ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਨਾਲ ਸਬੰਧਤ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਵੱਲੋਂ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨ ਕੇਵਲ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਨ੍ਹਾਂ ਦੱਸਿਆ ਕਿ ਕੰਮ-ਕਾਜ਼ੀ ਦਿਨਾਂ ਚ ਬਕਾਇਆ ਪਏ ਇੰਤਕਾਲ ਨਿਪਟਾਏ ਨਾ ਜਾ ਸਕਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿਮਪਾ ਨੂੰ 6 ਜਨਵਰੀ ਨੂੰ ਛੁੱਟੀ ਵਾਲੇ...






