Shadow

Author: admin

ਸਵੀਪ ਟੀਮਾਂ ਵੱਲੋਂ ਵਹੀਕਲਾਂ ’ਤੇ ਸਟਿੱਕਰ ਲਗਾ ਕੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸਵੀਪ ਟੀਮਾਂ ਵੱਲੋਂ ਵਹੀਕਲਾਂ ’ਤੇ ਸਟਿੱਕਰ ਲਗਾ ਕੇ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Punjab
ਸ੍ਰੀ ਮੁਕਤਸਰ ਸਾਹਿਬ, 21 ਮਈ: ਮਾਨਯੋਗ ਚੋਣ ਕਮਿਸ਼ਨ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਅਤੇ  ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਸਵੀਪ ਨੋਡਰ ਅਫ਼ਸਰ-ਕਮ-ਉਪ ਜ਼ਿਲਾ ਸਿੱਖਿਆ ਅਫ਼ਸਰ, ਸ੍ਰੀ ਕਪਿਲ ਸ਼ਰਮਾ, ਸਹਾਇਕ ਸਵੀਪ ਨੋਡਲ ਅਫ਼ਸਰ ਸ੍ਰੀ ਰਜੀਵ ਛਾਬੜਾ (ਪ੍ਰਿੰਸੀਪਲ ਸ.ਸ.ਸ.ਸ. ਲੰਬੀ), ਸ੍ਰੀ ਰਾਜ ਕੁਮਾਰ (ਅੰਗਰੇਜ਼ੀ ਲੈਕਚਰਾਰ) ਸ. ਇੰਦਰਜੀਤ ਸਿੰਘ ਵੱਲੋਂ ਅੱਜ ਆਗਾਮੀ ਲੋਕ ਸਭਾ ਚੋਣਾਂ 2024  ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਟਿੱਕਰ ਲਗਾਏ ਗਏ। ਸਵੀਪ ਟੀਮ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪ੍ਰਤੀ ਵੋਟਰਾਂ ਨੂੰ ਲਗਾਤਾਰ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਵੱਖ-ਵੱਖ ਗਤੀਵਿਧੀਆਂ ਜਾਰੀ ਹਨ ਅਤੇ ਕਿਸੇ ਨਾ ਕਿਸੇ ਤਰੀਕੇ ਨਾਲ ਹਰ ਦਿਨ ਲੋਕਾਂ ਨੂੰ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ ਵੋਟਾਂ ਦੇ 70 ਪ੍ਰਤੀਸ਼ਤ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇਸੇ ਲੜੀ ਤਹਿਤ ਵੋਟਰਾ...
ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ

ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ

Punjab
ਐਸ.ਏ.ਐਸ.ਨਗਰ, 21 ਮਈ, 2024: ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਓ.ਆਰ.ਐੱਸ. ਪੈਕੇਟ, ਮਿੱਠੇ ਅਤੇ ਠੰਡੇ ਪਾਣੀ ਦੀ ਛਬੀਲ, ਛਾਂ ਅਤੇ ਟੈਂਟ, ਕੂਲਰਾਂ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਚੋਣਾਂ ਸਬੰਧੀ ਵੱਖ-ਵੱਖ ਜ਼ਿੰਮੇਵਾਰੀਆਂ ਨਾਲ ਜੁੜੇ ਅਧਿਕਾਰੀਆਂ ਤੋਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਹਾ ਕਿ ਸਾਡੇ ਕੋਲ ਕੁੱਲ 452 ਪੋਲਿੰਗ ਸਥਾਨ ਹਨ, ਜਿੱਥੇ ਇੱਕ ਆਸ਼ਾ ਵਰਕਰ ਨੂੰ ਘੱਟੋ-ਘੱਟ 30 ਓ.ਆਰ.ਐੱਸ. ਪੈਕੇਟ ਦੇ ਨਾਲ-ਨਾਲ ਮੁੱਢਲੀਆਂ ਦਵਾਈਆਂ ਪੈਰਾਸੀਟਾਮੋਲ ਅਤੇ ਉਲਟੀਆਂ ਦੀ ਰੋਕਥਾਮ ਦੀਆਂ ਗੋਲੀਆਂ ਸਮੇਤ ਤਾਇਨਾਤ ਕਰਨ ਤੋਂ ਇਲਾਵਾ, ਸਾਰੇ ਪੋਲਿੰਗ ਸਥਾਨਾਂ ਨੂੰ ਨੇੜਲੀਆਂ ਸਰਕਾਰੀ ਸਿਹਤ ਸੰਸਥਾਵਾਂ ਨਾਲ ਮੈਪ (ਜੋੜਿਆ) ਕੀਤਾ ਜਾਵੇਗਾ, ਜੇਕਰ ਲੂੰ ਤੋਂ ਪ੍ਰਭਾਵਿਤ ਸਟਾਫ ਜਾਂ ਵੋਟਰਾਂ ਨੂੰ ਉੱਥੇ ਪਹੁੰਚਾਉਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸਾਂ ਨੂੰ ਉਪਲਬਧ...
ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਮਈ : ਡਾ. ਜਯੋਤੀ ਯਾਦਵ, ਆਈ.ਪੀ.ਐਸ.,ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਐਸ ਏ ਐਸ ਨਗਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਹਰਵੀਰ ਸਿੰਘ ਅਟਵਾਲ, ਪੀ.ਪੀ.ਐਸ., ਕਪਤਾਨ ਪੁਲਿਸ (ਸ਼ਹਿਰੀ) ਅਤੇ ਹਰਸਿਮਰਤ ਸਿੰਘ ਬੱਲ, ਪੀ.ਪੀ.ਐਸ. ਉਪ ਕਪਤਾਨ ਪੁਲਿਸ (ਸ਼ਹਿਰੀ 2) ਦੀ ਅਗਵਾਈ ਹੇਠ ਇੰਸ: ਜਸਪ੍ਰੀਤ ਸਿੰਘ, ਮੁੱਖ ਅਫਸਰ, ਥਾਣਾ ਸੋਹਾਣਾ ਦੀ ਟੀਮ ਵੱਲੋਂ ਮੁਖਬਰ ਖਾਸ ਦੀ ਇਤਲਾਹ ਤੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ ਤਿਆਰ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਖਿਲਾਫ ਮੁਕੱਦਮਾ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਿਲ ਕੀਤੀ ਹੈ। ਮੁਕੱਦਮਾ ਦੀ ਤਫਤੀਸ਼ ਦੌਰਾਨ ਦੋਸ਼ੀਆਨ ਹਰਸ਼ ਅਤੇ ਅਰਜੁਨ ਕੁਮਾਰ ਪਾਸੋਂ ਕੀਤੀ ਗਈ ਪੁੱਛਗਿੱਛ ਤੇ ਮੁਕੱਦਮਾ ਵਿੱਚ ਸਰਵਨ ਪ੍ਰਜਾਪਤੀ ਪੁੱਤਰ ਲੇਟ ਖੁਰਚਨ ਪ੍ਰਜਾਪਤੀ ਵਾਸੀ ਮਕਾਨ ਨੰਬਰ: 286, ਦਸਮੇਸ਼ ਕਲੋਨੀ, ਬਲੌਗੀ, ਐਸ.ਏ.ਐਸ.ਨਗਰ ਨੂੰ ਨਾਮਜਦ ਕਰਕੇ ...
ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ – ਜਿਲਾ ਚੋਣ ਅਧਿਕਾਰੀ

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ – ਜਿਲਾ ਚੋਣ ਅਧਿਕਾਰੀ

Punjab
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ ਲਈ ਜੀ ਪੀ ਐਸ ਨਾਲ ਲੈਸ ਗੱਡੀਆਂ ਦੀ ਵਰਤੋਂ ਕਰਨ ਦੀ ਹਦਾਇਤ ਕੀਤੀ ਹੈ ਅਤੇ ਇਸ ਕੰਮ ਲਈ ਵਰਤੀ ਜਾਣ ਵਾਲੀ ਹਰੇਕ ਗੱਡੀ ਉੱਤੇ ਜੀ ਪੀ ਐਸ ਲਗਵਾਉਣ ਦੀ ਜਿੰਮੇਵਾਰੀ ਸੈਕਟਰੀ ਆਰ ਟੀ ਏ ਸ ਅਰਸ਼ਦੀਪ ਸਿੰਘ ਨੂੰ ਸੌਂਪੀ ਹੈ। ਸ੍ਰੀ ਥੋਰੀ ਨੇ ਕਿਹਾ ਕਿ ਵੋਟਿੰਗ ਮਸ਼ੀਨਾਂ ਮੂਵਮੈਂਟ ਦਾ ਪਲ ਪਲ ਦਾ ਪਤਾ ਰਹੇ, ਇਸ ਲਈ ਟੈਕਨਾਲੌਜੀ ਦਾ ਸਹਾਰਾ ਲਿਆ ਜਾਵੇ। ਉਨਾਂ ਕਿਹਾ ਕਿ ਚੋਣ ਪਾਰਟੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਜਿੰਨਾ ਕੋਲ ਵੋਟਿੰਗ ਮਸ਼ੀਨਾਂ ਵੀ ਹੋਣਗੀਆਂ, ਦੇ ਨਾਲ ਰਾਖਵੀਆਂ ਮਸ਼ੀਨਾਂ ਰੱਖਣ ਵਾਲੇ ਸੈਕਟਰ ਅਫ਼ਸਰਾਂ ਦੇ ਵਾਹਨ ਅਤੇ ਮਸ਼ੀਨਾਂ ਨੂੰ ਸਟਰਾਂਗ ਰੂਮ ਤੱਕ ਲਿਆਉਣ ਵਾਲੇ ਟਰੱਕ, ਭਾਵ ਕਿ ਹਰੇਕ ਵਾਹਨ ਜਿਸ ਉੱਤੇ ਵੋਟਿੰਗ ਮਸ਼ੀਨ ਜਾਣੀ ਹੈ, ਨੂੰ ਜੀ ਪੀ ਐਸ ਨਾਲ ਲੈਸ ਕਰਨ ਦੀ ਹਦਾਇਤ ਕੀਤੀ ਹੈ। ਸ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਏ ਆਰ ਓ ਵੱਲੋਂ ਕੀਤੀ ਗਈ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਅੰਮ੍ਰਿਤਸਰ ਜਿਲ੍ਹੇ ਵਿੱਚ ਹਲਕੇ ਵਾਈਜ ਗੱਡੀਆਂ ਵਿੱਚ ਜੀ.ਪੀ.ਐਸ. ਲਗਾ ਦਿੱ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ

Punjab
ਐਸ.ਏ.ਐਸ.ਨਗਰ, 20 ਮਈ, 2024: ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ 1 ਜੂਨ, 2024 ਨੂੰ ਹੋਣ ਵਾਲੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਲੋਕ ਸਭਾ ਚੋਣਾਂ-2024 ਲਈ ਤਿਆਰੀਆਂ ਕਰਨ ਲਈ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ, ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਸੋਮਵਾਰ ਨੂੰ ਕੀਤੀ ਗਈ। ਇਸ ਰੈਂਡਮਾਈਜੇਸ਼ਨ ਵਿੱਚ ਬੈਂਕਾਂ ਦੇ ਕਰਮਚਾਰੀਆਂ ਨੂੰ ਮਾਈਕਰੋ ਆਬਜ਼ਰਵਰ ਦੀ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ ਜਦੋਂ ਕਿ ਅਗਲੀ ਰੈਂਡਮਾਈਜ਼ੇਸ਼ਨ ਦੌਰਾਨ ਉਨ੍ਹਾਂ ਨੂੰ ਕੰਮ ਦੀ ਥਾਂ (ਪੋਲਿੰਗ ਲੋਕੇਸ਼ਨ) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮਾਈਕਰੋ-ਆਬਜ਼ਰਵਰਾਂ ਨੂੰ ਭਾਰਤ ਦੇ ਚੋਣ ਕਮਿਸ਼ਨ (ਈ.ਸੀ.ਆਈ.) ਦੇ ਅੱਖਾਂ ਅਤੇ ਕੰਨ ਦੱਸਦੇ ਹੋਏ, ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਦੱਸਿਆ ਕਿ ਮਾਈਕਰੋ-ਆਬਜ਼ਰਵਰ ਚੋਣਾਂ ਨੂੰ ਆਜ਼ਾਦ, ਨਿਰਪੱਖ, ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ...
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ-  ਡਾ: ਬਲਜਿੰਦਰ ਸਿੰਘ ਭੁੱਲਰ

ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ

Punjab
ਅੰਮ੍ਰਿਤਸਰ 20 ਮਈ 2024-- ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 11 ਜੂਨ 2024 ਤੋਂ ਸ਼ੁਰੂ ਕਰ ਸਕਦੇ ਹਨ। ਇਸਦੇ ਨਾਲ ਹੀ 15 ਮਈ 2024 ਤੋਂ ਬਿਨਾਂ ਕੁੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਵੀ ਚਾਲੂ ਹੈ। ਉਹਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਥੱਲੇ ਜਾ ਰਿਹਾ ਹੈ ਇਸ ਲਈ ਜਿੰਨਾਂ ਕਿਸਾਨਾਂ ਨੇ ਪਰਮਲ ਕਿਸਮਾਂ ਦੀ ਲੁਆਈ ਕਰਨੀ ਹੈ ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪਰਮਲ ਕਿਸਮਾਂ ਨੂੰ ਹੀ ਤਰਜੀਹ ਦੇਣ ਅਤੇ ਕੁਦਰਤ ਦੀ ਵਡਮੁੱਲੀ ਦਾਤ ਪਾਣੀ ਨੂੰ ਬਣਾਉਣ ਵਾਸਤੇ ਝੋਨੇ ਦੀ ਲੁਆਈ ਸਰਕਾਰ ਵੱਲੋਂ ਨਿਰਧਾਰਿਤ ਮਿਤੀਆਂ ਤੋਂ ਪਹਿਲਾਂ ਨਾ ਕੀਤੀ ਜਾਵੇ। ਉਹਨਾਂ ਕਿਸਾਨਾਂ ਨੂੰ ਅ...
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ

ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ

Punjab
ਅੰਮ੍ਰਿਤਸਰ 20 ਮਈ 2024--- ਲੋਕ ਸਭਾ ਚੋਣਾ ਦੇ ਮੱਦੇਨਜ਼ਰ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਜਰਨਲ ਅਬਜ਼ਰਵਰ ਸ੍ਰੀ ਏ. ਰਾਧਾਬਿਨੋਦ ਸ਼ਰਮਾ, ਆਈ.ਏ.ਐਸ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਵੱਲੋਂ 019 ਅੰਮ੍ਰਿਤਸਰ ਦੱਖਣੀ ਦੇ ਪੋਲਿੰਗ ਬੂਥਾਂ ਦਾ ਜਾਇਜਾ ਲਿਆ ਗਿਆ। ਚੋਣ ਜਰਨਲ ਅਬਜ਼ਰਵਰ ਵੱਲੋਂ ਹਦਾਇਤ ਕੀਤੀ ਗਈ ਕਿ ਪੋਲਿੰਗ ਬੂਥਾ ਦੇ ਬਾਹਰ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਚਿੰਨ੍ਹ,ਪੋਸਟਰ,ਬੈਨਰ ਆਦਿ ਨਹੀਂ ਲੱਗਾ ਹੋਣਾ ਚਾਹੀਦਾ ਅਤੇ ਹਰ ਬੂਥ ਦੇ ਬਾਹਰ ਮਰਦ ਵੋਟਰਾਂ, ਔਰਤ ਵੋਟਰਾਂ ਅਤੇ ਟਰਾਂਸਜੈਂਡਰ ਵੋਟਰਾਂ ਦੀ ਗਿਣਤੀ ਲਿਖੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਚੋਣ ਜਰਨਲ ਅਬਜ਼ਰਵਰ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪੋਲਿੰਗ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ਤੇ ਪੀਣ ਵਾਲਾ ਪਾਣੀ, ਪੱਖੇ, ਸ਼ਮਿਆਨੇ ਆਦਿ ਦਾ ਪੁਖਤਾ ਇੰਤਜ਼ਾਮ ਹੋਣਾ ਚਾਹੀਦਾ ਹੈ। ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਸ਼੍ਰੀ ਸੁਰਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ 019 ਅੰਮ੍ਰਿਤ...
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ

ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ

Punjab
ਅੰਮ੍ਰਿਤਸਰ 20 ਮਈ 2024-- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਨ, ਅੰਮ੍ਰਿਤਸਰ ਵਿਕਾਸ ਅਥਾਰਟੀ ਸ਼੍ਰੀ ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਸਵੇਰ ਦੀ ਸਭਾ ਮੌਕੇ ਕਰਵਾਏ ਗਏ ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਵੋਟਰ ਜਾਗਰੂਕਤਾ ਮੁਹਿੰਮ ਦੇ ਨੋਡਲ ਅਫ਼ਸਰ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਇਸ ਵੇਲੇ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਕਿੰਨੇ ਲੋਕ ਲੋਕਤੰਤਰ ਵਿੱਚ ਆਸਥਾ ਪ੍ਰਗਟ ਕਰਦੇ ਹੋਏ ਵੋਟਿੰਗ ਪ੍ਰਕਿਿਰਆ ਵਿੱਚ ਹਿੱਸਾ ਲੈਂਦੇ ਹਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ਸੱਤਰ ਪ੍ਰਤੀਸ਼ਤ ਵੋਟਿੰਗ ਤੋਂ ਵੱਧ ਦਾ ਟੀਚਾ ਮਿੱਥਿਆ ਗਿਆ ਹੈ,ਜਿਸਨੂੰ ਹਾਸਿਲ ਕਰਨ ਲਈ ਜ਼...
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ

ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ

Punjab
ਅੰਮ੍ਰਿਤਸਰ 20 ਮਈ 2024-- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ,ਨਗਰ ਨਿਗਮ ਸ਼੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਸਕੂਲ ਆਫ਼ ਐਮੀਨੈਂਸ, ਸੁਲਤਾਨਵਿੰਡ ਰੋਡ ਵਿਖੇ  ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੱਖਣੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਮੈਡਮ ਮੋਨੀਕਾ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਕੂਲ ਵਿੱਚ ਕਰਵਾਏ ਗਏ  ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਆਪਣੀ ਕਲਾ ਦਾ ਭਰਪੂਰ ਪ੍ਰਦਰ...
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’

ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’

Punjab
ਅੰਮ੍ਰਿਤਸਰ 20 ਮਈ 2024-- ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੋਟਰ ਸੱਦਾ ਪੱਤਰ ਬਣਾਏ ਗਏ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੰਡਿਆਲਾ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਨੇ ਦੱਸਿਆ ਕਿ ਇਸ ਗਤੀਵਿਧੀ ਦਾ ਮੁੱਖ ਟੀਚਾ ਬੱਚਿਆਂ ਰਾਹੀਂ ਸਮਾਜ ਵਿੱਚ ਚੋਣ ਜਾਗਰੂਕਤਾ ਫ਼ੈਲਾਉਣਾ ਹੈ।ਉਹਨਾਂ ਕਿਹਾ ਕਿ ਵਿਦਿਆਰਥੀਆਂ ਵਲੋਂ ਆਪਣੀ ਉਸਾਰੂ ਸੋਚ ਦਾ ਉਪਯੋਗ ਕਰਦੇ ਹੋਏ ਬਹੁਤ ਹੀ ਵਧੀਆ ਕਾਰਡ ਤਿਆਰ ਕੀਤੇ ਗਏ ਹਨ।ਉਹਨਾਂ ਕਿਹਾ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੈ ਅਤੇ ਸਾਨੂੰ ਸੱਭ ਨੂੰ ਇਸ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਬਾਰ ਦੇਸ਼ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ,ਇਸ ਲਈ ਹੁਣ ਸਾਡਾ ਫ਼ਰਜ ਬਣਦਾ ਹੈ ਕਿ ਅਸੀਂ ਚੋਣਾਂ ਦੇ ਇਸ ਤਿਉਹਾਰ ਵਿੱਚ ਵੱਧ ਚੜ੍...