Shadow

Author: admin

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾ ਕਿਸਾਨ ਸਿਖਲਾਈ ਕੈਂਪ

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾ ਕਿਸਾਨ ਸਿਖਲਾਈ ਕੈਂਪ

Punjab
ਮਾਨਸਾ, 20 ਮਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਸਿਰਸਾ ਰੋਡ, ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ), ਪੰਜਾਬ, ਸ੍ਰੀ ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਵਧੇਰੇ ਪੈਦਾਵਾਰ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨ ਸਿਖਲਾਈ ਕੈਂਪ ਵਿੱਚ ਖੇਤੀ ਨਾਲ ਸਬੰਧਤ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵੱਲੋਂ ਨੁਮਾਇਸ਼ਾਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਜ਼ਿਲ੍...
ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅਦੀ ਰੈਂਡੇਮਾਈਜੇਸ਼ਨ ਹੋਈ

ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅਦੀ ਰੈਂਡੇਮਾਈਜੇਸ਼ਨ ਹੋਈ

Punjab
ਮਾਨਸਾ, 20 ਮਈ: ਜ਼ਿਲ੍ਹਾ ਮਾਨਸਾ ਵਿੱਚ ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅ ਦੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ। ਇਸ ਮੌਕੇ ਜਰਨਲ ਆਬਜ਼ਰਵਰ ਡਾ. ਐਸ. ਪ੍ਰਭਾਕਰ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਸਿਖਲਾਈ 25 ਮਈ, 2024 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਹੋਵੇਗੀ। ਮਾਨਸਾ ਜ਼ਿਲ੍ਹੇ ਵਿੱਚ ਕੁੱਲ 62 ਮਾਈਕਰੋ ਅਬਜ਼ਰਵਰ ਤੈਨਾਤ ਕੀਤੇ ਗਏ ਹਨ। ਇਹ ਮਾਈਕਰੋ ਆਬਜ਼ਰਵਰ ਪੂਰੀ ਪੋÇਲੰਗ ਪ੍ਰਕਿਰਿਆ ਦੀ ਦੇਖ ਰੇਖ ਕਰਨਗੇ ਅਤੇ ਆਪਣੀ ਰਿਪੋਰਟ ਆਬਜ਼ਰਵਰ ਪਾਸ ਪੇਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੈਂਡੇਮਾਈਜੇਸ਼ਨ ਲਈ ਵਿਧਾਨ ਸਭਾ ਹਲਕਾ 96-ਮਾਨਸਾ ਲਈ 20 ਮਾਈਕਰੋ ਅਬਜ਼ਰਵਰ, ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਲਈ 32 ਮਾਈਕਰੋ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਾ 98-ਬੁਢਲਾਡਾ ਲਈ 10 ਮਾਈਕਰੋ ਆਬਜ਼ਰਵਰ ਚੋਣ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ।...
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਐਸਐਮਓ ਡਾ. ਗਾਂਧੀ

ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਐਸਐਮਓ ਡਾ. ਗਾਂਧੀ

Punjab
ਫਾਜਿਲਕਾ, 20 ਮਈ ਡਾ ਚੰਦਰ ਸ਼ੇਖਰ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਪ੍ਰਧਾਨਗੀ ਹੇਠ ਅੱਜ ਸੀਐਚਸੀ ਖੂਈ ਖੇੜਾ ਵਿਖੇ ਸਮੂਹ ਆਸ਼ਾ ਵਰਕਰਾਂ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਜਾਣਕਾਰੀ ਦੇਣ ਲਈ ਬੈਠਕ ਕੀਤੀ ਗਈ। ਇਸ ਮੌਕੇ ਡਾ ਗਾਂਧੀ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ, ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ...
ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

Punjab
ਫ਼ਿਰੋਜ਼ਪੁਰ, 20 ਮਈ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’' ਤੂੰ ਵੋਟ ਕਰ'’ ਤਿਆਰ ਕੀਤਾ ਗਿਆ। ਜਿਸ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਖ਼ਰਚਾ ਅਬਜਰਵਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਸ੍ਰੀ ਨਾਗੇਂਦਰ ਯਾਦਵ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਵੀ ਵਿਸ਼ੇਸ਼ ਤੌਰ' ਤੇ ਹਾਜ਼ਰ ਸਨ।             ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤ, ਸਵੀਪ ਗਿੱਧਾ, ਸਕਿੱਟਾਂ, ਨੁੱਕੜ ਨਾਟਕ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰ...
ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ

Punjab
ਅਬੋਹਰ, ਫਾਜ਼ਿਲਕਾ 20 ਮਈ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸਰਵ-ਪੱਖੀ ਕੀਟ ਪ੍ਰਬੰਧਨ ਸਬੰਧੀ ਕੇਂਦਰੀ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ ਸੈਂਟਰ, ਜਲੰਧਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਸਿਟਰਮ ਇਸਟੇਟ, ਅਬੋਹਰ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਫਾਜ਼ਿਲਕਾ, ਅਬੋਹਰ, ਖੂਈਆਂ ਸਰਵਰ ਅਤੇ ਜਲਾਲਾਬਾਦ ਦੇ 100 ਕਿਸਾਨਾਂ ਨੇ ਭਾਗ ਲਿਆ। ਸੀ.ਆਈ.ਪੀ.ਐਮ. ਸੈਂਟਰ ਜਲੰਧਰ ਦੇ ਅਸਿਸਟੈਟ ਡਾਇਰੈਕਟਰ ਡਾ. ਪੀ.ਸੀ. ਭਾਰਦਵਾਜ਼ ਵੱਲੋ ਨਰਮੇ ਤੇ ਗੁਲਾਬੀ ਸੁੰਡੀ ਦੀ ਮਾਨੀਟਰਿੰਗ ਸਬੰਧੀ ਐਨ.ਪੀ.ਐਸ.ਐਸ. ਐਪ ਬਾਰੇ ਜਾਣਕਾਰੀ ਦਿੱਤੀ ਗਈ। ਪੀ.ਏ.ਯੂ., ਲੁਧਿਆਣਾ ਦੇ ਖੇਤਰੀ ਖੋਜ ਕੇਂਦਰ, ਲੁਧਿਆਣਾ ਤੋਂ ਆਏ ਡਾ. ਸੁਨੇਣਾ ਪੂਣੀਆਂ ਪਲਾਂਟ ਬਰੀਡਰ ਵੱਲੋ ਨਰਮੇ ਦੀਆਂ ਵੱਖ-ਵੱਖ ਕਿਸਮਾਂ ਬਾਰੇ ਦੱਸਿਆ ਗਿਆ ਅਤੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋ ਮੰਨਜੂਰਸੁਦਾ ਕਿਸਮਾਂ ਬੀਜਣ ਦੀ ਸਲਾਹ ਦਿੱਤੀ। ਡਾ. ਮਨਪ੍ਰੀਤ ਸਿੰਘ, ਐਗਰੋਨੋਮਿਸਟ ਵੱਲੋ ਨਰਮੇ ਦੀ ਫਸਲ ਤੇ ਸਤੁੰਲਿਤ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ। ਡਾ. ਜਗਦੀਸ਼ ਅਰੋੜਾ, ਡਿਸਟ੍ਰਿਕਟ ਐਕਸਟੈਨਸ਼ਨ...
ਨਿਯੁਕਤ ਕੀਤੇ ਆਬਜ਼ਰਵਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ ਖ਼ਰਚੇ ਤੇ ਵੀ ਰੱਖਣਗੇ ਨਜ਼ਰ

ਨਿਯੁਕਤ ਕੀਤੇ ਆਬਜ਼ਰਵਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ ਖ਼ਰਚੇ ਤੇ ਵੀ ਰੱਖਣਗੇ ਨਜ਼ਰ

Punjab
ਫ਼ਰੀਦਕੋਟ 20 ਮਈ,2024 ਫ਼ਰੀਦਕੋਟ ਲੋਕ ਸਭਾ ਹਲਕੇ ਦੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਹਰ ਕਿਸਮ ਦੀਆਂ ਸਿਆਸੀ ਸਰਗਰਮੀਆਂ ਅਤੇ ਉਮੀਦਵਾਰਾਂ ਵਲੋਂ ਕੀਤੇ ਜਾ ਰਹੇ ਖ਼ਰਚੇ, ਖ਼ਰਚੇ ਦਾ ਲੇਖਾ-ਜੋਖਾ ਅਤੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਲਈ ਢੁੱਖਵੇਂ ਇੰਤਜਾਮ ਉਲੀਕੇ ਗਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਹਲਕਾ, ਫਰੀਦਕੋਟ (09)  ਰਿਟਰਨਿੰਗ ਅਫਸਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਨੂੰ ਜ਼ਮੀਨੀ ਪੱਧਰ ਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣ ਲਈ ਇੱਕ ਆਈ.ਏ.ਐਸ ਅਤੇ ਇੱਕ ਆਈ.ਆਰ.ਐਸ. ਅਧਿਕਾਰੀ ਨੂੰ ਬਤੌਰ ਆਬਜਰਵਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਚੋਣ ਪ੍ਰਕ੍ਰਿਆ ਸਬੰਧੀ ਕੋਈ ਸ਼ਿਕਾਇਤ ਕਰਨਾ ਚਾਹੁੰਦਾ ਹੈ ਤਾਂ ਜਨਰਲ ਆਬਜ਼ਰਵਰ ਰੂਹੀ ਖਾਨ (ਆਈ.ਏ.ਐਸ) ਦੇ ਮੋਬਾਇਲ ਨੰ-78883-09162 ਉੱਪਰ ਸੂਚਨਾ ਦੇਣ ਤੋਂ ਇਲਾਵਾ ਇਨ੍ਹਾਂ ਨੂੰ ਮਿਲਣਾ ਚਾਹਵੇ ਤਾਂ (ਸਮਾਂ ਸਵੇਰੇ 09 ਤੋਂ 9.30 ਵਜੇ ਤੱਕ) ਬਾਬਾ ਫ਼ਰੀਦ ਗੈਸਟ ਹਾਊਸ ਵਿਖੇ ਮਿਲਿਆ ਜਾ ਸਕਦਾ ਹੈ । ਇਸੇ ਤਰ੍ਹਾਂ ਖਰਚਾ ਆਬਜ਼ਰਵਰ ਸ਼ਰੂਤੀ ਬੀ...
ਜ਼ਿਲ੍ਹਾ ਸਵੀਪ ਟੀਮ ਵੱਲੋਂ ਕੁਸ਼ਟ ਆਸ਼ਰਮ ਮੋਗਾ ਵਿੱਚ ਵੋਟਰ ਜਾਗਰੂਕਤਾ

ਜ਼ਿਲ੍ਹਾ ਸਵੀਪ ਟੀਮ ਵੱਲੋਂ ਕੁਸ਼ਟ ਆਸ਼ਰਮ ਮੋਗਾ ਵਿੱਚ ਵੋਟਰ ਜਾਗਰੂਕਤਾ

Punjab
ਮੋਗਾ, 20 ਮਈ: ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਬਾਈਪਾਸ ਮੋਗਾ ਸਥਿਤ ਕੁਸ਼ਟ ਆਸ਼ਰਮ ਪਹੁੰਚੀ। ਇਥੇ ਤਕਰੀਬਨ 131 ਦੇ ਕਰੀਬ ਕੁਸ਼ਟ ਰੋਗੀ ਆਪਣੇ ਪਰਿਵਾਰ ਸਹਿਤ ਰਹਿੰਦੇ ਹਨ ਅਤੇ ਤਕਰੀਬਨ ਸਾਰੇ ਹੀ ਵੋਟਰ ਨੇ। ਉਹ 1 ਜੂਨ 2024 ਨੂੰ ਆਪਣੇ ਵੋਟ ਜਰੂਰ ਪਾਉਣ ਇਸ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਦੱਸਿਆ ਗਿਆ ਕਿ ਵੋਟਾਂ ਵਾਲੇ ਦਿਨ ਦਿਵਿਆਂਗਜਨਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਜਿਵੇਂ ਕਿ ਓਹਨਾਂ ਨੂੰ ਘਰ ਤੋਂ ਲੈ ਕੇ ਜਾਣ ਅਤੇ ਛੱਡਣ ਦਾ ਪ੍ਰਬੰਧ ਹੋਵੇਗਾ, ਬੂਥ ਤੇ ਵ੍ਹੀਲ ਚੇਅਰ ਦਾ ਪ੍ਰਬੰਧ ਹੋਵੇਗਾ ਤਾਂ ਕਿ ਉਹ ਆਰਾਮ ਨਾਲ ਬੂਥ ਦੇ ਅੰਦਰ ਤੱਕ ਪਹੁੰਚ ਸਕਣ। ਬੂਥ ਉੱਪਰ ਬੀ.ਐਲ.ਓ. ਦੇ ਨਾਲ ਵਲੰਟੀਅਰ ਵੀ ਹੋਣਗੇ ਜੋ ਕਿ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਕਰਨਗੇ। ਬੂਥ ਉੱਪਰ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਹੋਵੇਗਾ ਤਾਂ ਕਿ ਆਰਾਮ ਨਾਲ ਬੈਠਿਆ ਜਾ ਸਕੇ ਅਤੇ ਆਪਣੀ ਵਾਰੀ ਦਾ ਇੰਤਜ਼ਾਰ ਕੀਤਾ ਜਾ ਸਕੇ। ਛਾਂ ਦਾ ਪੂਰਾ ਪ੍ਰਬੰਧ ਕਰਨ ਲਈ ਸ਼ਾਮਿਆਨੇ ਲਗਾਏ ਜਾਣਗੇ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਨਾਲ ਨਾਲ ਸ਼ਰਬਤ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤ...
ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੋਟਰ ਜਾਗਰੂਕਤਾ

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੋਟਰ ਜਾਗਰੂਕਤਾ

Punjab
ਮੋਗਾ, 20 ਮਈ: ਡਾ. ਹੈਡਗੇਵਰ ਸਕੂਲ ਮੋਗਾ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੋਟਰ ਜਾਗਰੂਕਤਾ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਪ੍ਰੋ ਗੁਰਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ ਅਤੇ ਓਥੇ ਹਾਜ਼ਰ ਲੋਕਾਂ ਨੂੰ ਵੋਟ ਪਾਉਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਸਮੇਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਅਸ਼ਿਮਾਂ  ਸਚਦੇਵਾ, ਸਪਨਾ ਜੈਨ, ਨੀਰੂ ਅਗਰਵਾਲ, ਰਕੇਸ਼ ਸਚਦੇਵਾ, ਰਜਿੰਦਰ ਸਚਦੇਵਾ, ਮਨੋਜ਼ ਮੋਂਗਾ, ਸੁਮਨ ਵਿਜ, ਪ੍ਰਿੰਸੀਪਲ ਪੂਨ ਗੋਇਲ ਆਦਿ ਹਾਜ਼ਰ ਸਨ। ਪ੍ਰੋਗਰਾਮ ਦੇ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਪ੍ਰੀਸ਼ਦ ਵੱਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੀਸ਼ਦ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਉਹ ਖੁਦ ਆਪਣੇ ਪਰਿਵਾਰ ਸਹਿਤ ਵੋਟ ਪਾਉਣ ਦੇ ਨਾਲ ਨਾਲ ਆਪਣੇ ਮੁਹੱਲੇ ਆਦਿ ਵਿੱਚੋਂ ਵੱਧ ਤੋਂ ਵੱਧ ਵੋਟਰਾਂ ਨੂੰ ਬੂਥ ਤੱਕ ਲੈ ਕੇ ਜਾਣਗੇ ਅਤੇ ਵੱਧ ਤੋਂ ਵੱਧ ਵੋਟਾਂ ਪੁਆਉਣ ਵਿੱਚ ਸਹਾਇਤਾ ਕਰਨਗੇ। ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ ਨੇ ਦੱਸਿਆ ਕਿ ਉੱਥੇ ਸ਼ਾਮਿਲ ਲੋਕਾਂ ਨੂੰ ਭਾਰਤੀ ਚੋਣ ਕਮਿਸ਼...
ਜ਼ਿਲ੍ਹਾ ਚੋਣ ਅਫ਼ਸਰ  ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

Punjab
ਫਾਜ਼ਿਲਕਾ, 20 ਮਈ: ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਦੱਸਿਆ ...
ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ  : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਸ਼ਟ ਕਰਕੇ ਮਿੱਟੀ ਦੀ ਸਿਹਤ ਸੁਧਾਰੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ

Punjab
ਫਰੀਦਕੋਟ:19 ਮਈ 2024( ) ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੰਜਨਿਅਰਿੰਗ ਸ਼ਾਖਾ ਵੱਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਜਿਵੇਂ ਹੈਪੀ ਸੀਡਰ,ਸੁਪਰ ਸੀਡਰ ,ਸ੍ਰਫੇਸ ਸੀਡਰ ਚਾਲਕ ਜਾਂ ਮਾਲਕ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ  ਜਾਣਕਾਰੀ ਦੇਣ ਲਈ ਖੇਤੀ ਮਸ਼ੀਨਰੀ ਨਿਰਮਾਤਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਸਿਖਲਾਈ ਕੈਂਪਾਂ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਇਸ ਪ੍ਰੋਗਰਾਮ ਤਹਿਤ  ਬਲਾਕ ਕੋਟਕਪੂਰਾ ਦੇ ਪਿੰਡ ਰੋੜੀ ਕਪੂਰਾ ਵਿਚ  ਜਾਗਰੂਕਤਾ  ਕੈਂਪ ਲਗਾਇਆ ਗਿਆ ਤਾਂ ਜੋਂ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨਾਂ ਸਾੜ੍ਹਨ ਵਾਲਾ ਮੋਹਰੀ ਜ਼ਿਲਾ ਬਣਾਇਆ ਜਾ ਸਕੇ। ਇਸ ਕੈਂਪ ਦੀ ਪ੍ਰਧਾਨਗੀ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ । ਅੱਜ ਦੇ ਕੈਂਪ ਨੂੰ ਸਫਲਤਾ ਪੂਰਵਕ ਲਗਾਉਣ ਵਿੱਚ ਗੋਗੀ ਐਂਡ ਕੰਪਨੀ ਕੋਟਕਪੂਰਾ ਨੇ ਸਹਿਯੋਗ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜ੍ਹੀ ਅਫ਼ਸਰ,ਡਾ. ਗੁਰਿੰਦਰਪਾਲ  ਸਿੰਘ  ਸਿਖਲਾਈ ਅਫਸਰ, ਇੰਜੀ. ਹਰਚਰਨ ਸਿੰਘ ਸਹਾਇਕ ਖ਼ੇਤੀਬਾੜੀ ਇੰਜੀਨੀਅਰ, ਸੁਖਚੈਨ ਸਿੰਘ...