Monday, March 9
Shadow

Author: Sukhjinder Singh

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ-  ਧਾਲੀਵਾਲ

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ- ਧਾਲੀਵਾਲ

Punjab
ਅਜਨਾਲਾ-----ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ। ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਾਲ ਵਿਭਾਗ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ 31 ਮਾਰਚ ਤੱਕ ਬਕਾਇਆ ਪਏ ਇੰਤਕਾਲ ਅਤੇ ਤਕਸੀਮ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣ। ਉਹਨਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ । ਉਹਨਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਧਾਲੀਵਾਲ  ਨੇ ਕਿਹਾ ਕਿ ਸਰਕਾਰ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਇਹ ਕੰਮ ਸਮਾਂਬੱਧ ...
ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ।       ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਨਾਲ ਸਬੰਧਤ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਵੱਲੋਂ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ।      ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨ ਕੇਵਲ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਨ੍ਹਾਂ ਦੱਸਿਆ ਕਿ ਕੰਮ-ਕਾਜ਼ੀ ਦਿਨਾਂ ਚ ਬਕਾਇਆ ਪਏ ਇੰਤਕਾਲ ਨਿਪਟਾਏ ਨਾ ਜਾ ਸਕਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿਮਪਾ ਨੂੰ 6 ਜਨਵਰੀ ਨੂੰ ਛੁੱਟੀ ਵਾਲੇ...
ਪੰਜਾਬ, ਯੂਪੀ, ਰਾਜਸਥਾਨ ਸਣੇ ਇਨ੍ਹਾਂ ਸੂਬਿਆਂ ‘ਚ ਠੰਢ ਕਾਰਨ ਛੁੱਟੀਆਂ ਵਧਾਈਆਂ, ਵੇਖੋ ਸੂਚੀ…

ਪੰਜਾਬ, ਯੂਪੀ, ਰਾਜਸਥਾਨ ਸਣੇ ਇਨ੍ਹਾਂ ਸੂਬਿਆਂ ‘ਚ ਠੰਢ ਕਾਰਨ ਛੁੱਟੀਆਂ ਵਧਾਈਆਂ, ਵੇਖੋ ਸੂਚੀ…

National
ਉੱਤਰੀ ਭਾਰਤ ਵਿਚ ਵਧਦੀ ਠੰਢ ਕਾਰਨ ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਰਾਜ ਸਰਕਾਰਾਂ ਨੇ ਨਿੱਜੀ ਅਤੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਛੁੱਟੀਆਂ ਕਰ ਦਿੱਤੀਆਂ ਹਨ। ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਹੋਰ ਕਈ ਥਾਵਾਂ ‘ਤੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਠੰਢ ਦੇ ਮੌਸਮ ਵਿੱਚ ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ 8ਵੀਂ ਜਮਾਤ ਤੱਕ ਦੇ ਸਕੂਲਾਂ ਨੂੰ 14 ਜਨਵਰੀ 2024 ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਰਾਜ ਵਿੱਚ ਚੱਲ ਰਹੇ ਪ੍ਰਾਈਵੇਟ ਅਤੇ ਸਰਕਾਰੀ ਦੋਵਾਂ ਸਕੂਲਾਂ ਉੱਤੇ ਲਾਗੂ ਹੋਵੇਗਾ।...
ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

Punjab
ਮੋਗਾ, 6 ਦਸੰਬਰ - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਇਕ ਦਿਨ ਵਿੱਚ 838 ਮਾਮਲੇ ਨਿਪਟਾਏ ਗਏ। ਉਹਨਾਂ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 5 ਜਨਵਰੀ ਤੱਕ ਜ਼ਿਲ੍ਹਾ ਮੋਗਾ ਵਿੱਚ 2284 ਮਾਮਲੇ ਬਕਾਇਆ ਸਨ, ਜਿੰਨਾਂ ਵਿੱਚੋਂ ਅੱਜ 838 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਾਕੀ ਰਹਿੰਦੇ ਮਾਮਲੇ ਵੀ ਜਲਦ ਤੋਂ ਜਲਦ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ 350 ਲੋਕਾਂ ਨੇ ਵੀ ਹਾਜ਼ਰੀ ਭਰੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ...
ਪੱਛਮੀ ਜਾਪਾਨ ’ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 126 ਹੋਈ

ਪੱਛਮੀ ਜਾਪਾਨ ’ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 126 ਹੋਈ

International
ਵਾਜੀਮਾ : ਜਾਪਾਨ ਦੇ ਪਛਮੀ ਤੱਟ ’ਤੇ ਪਿਛਲੇ ਹਫਤੇ ਆਏ ਭੂਚਾਲ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 126 ਹੋ ਗਈ ਹੈ। ਇਸ ਦੇ ਨਾਲ ਹੀ ਭੂਚਾਲ ਦੇ ਝਟਕੇ ਅਤੇ ਮਕਾਨ ਢਹਿ ਜਾਣ ਅਤੇ ਮੁੱਖ ਸੜਕਾਂ ਬੰਦ ਹੋਣ ਕਾਰਨ ਰਾਹਤ ਸਮੱਗਰੀ ਭੇਜਣ ’ਚ ਮੁਸ਼ਕਲਾਂ ਪੈਦਾ ਹੋਣ ਦਾ ਵੀ ਖਤਰਾ ਹੈ। ਮ੍ਰਿਤਕਾਂ ’ਚ ਇਕ ਪੰਜ ਸਾਲ ਦਾ ਬੱਚਾ ਵੀ ਸ਼ਾਮਲ ਹੈ, ਜੋ ਸੋਮਵਾਰ ਨੂੰ ਆਏ 7.6 ਤੀਬਰਤਾ ਦੇ ਭੂਚਾਲ ਦੌਰਾਨ ਉਬਲਦਾ ਪਾਣੀ ਡਿੱਗਣ ਨਾਲ ਸੜ ਗਿਆ ਸੀ। ਸੱਭ ਤੋਂ ਵੱਧ ਪ੍ਰਭਾਵਤ ਇਸ਼ੀਕਾਵਾ ਸੂਬੇ ਮੁਤਾਬਕ ਬੱਚੇ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਸ਼ੁਕਰਵਾਰ ਨੂੰ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਚੇਤਾਵਨੀ ਦਿਤੀ ਕਿ ਜੇਕਰ ਭੂਚਾਲ ਦੇ ਝਟਕੇ ਜਾਰੀ ਰਹੇ ਤਾਂ ਪਹਿਲਾਂ ਤੋਂ ਨੁਕਸਾਨੇ ਗਏ ਮਕਾਨ ਅਤੇ ਸੜਕਾਂ ਪੂਰੀ ਤਰ੍ਹਾਂ ਤਬਾਹ ਹੋ ਸਕਦੀਆਂ ਹਨ। ਸਨਿਚਰਵਾਰ ਰਾਤ ਅਤੇ ਐਤਵਾਰ ਨੂੰ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਨਾਲ ਖਤਰਾ ਹੋਰ ਵਧ ਗਿਆ ਹੈ। ਸਨਿਚਰਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 126 ਹੋ ਗਈ। ਵਾਜੀਮਾ ਸ਼ਹਿਰ ’ਚ ਸੱਭ ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ। ਵਾਜੀਮਾ ’ਚ 69, ਸੁਜ਼ੂ ’ਚ 38 ਲੋਕਾਂ ਦੀ ਮੌਤ ਹੋਈ ਹੈ। ...
ਉੱਤਰ ਭਾਰਤ ’ਚ ਸਖ਼ਤ ਠੰਢ ਦਾ ਸਿਲਸਿਲਾ ਜਾਰੀ, ਹਿਮਾਚਲ ’ਚ 9 ਅਤੇ 10 ਨੂੰ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ

ਉੱਤਰ ਭਾਰਤ ’ਚ ਸਖ਼ਤ ਠੰਢ ਦਾ ਸਿਲਸਿਲਾ ਜਾਰੀ, ਹਿਮਾਚਲ ’ਚ 9 ਅਤੇ 10 ਨੂੰ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ

National
Weather update : ਉੱਤਰ ਭਾਰਤ ’ਚ ਸਖ਼ਤ ਠੰਢ ਦਾ ਸਿਲਸਿਲਾ ਜਾਰੀ ਹੈ। ਸ਼ਿਮਲਾ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ’ਚ 9 ਅਤੇ 10 ਜਨਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ ਜਿਸ ਨਾਲ ਮੈਦਾਨੀ ਇਲਾਕਿਆਂ ’ਚ ਠੰਢ ਹੋਰ ਵਧ ਸਕਦੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਮੰਡੀ, ਬਿਲਾਸਪੁਰ, ਊਨਾ, ਕਾਂਗੜਾ, ਸਿਰਮੌਰ (ਪਾਉਂਟਾ ਸਾਹਿਬ ਅਤੇ ਧੌਲਾ ਕੁਆਂ) ਅਤੇ ਸੋਲਨ (ਬੱਦੀ ਅਤੇ ਨਾਲਾਗੜ੍ਹ) ’ਚ ਸਵੇਰੇ ਸੰਘਣੀ ਧੁੰਦ ਦੀ ਚੇਤਾਵਨੀ ਦਿਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਕ ਹੋਰ ਪਛਮੀ ਗੜਬੜੀ 8 ਜਨਵਰੀ ਤੋਂ ਉੱਤਰ-ਪਛਮੀ ਭਾਰਤ ਨੂੰ ਪ੍ਰਭਾਵਤ ਕਰ ਸਕਦੀ ਹੈ। ਮੌਸਮ ਵਿਭਾਗ ਨੇ 9 ਅਤੇ 10 ਜਨਵਰੀ ਨੂੰ ਸੂਬੇ ਦੇ ਮੱਧ ਅਤੇ ਉੱਚੇ ਇਲਾਕਿਆਂ ’ਚ ਵੱਖ-ਵੱਖ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸਨਿਚਰਵਾਰ ਨੂੰ ਰਾਜ ’ਚ ਵੱਖ-ਵੱਖ ਥਾਵਾਂ ’ਤੇ ਘੱਟੋ ਘੱਟ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਅਤੇ ਲਾਹੌਲ ਅਤੇ ਸਪੀਤੀ ਦਾ ਕੁਕੁਮਸੇਰੀ ਸੱਭ ਤੋਂ ਠੰਡਾ ਸਥਾਨ ਰਿਹਾ ਜਿੱਥੇ ਰਾਤ ਦਾ ਤਾਪਮਾਨ -10.2 ਡਿਗਰੀ ਸੈਲਸੀਅਸ ਤਕ ਡਿੱਗ ਗਿਆ। ਦੂਜੇ ਪਾਸੇ ਕਸ਼ਮੀਰ ’ਚ ਵੀ ਡਲ ਝੀਲ ਅਤ...
ਪੁਣੇ ’ਚ ਪੁਲਿਸ ਕਾਂਸਟੇਬਲ ਨੂੰ ਥੱਪੜ ਮਾਰਨ ਦੇ ਦੋਸ਼ ’ਚ ਭਾਜਪਾ ਵਿਧਾਇਕ ਵਿਰੁਧ ਐਫ਼.ਆਈ.ਆਰ. ਦਰਜ

ਪੁਣੇ ’ਚ ਪੁਲਿਸ ਕਾਂਸਟੇਬਲ ਨੂੰ ਥੱਪੜ ਮਾਰਨ ਦੇ ਦੋਸ਼ ’ਚ ਭਾਜਪਾ ਵਿਧਾਇਕ ਵਿਰੁਧ ਐਫ਼.ਆਈ.ਆਰ. ਦਰਜ

National
ਮਹਾਰਾਸ਼ਟਰ ਦੇ ਪੁਣੇ ਸ਼ਹਿਰ ’ਚ ਡਿਊਟੀ ’ਤੇ ਤਾਇਨਾਤ ਇਕ ਪੁਲਿਸ ਕਾਂਸਟੇਬਲ ਨੂੰ ਥੱਪੜ ਮਾਰਨ ਦੇ ਦੋਸ਼ ’ਚ ਭਾਜਪਾ ਦੇ ਇਕ ਵਿਧਾਇਕ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਮੁਤਾਬਕ ਸ਼ੁਕਰਵਾਰ ਨੂੰ ਵਾਪਰੀ ਇਸ ਘਟਨਾ ਦਾ ਵੀਡੀਉ ਸੋਸ਼ਲ ਮੀਡੀਆ ’ਤੇ ਸਾਹਮਣੇ ਆਇਆ ਹੈ। ਵੀਡੀਉ ’ਚ ਪੁਣੇ ਛਾਉਣੀ ਹਲਕੇ ਤੋਂ ਵਿਧਾਇਕ ਸੁਨੀਲ ਕਾਂਬਲੇ ਨੇ ਸਸੂਨ ਜਨਰਲ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਇਕ ਕਾਂਸਟੇਬਲ ਨੂੰ ਥੱਪੜ ਮਾਰਿਆ। ਪੁਲਿਸ ਅਧਿਕਾਰੀ ਨੇ ਦਸਿਆ ਕਿ ਕਾਂਸਟੇਬਲ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਂਬਲੇ ’ਤੇ ਭਾਰਤੀ ਦੰਡਾਵਲੀ ਦੀ ਧਾਰਾ 353 (ਸਰਕਾਰੀ ਕਰਮਚਾਰੀ ਨੂੰ ਉਸ ਦੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਕ ਤਾਕਤ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਮਾਰੋਹ ਸਸੂਨ ਜਨਰਲ ਹਸਪਤਾਲ ’ਚ ਕੀਤਾ ਗਿਆ ਸੀ ਜਿੱਥੇ ਉਪ ਮੁੱਖ ਮੰਤਰੀ ਅਜੀਤ ਪਵਾਰ ਵੀ ਮੌਜੂਦ ਸਨ। ਵੀਡੀਉ ’ਚ ਕਾਂਬਲੇ ਘਟਨਾ ਤੋਂ ਬਾਅਦ ਪੌੜੀਆਂ ਤੋਂ ਹੇਠਾਂ ਉਤਰਦੇ ਅਤੇ ਰਸਤੇ ’ਚ ਆਏ ਇਕ ਵਿਅਕਤੀ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਅਧਿਕਾਰੀ ਨੇ ਦਸਿਆ ਕਿ ਇਹ ਵਿ...
ਭਾਰਤ ਦੀ ਸਮੁੰਦਰੀ ਤਾਕਤ ਵਿੱਚ ਹੋ ਰਿਹਾ ਜਲਦੀ ਵਾਧਾ, ਸਮੁੰਦਰੀ ਲੁਟੇਰਿਆ ਦੀ ਖੈਰ ਨਹੀ

ਭਾਰਤ ਦੀ ਸਮੁੰਦਰੀ ਤਾਕਤ ਵਿੱਚ ਹੋ ਰਿਹਾ ਜਲਦੀ ਵਾਧਾ, ਸਮੁੰਦਰੀ ਲੁਟੇਰਿਆ ਦੀ ਖੈਰ ਨਹੀ

National
Indian Navy: ਭਾਰਤੀ ਜਲ ਸੈਨਾ ਐਂਟੀ ਪਾਈਰੇਸੀ ਅਤੇ ਡਰੋਨ ਵਿਰੋਧੀ ਆਪਰੇਸ਼ਨਾਂ 'ਤੇ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਭਾਰਤੀ ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਕਿਹਾ ਕਿ ਸੈਨਾ ਆਉਣ ਵਾਲੇ ਦਿਨਾਂ ਵਿਚ ਸਮੁੰਦਰ ਵਿਚ ਤਾਇਨਾਤ ਜੰਗੀ ਬੇੜਿਆਂ ਦੀ ਗਿਣਤੀ ਵਧਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜਲ ਸੈਨਾ ਦੇ ਛੇ ਜੰਗੀ ਬੇੜੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਜੰਗੀ ਜਹਾਜ਼ਾਂ ਦੀ ਗਿਣਤੀ ਵਧਾਉਣ ਸਬੰਧੀ ਸਰਕਾਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਪ੍ਰਸਤਾਵ ਨੂੰ ਜਲਦੀ ਹੀ ਮਨਜ਼ੂਰੀ ਮਿਲਣ ਦੀ ਉਮੀਦ ਹੈ। ਜਲ ਸੈਨਾ ਮੁਖੀ ਨੇ ਕਿਹਾ ਕਿ ਸਰਕਾਰੀ ਨੀਤੀ ਅਨੁਸਾਰ ਸਾਨੂੰ ਭਾਰਤੀ ਨਾਗਰਿਕ ਜਿੱਥੇ ਵੀ ਦੁਖੀ ਹਨ, ਉਨ੍ਹਾਂ ਦੀ ਮਦਦ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਇਹ ਯਮਨ ਹੋਵੇ ਜਾਂ ਹੋਰ ਕਿਤੇ, ਸਮੁੰਦਰੀ ਫੌਜੀਆਂ ਦੇ ਦਿਮਾਗ ਵਿਚ ਇਕੋ ਗੱਲ ਸੀ ਕਿ ਸੰਕਟ ਵਿਚ ਮਦਦ ਕੀਤੀ ਜਾਵੇ। ਜਦੋਂ ਮੈਂ ਜੰਗੀ ਬੇੜੇ ਆਈਐਨਐਸ ਚੇਨਈ ਅਤੇ ਮਾਰਕੋਸ ਦੇ ਰਵਾਨਾ ਹੋਣ ਦੀ ਮਨਜ਼ੂਰੀ ਦਿੱਤੀ, ਤਾਂ ਦਿਮਾਗ ਵਿਚ ਇਕੋ ਗੱਲ ਇਹ ਸੀ ਕਿ ਹਾਈਜੈਕ ਕੀਤੇ ਜਹਾਜ਼ਾਂ ਵਿਚ ਸਵਾਰ ਭਾਰਤੀ ਨਾਗਰਿਕਾਂ ਨੂੰ ਬਚਾ...
ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

Punjab
ਧਰਮਕੋਟ (ਮੋਗਾ) 1 ਫਰਵਰੀ: ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਧਰਮਕੋਟ ਤੋਂ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਯਾਤਰੀ ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ, ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਗੇ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤ...