Shadow

Author: admin

ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

ਨਰਮੇ ਦੀ ਸਫਲ ਕਾਸ਼ਤ ਲਈ ਬਿਜਾਈ ਦਾ ਕੰਮ ਜਲਦ ਮੁਕੰਮਲ ਕਰ ਲਿਆ ਜਾਵੇ : ਡਾ.ਅਮਰੀਕ ਸਿੰਘ

Punjab
ਫਰੀਦਕੋਟ :18 ਮਈ 2024  ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸਾਨਾਂ ਨੂੰ ਨਰਮੇ ਦੀ ਕਾਸ਼ਤਕਾਰੀ ਤਕਨੀਕਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਲਗਾਈਆਂ ਜਾ ਰਹੀਆਂ ਹਨ। ਬਲਾਕ ਕੋਟਕਪੂਰਾ ਦੇ ਪਿੰਡ ਖਾਰਾ ਵਿੱਚ ਨਰਮੇ ਦੇ ਲਗਾਏ ਜਾ ਰਹੇ ਪ੍ਰਦਰਸ਼ਨੀ ਪਲਾਟਾਂ ਅਤੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਬਿਜਾਈ ਦਾ ਜਾਇਜਾ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਅਮਰੀਕ ਸਿੰਘ ਨੇ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਦੇ ਨਾਲ ਪਰਮਿੰਦਰ ਸਿੰਘ ,ਲਖਵੀਰ ਸਿੰਘ ,ਹਰਜਿੰਦਰ ਸਿੰਘ ਖੇਤੀ ਉਪ ਨਿਰੀਖਕ ਸਨ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ  ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਕੱਢ ਕੇ ਨਰਮੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਨਰਮੇ ਦੀ ਕਾਸ਼ਤ ਘਟ ਪਾਣੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਕਾਸ਼ਤ ਲਈ ਬਹੁਤ ਵੱਡੀ ਮਾਤਰਾ ਵਿਚ ਪਾਣੀ ਦੀ ਜ਼ਰੂਰਤ ਪੈਂਦੀ ਹੈ ਜਦ ਕਿ ਨਰਮਾ ਘਟ ਪਾਣੀ ਨਾਲ ਵੀ ਹੋ ਜਾਂਦਾ ਹੈ। ਉਨਾਂ ਕਿਹਾ ਕਿ...
ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ, ਸ਼੍ਰੀ ਵਿਨੀਤ ਕੁਮਾਰ

ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ, ਸ਼੍ਰੀ ਵਿਨੀਤ ਕੁਮਾਰ

Punjab
ਫ਼ਰੀਦਕੋਟ 18 ਮਈ,2024 ਲੋਕ ਸਭਾ ਹਲਕਾ, ਫਰੀਦਕੋਟ (09) ਦੇ ਰਿਟਰਨਿੰਗ ਅਫ਼ਸਰ ਸ਼੍ਰੀ ਵਿਨੀਤ ਕੁਮਾਰ ਨੇ ਅੱਜ ਸਾਰੇ ਚੋਣ ਓਬਜ਼ਰਵਰਾਂ ਜ਼ਿਲ੍ਹਾ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ ,ਮੋਗਾ, ਐੱਸ.ਐੱਸ.ਪੀ. ਸਾਹਿਬ ਫਰੀਦਕੋਟ, ਐੱਸ.ਐੱਸ.ਪੀ ਮੋਗਾ  ਅਤੇ ਸਮੂਹ ਏ.ਆਰ.ਓਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਨ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਸੰਬੰਧੀ ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਜਨਰਲ ਨਿਗਰਾਨ ਰੂਹੀ ਖਾਨ, ਖਰਚਾ ਨਿਗਰਾਨ ਮਿਸ. ਸ਼ਰੂਤੀ ਅਤੇ ਪੁਲਿਸ ਨਿਗਰਾਨ ਡੀ.ਸ਼ੰਕਰ ਤੋਂ ਇਲਾਵਾ ਸਾਰਾ ਚੋਣ ਅਮਲਾ ਮੀਟਿੰਗ ਵਿੱਚ ਹਾਜ਼ਰ ਰਹੇ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।        ਉਨ੍ਹਾਂ ਨੇ ਲੋਕਾਂ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਵਿਖੇ ਕੈਂਪ ਕੋਰਟ ਲਗਾਈ

Punjab
ਮਾਨਸਾ, 18 ਮਈ:     ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ,  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ ।     ਇਸ ਮੌਕੇ ਇੱਕ ਕੇਸ ਦਾ ਨਿਪਟਾਰਾ ਕੀਤਾ ਗਿਆ।    ਇਸ ਦੌਰਾਨ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਮਾਮੂਲੀ ਮਾਮਲੇ ਜਿਵੇਂ ਕਿ ਐਕਸਾਈਜ ਐਕਟ, ਚੋਰੀ ਮਾਮਲੇ ਸ਼ਾਮਲ ਹੁੰਦੇ ਹਨ, ਦਾ ਨਿਪਟਾਰਾ ਕਰਨ ਦਾ ਅਧਿਕਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਪਾਸ ਹੁੰਦਾ ਹੈ, ਜੋ ਜੇਲ੍ਹ ਵਿੱਚ ਹੀ ਕੈਂਪ ਅਦਾਲਤ ਲਗਾ ਕੇ ਨਿਪਟਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕੈਂਪਸ ਅਦਾਲਤਾਂ ਲਗਾ ਕੇ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ।     ਇਸ ਮੌਕੇ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ, ਅਸਿਸਟੈਂਟ ਸੁਪਰਡੈਂਟ ਅਨੂੰ ਮਲਿਕ, ਸੀਨੀਅਰ ਸਹਾਇਕ ਅਮਿਤ ਵਰਮਾ ਅਤੇ ਸਟੈਨੋ ਪ੍ਰਿਅੰਕਾ ਹਾਜ਼ਰ ਸਨ।...
ਜਿਲ੍ਹਾ ਚੋਣ ਅਫਸਰ ਨੇ  ਵੋਟਰਾਂ ਨੂੰ  ਉਤਸ਼ਾਹਿਤ ਕਰਨ ਲਈ  ਸਟੀਕਰ ਕੀਤਾ ਜਾਰੀ

ਜਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਸਟੀਕਰ ਕੀਤਾ ਜਾਰੀ

Punjab
ਸ੍ਰੀ ਮੁਕਤਸਰ ਸਾਹਿਬ  18 ਮਈ  ਚੋਣ ਕਮਿਸ਼ਨ ਪੰਜਾਬ ਵੱਲੇ ਇਸ ਵਾਰ 70 ਤੋ ਪਾਰ ਦੇ ਉਪਰਾਲੇ ਅਧੀਨ ਜ਼ਿਲ੍ਹਾ ਚੋਣ ਅਫ਼ਸਰ -ਕਮ -ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਸੂਦਨ ਨੇ ਵਿਸ਼ੇਸ਼ ਰੂਪ ਵਿੱਚ ਵੋਟਰਾਂ ਨੂੰ ਉਤਸਾਹਿਤ ਕਰਨ ਲਈ ਸਟਿੱਕਰ  ਜਾਰੀ ਕੀਤਾ ।      ਉਹਨਾਂ ਨੇ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਵੋਟਰਾਂ ਨੂੰ ਆਪਣੀ ਵੋਟ ਹਰ ਹਾਲਤ ਪਾਉਣ ਦੀ ਅਪੀਲ ਕੀਤੀ ਜਿਲ੍ਹਾ  ਸਵੀਪ ਟੀਮ ਸ਼੍ਰੀ ਮੁਕਤਸਰ ਸਾਹਿਬ ਦੇ ਸਹਾਇਕ ਜਿਲਾ ਸਵੀਪ ਨੋਡਲ ਅਫਸਰ ਸ੍ਰੀ ਰਜੀਵ ਛਾਬੜਾ(ਪ੍ਰਿੰਸੀਪਲ ਸਸਸਸ ਲੰਬੀ), ਸ੍ਰੀ ਰਾਜ ਕੁਮਾਰ(ਅੰਗਰੇਜ਼ੀ ਲੈਕਚਰਾਰ) ਵੱਲੋਂ ਅਗਾਮੀ ਲੋਕ ਸਭਾ ਚੋਣਾਂ2024  ਸੰਬੰਧੀ ਵੋਟਰ ਜਾਗਰੂਕਤਾ ਸਟਿੱਕਰ ਵਿਸ਼ਾਲ ਮੇਗਾ ਮਾਰਟ ਐਚ ਡੀ ਐਫ ਸੀ ਬੈਂਕ ਐਕਸਿਜ ਬੈਂਕ ਯੁਕੋ ਬੈਂਕ ਵਿਖੇ ਲਗਾਏ ਗਏ, ਇਹ ਜਾਗਰੂਕਤਾ ਸਟੀਕਰ   ਜ਼ਿਲਾ ਚੋਣ ਅਫਸਰ ਕੰਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਾਰੀ ਕੀਤਾ ਗਿਆ। ਜਿਲਾ ਸਵੀਪ ਟੀਮ ਸ਼੍ਰੀ ਮੁਕਤਸਰ ਸਾਹਿਬ ਦੇ ਮੈਂਬਰ ਸ਼੍ਰੀ ਰਾਜ ਕੁਮਾਰ (ਅੰਗਰੇਜ਼ੀ ਲੈਕਚਰਾਰ) ਨੇ ਦੱਸਿਆ ਕਿ ਇਹ ਸਟਿੱਕਰ ਸ਼ਹਿਰ ਦੇ ਜਨਤਕ ਥਾਵਾਂ, ਟ੍ਰਾਂਸਪੋਰਟੇਸ਼ਨ ਸਾਧਨਾ ਪ੍ਰਾਈਵੇ...
ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ

ਸਵੀਪ ਟੀਮ ਮੈਂਬਰਾਂ ਵੱਲੋਂ ਵੋਟਰ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 18 ਮਈ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਸਥਾਨਕ ਰਾਜਿੰਦਰਾ ਕਾਲਜ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।           ਜ਼ਿਲ੍ਹਾ ਸਵੀਪ ਟੀਮ ਵੱਲੋਂ ਅੱਜ ਸਥਾਨਕ ਰਾਜਿੰਦਰਾ ਕਾਲਜ ਵਿੱਚ ਲਗਾਏ ਕੈਂਪ ਦੌਰਾਨ 150 ਆਂਗਣਵਾੜੀ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਹਿਲਾ ਪ੍ਰੇਰਕਾਂ ਵਜੋਂ ਉਨ੍ਹਾਂ ਦੀਆਂ ਭੂਮਿਕਾਵਾਂ 'ਤੇ ਚਰਚਾ ਕਰਨਾ, ਵੋਟਿੰਗ ਦੀ ਮਹੱਤਤਾ ਨੂੰ ਫੈਲਾਉਣ ਲਈ ਰਣਨੀਤੀਆਂ ਦਾ ਪ੍ਰਦਰਸ਼ਨ ਕਰਨਾ, ਸੱਭਿਆਚਾਰਕ ਪੇਸ਼ਕਾਰੀਆਂ, ਦਿਲਚਸਪ ਕੁਇਜ਼ ਮੁਕਾਬਲੇ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਵੋਟਰਾਂ ਨੂੰ ਜਾਗਰੂਕ ਕਰਦਾ ਇੱਕ ਨਾਟਕ ਵੀ ਖੇਡਿਆ ਗਿਆ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਆਗਣਵਾੜੀ ਵਰਕਰਾਂ, ਕਾਲਜ ਅਧਿਆਪਕ ਅਤੇ ਸਥਾਨਕ ਲੋਕ ਆਦਿ ਹਾਜ਼ਰ ਸਨ।  ...
ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ  ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

ਜਲਾਲਾਬਾਦ ਦੀ ਸਵੀਪ ਟੀਮ ਦੁਆਰਾ ਵੱਖ ਵੱਖ ਸਥਾਨਾਂ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ

Punjab
ਜਲਾਲਾਬਾਦ  18 ਮਈ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ  ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਦਾਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਜ਼ਿਲ੍ਹਾ ਸਵੀਪ ਨੋਡਲ ਸ਼੍ਰੀ ਸ਼ਿਵ ਕੁਮਾਰ ਗੋਇਲ ਅਤੇ ਸਹਾਇਕ ਨੋਡਲ ਅਫ਼ਸਰ ਸਵੀਪ ਰਜਿੰਦਰ ਕੁਮਾਰ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ  ਜਲਾਲਾਬਾਦ ਦੀ  ਸਵੀਪ ਟੀਮ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਸ਼੍ਰੀ ਅਮਰਦੀਪ ਬਾਲੀ, ਸ਼੍ਰੀ ਹੁਸ਼ਿਆਰ ਸਿੰਘ ਦਰਗਨ, ਸ਼੍ਰੀ ਸਤਨਾਮ ਸਿੰਘ ,ਸ਼੍ਰੀ ਰਮਨਦੀਪ ਸਿੰਘ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਆਪਣੀ ਵੋਟ ਅਤੇ ਆਪਣੇ  ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਆਪਣੀਆਂ ਵੋਟਾਂ ਪੋਲ ਕਰਨ ਲਈ ਜਾਗਰੂਕ ਕੀਤਾ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ। ਸਟਿੱਕਰ ਲਗਾਏ ਗਏ। ਫਸਟ ਟਾਇਮ ਨਿਊ ਮਹਿਲਾ ਵੋਟਰ ਨੇ ਆਪਣੇ ਵੋਟ ...
ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ

Punjab
ਬਠਿੰਡਾ, 18 ਮਈ : ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਅੱਜ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ।         ਇਸ ਮੌਕੇ ਮਾਨਯੋਗ ਜੱਜ ਸਾਹਿਬ ਨੇ ਉਥੇ ਰਹਿ ਰਹੇ ਹਵਾਲਾਤੀਆਂ/ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੁ਼ਸ਼ਕਿਲਾਂ ਦਾ ਹੱਲ ਕਰਨ ਲਈ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਇਸ ਮੌਕੇ ਜੇਲ੍ਹ ਹਵਾਲਾਤੀਆਂ/ਕੈਦੀਆਂ ਨੂੰ  ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਖੇ ਅਪੀਲ ਕਰਨ ਲਈ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਵਾਲਾਤੀਆਂ/ਕੈਦੀਆਂ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਗਿਆ।         ਇਸ ਤੋਂ ਇਲਾਵਾ ਮਾਣਯੋਗ ਜੱਜ ਸਾਹਿਬ ਨੇ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਮੁਫਤ ਕਾਨੂੰਨੀ ਸਹਾਇਤਾ ਦੇ ਪੈਨਲ ਅਤੇ ਲੀਗਲ ਏਡ ਡਿਫੈਂਸ ਕੌਂਸਲ ਦੇ ਵਕੀਲ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਸਕੀਮ ਦਾ ਲਾਹਾ ਯੋਗ ਪ੍ਰਾਰਥੀਆਂ...
ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ

ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ

Punjab
ਅਬੋਹਰ 18 ਮਈ ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਜਾਨਵਰਾਂ ਨੂੰ ਅੱਜ ਫਾਜ਼ਿਲਕਾ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਸਰਕਾਰੀ ਗਊਸ਼ਾਲਾ ਕੈਟਲ ਪੌਂਡ ਵਿਖੇ ਭੇਜਿਆ ਗਿਆ। ਜ਼ਿਲ੍ੇ ਦੇ ਡਿਪਟੀ ਕਮਿਸ਼ਨਰ  ਡਾ ਸੇਨੂ ਦੁੱਗਲ  ਜੋ ਕਿ ਨਗਰ ਨਿਗਮ ਦੇ ਕਮਿਸ਼ਨਰ ਦਾ ਕੰਮ ਕਾਜ ਵੀ ਦੇਖਦੇ ਹਨ ਨੇ ਦੱਸਿਆ ਕਿ ਸ਼ਹਿਰ ਵਿੱਚੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਵਿੱਚ ਪੜਾਅਵਾਰ ਭੇਜਿਆ ਜਾ ਰਿਹਾ ਹੈ। ਅੱਜ ਲਗਭਗ 2 ਦਰਜਨ ਜਾਨਵਰਾਂ ਨੂੰ ਟਰੱਕ ਰਾਹੀਂ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਗਿਆ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਜਾਨਵਰਾਂ ਨੂੰ ਬੇਸਹਾਰਾ ਨਾ ਛੱਡਣ।...
ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ

ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ

Punjab
ਬਠਿੰਡਾ,18 ਮਈ : ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫਲਤਾਪੂਵਰਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ।   ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹ...
1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਘਰਾਂ ਤੋਂ ਕਰਨਗੇ ਮਤਦਾਨ

Punjab
ਬਠਿੰਡਾ, 18 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ 9 ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਮਾਈਕਰੋਅਬਜਰਵਰਾਂ ਨਾਲ ਮੀਟਿੰਗ ਕੀਤੀ ਗਈ।         ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) -ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਪੀਡਬਲਯੂਡੀ ਵੋਟਰ 455 ਅਤੇ 85 ਸਾਲ ਦੀ ਉਮਰ ਤੋਂ ਵਧੇਰੇ ਦੇ 872 ਕੁੱਲ 1327 ਵੋਟਰ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਆਪਣੇ ਘਰਾਂ ਤੋਂ ਹੀ ਕਰਨਗੇ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਲੰਬੀ ਚ ਪੀਡਬਲਯੂਡੀ ਵੋਟਰ 61 ਤੇ 85 ਸਾਲ ਦੀ ਉਮਰ ਤੋਂ ਵਧੇਰੇ 169 ਵੋਟਰ ਅਤੇ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਚ ਕ੍ਰਮਵਾਰ 56 ਅਤੇ 126, ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) 32 ਅਤੇ 106, ਵਿਧਾਨ ਸਭਾ ਹਲ...