Shadow

Author: admin

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ ਹੋਈ

Punjab
ਮਾਨਸਾ, 19 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਮਾਸਟਰ ਟ੍ਰੇਨਰਜ਼ ਵੱਲੋਂ ਚੋਣ ਅਮਲੇ ਦੀ ਦੂਜੀ ਰਿਹਰਸਲ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਏ.ਆਰ.ਓਜ਼ ਦੀ ਨਿਗਰਾਨੀ ਹੇਠ ਕਰਵਾਈ ਗਈ। ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਨੇ ਸਬੰਧਤ ਵਿਧਾਨ ਸਭਾ ਹਲਕਿਆਂ ’ਚ ਰਿਹਰਸਲ ਸਥਾਨਾਂ ਦਾ ਦੌਰਾ ਕਰਕੇ ਮਾਸਟਰ ਟਰੇਨਰਜ਼ ਅਤੇ ਚੋਣ ਅਮਲੇ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਵਿਧਾਨ ਸਭਾ ਹਲਕਾ 96-ਮਾਨਸਾ ਦੀ ਰਿਹਰਸਲ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ, ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਦੀ ਰਿਹਰਸਲ ਸ੍ਰ ਬਲਰਾਜ ਸਿੰਘ ਭੂੰਦੜ ਯੂਨੀਵਰਸਿਟੀ ਕੈਂਪਸ ਸਰਦੂਲਗੜ੍ਹ ਵਿਖੇ ਅਤੇ 98-ਬੁ...
ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ

Punjab
ਫਿਰੋਜ਼ਪੁਰ 19 ਮਈ ( ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜ਼ੇਸਨ ਅੱਜ ਇੱਥੇ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਦੀ ਨਿਗਰਾਨੀ ਹੇਠ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਸਿਆਸੀ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਜਨਰਲ ਆਬਜ਼ਰਵਰ ਸ੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ ਵੀ ਮੌਜੂਦ ਸਨ।   ਇਸ ਮੌਕੇ ਰਿਟਰਨਿੰਗ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਹਲਕਾ-10 ਫਿਰੋਜ਼ਪੁਰ ਵਿਚ 1903 ਪੋਲਿੰਗ ਬੂਥ ਹਨ ਅਤੇ ਇਸ ਲਈ ਅੱਜ ਲੋਕ ਸਭਾ ਹਲਕਾ-10 ਫਿਰੋਜ਼ਪੁਰ ਅਧੀਨ ਆਉਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਰਾਹੀਂ ਅਲਾਟਮੈਂਟ ਕੀਤੀ ਗਈ ਹੈ। ਹਰੇਕ ਹਲਕੇ ਨੂੰ ਪੋਲਿੰਗ ਬੂਥਾਂ ਦੀ ਗਿਣਤੀ ਤੋਂ ਵੱਧ 20 ਫੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 30 ਫੀਸਦੀ ਵੱਧ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾ...
ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

Punjab
  ਫ਼ਰੀਦਕੋਟ 19 ਮਈ,2024 ਕਣਕ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਅਤੇ ਰੋਕਣ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਮੁੱਖ ਖੇਤੀਬਾੜੀ ਅਫਸਰ ਸ. ਅਮਰੀਕ ਸਿੰਘ ਨੇ ਕਈ ਪਿੰਡਾਂ ਦਾ ਦੌਰਾ ਕੀਤਾ ਜਿੱਥੇ ਕਿਸਾਨਾਂ ਨੂੰ ਅੱਗ ਰਾਹੀਂ ਮਿੱਤਰ ਕੀੜਿਆ ਦੇ ਨੁਕਸਾਨ ਦੇ ਨਾਲ ਨਾਲ ਵਾਤਾਵਰਨ ਨੂੰ ਦੂਸ਼ਿਤ ਕਰਨਾ,ਦਰਖਤਾਂ ਦਾ ਨੁਕਸਾਨ, ਪੰਛੀਆਂ ਦੇ ਨੁਕਸਾਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ  ਜਿਲ੍ਹਾ ਫ਼ਰੀਦਕੋਟ ਵਿਚ ਪਿਛਲੇ ਸਾਲ ਕਣਕ ਦੇ ਨਾੜ ਨੂੰ ਅੱਗ ਲੱਗਣ ਦੇ 474 ਵਾਕਿਆ ਦਰਜ ਕੀਤੇ ਗਏ ਸਨ ਅਤੇ ਚਾਲੂ ਸਾਲ ਦੌਰਾਨ ਹੁਣ ਤਕ 295 ਅੱਗ ਲੱਗਣ ਦੇ ਵਾਕਿਆ ਦਰਜ ਕੀਤੇ ਗਏ ਹਨ,ਜਿਸ ਨੂੰ ਸੀਮਤ ਕਰਨ ਦੀ ਜ਼ਰੂਰਤ ਹੈ ਤਾਂ ਵਾਤਾਵਰਨ ਸ਼ੁੱਧ ਰਹਿ ਸਕੇ। ਕਣਕ ਦੇ ਨਾੜ ਦੀ ਅੱਗ ਨਾਲ ਪਿਛਲੇ ਦਿਨਾਂ ਦੌਰਾਨ ਹੋਏ ਹਾਦਸਿਆਂ ਕਾਰਨ ਕਈ ਕੀਮਤੀ ਮਨੁੱਖੀ,ਪਸ਼ੂ ਜਾਨਾਂ ਚਲੀਆਂ ਗਈਆਂ ,ਕਈ ਦਾ ਬਹੁਤ ਮਾਲੀ ਨੁਕਸਾਨ ਹੋਇਆ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰ...
ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

Punjab
ਫਰੀਦਕੋਟ :19 ਮਈ 2024 (  ) ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਨਰਮੇ ਦੀ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੁਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਕ ਕੋਟਕਪੂਰਾ ਦੇ ਪਿੰਡ ਖਾਰਾ ਵਿੱਚ ਨਰਮੇ ਦੇ ਲਗਾਏ ਜਾ ਰਹੇ ਪ੍ਰਦਰਸ਼ਨੀ ਪਲਾਟਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਬਿਜਾਈ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੌਰਾ ਕੀਤਾ ।ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ,ਲਖਵੀਰ ਸਿੰਘ ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ ਸਨ। ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਨਰਮੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਰਮੇ ਦੀ ਕਾਸ਼ਤ ਘਟ ਪਾਣੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਬਹੁਤ ਵੱਡੀ ਮਾਤਰਾ ਵਿਚ ਪਾਣੀ ਦੀ ਜ਼ਰੂਰਤ ਪੈਂਦੀ ਹੈ ਜਦ ਕਿ ਨਰਮਾ ਘਟ ਪਾਣੀ ਨਾਲ ਵੀ ਹੋ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੌਸਮੀ ਖਰਾਬੀ ਦੇ ਕ...
ਆਈਲੈਟਸ ਸੈਂਟਰਾਂ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਆਈਲੈਟਸ ਸੈਂਟਰਾਂ ਵਿਖੇ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਅੰਮ੍ਰਿਤਸਰ18 ਮਈ 2024:---ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸ਼ਹਿਰ ਦੇ ਕਈ ਆਈਲਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਗਏ। ਇਹਨਾਂ ਸੈਮੀਨਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਮਜੀਠਾ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀਮਤੀ ਰੇਖਾ ਮਹਾਜਨ ਨੇ ਕਿਹਾ ਕਿ ਇਹਨਾਂ ਸੈਮੀਨਾਰਾਂ ਦਾ ਮੁੱਖ ਟੀਚਾ ਨੌਜਵਾਨ ਵੋਟਰਾਂ ਨੂੰ ਵੋਟਾਂ ਵਿੱਚ ਭਾਗ ਲੈਣ ਕਈ ਪ੍ਰੇਰਿਤ ਕਰਨਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹੇ 100 ਤੋਂ ਵੱਧ ਆਈਲੈਟਸ ਸੈਂਟਰਾਂ ਵਿੱਚ ਅਜਿਹੇ ਵੋਟਰ ਜਾਗਰੂਕਤਾ ਮੈਮੀਨਾਰ ਕਰਵਾਏ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਈਲੈਟਸ ਸੈਂਟਰਾਂ ਨੂੰ ਕਵਰ ਕੀਤਾ ਜਾਵੇਗਾ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ 2024 ਵਾਲੇ ਦਿਨ ਸਾਰੇ ਵੋਟਰ ਆ...
ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ

ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ

Punjab
ਅੰਮ੍ਰਿਤਸਰ 18 ਮਈ 2024:----ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅੰਮ੍ਰਿਤਸਰ ਸ਼੍ਰੀ ਮਨਕੰਵਲ ਸਿੰਘ ਚਾਹਲ  ਦੇ ਦਿਸ਼ਾ ਨਿਰਦੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ।ਸਵੇਰ ਦੀ ਸਭਾ ਮੌਕੇ ਕਰਵਾਏ ਗਏ ।ਇਸ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਅੰਮ੍ਰਿਤਸਰ ਪੱਛਮੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਸੁਨੀਲ ਗੁਪਤਾ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਚੋਣਾਂ ਦਾ ਦਿਨ ਹੁਣ ਨਜ਼ਦੀਕ ਆ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਵੀ ਇਸੇ ਕਰਕੇ ਤੇਜ਼ੀ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਕੂਲਾਂ ਅਤੇ ਕਾਲਜ਼ਾਂ ਵਿੱਚ ਸਥਾਪਿਤ ਕੀਤੇ ਹਏ ਚੋਣ ਸਾਖ਼ਰਤਾ ਕੱਲਬਾਂ ਵਲੋਂ ਇਸ ਵਾਰ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਵਲੋਂ ਸਮਾਜ...
ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ

Punjab
ਫ਼ਿਰੋਜ਼ਪੁਰ,18 ਮਈ 2024: ਕਾਰਜਕਾਰੀ ਸਿਵਲ ਸਰਜਨ ਡਾ.ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਗਿਆ।                      ਇਸ ਮੌਕੇ ਜਾਣਕਾਰੀ ਦਿੰਦਿਆ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ, ਸਟ੍ਰੋਕ, ਦਿਲ ਦੇ ਦੌਰੇ ਤੇ ਗੁਰਦੇ ਦੀ ਬਿਮਾਰੀ ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਦਾ ਕਾਰਨ ਵੀ ਬਣ ਸਕਦੀ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਨ੍ਹਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਕਈ ਵਾਰ ਇਸਦਾ ਕੋਈ ਵੀ ਲੱਛਣ ਨਹੀਂ ਹੋ ਸਕਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ। ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਹਾਈਪਰਟੈਨਸ਼ਨ ਬਾਰੇ ਜਾਗਰੂਕਤਾ ਵਧਾਉਣਾ ਹੈ, ਜਿਸ ਨੂੰ ਆਮ ਤੌਰ 'ਤੇ ਹਾਈ ਬਲ...
ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੁਕਤਾ ਦਾ ਸੁਨੇਹਾ

ਸਕੂਲ ਵੈਨਾਂ ਦੇਣਗੀਆਂ ਵੋਟਰ ਜਾਗਰੁਕਤਾ ਦਾ ਸੁਨੇਹਾ

Punjab
ਸ੍ਰੀ ਮੁਕਤਸਰ ਸਾਹਿਬ, 18 ਮਈ ਸਕੂਲ ਵੈਨਾਂ ਨਾ ਕੇਵਲ ਨਿੱਕੇ ਨਿਆਣਿਆਂ ਨੂੰ ਹਰ ਰੋਜ਼ ਸਕੂਲਾਂ ਤੱਕ ਲੈ ਕੇ ਜਾ ਰਹੀਆਂ ਹਨ ਸਗੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਹ ਵੈਨਾਂ ਹੁਣ 1 ਜੂਨ ਮਤਦਾਨ ਵਾਲੇ ਦਿਨ ਬੱਚਿਆਂ ਦੇ ਮਾਪਿਆਂ ਨੂੰ ਮਤਦਾਨ ਕਰਨ ਲਈ ਪੋਲਿੰਗ ਬੂਥ ’ਤੇ ਪਹੁੰਚਣ ਦਾ ਸੁਨੇਹਾ ਵੀ ਦੇ ਰਹੀਆਂ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਵਿੱਚ ਵੱਖ-ਵੱਖ ਸਵੀਪ ਟੀਮਾਂ ਵੱਲੋਂ ਵੋਟਰ ਜਾਗਰੂਕਤਾ ਲਈ ਨਵੀਆਂ-ਨਵੀਆਂ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾ ਸਕੇ। ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ’ਤੇ ਵੋਟਰ ਜਾਗਰੂਕਤਾ ਦੇ ਬੈਨਰ ਲਗਾਏ ਗਏ ਹਨ। ਇਹ ਵੈਨਾਂ ਹਰ ਰੋਜ਼ ਦੋ ਵਾਰ ਬੱਚਿਆਂ ਨੂੰ ਲੈਣ ਤੇ ਛੱਡਣ ਲਈ ਮਾਪਿਆਂ ਦੇ ਘਰਾਂ ਤੱਕ ਜਾਂਦੀਆਂ ਹਨ ਇਸ ਤਰ੍ਹਾਂ ਵੋਟਰ ਜਾਗਰੂਕਤਾ ਦਾ ਇਹ ਸੁਨੇਹਾ ਵੀ ਵਾਰ ਵਾਰ ਲੋਕਾਂ ਦੇ ਘਰਾਂ ਤੱਕ ਪਹੁੰਚੇਗਾ ਅਤੇ ਲੋਕਾਂ ਵਿੱਚ ਆਪਣੇ ਮਤਦਾਨ ਹੱਕ ਦੀ ਵਰਤੋਂ ਕਰਨ ਦੀ ਜਿੰਮੇਵਾਰੀ ਦਾ ਅਹਿਸਾਸ ਹੋਵੇਗਾ ਅਤੇ ਇਕ ...
ਆਰ.ਓ ਲੋਕ ਸਭਾ ਹਲਕਾ 10-ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ

ਆਰ.ਓ ਲੋਕ ਸਭਾ ਹਲਕਾ 10-ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ

Punjab
ਫਿਰੋਜ਼ਪੁਰ 18 ਮਈ 2024...           ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿੱਚ 15 ਪੋਲਿੰਗ ਸਟੇਸ਼ਨ ਗਰੀਨ/ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਬਣਨਗੇ। ਜਿੱਥੇ ਵੋਟਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਫਲ ਅਤੇ ਫੁੱਲਾਂ ਦੇ ਮੁਫਤ ਬੂਟੇ ਵੰਡੇ ਜਾਂਦੇ ਹਨ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ. ਰਾਜੇਸ਼ ਧੀਮਾਨ ਨੇ ਦਿੱਤੀ।           ਰਿਟਰਨਿੰਗ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-76 ਫਿਰੋਜ਼ਪੁਰ ਸ਼ਹਿਰੀ ਦੇ ਪੋਲਿੰਗ ਸਟੇਸ਼ਨ ਨੰ: 145,146,147 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਿਰੋਜ਼ਪੁਰ ਸਹਿਰ, ਵਿਧਾਨ ਸਭਾ ਹਲਕਾ-77 ਫਿਰੋਜ਼ਪੁਰ ਦਿਹਾਤੀ ਦੇ ਪੋਲਿੰਗ ਸਟੇਸ਼ਨ ਨੰ: 184,185 ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ਼ਸ਼ਾਹ, ਵਿਧਾਨ ਸਭਾ ਹਲਕਾ-78 ਗੁਰੂਹਰਸਹਾਏ ਦੇ ਪੋਲਿੰਗ ਸਟੇਸ਼ਨ ਨੰ: 45 ਸਰਕਾਰੀ ਪ੍ਰਾਇਮਰੀ ਸਕੂਲ ਚੱਕ ਮੋਬਨ ਹਾਰਦੋ ਢੰਡੀ (ਲਾਲਚੀਆ) ਤੇ ਪੋਲਿੰਗ ਸਟੇਸ਼ਨ ਨੰ:162 ਸਰਕਾਰੀ ਐਲੀ. ਸਕੂਲ ਬਸਤੀ ਜੰਡੂ ਵਾਲਾ ਵਿਖੇ ਗਰੀਨ /ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਬਣਨਗੇ।           ਇਸੇ ਤਰ੍ਹਾਂ ਵਿਧਾ...
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

Punjab
ਸ੍ਰੀ ਮੁਕਤਸਰ ਸਾਹਿਬ, 18 ਮਈ ਲੋਕ ਸਭਾ ਚੋਣਾਂ 2024 ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦਾ ਸਵੀਪ ਗੀਤ ਤਿਆਰ ਕੀਤਾ ਗਿਆ ਹੈ ਜਿਸ ਦਾ ਪੋਸਟਰ  ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ. ਨੇ ਜਾਰੀ ਕੀਤਾ ਇਹ ਗੀਤ ਮਲੋਟ ਦੇ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਲਿਖਿਆ ਹੈ ਅਤੇ ਮੇਜਰ ਸਿੰਘ ਚਲਾਣੀਆਂ ਨੇ ਗਾਇਆ ਹੈ । ਇਸ ਗੀਤ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਲੋਕ ਸਭਾ ਹਲਕਾ ਫਿਰੋਜ਼ਪੁਰ ਦੇ ਜਨਰਲ ਅਬਜਰਵਰ ਸ੍ਰੀ ਲਕਸ਼ਮੀ ਕਾਂਤ ਰੈਡੀ ਜੀ ਪੁਲਿਸ ਅਬਜਰਵਰ ਏ ਆਰ ਦਾਮੋਦਰ, ਖਰਚਾ ਅਬਜਰਵਰ ਨਗੇਦਰ ਯਾਦਵ, ਲੋਕ ਸਭਾ ਹਲਕਾ ਬਠਿੰਡਾ ਦੇ ਜਨਰਲ ਅਬਜ਼ਰਵਰ ਅਖਿਲੇਸ਼ ਕੁਮਾਰ ਯਾਦਵ ਅਤੇ ਮਲੋਟ ਦੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ...