ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ
ਲੁਧਿਆਣਾ - ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੱਗੇ ਕੈਂਪ ਮੌਕੇ ਸ਼ਿਰਕਤ ਕਰਦਿਆਂ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ, ਸ੍ਰੀ ਦਲਜੀਤ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਹੇਠ ਲੱਗੇ ਕੈਂਪਾਂ ਦਾ ਜਾਇਜਾ ਲੈਣ ਲਈ ਉਹ ਲੁਧਿਆਣਾ ਪਹੁੰਚੇ ਹਨ ਜਿਸ ਵਿੱਚ ਲੰਬਿਤ ...








