Shadow

Author: admin

ਸਮੂਹ ਸੈਕਟਰ ਅਫਸਰਾਂ ਨੂੰ ਚੋਣਾਂ ਸਬੰਧੀ ਦਿੱਤੀ ਸਿਖਲਾਈ

ਸਮੂਹ ਸੈਕਟਰ ਅਫਸਰਾਂ ਨੂੰ ਚੋਣਾਂ ਸਬੰਧੀ ਦਿੱਤੀ ਸਿਖਲਾਈ

Punjab
ਬਠਿੰਡਾ, 20 : ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਤੇ ਸਹਾਇਕ ਰਿਟਰਨਿੰਗ ਅਫਸਰ-09-ਫਰੀਦਕੋਟ ਲੋਕ ਸਭਾ ਚੋਣ ਹਲਕਾ-ਕਮ-ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ ਵੱਲੋਂ ਆਪਣੇ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਚੋਣ ਹਲਕੇ ਦੇ ਸਮੂਹ ਸੈਕਟਰ ਅਫਸਰਾਂ ਨੂੰ ਈ.ਵੀ.ਐਮ. ਕਮਿਸ਼ਨਿੰਗ, 12-ਡੀ ਪੋਲਿੰਗ ਅਤੇ ਵੈਬ ਕਾਸਟਿੰਗ ਬਾਰੇ ਵਿਸਥਾਰ ਸਹਿਤ ਟਰੇਨਿੰਗ ਦਿੱਤੀ ਗਈ। ਇਸ ਤੋ ਇਲਾਵਾ ਸ਼੍ਰੀ ਕੰਵਰਜੀਤ ਸਿੰਘ ਨੇ ਹੀਟ ਵੇਵ ਮੈਨੇਜਮੈਂਟ, ਪੋਲਿੰਗ ਪਾਰਟੀਆਂ ਦੇ ਰਹਿਣ ਅਤੇ ਖਾਣੇ, ਅਬਜਰਵਰ ਮੀਟਿੰਗ, ਪੋਲਿੰਗ ਸਟਾਫ ਦੀ ਹਾਜ਼ਰੀ, ਫਾਰਮ ਨੰਬਰ 12/12ਏ, ਸਵੀਪ ਪੀ.ਪੀ.ਟੀ. ਸੈਕਟਰਵਾਈਜ, ਵਲਨਰੇਬਲ ਬੂਥ ਐਕਟਵਿਟੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ 1-ਕਮ-ਤਹਿਸੀਲਦਾਰ, ਰਾਮਪੁਰਾ ਫੂਲ ਸ਼੍ਰੀ ਬਲਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ-2-ਕਮ-ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਫੂਲ ਸ਼੍ਰੀ ਮਹਿਕਮੀਤ ਸਿੰਘ ਸਮੂਹ ਮਾਸਟਰ ਟ੍ਰੇਨਰਜ਼ ਅਤੇ ਸਮੂਹ ਸੈਕਟਰ ਅਫਸਰ ਹਾਜ਼ਰ ਸਨ।...
ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ’ਚ ਜਾਗਰੂਕਤਾ ਕੈਂਪ ਆਯੋਜਿਤ

ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ’ਚ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 20 ਮਈ : ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094 ਤਲਵੰਡੀ ਸਾਬੋ ਸ ਹਰਜਿੰਦਰ ਸਿੰਘ ਜੱਸਲ ਦੀ ਯੋਗ ਅਗਵਾਈ ਹੇਠ ਸਵੀਪ ਟੀਮ ਤਲਵੰਡੀ ਸਾਬੋ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਵਿਦਿਅਕ ਅਦਾਰਿਆਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਕੈਂਪ ਦੌਰਾਨ ਸਵੀਪ ਟੀਮ ਵਲੋਂ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ, ਲਾਲਚ ਅਤੇ ਦਬਾਅ ਤੋਂ ਵੱਧ ਤੋਂ ਵੱਧ ਵੋਟਾਂ ਪਾਉਣ ਤੇ ਪਵਾਉਣ ਲਈ ਲਗਾਤਾਰ ਪ੍ਰੇਰਿਤ ਕਰ ਰਹੀ ਹੈ। ਵੋਟ ਦੇ ਸਬੰਧ ’ਚ ਨਾਗਰਿਕਾਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇੱਕ-ਇੱਕ ਵੋਟ ਲੋਕਤੰਤਰ ਨੂੰ ਮਜ਼ਬੂਤ ਬਣਾ ਸਕਦੀ ਹੈ। ਇਸੇ ਲੜੀ ਅਧੀਨ ਸਵੀਪ ਨੋਡਲ ਅਫ਼ਸਰ ਤਲਵੰਡੀ ਸਾਬੋ ਸ਼੍ਰੀ ਚੰਦਰ ਸ਼ੇਖਰ ਵੱਲੋਂ ਆਪਣੀ ਟੀਮ ਤੇ ਪੱਕਾ ਕਲਾਂ ਦੇ ਬੂਥ ਲੈਵਲ ਅਫ਼ਸਰਾਂ ਅਤੇ ਮਹਿਲਾਂ ਪ੍ਰੇਰਿਕਾ ਦੀ ਮਦਦ ਨਾਲ ਇਥੋਂ ਦੀ ਸੱਥ, ਚੌਰਾਹਿਆਂ,ਨਰੇਗਾ ਵਰਕਰ,ਤੇ ਹੋਰ ਸਾਂਝੀਆਂ ਥਾਵਾਂ ਤੇ ਆਮ ਪਬਲਿਕ ਨੂੰ ਵੱਧ ਚੜ੍ਹ ਕੇ ਆਉਣ ਵਾਲੀ ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈ ਵ...
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

Punjab
ਬਠਿੰਡਾ, 20 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਜਨਰਲ ਆਬਜ਼ਰਵਰ ਵੱਲੋਂ ਗਿੱਲ ਹਲਕੇ ਦੇ ਸੰਵੇਦਨਸ਼ੀਲ ਅਤੇ ਮਾਡਲ ਪੋਲਿੰਗ ਸਟੇਸ਼ਨਾਂ ‘ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

ਜਨਰਲ ਆਬਜ਼ਰਵਰ ਵੱਲੋਂ ਗਿੱਲ ਹਲਕੇ ਦੇ ਸੰਵੇਦਨਸ਼ੀਲ ਅਤੇ ਮਾਡਲ ਪੋਲਿੰਗ ਸਟੇਸ਼ਨਾਂ ‘ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

Punjab
ਲੁਧਿਆਣਾ, 20 ਮਈ (000) - ਲੁਧਿਆਣਾ ਸੰਸਦੀ ਹਲਕੇ ਦੇ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਵੱਲੋਂ ਲੁਧਿਆਣਾ ਸੰਸਦੀ ਹਲਕੇ ਦੇ ਗਿੱਲ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਮਾਡਲ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਿੱਲ ਹਲਕਾ ਲੁਧਿਆਣਾ ਸੰਸਦੀ ਹਲਕੇ ਦਾ ਖਰਚਾ ਸੰਵੇਦਨਸ਼ੀਲ ਵਿਧਾਨ ਸਭਾ ਖੇਤਰ ਹੈ। ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਗਿੱਲ ਵਿਧਾਨ ਸਭਾ ਹਲਕਾ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਦੇ ਨਾਲ, ਜਨਰਲ ਅਬਜ਼ਰਵਰ ਦਿਵਿਆ ਮਿੱਤਲ ਦੇ ਨਾਲ ਸਰਕਾਰੀ ਮਿਡਲ ਸਕੂਲ ਜੱਸੀਆਂ ਅਤੇ ਰਾਜਪੁਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਸਥਾਪਿਤ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਦਿਵਿਆ ਮਿੱਤਲ ਨੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ, ਈ.ਵੀ.ਐਮਜ ਦੀ ਢੋਆ-ਢੁਆਈ ਅਤੇ ਪੋਲਿੰਗ ਸਟਾਫ/ਵੋਟਰਾਂ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰ ਹੀਰ ਨੂੰ ਕਿਹਾ ਕਿ ਵੋਟਾਂ ਦੀ ਗੋਪਨੀਯਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਕਮਰਿਆਂ ਦੀਆਂ ਖਿੜਕੀਆਂ ...
ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ

Punjab
ਫ਼ਰੀਦਕੋਟ, 20 ਮਈ 2024 ਫ਼ਰੀਦਕ¯ਟ ਜ਼ਿਲੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਵਾਸਤੇ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਦੇ ਪ੍ਰਿੰਸੀਪਲ ਨੀਲਮ ਵਰਮਾ ਦੀ ਯੋਗ ਅਗਵਾਈ ਹੇਠ ਨਿਰੰਤਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ/ਅਧਿਆਪਕਾਂ ਨੂੰ  ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 01 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰੀ ਕਰਨ, ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ‘ਅਬ ਦੀ ਬਾਰ-ਵੋਟਿੰਗ 70 ਪ੍ਰਤੀਸ਼ਤ ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਸਕੂਲ ਦੇ ਪਿੰਸੀਪਲ ਨੀਲਮ ਵਰਮਾ ਨੇ ਸਵੀਪ ਟੀਮ ਨੂੰ ਜੀ ਆਇਆਂ ਨੂੰ ਆਖਦਿਆਂ ਕਿਹਾ ਦੇਸ਼ ਅੰਦਰ ਮਨਪਸੰਦ ਸਰਕਾਰ ਦੇ ਗਠਨ ਵਾਸਤੇ ਸਭ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ  ਸਕੂਲ ਅੰਦਰ ਨਿਰੰਤਰ ਸਵੀਪ ਤਹਿਤ ਗਤੀਵਿਧੀਆਂ ਕਰਕੇ ਵਿਦਿਆਰਥੀ ਵਰਗ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ  ਅਪੀਲ ਕੀਤੀ ਕਿ ਸਾਨੂੰ ਆਪਣੇ ਪ੍ਰੀਵਾਰਿਕ ਮੈਂਬਰਾਂ, ਸੁੰਪਰਕ ’ਚ ਆਉਣ ਵਾਲੇ ਲੋਕਾਂ  ਨੂੰ ਵੋਟ ਦੇ ਹੱਕ ਲਈ ਉਤਸ਼ਾਹ...
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਸਥਾਨਾਂ *ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਸਥਾਨਾਂ *ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ

Punjab
ਜਲਾਲਾਬਾਦ 20 ਮਈ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਰਦੀਪ ਬਾਲੀ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ, ਆਸ਼ੂਤੋਸ਼ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ ਅਤੇ ਸਟਿੱਕਰ ਲਗਵਾਏ ਗਏ। ਆਮ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪੋਲ ਕਰਨ ਲਈ ਪ੍ਰੇਰਿਤ ਕੀਤਾ ਗਿਆ। । ਇਸ ਮੌਕੇ ਪਹਿਲੀ ਵਾਰ ਵੋ...
ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ

Punjab
ਸ੍ਰੀ ਮੁਕਤਸਰ ਸਾਹਿਬ, 20 ਮਈ ਮਾਨਯੋਗ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਬਲਜੀਤ ਕੌਰ ਤੇ ਜ਼ਿਲ੍ਹਾ ਸਵੀਪ ਨੋਡਲ ਅਫਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਕਪਿਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਵਾਰ 70 ਪ੍ਰਤੀਸ਼ਤ ਵੋਟ ਦੇ ਟੀਚੇ ਦੀ ਪ੍ਰਾਪਤੀ ਲਈ ਸਵੀਪ ਟੀਮ 086 ਮੁਕਤਸਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਵੋਟਰ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਵੀਪ ਟੀਮ ਵੱਲੋਂ ਸ਼ਹਿਰ ਦੀ ਮੰਡੀ ਬਰੀਵਾਲਾ ਵਿਖੇ ਸਬ-ਤਹਿਸੀਲ ਦਫ਼ਤਰ, ਮਾਰਕਿਟ ਕਮੇਟੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸਕੂਲ ਆਫ਼ ਐਂਮੀਨਾਂਸ, ਬੱਸ ਸਟੈਂਡ ਸਰਾਏਨਾਗਾ ਆਦਿ ਥਾਵਾਂ ’ਤੇ 01 ਜੂਨ 2024 ਨੂੰ ਪੈਣ ਵਾਲੀਆਂ ਲੋਕ ਸਭਾ ਵੋਟਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲਾਂ ਵਿੱਚ ਦਾਖਲੇ ਸਬੰਧੀ ਆਏ ਹੋਏ ਬੱਚਿਆਂ ਦੇ ਮਾਪਿਆਂ, ਜਿਨ੍ਹਾਂ ਬੱਚਿਆਂ ਦੀ ਉਮਰ 18 ਸਾਲ ਤੋਂ ਵੱਧ ਹੈ ਅਤੇ ਜਿਨ੍ਹਾਂ ਦੀ ...
ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਜ਼ਿਲ੍ਹਾ ਚੋਣ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਆਮ ਜਨਤਾ ਨੂੰ ਲੋਕ ਸਭਾ ਚੋਣਾਂ-2024 ਲਈ ਵੋਟ ਪਾਉਣ ਦੇ ਸੁਨੇਹੇ ਲੈ ਕੇ ਸਵੀਪ ਟੀਮ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਮੁਤਾਬਿਕ ਅੱਜ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਇੰਡਸਟਰੀਅਲ ਏਰੀਆ ਸੈਕਟਰ 82 ਦੇ ਫੈਕਟਰੀ ਦੇ ਕਾਮਿਆਂ ਨਾਲ ਮੁਲਾਕਾਤ ਕਰਕੇ 1 ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਜਿਸ ਤਰ੍ਹਾਂ ਉਦਯੋਗਿਕ ਇਕਾਈਆਂ ਤੁਹਾਡੇ ਯਤਨਾਂ ਨਾਲ ਅੱਗੇ ਵੱਧ ਰਹੀਆਂ ਹਨ, ਆਓ! ਆਪਣੀ ਇੱਕ-ਇੱਕ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰੀਏ। ਇਸ ਮੌਕੇ ਸਮੂਹ ਕਿਰਤੀਆਂ ਨੇ ਵੋਟ ਪਾਉਣ ਲਈ ਸਹੁੰ ਵੀ ਚੁੱਕੀ। ਚੋਣ ਦਫ਼ਤਰ ਵੱਲੋਂ ਇਸ ਮੌਕੇ ਕਾਮਿਆਂ ਨੂੰ ਟੋਪੀਆਂ ਅਤੇ ਛੱਲੇ ਵੀ ਵੰਡੇ ਗਏ। ਚੋਣ ਕਾਨੂੰਗੋ ਸੁਰਿੰਦਰ ਬੱਤਰਾ ਦੀ ਅਗਵਾਈ ਵਿਚ ਪਿੱਕ-ਅੱਪ ਵੈਨਾਂ ਉਪਰ ਸਟ...
80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

80 ਫ਼ੀਸਦੀ ਤੋਂ ਵਧੇਰੇ ਵੋਟਾਂ ਦੇ ਭੁਗਤਾਨ ਲਈ ਅਧਿਆਪਕ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਉਦਮ ਨੇ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਨਵਾਂ ਰੂਹ ਫੂਕ ਦਿੱਤੀ ਹੈ। ਮਈ ਮਹੀਨੇ ਦੀ ਤਪਸ਼ ਵਿਚ ਵੀ ਆਪਣੇ ਫਰਜਾਂ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨ ਅਤੇ 1 ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਹਰ ਘਰ-ਹਰ ਦੁਕਾਨ ਜਾਂ ਪਾਰਕ ਵਿਚ ਰਾਹ-ਦਸੇਰਿਆਂ ਦੀ ਅਗਵਾਈ ਵਿਚ ਵਿਦਿਆਰਥੀਆਂ ਦਾ ਜੋਸ਼ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਵੋਟਰਾਂ ਵਿਚ ਖਿੱਚ ਪੈਦਾ ਕਰ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਸ਼ਲਿੰਦਰ ਸਿੰਘ ਦੀ ਅਗਵਾਈ ਸਕੂਲ ਆਫ ਐਮੀਨੈਂਸ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3 ਬੀ 1 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 5 ਦੇ ਵੋਟਰ ਸਾਖ਼ਰਤਾ ਕਲੱਬਾਂ ਦੇ ਵਲੰਟੀਅਰਜ਼ ਵੱਲੋਂ ਨੱਚ ਗਾ ਕੇ, ਰੈਲੀ ਦੇ ਰੂਪ ਵਿੱਚ ਰਿਹਾਇਸ਼ੀ ਖੇਤਰਾਂ ਅਤੇ ਮਾਰਕੀਟ, ਫ਼ੈਜ਼ 3ਬੀ 2 ਮੁਹਾਲੀ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ...
“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ

“ਸਾਡੀ ਸੋਚ ਹਰੀ-ਭਰੀ ਵੋਟ” ਨੂੰ ਅੱਗੇ ਤੋਰਦਿਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ 'ਸਾਡੀ ਸੋਚ ਹਰੀ-ਭਰੀ ਵੋਟ'  ਦੇ ਸਲੋਗਨ ਤਹਿਤ ਚੋਣ ਅਮਲੇ ਦੀ ਦੂਜੀ ਰਿਹਸਲ ਮੌਕੇ ਆਲਮੀ ਤਪਸ਼ ਨੂੰ ਘੱਟ ਕਰਨ ਅਤੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਸਥਾਨਕ ਸਕੂਲ ਆਫ ਐਮੀਨੈਂਸ 3 ਬੀ 1 ਵਿੱਚ ਪੌਦੇ ਲਗਾਏ ਗਏ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੇ ਨਾਲ-ਨਾਲ ਚੋਣ ਅਮਲੇ ਨੂੰ ਵੋਟ ਪਾਉਣ ਅਤੇ ਰੁੱਖ ਲਗਾਉਣ ਦੀ ਸਹੁੰ ਚੁਕਵਾਈ ਗਈ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗੁਪਤਾ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਇਸ ਵਾਰ ਵੋਟ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ, ਚੋਣ ਤਹਿਸੀਲਦਾਰ ਸੰਜੇ ਕੁਮਾਰ, ਸੁਰਿੰਦਰ...