਹੇ ਫਲੈਕਸ ਉਪਰ ਪ੍ਰਵਾਨਗੀ ਲੈਣ ਸਬੰਧੀ ਵੇਰਵੇ ਦਰਜ ਨਾ ਕਰਨ ਤੋਂ ਸਬੰਧਤ ਪ੍ਰਿਟਿੰਗ ਪ੍ਰੈਸ ਦੇ ਮਾਲਕ ਨੂੰ ਚੇਤਾਵਨੀ ਦਿੰਦੇ ਹੋਏ ਮੌਕੇ ਤੇ ਹੀ ਪ੍ਰਵਾਨਗੀ ਵੇਰਵੇ ਦਰਜ ਕਰਵਾਏ ਗਏ। ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸਮੂਹ ਪ੍ਰਿਟਿੰਗ ਪ੍ਰੈਸਾਂ ਦੇ ਮਾਲਕਾਂ ਨੂੰ 127 ਏ ਦੀ ਪਾਲਣਾ ਕਰਨ ਦੇ ਨ...
ਹਵਾਈ ਅੱਡੇ ਉੱਤੇ ਆਉਣ ਜਾਣ ਵਾਲੇ ਸਾਰੇ ਚਾਰਟਿਡ ਜਹਾਜਾਂ ਦੀ ਸੂਚਨਾ ਜਿਲਾ ਚੋਣ ਦਫਤਰ ਨੂੰ ਦਿੱਤੀ ਜਾਵੇ – ਥੋਰੀ

ਹਵਾਈ ਅੱਡੇ ਉੱਤੇ ਆਉਣ ਜਾਣ ਵਾਲੇ ਸਾਰੇ ਚਾਰਟਿਡ ਜਹਾਜਾਂ ਦੀ ਸੂਚਨਾ ਜਿਲਾ ਚੋਣ ਦਫਤਰ ਨੂੰ ਦਿੱਤੀ ਜਾਵੇ – ਥੋਰੀ

Punjab
ਅੰਮ੍ਰਿਤਸਰ, 22 ਮਈ:---ਜਿਲਾ ਚੋਣ ਅਧਿਕਾਰੀ ਸ੍ਰੀ ਘਨਸਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਹਦਾਇਤ ਕੀਤੀ ਕਿ ਚੋਣਾਂ ਦੇ ਚੱਲਦੇ ਹਵਾਈ ਅੱਡੇ ਉੱਤੇ ਆਉਣ ਵਾਲੇ ਸਾਰੇ ਚਾਰਟਿਡ ਜਹਾਜਾਂ ਅਤੇ ਹੈਲੀਕਾਪਟਰ ਦੀ ਸੂਚਨਾ ਚੋਣ ਦਫਤਰ ਨੂੰ ਦਿੱਤੀ ਜਾਵੇ ਤਾਂ ਜੋ ਇੰਨਾ ਉਤੇ ਆਉਣ ਵਾਲੇ ਯਾਤਰੀਆਂ ਉੱਤੇ ਨਜਰ ਰਹੇ  ਅਤੇ ਜਹਾਜਾਂ ਦੀ ਤਲਾਸੀ ਵੀ ਲਈ ਜਾਵੇ। ਉਨਾਂ ਦੱਸਿਆ ਕਿ ਚੋਣ ਜਾਬਤੇ ਤੱਕ ਹਵਾਈ ਅੱਡੇ ਉੱਤੇ ਆਉਣ ਵਾਲੇ ਹਰੇਕ ਮੁਸਾਫਿਰ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਵੋਟਰਾਂ ਨੂੰ ਲਾਲਚ ਦੇਣ ਲਈ ਕਿਸੇ ਤਰਾਂ ਵੀ ਵੱਡੀ ਮਾਤਰਾ ਵਿੱਚ ਨਗਦੀ ਆਦਿ ਜਿਲੇ ਵਿੱਚ ਨਾ ਲਿਆਂਦੀ ਜਾ ਸਕੇ । ਉਨਾਂ ਹਵਾਈ ਅੱਡੇ ਉੱਤੇ ਆਉਣ ਵਾਲੀਆਂ ਸਾਰੀਆਂ ਚਾਰਟਿਡ ਉਡਾਨਾਂ ਦਾ ਰਿਕਾਰਡ ਸਾਂਭ ਕੇ ਰੱਖਣ ਦੀ ਹਦਾਇਤ ਵੀ ਕੀਤੀ। ਜਿਲਾ ਚੋਣ ਅਧਿਕਾਰੀ ਨੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਉਹ ਆਪਣੇ ਹੱਕ ਵਿੱਚ ਚੋਣ ਪ੍ਰਚਾਰ ਲਈ ਆਉਣ ਵਾਲੇ ਅਜਿਹੇ ਨੇਤਾ ਜਾਂ ਸਟਾਰ ਪ੍ਰਚਾਰਕ ਦੀ ਸੂਚਨਾ ਜਿਲਾ ਚੋਣ ਦਫਤਰ ਨੂੰ ਦੇਣਾ ਯਕੀਨੀ ਬਨਾਉਣ ...
ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ

ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ

Punjab
ਫ਼ਿਰੋਜ਼ਪੁਰ, 22 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਜਨਰਲ ਨਿਗਰਾਨ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ., ਪੁਲਿਸ ਨਿਗਰਾਨ ਸ਼੍ਰੀ ਏ.ਆਰ. ਦਾਮੋਦਰ ਆਈ.ਪੀ.ਐਸ. ਅਤੇ ਖਰਚਾ ਨਿਗਰਾਨ ਸ਼੍ਰੀ ਨਾਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਆਰ.ਓ. ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ, ਸਹਾਇਕ ਰਿਟਰਨਿੰਗ ਅਫ਼ਸਰਾਂ, ਨੋਡਲ ਅਫ਼ਸਰਾਂ ਤੇ ਖਰਚਾ ਨਿਗਰਾਨ ਟੀਮਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਮੌਕੇ ਜਨਰਲ ਨਿਗਰਾਨ ਸ੍ਰੀ ਲਕਸ਼ਮੀਕਾਂਤ ਰੈਡੀ ਨੇ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਚੋਣ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਗਏ ਸਡਿਊਲ ਅਨੁਸਾਰ ਪੂਰੀਆਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਚੋਣ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 671 ਪੋਲਿੰਗ ਬੂਥ ਹਨ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਪੈਂਦੇ ਤਿ...
ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ – ਜ਼ਿਲ੍ਹਾ ਚੋਣ ਅਧਿਕਾਰੀ

ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ – ਜ਼ਿਲ੍ਹਾ ਚੋਣ ਅਧਿਕਾਰੀ

Punjab
ਅੰਮ੍ਰਿਤਸਰ 22 ਮਈ:-- ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸਾਮ ਥੋਰੀ  ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ  ਵੋਟਰਾਂ ਦੀ ਸਹੂਲਤਾਂ ਲਈ ਜਾਰੀ ਕੀਤੇ ਗਈ ਵੋਟਰ ਸਲਿੱਪ ਨੂੰ ਵੋਟ ਪਾਉਣ ਲਈ ਪਹਿਚਾਣ ਪੱਤਰ ਦੇ ਤੌਰ ਤੇ ਪੇਸ਼ ਨਹੀਂ ਕੀਤਾ ਜਾ ਸਕਦਾ ਹੈ            ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਹਿਚਾਣ ਵਜੋਂ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਨੁਸਾਰ ਜਿੰਨਾਂ ਵੋਟਰਾਂ ਪਾਸ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨ...