Shadow

Author: admin

ਲੋਕ ਸਭਾ ਹਲਕਾ-10 ਫਿਰੋਜ਼ਪੁਰ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਕੁੱਲ 1670008 ਵੋਟਰ ਕਰਨਗੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ- ਧੀਮਾਨ

ਲੋਕ ਸਭਾ ਹਲਕਾ-10 ਫਿਰੋਜ਼ਪੁਰ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਕੁੱਲ 1670008 ਵੋਟਰ ਕਰਨਗੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ- ਧੀਮਾਨ

Punjab
ਫਿਰੋਜ਼ਪੁਰ 21 ਮਈ (     ) ਲੋਕ ਸਭਾ ਚੋਣਾਂ 2024 ਲਈ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਲੋਕ ਸਭਾ ਹਲਕਾ ਫਿਰੋਜ਼ਪੁਰ ਵਿੱਚ ਕੁੱਲ 1670008 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਜਿਸ ਲਈ ਕੁੱਲ 1903 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਸਾਰੀਆਂ ਮੁੱਢਲੀਆਂ ਤਿਆਰੀਆਂ ਮੁਕੰਮਲ ਹਨ। ਇਸ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਯੁਕਤ ਅਬਜ਼ਰਵਰ ਵੀ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿੱਚ ਆ ਚੁੱਕੇ ਹਨ, ਜਿਨ੍ਹਾਂ ਦੀ ਦੇਖ-ਰੇਖ ਹੇਠ ਚੋਣਾਂ ਦਾ ਸਾਰਾ ਕੰਮ ਹੋ ਰਿਹਾ ਹੈ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ-10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।           ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿਚ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਲੋਕ ਸਭਾ ਹਲਕਾ ਦੇ ਕੁੱਲ 1670008 ਵੋਟਰ ਹਨ, ਜਿਨ੍ਹਾਂ ਵਿਚੋਂ 880617 ਪੁਰਸ਼, 789343 ਮਹਿਲਾ ਅਤੇ 48 ਤੀਜੇ ਲਿੰਗ ਨਾਲ ਸਬੰਧਤ ਵੋਟਰ ਹਨ।           ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਫਿਰੋਜ਼ਪੁਰ 'ਚ ਪੈਂਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰਜ਼ਪੁਰ ਸ਼ਹਿਰੀ-76 ਦੇ ਕੁੱਲ 1759...
ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਦੂਰੀ ਕਤਾਰ ਦੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ

ਡੀਸੀ ਅਤੇ ਐਸਐਸਪੀ ਵੱਲੋਂ ਅੰਤਰਰਾਸ਼ਟਰੀ ਸਰਹੱਦ ਤੇ ਦੂਰੀ ਕਤਾਰ ਦੇ ਬੀਐਸਐਫ ਤੇ ਪੁਲਿਸ ਨਾਕਿਆਂ ਦਾ ਰਾਤ ਨੂੰ ਔਚਕ ਨੀਰਿਖਣ

Punjab
ਫਾਜ਼ਿਲਕਾ, 21 ਮਈ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਸੋਮਵਾਰ ਦੀ ਰਾਤ ਭਾਰਤ ਪਾਕਿ ਨਾਲ ਲੱਗਦੀ ਕੌਮਾਂਤਰੀ ਸਰਹੱਦ ਨੇੜੇ ਦੁੱਜੀ ਕਤਾਰ ਦੇ ਬੀਐਸਐਫ ਤੇ ਪੁਲਿਸ ਤੇ ਸਾਂਝੇ ਨਾਕਿਆਂ (ਸੈਕੰਡ ਲਾਇਨ ਆਫ ਡਿਫੈਂਸ) ਦੀ ਅਚਾਨਕ ਚੈਕਿੰਗ ਕੀਤੀ। ਜਿਕਰਯੋਗ ਹੈ ਕਿ ਫ਼ਜਿਲਕਾ ਇੱਕ ਸਰਹੱਦੀ ਜ਼ਿਲ੍ਹਾ ਹੈ ਜਿਸਦੀ ਇਕ ਲੰਬੀ ਹੱਦ ਪਾਕਿਸਤਾਨ ਨਾਲ ਲੱਗਦੀ ਹੈ ਜਦ ਕਿ ਇਸਦੀਆਂ ਸੀਮਾਵਾਂ ਰਾਜਸਥਾਨ ਨਾਲ ਵੀ ਲੱਗਦੀਆਂ ਹਨ। ਚੋਣ ਕਮਿਸ਼ਨ ਦੀਆਂ ਪਾਕਿ ਨਾਲ ਜਾਂ ਦੂਜੇ ਰਾਜਾਂ ਨਾਲ ਸਰਹੱਦਾਂ ਸਾਂਝੀਆਂ ਕਰਨ ਵਾਲੇ ਜ਼ਿਲ੍ਹਿਆਂ ਨੁੰ ਵਿਸੇਸ਼ ਚੌਕਸੀ ਰੱਖਣ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲ੍ਹੇ ਵਿਚ ਕੌਮਾਂਤਰੀ ਤੇ ਅੰਤਰਰਾਜੀ ਸਰਹੱਦ ਤੇ ਪੂਰੀ ਪਹਿਰੇਦਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਰਾਤ ਸਮੇਂ ਇਸ ਤਰਾਂ ਦੀ ਚੈਕਿੰਗ ਕਰਨ ਦਾ ਉਦੇਸ਼ ਜਿੱਥੇ ਸੁਰੱਖਿਆ ਪ੍ਰਬੰਧਾਂ ਨੂੰ ਪਰਖਨਾ ਸੀ ਉਥੇ ਹੀ ਇਸ ਨਾਲ ਜਵਾਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ। ਨਾਲ ਹੀ ਸਰਹੱਦੀ ਪਿੰਡਾਂ ਵਿਚ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੇ ਇਸ ਤਰਾਂ ਰਾਤ ਸਮੇਂ ਆਉਣ ਨ...
ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਕੀਤੀ ਜਾਂਚ

ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਕੀਤੀ ਜਾਂਚ

Punjab
ਫ਼ਿਰੋਜ਼ਪੁਰ, 21 ਮਈ 2024: ਸਿਹਤ ਵਿਭਾਗ ਚੰਡੀਗੜ੍ਹ ਤੋਂ ਆਈ ਟੀਮ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖ਼ੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ ਗਈ। ਟੀਮ ਵਿੱਚ ਡਾ ਦੀਕਸ਼ਾ, ਨੈਸ਼ਨਲ ਹੈਲਥ ਮਿਸ਼ਨ ਚੰਡੀਗੜ੍ਹ ਤੋਂ ਸੋਨੀਆ ਅਤੇ ਉਨ੍ਹਾਂ ਦੇ ਨਾਲ ਯੂ.ਐਸ.ਐਡ. ਦੇ ਸੰਵੇਗ ਪ੍ਰੋਜੈਕਟ ਤੋਂ ਜੇ.ਐਸ.ਆਈ. ਜ਼ਿਲ੍ਹਾ ਟੈਕਨੀਕਲ ਅਫ਼ਸਰ ਨੀਰਜ ਮਿਸ਼ਰਾ ਵੀ ਮੌਜੂਦ ਸਨ।        ਇਸ ਦੌਰਾਨ ਟੀਮ ਵੱਲੋਂ ਜੱਚਾ ਬੱਚਾ ਵਾਰਡ, ਐਮਰਜੈਂਸੀ ਸੇਵਾਵਾਂ, ਲੇਬਰ ਰੂਮ, ਟੀ.ਬੀ. ਵਾਰਡ, ਲੈਬੋਰਟਰੀ, ਏਡਜ਼ ਵਿਭਾਗ, ਡਰੱਗ ਸਟੋਰ ਦਾ ਦੌਰਾ ਕੀਤਾ। ਟੀਮ ਵਲੋਂ ਜੱਚਾ ਬੱਚਾ ਵਾਰਡ ਵਿੱਚ ਦਾਖਲ ਮਰੀਜਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ।                ਇਸ ਮੌਕੇ ਟੀਮ ਵਲੋਂ ਸਿਵਲ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕਰਦਿਆਂ ਕੁੱਝ ਸੇਵਾਵਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਵੀ ਕੀਤੀ ਗਈ।...
ਗਰਮੀ ਕਾਰਨ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ – ਡਿਪਟੀ ਕਮਿਸ਼ਨਰ

ਗਰਮੀ ਕਾਰਨ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ – ਡਿਪਟੀ ਕਮਿਸ਼ਨਰ

Punjab
ਸ੍ਰੀ ਮੁਕਤਸਰ ਸਾਹਿਬ, 21 ਮਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਸਪੱਸ਼ਟ ਕੀਤਾ ਹੈ ਕਿ ਸਿੱਖਿਆ ਵਿਭਾਗ ਵੱਲੋਂ ਗਰਮੀ ਦੇ ਮੱਦੇਨਜ਼ਰ ਸਕੂਲਾਂ ਵਿੱਚ ਕੀਤੀਆਂ ਗਈਆਂ ਛੁੱਟੀਆਂ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ’ਤੇ ਵੀ ਲਾਗੂ ਹਨ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਨਿਯਮਾਂ ਦਾ ਉਲੰਘਣ ਕਰਕੇ ਕਿਸੇ ਪ੍ਰਾਈਵੇਟ ਸਕੂਲ ਵੱਲੋਂ ਸਕੂਲ ਲਗਾਇਆ ਜਾਂਦਾ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਰੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਮੌਸਮ ਵਿਭਾਗ ਵੱਲੋਂ ਤੇਜ ਗਰਮੀ ਦਾ ਅਲਰਟ ਦਿੱਤਾ ਗਿਆ ਹੈ ਅਤੇ ਵਿਭਾਗ ਨੇ ਵਿਦਿਆਰਥੀਆਂ ਦੀ ਸਿਹਤ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਹੈ ਇਸ ਲਈ ਸਾਰੇ ਇਸਦਾ ਸਖ਼ਤੀ ਨਾਲ ਪਾਲਣ ਕਰਨ।...
ਖਰਚਾ ਨਿਗਰਾਨ ਨੇ ਕੀਤਾ ਫਾਜ਼ਲਕਾ ਜ਼ਿਲੇ ਦਾ ਦੌਰਾ, ਕਿਹਾ ਉਮੀਦਵਾਰਾਂ ਦੇ ਹਰ ਖਰਚ ਤੇ ਹੈ ਚੋਣ ਕਮਿਸ਼ਨ ਦੀ ਨਜ਼ਰ

ਖਰਚਾ ਨਿਗਰਾਨ ਨੇ ਕੀਤਾ ਫਾਜ਼ਲਕਾ ਜ਼ਿਲੇ ਦਾ ਦੌਰਾ, ਕਿਹਾ ਉਮੀਦਵਾਰਾਂ ਦੇ ਹਰ ਖਰਚ ਤੇ ਹੈ ਚੋਣ ਕਮਿਸ਼ਨ ਦੀ ਨਜ਼ਰ

Punjab
ਫਾਜ਼ਿਲਕਾ 21 ਮਈ 2024… ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10 ਫਿਰੋਜਪੁਰ  ਦੇ ਲਈ ਨਾਮਜਦ ਖਰਚਾ ਨਿਗਰਾਨ ਸ਼੍ਰੀ ਨਗਿੰਦਰ ਯਾਦਵ ਨੇ ਅੱਜ ਫਾਜ਼ਿਲਕਾ ਜ਼ਿਲੇ ਦਾ ਦੌਰਾ ਕੀਤਾ ਅਤੇ ਇਸ ਉਪਰੰਤ ਉਨਾਂ ਨੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਪ੍ਰਕਾਰ ਦੇ ਚੋਣ ਖਰਚੇ ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਹੈ ਅਤੇ ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸ਼ੈਡੋ ਰਜਿਸਟਰ ਵਿੱਚ ਉਮੀਦਵਾਰਾਂ ਦੇ ਸਾਰੇ ਖਰਚ ਨੋਟ ਕੀਤੇ ਜਾ ਰਹੇ ਹਨ। ਉਨਾਂ ਆਖਿਆ ਕਿ ਅਖਬਾਰਾਂ ਵਿੱਚ ਛਪਣ ਵਾਲੀਆਂ ਮੁੱਲ ਦੀਆਂ ਖਬਰਾਂ ਤੇ ਵੀ ਚੋਣ ਕਮਿਸ਼ਨ ਦੀ ਨਜ਼ਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵੀਐਸਟੀ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ ਜੋ ਕਿ ਸਿਆਸੀ ਪ੍ਰੋਗਰਾਮਾਂ ਦੀ ਮੌਕੇ ਤੇ ਜਾ ਕੇ ਵੀਡੀਓਗ੍ਰਾਫੀ ਕਰਦੀਆਂ ਹਨ ਅਤੇ ਉੱਥੇ ਉਮੀਦਵਾਰਾਂ ਵੱਲੋਂ ਕੀਤੇ ਖਰਚ ਅਤੇ ਵਰਤੇ  ਸਮਾਨ ਦੀ ਵੀਡੀਓ ਬਣਾ ਕੇ ਲਿਆਉਂਦੀਆਂ ਹਨ। ਜਿਸ ਦੀ ਵੀਡੀਓ ਵਿਯੂਇੰਗ ਟੀਮ ਵੱਲੋਂ ਵੇਖ ਕੇ ਉਕਤ ...
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ

Punjab
ਲੁਧਿਆਣਾ, 21 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਸੰਸਦੀ ਹਲਕੇ ਅਧੀਨ ਪੈਂਦੇ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਵਿਧਾਨ ਸਭਾ ਹਲਕਿਆਂ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ, ਸਹਾਇਕ ਰਿਟਰਨਿੰਗ ਅਫ਼ਸਰ (ਆਤਮ ਨਗਰ) ਪਰਮਦੀਪ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ (ਲੁਧਿਆਣਾ ਦੱਖਣੀ) ਇੰਦਰ ਪਾਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਨਿਰੀਖਣ ਦਾ ਉਦੇਸ਼ ਮੌਜੂਦਾ ਸੁਰੱਖਿਆ ਉਪਾਵਾਂ ਦਾ ਮੁਲਾਂਕਣ ਅਤੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਰੂਰੀ ਪ੍ਰਬੰਧ ਕਰਨਾ ਸੀ। ਇਸ ਨਿਰੀਖਣ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਡਾ. ਅੰਬੇਡਕਰ ਨਗਰ, ਡਾ. ਅੰਬੇਡਕਰ ਨਗਰ ਵਿੱਚ ਨਿਸ਼ਕਾਮ ਵਿਦਿਆ ਮੰਦਿਰ, ਮਾਡਲ ਟਾਊਨ ਐਕਸਟੈਨਸ਼ਨ ਵਿੱਚ ਸਵਾਮੀ ਵਿਵੇਕਾਨੰਦ ਓਲਡ ਏਜ ਹੋਮਸ, ਨਰਾਇਣ ਈ-ਟੈਕਨੋ ਸਕੂਲ (ਦੁੱਗਰੀ), ਸਰਕਾਰੀ...
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ  ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਵੱਖ-ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਤੇ ਪੈਟਰੋਲ ਪੰਪਾਂ ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਫਾਜਿਲਕਾ 21 ਮਈ 2024….. ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਤੇ ਫਾਜ਼ਿਲਕਾ -080  ਦੇ ਚੋਣ ਅਧਿਕਾਰੀ-ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਅਗਵਾਈ ਹੇਠ ਸਵੀਪ ਟੀਮ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਤੋਂ ਫਿਰੋਜ਼ਪੁਰ ਰੋਡ ਤੇ ਸਥਿਤ ਵੱਖ ਵੱਖ ਢਾਣੀਆਂ, ਦੁਕਾਨਾਂ, ਢਾਬਿਆਂ ਅਤੇ ਪੈਟਰੋਲ ਪੰਪਾਂ ਤੇ ਵੋਟਰ ਜਾਗਰੂਕਤਾ ਅਭਿਆਨ ਚਲਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ। ਸਵੀਪ ਟੀਮ ਨੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਆਪਣੀ ਮਨ ਮਰਜੀ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਲੋਕਾਂ ਨੂੰ ਲੋਕਤੰਤਰ ਵਿੱਚ ਪੂਰਨ ਵਿਸ਼ਵਾਸ ਰੱਖਣ, ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਬਰਕਰਾਰ ਰੱਖਦੇ ਹੋਏ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਵਿੱਚ ਆਪਣੀ ਵ...
ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ ‘ਤੇ ਨਜ਼ਰ ਰੱਖਣ ਦੀ ਹਦਾਇਤ

ਡੀ.ਸੀ. ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ ‘ਤੇ ਨਜ਼ਰ ਰੱਖਣ ਦੀ ਹਦਾਇਤ

Punjab
ਐਸ.ਏ.ਐਸ.ਨਗਰ, 20 ਮਈ, 2024: ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਭੰਗ ਦੇ ਪੌਦਿਆਂ ਦੇ ਵਿਆਪਕ ਵਾਧੇ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਨੂੰ ਤੁਰੰਤ ਪ੍ਰਭਾਵ ਨਾਲ ਨਸ਼ਟ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਸ਼ਹਿਰੀ ਅਤੇ ਦਿਹਾਤੀ ਲੋਕਲ ਬਾਡੀਜ਼ ਅਤੇ ਡਰੱਗ ਕੰਟਰੋਲ ਅਥਾਰਟੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਜੈਨ ਨੇ ਕਿਹਾ ਕਿ ਨਸ਼ਿਆਂ ਵਜੋਂ ਵਰਤੇ ਜਾਣ ਵਾਲੇ ਅਜਿਹੇ ਪੌਦਿਆਂ ਦੀ ਆਸਾਨੀ ਨਾਲ ਉਪਲਬਧਤਾ ਸਾਡੇ ਨੌਜਵਾਨਾਂ ਲਈ ਖਤਰਨਾਕ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜੰਗਲੀ ਭੰਗ ਦੇ ਪੌਦੇ ਛੋਟੇ ਜਾਂ ਵੱਡੇ ਹੋਣ ਵਾਲੇ ਕਿਸੇ ਵੀ ਖੇਤਰ ਦੀ ਫੀਲਡ ਟੀਮਾਂ ਰਾਹੀਂ ਸ਼ਨਾਖਤ ਕੀਤੀ ਜਾਵੇ ਅਤੇ ਸਬੰਧਤ ਦਫ਼ਤਰ ਦੇ ਮੁਖੀ ਦੇ ਹਸਤਾਖਰਾਂ ਹੇਠ ਰਿਪੋਰਟ ਪੇਸ਼ ਕੀਤੀ ਜਾਵੇ ਜੋ ਕਿ ਈ.ਓ., ਬੀ.ਡੀ.ਪੀ.ਓ., ਐਕਸ.ਈ.ਐਨ.ਪੀ.ਡਬਲਿਊ.ਡੀ., ਐਕਸ.ਈ.ਐਨ. ਮੰਡੀ ਬੋਰਡ, ਡੀ.ਐਫ.ਓ. ਜਿਵੇਂ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ, “ਇੱਕ ਵਾਰ ਭੰਗ ਵਾਲੇ ਖੇਤਰ ਦੀ ਪਛਾਣ ਹੋ ਜਾਣ ਤੋਂ ਬਾਅਦ, ਸਬੰਧਤ ਜ਼ਮੀਨ ਦੀ ਮਾਲਕੀ ਵਾਲੀ ਏਜੰਸੀ ...
ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ

ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ

Punjab
ਐਸ.ਏ.ਐਸ.ਨਗਰ, 21  ਮਈ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੂੰ ਨਾਲ ਸਬੰਧਤ ਬੀਮਾਰੀਆਂ ਨਾਲ ਸਿੱਝਣ ਲਈ ਹਸਪਤਾਲ ਵਿਚ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਹਸਪਤਾਲ ਵਿਚ ਬੈੱਡਾਂ, ਦਵਾਈਆਂ, ਪਾਣੀ, ਪੱਖਿਆਂ, ਕੂਲਰਾਂ ਆਦਿ ਦੀ ਉਪਲਭਧਤਾ ਬਾਰੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਲਈ। ਡਾਇਰੈਕਟਰ ਨੇ ਲੋਕ ਸਭਾ ਚੋਣਾਂ ਦੇ ਸਨਮੁੱਖ ਮੈਡੀਕਲ ਪ੍ਰਬੰਧਾਂ ਅਤੇ ਸਟਾਫ਼ ਦੀ ਡਿਊਟੀ ਆਦਿ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਬਾਰੇ ਵਿਸਥਾਰ ’ਚ ਜਾਣਿਆ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਡਾਕਟਰ ਦੁਆਰਾ ਮਰੀਜ਼ ਦੀ ਪਰਚੀ ਉਤੇ ਲਿਖੀ ਗਈ ਹਰ ਦਵਾਈ ਹਸਪਤਾਲ ਵਿਚੋਂ ਹੀ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਲੇਬਰ ਵਾਰਡ ਵਿਚ ਫੇਰੀ ਪਾਈ ਅਤੇ ਮਰੀਜ਼...
ਡੇਰਾਬੱਸੀ ਵਿਧਾਨ ਸਭਾ ਹਲਕੇ ਚ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

ਡੇਰਾਬੱਸੀ ਵਿਧਾਨ ਸਭਾ ਹਲਕੇ ਚ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ 43 ਵੋਟਰਾਂ ਨੇ ਘਰ ਤੋਂ ਵੋਟ ਪਾਈ

Punjab
ਐਸ.ਏ.ਐਸ.ਨਗਰ, 21 ਮਈ, 2024: ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਅਤੇ 85 ਸਾਲ ਤੋਂ ਅਧਿਕ ਉਮਰ ਦੇ ਜੋ ਮਤਦਾਤਾ ਮਿਤੀ 01 ਜੂਨ ਨੂੰ ਪੋਲਿੰਗ ਬੂਥ ‘ਤੇ ਜਾ ਕੇ ਮਤਦਾਨ ਕਰਨ ਤੋ ਅਸਮੱਰਥ ਹਨ, ਉੁਨ੍ਹਾਂ ਤੋ ਬੂਥ ਲੈਵਲ ਅਫਸਰਾਂ ਦੁਆਰਾ ਘਰ-ਘਰ ਜਾ ਕੇ ਆਪਣੀ ਵੋਟ ਘਰ ਤੋਂ ਹੀ ਪਾਉਣ ਜਾਂ ਮਿਤੀ 01 ਜੂਨ 2024 ਨੂੰ ਆਪਣੇ ਬੂਥ ‘ਤੇ ਜਾ ਕੇ ਮਤਦਾਨ ਕਰਨ ਬਾਰੇ ਸਹਿਮਤੀ ਲਈ ਗਈ ਸੀ, ਜਿਸ ਤਹਿਤ ਪਟਿਆਲਾ ਸੰਸਦੀ ਹਲਕੇ ‘ਚ ਪੈਂਦੇ ਵਿਧਾਨ ਸਭਾ 112-ਡੇਰਾਬੱਸੀ ਵਿਖੇ ਅਜਿਹੇ 44 (ਦਿਵਿਆਂਗ-25 ਅਤੇ 85 ਸਾਲ ਤੋਂ ਅਧਿਕ-19) ਵੋਟਰਾਂ ਨੇ ਆਪਣੀ ਸਹਿਮਤੀ ਦਿੱਤੀ ਸੀ ਕਿ ਉਹ ਆਪਣੀ ਵੋਟ ਪੋਸਟਲ ਬੈਲੇਟ ਪੇਪਰ ਰਾਂਹੀ ਆਪਣੇ ਘਰ ਤੋ ਹੀ ਪਾਉਣਾ ਚਾਹੁੰਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਵੱਲੋਂ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 112-ਡੇਰਾਬੱਸੀ ਵਿਖੇ ਉਕਤ ਅਨੁਸਾਰ ਇਨ੍ਹਾਂ 44 ਵੋਟਰਾਂ ਦੀ ਵੋਟ ਪਵਾਉਣ ਲਈ 6 ਟੀਮਾਂ ਦਾ...