Monday, March 16
Shadow

Author: Sukhjinder Singh

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਨਸਾ ’ਚ ਕਰਵਾਇਆ ਰਾਜ ਪੱਧਰੀ ਕਵੀ ਦਰਬਾਰ

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਨਸਾ ’ਚ ਕਰਵਾਇਆ ਰਾਜ ਪੱਧਰੀ ਕਵੀ ਦਰਬਾਰ

National, Politics, Punjab
ਮਾਨਸਾ 19 ਨਵੰਬਰ: ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਯੂਥ ਲਾਇਬ੍ਰੇਰੀ, ਮਾਨਸਾ ਵਿਖੇ ਪੰਜਾਬੀ ਮਾਹ-2025 ਤਹਿਤ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਕਵੀ ਦਰਬਾਰ ਦੀ ਪ੍ਰਧਾਨਗੀ ਡਾ. ਅੰਬਰੀਸ਼ ਨੇ ਕੀਤੀ ਅਤੇ ਸਮਾਗਮ ਦਾ ਆਗਾਜ਼ ਅਦਾਕਾਰਾ ਮਨਜੀਤ ਔਲਖ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਇਸ ਮੌਕੇ ਪੰਜਾਬੀ ਦੇ ਨਾਮਵਰ ਕਵੀਆਂ ਨੇ ਆਪਣੀਆਂ ਨਜ਼ਮਾਂ ਰਾਹੀਂ ਕਾਵਿਕ ਮਾਹੌਲ ਸਿਰਜਿਆ। ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ’ਚ ਕਿਹਾ ਕਿ ਪੰਜਾਬੀ ਵਿੱਚ ਜਿੰਨੀ ਕਵਿਤਾ ਲਿਖੀ ਜਾ ਰਹੀ ਹੈ ਉਸ ਪੱਧਰ ਦੀ ਮਿਆਰੀ ਆਲੋਚਨਾ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਾਹਿਤ ਦੀ ਹਰ ਵਿਧਾ 'ਚ ਸਿਰਜਣਾ ਦੇ ਬਰਾਬਰ ਹੀ ਆਲੋਚਨਾ ਦੀ ਅਹਿਮੀਅਤ ਹੁੰਦੀ ਹੈ। ਇਸ ਕਰਕੇ ਕਵਿਤਾ ਦੇ ਮਿਆਰ ’ਚ ਹੋਰ ਵਾਧਾ ਕਰਨ ਲਈ ਸਾਡੇ ਵਿਦਵਾਨ ਆਲੋਚਨਾ ਵੱਲ ਵੀ ਧਿਆਨ ਦੇਣ। ਆਪਣੇ ਪ੍ਰਧਾਨਗੀ ਭਾਸ਼ਣ ’ਚ ਡਾ. ਅੰਬਰੀਸ਼ ਨੇ ਕਿਹਾ ਕਵਿਤਾ ਲਈ ਵਧੀਆ ਮਜ਼ਬੂਨ ਦੇ ਨਾਲ-ਨਾਲ ਉਸ ਦੀ ਵਧੀਆ ਬਣਤਰ ਵੀ ਜ਼ਰੂਰੀ ਹੈ। ਵਧੀਆ ਕਵੀਆਂ ’ਚ ਘੱਟ ਤੋਂ ਘੱਟ ਸ਼ਬਦ ਤੇ ਵਧੀਆ ਫਲਸਫਾ ਹੋਣਾ ਲਾਜ਼ਮੀ ਹ...
ਯੁਵਾ ਆਪਦਾ ਮਿੱਤਰ’ ਯੋਜਨਾ ਤਹਿਤ ਹੁਸ਼ਿਆਰਪੁਰ ‘ਚ ਲਗਾਇਆ ਸਿਖਲਾਈ ਪ੍ਰੋਗਰਾਮ

ਯੁਵਾ ਆਪਦਾ ਮਿੱਤਰ’ ਯੋਜਨਾ ਤਹਿਤ ਹੁਸ਼ਿਆਰਪੁਰ ‘ਚ ਲਗਾਇਆ ਸਿਖਲਾਈ ਪ੍ਰੋਗਰਾਮ

National
ਹੁਸ਼ਿਆਰਪੁਰ, 19 ਨਵੰਬਰ ‘ਯੁਵਾ ਆਪਦਾ ਮਿੱਤਰ ਯੋਜਨਾ’ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 16 ਨਵੰਬਰ ਨੂੰ ਸ਼ੁਰੂ ਹੋਇਆ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਲਗਾਤਾਰ ਚਾਰ ਦਿਨਾਂ ਤੋਂ ਉਤਸ਼ਾਹ ਨਾਲ ਜਾਰੀ ਹੈ। ਇਹ ਸਿਖਲਾਈ 23 ਨਵੰਬਰ ਤੱਕ ਚੱਲੇਗੀ, ਜਿਸ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਐਡਮਿਨਿਸਟ੍ਰੇਸ਼ਨ ਦੀ ਇਕ ਵਿਸ਼ੇਸ਼ ਟੀਮ ਵਲੰਟੀਅਰਾਂ ਨੂੰ ਆਫ਼ਤ ਪ੍ਰਬੰਧਨ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਵਿਹਾਰਕ ਜਾਣਕਾਰੀ ਪ੍ਰਦਾਨ ਕਰ ਰਹੀ ਹੈ। ਫੂਡ ਕਰਾਫਟ ਇੰਸਟੀਚਿਊਟ, ਹੁਸ਼ਿਆਰਪੁਰ ਵਿਖੇ ਆਯੋਜਿਤ ਇਸ ਸਿਖਲਾਈ ਵਿੱਚ ਕੁੱਲ 250 ਐਨ.ਐਸ.ਐਸ ਵਲੰਟੀਅਰ ਹਿੱਸਾ ਲੈ ਰਹੇ ਹਨ। ਸਿਖਲਾਈ ਦੇ ਪਹਿਲੇ ਦਿਨ ਕੋਰਸ ਡਾਇਰੈਕਟਰ ਕਰਨਲ ਦਲਬੀਰ ਸਿੰਘ ਅਤੇ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਨੇ ਪ੍ਰੋਗਰਾਮ ਦਾ ਉਦਘਾਟਨ ਕੀਤਾ। ਵਲੰਟੀਅਰਾਂ ਨੂੰ ਰਜਿਸਟਰ ਕੀਤਾ ਗਿਆ ਅਤੇ ਵੱਖ-ਵੱਖ ਕਿਸਮਾਂ ਦੀਆਂ ਆਫ਼ਤਾਂ, ਮੁਢਲੀ ਤਿਆਰੀ ਅਤੇ ਕਮਿਊਨਿਟੀ-ਪੱਧਰੀ ਜੋਖਮ ਘਟਾਉਣ ਦੇ ਤਰੀਕਿਆਂ ਬਾਰੇ ਮੁੱਢਲੀ ਜਾਣਕਾਰੀ ਪ੍ਰਦਾਨ ਕੀਤੀ ਗਈ। ਦੂਜੇ ਦਿਨ, ਟ੍ਰੇਨਰਾਂ ਨੇ ਭੀੜ ਨਿਯੰਤਰਣ, ਸੁਰੱਖਿਅਤ ਨਿਕਾਸੀ ਰੂਟਾਂ, ਆਫ਼ਤ ਪ੍ਰਬ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

National, Politics, Punjab
*ਸ੍ਰੀਨਗਰ (ਜੰਮੂ ਕਸ਼ਮੀਰ), 19 ਨਵੰਬਰ*: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ। ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ। ਗੁਰੂ ਸਾਹਿਬ ਜੀ ਦੇ ਪਵਿ...
ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

National, Politics, Punjab
ਚੰਡੀਗੜ੍ਹ/ਕਪੂਰਥਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ ਕਾਰਕੁੰਨਾਂ ਨੂੰ ਨੌਂ ਦੇਸੀ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਤਾਸ਼ਪੁਰ ਦੇ ਰਹਿਣ ਵਾਲੇ ਅਮਨਦੀਪ ਉਰਫ਼ ਅਮਨ, ਨਕੋਦਰ (ਜਲੰਧਰ) ਦੇ ਖਾਨਪੁਰ ਢੱਡਾ ਦੇ ਰਹਿਣ ਵਾਲੇ ਹਰਜੀਤ ਸਿੰਘ ਉਰਫ਼ ਜੀਤਾ ਅਤੇ ਜਮਸ਼ੇਰ( ਜਲੰਧਰ) ਦੇ ਮੁਹੱਲਾ ਬਗੀਚੀ ਦੇ ਰਹਿਣ ਵਾਲੇ ਲਵਪ੍ਰੀਤ ਉਰਫ਼ ਬਾਬਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਮਨਦੀਪ ਸੁਲਤਾਨਪੁਰ ਲੋਧੀ ਖੇਤਰ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦਾ ਸਰਗਰਮ ਮੈਂਬਰ ਹੈ, ਅਤੇ ਗੋਲੀਬਾਰੀ ਅਤੇ ਜ਼ਬਰਨ ਵਸੂਲੀ ਦੀਆਂ ...
ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ — ਡਾ. ਬਲਜੀਤ ਕੌਰ

National
ਚੰਡੀਗੜ੍ਹ, 19 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

National, Politics, Punjab
ਹੁਸ਼ਿਆਰਪੁਰ, 18 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕੱਲ੍ਹ ਸ਼ਾਮ ਚੁਰਾਸੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ, ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ ਅਤੇ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਸਰਕਾਰੀ ਯੋਜਨਾਵਾਂ ਦੀ ਪ੍ਰਗਤੀ, ਮੌਜੂਦਾ ਸਮੱਸਿਆਵਾਂ ਅਤੇ ਜਨਤਕ ਸਹੂਲਤਾਂ ਦੇ ਸੁਧਾਰ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕੀਤੀ। ਆਪਣੇ ਦੌਰੇ ਦੌਰਾਨ ਡਾ. ਰਵਜੋਤ ਸਿੰਘ ਨੇ ਪੰਡੋਰੀ ਸਾਸੁਮਲਾ, ਭਲਾਈਆਣਾ ਅਤੇ ਬੱਸੀ ਬੱਲੋਂ ਪਿੰਡਾਂ ਦੇ ਲੋਕਾਂ ਦੀਆਂ ਮੰਗਾਂ, ਜਿਨ੍ਹਾਂ ਵਿਚ ਪਾਣੀ ਦੀ ਸਪਲਾਈ, ਸੜਕ ਨਿਰਮਾਣ ਸ਼ਾਮਿਲ ਹੈ, ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਪੂਰਾ ਕਰਨਾ ਸਰਕਾਰ ਦੀ ਤਰਜੀਹ ਹੈ। ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਉਪਰੋਕਤ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼...
350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਕਰਵਾਏ ਜਾਣਗੇ ਕਥਾ ਤੇ ਕੀਰਤਨ ਦਰਬਾਰ- ਹਰਜੋਤ ਸਿੰਘ ਬੈਂਸ

National
ਸ੍ਰੀ ਅਨੰਦਪੁਰ ਸਾਹਿਬ 18 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ 23 ਤੋ 25 ਨਵੰਬਰ ਤੱਕ ਛਾਉਣੀ ਬਾਬਾ ਬੁੱਢਾ ਦਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ।       ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਪੂਰੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ, ਤਾਂ ਜੋ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਸਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਉਪਦੇਸ਼ਾਂ ਤੋ ਜਾਣੂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਅਤੇ ਧਾਰਮਿਕ ਸਵਤੰਤਰਤਾ ਦੀ ਰੱਖਿਆ ਲਈ ਸੀ। ਇਸ ਸੱਚਾਈ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡਾ ਫਰਜ ਹੈ।        ਇਹ ਤਿੰਨ ਦਿਨਾਂ ਸਮਾਗਮਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ, ਗੁਰੂ ਸਾਹਿਬ ਜੀ ਦੇ ਜੀਵਨ, ਬਲਿਦਾਨ ਅਤੇ ਫਲਸਫੇ ਨੂੰ ਸਮਰਪਿਤ ਇਤਿਹਾਸ ਬਾਰੇ ਸੰਗਤ...
ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

National, Politics, Punjab
*ਨਵੀਂ ਦਿੱਲੀ, 18 ਨਵੰਬਰ*: ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿ...
‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

National, Politics, Punjab
ਚੰਡੀਗੜ੍ਹ, 18 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ ’ਤੇ  ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ, ਜੋ ਕਿ ਸਰਗਰਮੀ ਨਾਲ ਤੇ ਸਫ਼ਲਤਾਪੂਰਵਕ  ਚਲਾਈ ਜਾ ਰਹੀ  ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ ਲਗਾਤਾਰ 262ਵੇਂ ਦਿਨ ਕੀਤੀ  ਗਈ  ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਘੇਰਾਬੰਦੀ ਤੇ ਤਲਾਸ਼ੀ ਅਭਿਆਨ(ਕਾਸੋ) ਚਲਾਇਆ ਗਿਆ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਵਿੱਚ 79 ਵਿਅਕਤੀਆਂ ਨੂੰ ਗ੍ਰਿਫ਼ਤਾਰ  ਕਰਨ ਉਪਰੰਤ 67 ਐਫਆਈਆਰਜ ਦਰਜ ਕੀਤੀਆਂ ਗਈਆਂ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 4.3 ਕਿਲੋ ਹੈਰੋਇਨ, 971 ਨਸ਼ੀਲੀਆਂ ਗੋਲੀਆਂ/ਕੈਪਸੂਲ ਅ...
350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

National, Politics, Punjab
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ: ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ...