Shadow

Author: admin

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ

Punjab
ਫ਼ਰੀਦਕੋਟ 19 ਮਈ,2024  ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ  ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ ।              ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ਤੇ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।              ਜ਼ਿਕਰਯੋਗ ਹੈ ਕਿ ਮੋਰਚੇ ਦੇ ਅਹੁਦੇਦਾਰਾਂ ਨੇ ਭਾਜਪਾ ਉਮੀਦਵਾਰ ਤੇ ਪਿੰਡ ਬੀਹਲੇਵਾਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਿਤ ਹੁੰਦਿਆਂ ਕਥਿਤ ਤੌਰ ਤੇ ਕਿਸਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ ।             ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਉਮੀਦਵਾਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਇਲਾਕੇ ਦੀ ਅਮਨ-ਸ਼ਾਂਤੀ ਵੀ ਭੰਗ ਹੋਣ ਦਾ ਖਦਸ਼ਾ ਹੈ ।...
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

Punjab
ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮ੍ਹਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ (KYC App) ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।  ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼...
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

Punjab
ਬਠਿੰਡਾ, 19 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

Punjab
ਜਲਾਲਾਬਾਦ, 19 ਮਈ ਲੋਕ ਸਭਾ ਚੋਣਾਂ 2024 ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਅੱਜ ਇੱਥੇ ਸਰਕਾਰੀ ਆਈਟੀਆਈ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਅਧਾਰ ਹੁੰਦਾ ਹੈ ਅਤੇ ਜੋ ਚੋਣ ਅਮਲਾ ਮਤਦਾਨ ਪ੍ਰਕ੍ਰਿਆ ਪੂਰੀ ਕਰਵਾਉਣ ਵਿਚ ਆਪਣਾ ਯੋਗਦਾਨ ਦਿੰਦਾ ਹੈ ਉਹ ਅਸਲ ਵਿਚ ਦੇਸ਼ ਦੇ ਮਹਾਨ ਲੋਕਤੰਤਰ ਦੀ ਮਜਬੂਤੀ ਵਿਚ ਆਪਣਾ ਯੋਗਦਾਨ ਕਰ ਰਿਹਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ ਕਰਨਾ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਕਰਮਚਾਰੀ ਫਖ਼ਰ ਨਾਲ ਲੋਕਤੰਤਰ ਦੀ ਮਜਬੂਤੀ ਵਿਚ ਆਪਣਾ ਯੋਗਦਾਨ ਪਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਪੂਰੀ ਕਰਨ। ਉਨ੍ਹਾਂ ਨੇ ਕਿਹਾ ਕਿ ਚੋਣ ਅਮਲੇ ਦੀ ਸਹੁਲਤ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਅਮਲੇ ਨੂੰ ਕੋਈ ਦਿੱਕਤ ਨਾ ਆਵੇ। ਉਨਾਂ ਨੇ ਕਿਹਾ ਕਿ ਪੋਲਿੰਗ ਬੂਥਾਂ ਤੇ ਵੀ ਸਾਰੇ ਪ੍ਰਬੰਧ ਹੋਣਗੇ। ਉਨ੍ਹਾਂਨੇ ਕਿਹਾ ਕਿ ਕਰਮ...
ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

ਈਵੀਐਮ ਸਬੰਧੀ ਕੀਤੀ ਗਈ ਰੈਂਡੇਮਾਈਜੇਸ਼ਨ

Punjab
ਬਠਿੰਡਾ 19 ਮਈ : ਲੋਕ ਸਭਾ ਚੋਣਾਂ-2024 ਸਬੰਧੀ ਲੋਕ ਸਭਾ ਹਲਕਾ ਬਠਿੰਡਾ-11 ਦੌਰਾਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਰੈਂਡੇਮਾਈਜੇਸ਼ਨ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ/ਉਨ੍ਹਾਂ ਦੇ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਕੀਤੀ ਗਈ।           ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 1814 ਪੋਲਿੰਗ ਸਟੇਸ਼ਨਾਂ ਲਈ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਦੇ ਨੰਬਰ ਸਬੰਧੀ ਉਮੀਦਵਾਰਾਂ ਦੇ ਏਜੰਟਾਂ ਨੂੰ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਉਨ੍ਹਾਂ ਦੀ ਸਹਿਮਤੀ ਉਪਰੰਤ ਬਠਿੰਡਾ ਲੋਕ ਸਭਾ ਹਲਕਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਸਬੰਧੀ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਸਬੰਧੀ ਹਲਕਾ ਵਾਈਜ਼ ਪ੍ਰਿੰਟ ਆਊਟ ਕੱਢੇ ਗਏ।         ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਈਵੀਐਮ ਦੀ ਰੈਂਡੇਮਾਈਜੇਸ਼ਨ ਸਬੰਧੀ ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ...
ਲੋਕ ਸਭਾ ਚੋਣਾਂ ਵਿਚ ਡਿਊਟੀ ਦੇ ਰਿਹਾ ਚੋਣ ਅਮਲਾ ਆਪਣੀ ਵੋਟ ਪੋਸਟਲ ਬੈਲਟ ਜਾਂ ਈਡੀਸੀ ਨਾਲ ਜਰੂਰ ਪਾਵੇ-ਵਧੀਕ ਡਿਪਟੀ ਕਮਿਸ਼ਨਰ

ਲੋਕ ਸਭਾ ਚੋਣਾਂ ਵਿਚ ਡਿਊਟੀ ਦੇ ਰਿਹਾ ਚੋਣ ਅਮਲਾ ਆਪਣੀ ਵੋਟ ਪੋਸਟਲ ਬੈਲਟ ਜਾਂ ਈਡੀਸੀ ਨਾਲ ਜਰੂਰ ਪਾਵੇ-ਵਧੀਕ ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 19 ਮਈ ਲੋਕ ਸਭਾ ਚੋਣਾਂ 2024 ਵਿਚ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਅੱਜ ਇੱਥੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਵਿਖੇ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵਿਸੇਸ਼ ਤੌਰ ਤੇ ਪਹੁੰਚੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਕਿਹਾ ਕਿ ਚੋਣ ਡਿਊਟੀ ਤੇ ਤਾਇਨਾਤ ਚੋਣ ਅਮਲਾ ਆਪਣੀ ਵੋਟ ਪੋਸਟਲ ਬੈਲਟ ਜਾਂ ਈਡੀਸੀ ਨਾਲ ਜਰੂਰ ਪਾਵੇ। ਉਨ੍ਹਾਂ ਨੇ ਕਿਹਾ ਕਿ ਅੱਜ ਸਾਰੇ ਚੋਣ ਅਮਲੇ ਤੋਂ ਇਸ ਲਈ ਫਾਰਮ 12 ਜਾਂ 12 ਏ ਭਰਵਾਏ ਜਾ ਰਹੇ ਹਨ ਅਤੇ ਇਸ ਅਨੁਸਾਰ ਕਰਮਚਾਰੀ ਦੀ ਇੱਛਾ ਅਨੁਸਾਰ ਉਸਨੂੰ ਪੋਸਟਲ ਬੈਲਟ ਜਾਂ ਈਡੀਸੀ ਜਾਰੀ ਕੀਤਾ ਜਾਵੇਗਾ। ਈਡੀਸੀ ਨਾਲ ਕਰਮਚਾਰੀ ਉਸੇ ਬੂਥ ਤੇ ਵੋਟ ਪਾ ਸਕੇਗਾ ਜਿੱਥੇ ਉਸਦੀ ਡਿਊਟੀ ਹੋਵੇਗੀ ਜਦ ਕਿ ਪੋਸਟਲ ਬੈਲਟ ਨਾਲ ਕਰਮਚਾਰੀ ਇਸ ਲਈ ਸਥਾਪਿਤ ਫੈਸਲੀਟੇਸ਼ਨ ਸੈਂਟਰ ਤੇ ਅਗਲੀ ਟ੍ਰੈਨਿੰਗ ਵਾਲੇ ਦਿਨ ਜਾਂ ਪੋਸਟਲ ਬੈਲਟ ਸੈਂਟਰ ਤੇ ਵੋਟ ਪਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਵੋਟ ਸਾਡਾ ਅਧਿਕਾਰ ਹੈ ਅਤੇ ਸਭ ਨੂੰ ਇਸਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਿਖਲਾਈ ਲੈ ਰਹੇ ਸਰਕਾਰੀ ਕਰਮੀਆਂ ਨੂੰ ਕਿ...
ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

Punjab
ਬਠਿੰਡਾ, 19 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਨਿਗਰਾਨਾਂ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਖਰਚੇ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ। ਇਸ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੇ ਚੋਣ ਏਜੰਟਾਂ ਦੁਆਰਾ ਆਪੋ-ਆਪਣੇ ਉਮੀਦਵਾਰਾਂ ਦੇ ਖਰਚੇ ਸਬੰਧੀ ਲਗਾਏ ਗਏ ਖਰਚਾ ਰਜਿਸਟਰ ਖਰਚਾ ਨਿਗਰਾਨਾਂ ਨੂੰ ਚੈਕ ਕਰਵਾਏ ਗਏ। ਇਸ ਮੌਕੇ ਖਰਚਾ ਨਿਗਰਾਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਚੋਣ ਖਰਚ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸਬੰਧੀ ਕਿਸੇ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ 'ਤੇ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਇਸ ...
ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

ਮੁੱਲ ਦੀਆਂ ਖ਼ਬਰਾਂ ਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਤੇ ਸਿਆਸੀ ਇਸਤਿਹਾਰਬਾਜੀ ਤੇ ਹੈ ਚੋਣ ਕਮਿਸ਼ਨ ਦੀ ਨਜਰ-ਜ਼ਿਲ੍ਹਾ ਚੋਣ ਅਫ਼ਸਰ

Punjab
ਫਾਜ਼ਿਲਕਾ, 19 ਮਈ ਲੋਕ ਸਭਾ ਚੋਣਾਂ 2024 ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਤੇ ਮੀਡੀਆ ਸਰਟੀਫਿਕੇਸ਼ਨ ਐਂਡ ਮੋਨਟਰਿੰਗ ਕਮੇਟੀ ਵੱਲੋਂ ਮੁੱਲ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਸਮੇਤ ਹਰ ਪ੍ਰਕਾਰ ਦੇ ਮੀਡੀਆ ਦੇ ਸਿਆਸੀ ਇਸਤਿਹਾਰਬਾਜੀ ਦੇ ਸਖ਼ਤ ਨਜਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਤਾਕੀਦ ਕੀਤੀ ਹੈ ਕਿ ਉਹ ਮੁੱਲ ਦੀਆਂ ਖ਼ਬਰਾਂ ਦੀ ਮਾੜੀ ਪ੍ਰਥਾ ਵਿਚ ਨਾ ਪੈਣ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਇਹ ਅਨੈਤਿਕ ਕਾਰਜ ਕਰੇਗਾ ਤਾਂ ਉਸਦਾ ਖ਼ਰਚਾ ਸਬੰਧਤ ਉਮੀਦਵਾਰ ਦੇ ਚੋਣ ਖਰਚ ਵਿਚ ਜੋੜਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸੇ ਤਰਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੋਸ਼ਲ ਮੀਡੀਆ  ਅਤੇ ਅਖਬਾਰਾਂ ਦੇ ਈ ਪੇਪਰ ਵੀ ਆਉਂਦੇ ਹਨ ਉਤੇ ਜੇਕਰ ਕੋਈ ਸਿਆਸੀ ਇਸਤਿਹਾਰ ਕਿਸੇ ਉਮੀਦਵਾਰ ਜਾਂ ਪਾਰਟੀ ਨੇ ਦੇਣਾ ਹੋਵੇ ਤਾਂ ਉਸਦੀ ਪ੍ਰੀ ਸਰਟੀਫਿਕੇਸ਼ਨ ਕਰਵਾਉਣੀ ਲਾਜਮੀ ਹੈ।ਇਸੇ ਤਰਾਂ ਪ੍ਰਿੰਟ ਮੀਡੀਆ ਵਿਚ 1 ਜੂਨ ਜਾਂ 31 ਮਈ ਨੁੰ ਛੱਪਣ ਵਾਲੇ ...
ਚੋਣ ਰਿਹਰਸਲ ਕੇਂਦਰਾਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

ਚੋਣ ਰਿਹਰਸਲ ਕੇਂਦਰਾਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

Punjab
ਅੰਮ੍ਰਿਤਸਰ 19 ਮਈ 2024--- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰ...
ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

Punjab
ਬਠਿੰਡਾ 19 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਨੂੰ ਅੱਜ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਰਿਹਰਸਲ ਦੌਰਾਨ ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਚੋਂ ਕਰੀਬ 7000 ਦੀ ਗਿਣਤੀ ਵਿੱਚ ਪੋਲਿੰਗ ਸਟਾਫ਼ ਹਾਜ਼ਰ ਰਿਹਾ।           ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਦੀ ਰਿਹਰਸਲ ਆਈ.ਐਚ.ਐਮ ਵਿਖੇ ਕਰਵਾਈ ਗਈ। ਇਸ ਮੌਕੇ ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਡਾ. ਐਸ. ਪ੍ਰਭਾਕਰ, (ਆਈ.ਏ.ਐਸ.) ਅਤੇ ਆਰ.ਟੀ.ਏ-ਕਮ-ਏ.ਆਰ.ਓ ਭੁੱਚੋ ਮੰਡੀ-91 ਮੈਡਮ ਪੂਨਮ ਸਿੰਘ ਮੌਜੂਦ ਰਹੇ। ਰਿਹਰਸਲ ਦੌਰਾਨ ਕਰੀਬ 1050 ਪੋਲਿੰਗ ਸਟਾਫ਼ ਮੌਜੂਦ ਸੀ।           ਵਿਧਾਨ ਸਭਾ ਹਲਕਾ 90-ਰਾਮਪੁਰਾ ਦੀ ਰਿਹਰਸਲ ਪੰਜਾਬੀ ਯੂਨੀਵਰਸਿਟੀ ਕੈਂਪਸ ਰਾਮਪੁਰਾ ਫੂਲ ਦੇ ਮਲਟੀਪਰਪਜ ਹਾਲ ਵਿਖੇ ਕਰਵਾਈ ਗਈ। ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰਾਮਪੁਰਾ ਫੂਲ ਸ੍ਰ...