Shadow

Author: admin

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

hot news
ਚੰਡੀਗੜ੍ਹ/ਐਸਏਐਸ ਨਗਰ, 23 ਅਪ੍ਰੈਲ: ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ। ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ...
ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

hot news
*ਚੰਡੀਗੜ੍ਹ, 23 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿੱਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਆਧੁਨਿਕ ਪ੍ਰਬੰਧਨ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਤੁਰੰਤ ਨਿਗਰਾਨੀ ਅਤੇ ਕੰਟਰੋਲ ਲਈ ਆਧੁਨਿਕ ਸਾਫ਼ਟਵੇਅਰ ਦੇ ਉਪਯੋਗ ਦੀ ਹਦਾਇਤ ਵੀ ਦਿੱਤੀ। ਜਲ ਸਰੋਤ ਵਿਭਾਗ ਦ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

breaking news
ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ 'ਤੇ ਕੰਮ ਕਰਦੀ ਹੈ। ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੀਟਿੰ...
ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

breaking news
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:- ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ (21), ਸੋਲਾ ਸਿੰਘ ਉਰਫ਼ ਸੋਨੂੰ (29) ਅਤੇ ਕਰਨ ਸਿੰਘ (22) ਵਜੋਂ ਹੋਈ ਹੈ, ਜੋ ਸਾਰੇ ਫਿਰੋਜ਼ਪੁਰ ਦੇ ਪਿੰਡ ਸਾਹਾਂਕੇ ਦੇ ਰਹਿਣ ਵਾਲੇ ਹਨ। ਬਰਾਮਦ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪ...
ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 23 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਅਤੇ ਨਿਰਭਰ ਬੱਚਿਆਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਸੰਦਰਭ ਵਿੱਚ ਵਿੱਤੀ ਸਾਲ 2026-27 ਦੌਰਾਨ ਮਹੀਨਾ ਮਾਰਚ ਲਈ ਪੰਜਾਬ ਸਰਕਾਰ ਵੱਲੋਂ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਲੋੜਵੰਦ 2.36 ਲੱਖ ਤੋਂ ਵੱਧ ਬੱਚਿਆਂ ਨੂੰ ਸਕੀਮ ਦਾ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਦੌਰਾਨ 432.78 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕਰਵਾਇਆ ਗਿਆ ਹੈ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਆਸ਼ਰਿਤ ਬੱਚਿਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਅਧੀਨ ਲੱਖਾਂ ਆਸ਼ਰਿਤ ਬੱਚਿਆਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਉਦੇਸ਼ ਬੱਚਿਆਂ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ

hot news
ਚੰਡੀਗੜ੍ਹ 23 ਅਪ੍ਰੈਲ 2026: ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਕਪੂਰਾ ਦੇ ਨਿਹੰਗ ਸਿੰਘਾਂ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਅੱਜ ਕੋਟਕਪੂਰਾ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਸੁਹਿਰਦ ਯਤਨਾਂ ਸਦਕਾ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਲਾਗੂ ਹੋ ਗਿਆ ਹੈ, ਜਿਸ ਨਾਲ ਵਿਸ਼ਵ ਭਰ ਵਿੱਚ ਸੰਗਤ ਨੇ ਖੁਸ਼ੀ ਮਨਾਈ ਹੈ। ਸੁਖਮਨੀ ਸਾਹਿਬ ਦਾ ਪਾਠ, ਨਿਤਨੇਮ ਬਾਣੀਆਂ, ਅਰਦਾਸ ਅਤੇ ਪਾਵਨ ਹੁਕਮਨਾਮੇ ਉਪਰੰਤ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਕਿਹਾ ਕਿ ਸਪੀਕਰ ਸੰਧਵਾਂ ਦੀ ਸ਼ਖਸੀਅਤ ਅਤੇ ਨਿਮਰ ਸੁਭਾਅ ਨੇ ਸਭਨਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਸਪੀਕਰ ਸੰਧਵਾਂ ਨੇ ਜਥੇਦਾਰ ਬਾਬਾ ਕੁਲਵੰਤ ਸਿੰਘ ਚਾਣਕਿਆ ਸਮੇਤ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਭ ਸੰਗਤ ਦੇ ਸਹਿਯੋਗ ਅਤੇ ਗੁਰੂ ਜੀ ਦੇ ਆਸ਼ੀਰਵਾਦ ਨਾਲ ਹੀ ਸੰਭਵ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾ...
ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

hot news
ਚੰਡੀਗੜ੍ਹ; 23 ਅਪ੍ਰੈਲ : ਪੰਜਾਬ ਵਿੱਚ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ  ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ)  ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ, ਜੋ 68,064 ਤੋਂ ਵੱਧ ਕੇ 98,596 ਹੋ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ ‘ਤੇ ਕਾਰਵਾਈ ਦਾ ਪਤਾ ਲੱਗਦਾ ਹੈ। ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ, ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਗੁਰੂਗ੍ਰਾਮ ਵਿੱਚ ਹੋਈ ਅਹਿਮ ਮੀਟਿੰਗ

haryana
ਚੰਡੀਗਡ੍ਹ, 22 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਗੁਰੂਗ੍ਰਾਮ ਵਿੱਚ ਕੈਬਨਿਟ ਦੀ ਮੀਟਿੰਗ ਹੋਈ, ਜਿਸ ਵਿੱਚ 27 ਅਪ੍ਰੈਲ, 2026 ਨੂੰ ਹਰਿਆਣਾ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ। ਇਸ ਸੈਸ਼ਨ ਵਿੱਚ ਗਰੁੱਪ-ਡੀ ਕਰਮਚਾਰੀਆਂ ਦੇ ਪ੍ਰਮੋਸ਼ਨ ਲਈ ਹਰਿਆਣਾ ਕਲੇਰੀਕਲ ਸਰਵਿਸੇਜ਼ ਬਿੱਲ ਲਿਆਇਆ ਜਾਵੇਗਾ।           ਮੀਟਿੰਗ ਬਾਅਦ ਮੁੱਖ ਮੰਤਰੀ ਨੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕੇਬਨਿਟ ਦੀ ਮੀਟਿੰਗ ਵਿੱਚ ਕਾਮਨ ਕੇਡਰ ਦੇ ਗਰੁੱਪ-ਡੀ ਕਰਮਚਾਰੀਆਂ ਦੇ ਪ੍ਰਮੋਸ਼ਨ ਲਈ ਜਰੂਰੀ ਨਿਯਮ ਬਨਾਉਣ 'ਤੇ ਸਹਿਮਤੀ ਬਣੀ ਹੈ। ਕਾਮਨ ਕੈਡਰ ਗਰੁੱਪ-ਡੀ ਕਰਮਚਾਰੀਆਂ ਨੇ ਪੰਜ ਸਾਲ ਤੋਂ ਵੱਧ ਦੀ ਸਰਵਿਸ ਪੂਰੀ ਕਰ ਲਈ ਹੈ ਅਤੇ ਉਹ ਕਲਰਕ ਦੇ ਅਹੁਦੇ 'ਤੇ ਪ੍ਰਮੋਸ਼ਨ ਲਈ ਏਲਿਜੀਬਲ ਹੋ ਗਏ ਹਨ। ਇਸ ਲਈ, ਮੀਟਿੰਗ ਵਿੱਚ ਹਰਿਆਣਾ ਕਲੇਰੀਕਲ ਸਰਵਿਸੇਜ਼ (ਰਿਕਰੂਟਮੈਂਟ ਐਂਡ ਕੰਡੀਸ਼ੰਨਸ ਆਫ ਸਰਵਿਸ) ਬਿੱਲ, 2026 ਦੇ ਮਸੌਦੇ ਨੂੰ ਮੰਜੂਰੀ ਦਿੱਤੀ ਗਈ ਹੈ। ਡ੍ਰਾਫਟ ਬਿੱਲ ਵਿੱਚ ਕਲਕਰ ਦੇ ਅਹੁਦੇ ਦੇ ਲਈ ਗਰੁੱਪ ਡੀ ਤੋਂ ਪ੍ਰਮੋਸ਼ਨ ਦੇ ਕੋਟੇ ਨੂੰ ...
ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ-ਮੇਕ ਇਨ ਇੰਡੀਆ ਦੀ ਗਲੋਬਲ ਪਛਾਣ ਬਣੇ ਇਹ ਧਿਆਨ ਵਿੱਚ ਰੱਖ ਕੇ ਬਣਾਏ ਉਤਪਾਦ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਕੀਤੀ ਅਪੀਲ-ਮੇਕ ਇਨ ਇੰਡੀਆ ਦੀ ਗਲੋਬਲ ਪਛਾਣ ਬਣੇ ਇਹ ਧਿਆਨ ਵਿੱਚ ਰੱਖ ਕੇ ਬਣਾਏ ਉਤਪਾਦ

haryana
ਚੰਡੀਗੜ੍ਹ, 22 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਦਯੋਗਪਤੀ ਮੇਕ ਇਨ ਇੰਡੀਆ ਨੂੰ ਗਲੋਬਲ ਪਛਾਣ ਦਿਲਵਾਉਣ ਲਈ ਉਤਪਾਦ ਬਨਾਉਣ। ਇਸ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਵੀ ਕਹਿ ਚੁੱਕੇ ਹਨ ਕਿ ਸਾਡੇ ਉਤਪਾਦ ਕੌਮਾਂਤਰੀ ਮਾਨਕਾਂ ਅਨੁਸਾਰ ਹੀ ਨਹੀਂ ਸਗੋਂ ਉਸ ਨਾਲੋਂ ਬੇਹਤਰ ਹੋਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੰਪਨਿਆਂ ਅਜਿਹੇ ਉਤਪਾਦ ਬਣਾਵੇ ਕਿ ਮੇਕ ਇੰਨ ਇੰਡੀਆ ਦਾ ਮਤਲਬ ਬੇਹਤਰ ਗੁਣਵੱਤਾ ਹੋਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਹਰਿਆਣਾ ਦੀ ਨਵੀਂ ਇੰਡਸਟ੍ਰਿਅਲ ਪਾਲਿਸੀ ਨੂੰ ਲੈ ਕੇ ਨਿਵੇਸ਼ਕਾਂ ਨਾਲ ਸਿੱਧੀ ਗੱਲਬਤਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਆਟੋ ਸੇਕਟਰ, ਮੈਨਯੂਫੈਕਚਰਿੰਗ ਸੇਕਟਰ, ਇਲੇਕਟ੍ਰਾਨਿਕਸ ਸੇਕਟਰ ਅਤੇ ਹੋਰ ਸੇਕਟਰਾਂ ਨਾਲ ਜੁੜੇ ਉਦਯੋਗਪਤੀਆਂ ਨਾਲ ਵੱਖ ਵੱਖ ਮੁਲਾਕਾਤ ਕੀਤੀ। ਇਸ ਦੌਰਾਨ ਨਾ ਸਿਰਫ ਉਨ੍ਹਾਂ ਨੇ ਨਵੀਂ ਨਵੀਂ ਇੰਡਸਟ੍ਰਿਅਲ ਪੋਲਿਸੀ ਨੂੰ ਲੈ ਕੇ ਅਨੇਕ ਸੁਝਾਅ ਲਏ ਸਗੋ ਖੁਦ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਹਰਿਆਣਾ ਵਿੱਚ ਵਾਹਨ ਰਜਿਸਟ੍ਰੇਸ਼ਨ ‘ਤੇ ਸਖ਼ਤੀ, ਪੂਰੇ ਹਰਿਆਣਾ ਵਿੱਚ ਹੋਵੇਗੀ ਡੂੰਘੀ ਜਾਂਚ – ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ

ਹਰਿਆਣਾ ਵਿੱਚ ਵਾਹਨ ਰਜਿਸਟ੍ਰੇਸ਼ਨ ‘ਤੇ ਸਖ਼ਤੀ, ਪੂਰੇ ਹਰਿਆਣਾ ਵਿੱਚ ਹੋਵੇਗੀ ਡੂੰਘੀ ਜਾਂਚ – ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ

haryana
ਚੰਡੀਗੜ੍ਹ, 22 ਅਪ੍ਰੈਲ - ਹਰਿਆਣਾ ਦੇ ਟਰਾਂਸਪੋਰਟ ਮੰਤਰੀ ਸ਼੍ਰੀ ਅਨਿਲ ਵਿੱਜ ਨੇ ਅੰਬਾਲਾ ਜ਼ਿਲ੍ਹੇ ਦੇ ਚਾਰੋਂ ਉਪ-ਮੰਡਲ (ਸਿਵਲ) ਦਫ਼ਤਰਾਂ ਵਿੱਚ ਵੱਡੇ ਪੱਧਰ 'ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਵਿੱਚ ਕਥਿਤ ਧਾਂਦਲੀ ਦੀਆਂ ਖ਼ਬਰਾਂ ਦਾ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰਾਜ ਦੇ ਸਾਰੇ ਉਪ-ਮੰਡਲ (ਸਿਵਲ) ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਦੀ ਡੂੰਘੀ ਜਾਂਚ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਨਿਰੋਧਕ ਬਿਊਰੋ ਤੋਂ ਕਰਵਾਈ ਜਾਵੇ। ਇਸ ਸਬੰਧ ਵਿੱਚ ਟਰਾਂਸਪੋਰਟ ਮੰਤਰੀ ਨੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਟਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਹਨ। ਸ਼੍ਰੀ ਵਿੱਜ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਸਿਰਫ਼ ਅੰਬਾਲਾ ਤੱਕ ਸੀਮਤ ਨਹੀਂ ਹੋ ਸਕਦੀਆਂ, ਸਗੋਂ ਰਾਜ ਦੇ ਹੋਰ ਉਪ-ਮੰਡਲ ਦਫ਼ਤਰਾਂ ਅਤੇ ਖੇਤਰੀ ਟਰਾਂਸਪੋਰਟ ਦਫ਼ਤਰਾਂ ਵਿੱਚ ਵੀ ਹੋ ਸਕਦੀਆਂ ਹਨ, ਇਸ ਲਈ ਪੂਰੇ ਰਾਜ ਪੱਧਰ 'ਤੇ ਜਾਂਚ ਜ਼ਰੂਰੀ ਹੈ। ਵਰਨਣਯੋਗ ਹੈ ਕਿ ਅੰਬਾਲਾ ਵਿੱਚ ਐਸ.ਡੀ.ਐਮ. ਦਫ਼ਤਰਾਂ ਰਾਹੀਂ ਤਾਮਿਲਨਾਡੂ ਸਮੇਤ ਹੋਰਨਾਂ ਰ...