Shadow

Author: admin

ਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

ਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ

Punjab
ਫ਼ਿਰੋਜ਼ਪੁਰ, 16 ਮਈ, 2024:           ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਅਰੁਣ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਵੱਲੋਂ ਫ਼ਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਦੇ ਵੱਖ-ਵੱਖ  ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ ਅਤੇ ਪਾਰਕਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਕਮਲ ਸ਼ਰਮਾ, ਸਵੀਪ ਕੋਆਰਡੀਨੇਟਰ ਗੁਰੂਹਰਸਹਾਏ ਪਰਵਿੰਦਰ ਸਿੰਘ ਲਾਲਚੀਆਂ ਅਤੇ ਸਵੀਪ ਕੋਆਰਡੀਨੇਟਰ ਮਹਾਂਵੀਰ ਬਾਂਸਲ ਵੱਲੋਂ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਵਿਖੇ ਧਾਰਮਿਕ ਅਸਥਾਨਾਂ, ਯੋਗਾ ਕਲ...
ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਜਾਰੀ

Punjab
ਬਠਿੰਡਾ, 16 ਮਈ : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ ਸਾਬੋ ਵੱਲੋਂ ਵਾਹਨਾਂ ਦੀ ਲਗਾਤਾਰ ਚੈਕਿੰਗ ਜਾਰੀ ਹੈ। ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪੰਜਾਬ-ਹਰਿਆਣਾ ਦੇ ਵੱਖ-ਵੱਖ ਇੰਟਰ ਸਟੇਟ ਬਾਰਡਰ ਉਪਰ ਨਾਕੇ ਲਗਾ ਕੇ ਹਰ ਤਰ੍ਹਾਂ ਦੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨਿਰਵਿਘਨ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਈਆ ਜਾ ਸਕਣ।         ਚੈਕਿੰਗ ਸਮੇਂ ਐਫ.ਐਸ.ਟੀ ਅਤੇ ਐਸ.ਐਸ.ਟੀ ਟੀਮਜ਼ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।...
ਉਮੀਦਵਾਰਾਂ ਦੇ ਖਰਚੇ ‘ਤੇ ਕਰੜੀ ਨਜ਼ਰ ਰੱਖੀ ਜਾਵੇ, ਖਰਚਾ ਨਿਗਰਾਨ ਪਟਿਆਲਾ ਵੱਲੋਂ ਡੇਰਾਬੱਸੀ ਦੀਆਂ ਟੀਮਾਂ ਨੂੰ ਹਦਾਇਤ

ਉਮੀਦਵਾਰਾਂ ਦੇ ਖਰਚੇ ‘ਤੇ ਕਰੜੀ ਨਜ਼ਰ ਰੱਖੀ ਜਾਵੇ, ਖਰਚਾ ਨਿਗਰਾਨ ਪਟਿਆਲਾ ਵੱਲੋਂ ਡੇਰਾਬੱਸੀ ਦੀਆਂ ਟੀਮਾਂ ਨੂੰ ਹਦਾਇਤ

Punjab
ਐਸ.ਏ.ਐਸ.ਨਗਰ, 16 ਮਈ: ਪਟਿਆਲਾ ਸੰਸਦੀ ਹਲਕੇ ਲਈ ਖਰਚਾ ਨਿਗਰਾਨ ਸ੍ਰੀਮਤੀ ਮੀਤੂ ਅਗਰਵਾਲ (ਆਈ ਆਰ ਐਸ) ਨੇ ਵੀਰਵਾਰ ਨੂੰ ਡੇਰਾਬੱਸੀ ਨਾਲ ਸਬੰਧਤ ਸਾਰੇ ਉਡਣ ਦਸਤਿਆਂ, ਸਟੈਟਿਕ ਸਰਵੇਲੈਂਸ, ਵੀਡੀਓ ਸਰਵੇਲੈਂਸ, ਲੇਖਾ ਟੀਮਾਂ ਅਤੇ ਸਹਾਇਕ ਖਰਚਾ ਨਿਗਰਾਨਾਂ ਨੂੰ ਚੋਣ ਪ੍ਰਚਾਰ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ ਲਈ ਕੀਤੇ ਜਾਣ ਵਾਲੇ ਖਰਚੇ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅੰਤਰਰਾਜੀ ਸੀਮਾਵਾਂ 'ਤੇ ਚੌਕਸੀ ਵਧਾਉਣ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਸ਼ਰਾਬ ਜਾਂ ਹੋਰ ਸਮਾਨ ਦੀ ਤਸਕਰੀ ਜੋ ਵੋਟਰਾਂ ਨੂੰ ਭਰਮਾਉਣ ਲਈ ਵਰਤੀ ਜਾ ਸਕਦੀ ਹੈ, ਦੀ ਇਜਾਜ਼ਤ ਬਿਲਕੁਲ ਵੀ ਨਹੀਂ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਦੇ ਮੀਟਿੰਗ ਹਾਲ ਵਿੱਚ ਟੀਮਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖਰਚਾ ਅਬਜ਼ਰਵਰ ਨੇ ਟੀਮਾਂ ਨੂੰ ਉਮੀਦਵਾਰਾਂ ਵੱਲੋਂ ਕੀਤੇ ਖਰਚੇ ਦੀ ਰੋਜ਼ਾਨਾ ਆਧਾਰ 'ਤੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੁਆਰਾ ਕੀਤੇ ਗਏ ਖਰਚੇ 'ਤੇ ਸਖ਼ਤ ਨਜ਼ਰ ਰੱਖਣ ਲਈ, ਐਫ.ਐਸ.ਟੀਜ਼, ਐਸ.ਐਸ.ਟੀਜ਼, ਵੀ.ਐਸ.ਟੀਜ਼, ਵੀ.ਵੀ.ਟੀਜ਼,...
ਅਗਾਂਹਵਧੂ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

ਅਗਾਂਹਵਧੂ ਕਿਸਾਨਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ

Punjab
ਬਠਿੰਡਾ, 16 ਮਈ : ਕੇਂਦਰੀ ਏਕੀਕ੍ਰਿਤ ਕੀਟ ਪ੍ਰਬੰਧਨ ਕੇਂਦਰ ਜਲੰਧਰ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਦਫ਼ਤਰ ਕੰਪਲੈਕਸ ਵਿਖੇ ਨਰਮੇ ਦੀ ਫ਼ਸਲ ਵਿੱਚ ਅਗਾਂਹਵਧੂ ਕਿਸਾਨਾਂ ਲਈ ਫੇਰੋਮੋਨ ਬੇਸ ਟ੍ਰੈਪਾਂ ਰਾਹੀਂ ਗੁਲਾਬੀ ਸੁੰਡੀ ਦੀ ਨਿਗਰਾਨੀ 'ਤੇ ਜ਼ੋਰ ਦੇਣ ਦੇ ਨਾਲ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ 100 ਅਗਾਂਹਵਧੂ ਕਿਸਾਨਾਂ ਅਤੇ 10 ਸੂਬਾਈ ਖੇਤੀਬਾੜੀ ਅਧਿਕਾਰੀਆਂ ਨੇ ਸਿਖਿਆਰਥੀਆਂ ਵਜੋਂ ਭਾਗ ਲਿਆ। ਇੱਕ ਦਿਨ ਦੇ ਸਿਖਲਾਈ ਪ੍ਰੋਗਰਾਮ ਚ ਸਿਖਿਆਰਥੀਆਂ ਨੂੰ ਐੱਨਪੀਐੱਸਐੱਸ ਮੋਬਾਈਲ ਐਪ ਦਾ ਪ੍ਰਦਰਸ਼ਨ, ਮਹੱਤਵ, ਐੱਨਪੀਐੱਸਐੱਸ ਐਪਲੀਕੇਸ਼ਨ ਰਾਹੀਂ ਡਾਟਾ ਇਕੱਠਾ ਕਰਨ, ਮੁੱਖ ਕੀਟਾਂ ਅਤੇ ਰੋਗਾਂ, ਆਈਪੀਐੱਮ ਅਭਿਆਸਾਂ, ਕੁਦਰਤੀ ਦੁਸ਼ਮਣਾਂ ਅਤੇ ਬਾਇਓ-ਕੰਟਰੋਲ ਏਜੰਟ, ਸਰਵੇਖਣ, ਨਿਗਰਾਨੀ ਅਤੇ ਨਮੂਨੇ, ਟ੍ਰੈਪਾਂ ਦੀ ਵਰਤੋਂ ਅਤੇ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ ਗਈ ਗੁਲਾਬੀ ਸੁੰਡੀ ਦੀ ਪਛਾਣ, ਜੀਵਨ ਚੱਕਰ, ਕਪਾਹ ਵਿੱਚ ਗੁਲਾਬੀ ਸੁੰਡੀ ਦੀ ਨਿਗਰਾਨੀ ਲਈ ਫੇਰੋਮੋਨ ਟ੍ਰੈਪ ਲਗਾਉਣ ਬਾਰੇ ਖੇਤਰ ਪ੍ਰਦਰਸ਼ਨ ਅਤੇ ਵੱਖ-ਵੱਖ ਮਾਹਿਰਾਂ ਵੱਲੋਂ ਲੈਕਚਰ ਰਾਹੀਂ ਲਗਾਏ ਗਏ ਫੇ...
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ

Punjab
ਫਾਜ਼ਿਲਕਾ 16 ਮਈ 2024… ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਫਸਲ ਦੀ ਬਚੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ। ਅਜਿਹਾ ਕਰਨ ਨਾਲ ਜਿੱਥੇ ਕਿਸਾਨਾਂ ਦੀ ਜਮੀਨ ਉਪਜਾਊ ਹੋਵੇਗੀ ਉੱਥੇ ਹੀ ਸਾਡਾ ਵਾਤਾਵਰਨ ਅਤੇ ਜ਼ਿਲ੍ਹਾ ਪ੍ਰਦੂਸ਼ਣ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਕਿਸਾਨਾਂ ਦੇ ਸਹਿਯੋਗ ਦੀ ਬਹੁਤ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਇਸ ਤੋਂ ਉਪਜੇ ਧੂੰਏ ਨਾਲ ਅਨੇਕਾਂ ਹੀ ਭਿਆਨਕ ਸਾਹ ਅਤੇ ਚਮੜੀ ਆਦਿ ਬਿਮਾਰੀਆਂ ਉਪਜਦੀਆਂ ਹਨ ਤੇ ਸੜਕਾਂ ਨਾਲ ਲੱਗੀ ਅੱਗ ਕਾਰਨ ਅਨੇਕਾਂ ਰਾਹੀਗਰ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ । ਇਸ ਤੋਂ ਇਲਾਵਾ ਜਦੋਂ ਅਸੀਂ ਆਪਣੀ ਜਮੀਨ ਵਿੱਚ ਫਸਲਾਂ ਦੀ ਬਚੀ ਰਹਿੰਦ-ਖੂੰਹਦ ਨੂੰ ਅੱਗ ਲਗਾਉਂਦੇ ਹਾਂ ਤਾਂ ਜਮੀਨ ਵਿਚਲੇ ਮਿੱਤਰ ਕੀੜੇ ਤਾਂ ਮਰਦੇ ਹੀ ਹਨ ਨਾਲ ਹੀ ਜਮੀਨ ਦੀ ਉਪਰਲੀ ਪਰਤ ਸੜਨ ਨਾਲ ਜਮੀਨ ਦੀ ਉਪਜਾਊ ਸਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਕਣਕ ਦੇ ਨਾੜ ...
ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਦੀ ਕੀਤੀ ਜਾਵੇ ਵਰਤੋਂ : ਐਸਆਈ ਸੁਮਨ ਕੁਮਾਰ

ਮੱਛਰਾਂ ਤੋਂ ਬਚਾਅ ਲਈ ਮੱਛਰਦਾਨੀ ਦੀ ਕੀਤੀ ਜਾਵੇ ਵਰਤੋਂ : ਐਸਆਈ ਸੁਮਨ ਕੁਮਾਰ

Punjab
ਫਾਜ਼ਿਲਕਾ 16 ਮਈ : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾ ਤੇ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਦੇ ਐੱਸਐੱਮਓ ਡਾ. ਐਡੀਸਿਨ ਐਰਿਕ ਅਤੇ ਪ੍ਰਬੰਧਕੀ ਇੰਚਾਰਜ ਡਾ. ਗੁਰਮੇਜ ਸਿੰਘ ਦੀ ਅਗਵਾਈ ਹੇਠ ਬਲਾਕ ਜੰਡਵਾਲਾ ਭੀਮੇਸ਼ਾਹ ਅਧੀਨ ਪੈਂਦੇ ਸਮੂਹ ਸਬ ਸੈਂਟਰਾਂ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਬਲਾਕ ਐਸਆਈ ਸੁਮਨ ਕੁਮਾਰ ਨੇ ਆਮ ਲੋਕਾਂ ਨੂੰ ਡੇਂਗੂ ਦੇ ਲੱਛਣ ਜਿਵੇਂ ਕਿ ਤੇਜ ਬੁਖ਼ਾਰ, ਸਿਰ ਦਰਦ,ਚਮੜੀ ਤੇ ਦਾਣੇ, ਅੱਖਾਂ ਦੇ ਪਿੱਛੇ ਦਰਦ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਇਸ ਤੋਂ ਬਚਾਅ ਲਈ ਕੂਲਰਾਂ, ਫਰਿਜ ਦੇ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕ ਵਾਰ ਜਰੂਰ ਸਾਫ਼ ਕਰਨ, ਸੌਣ ਵੇਲੇ ਅਜਿਹੇ ਕਪੜੇ ਪਾਏ ਜਾਣ ਜਿਸ ਸਰੀਰ ਢੱਕਿਆ ਰਹੇ ਅਤੇ ਮੱਛਰ ਤੁਹਾਨੂੰ ਕਟ ਨਾ ਸਕਣ, ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ, ਟੁੱਟੇ ਬਰਤਨਾ ਡਰੰਮਾਂ  ਲਅਤੇ ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖਣਾ, ਸੌਣ ਵੇਲੇ ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰਨ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਕਿ ਹੋਰ ਜਾਣਕਾਰੀ ਲਈ ਗੂਗਲ ਪ...
ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

Punjab
ਐਸ.ਏ.ਐਸ.ਨਗਰ, 16 ਮਈ: ਐਸ ਏ ਐਸ ਨਗਰ ਪ੍ਰਸ਼ਾਸਨ ਨੇ ਵੀਰਵਾਰ ਨੂੰ ਜਨਰਲ ਅਬਜ਼ਰਵਰ ਹੀਰਾ ਲਾਲ, ਆਈ ਏ ਐਸ (ਅਨੰਦਪੁਰ ਸਾਹਿਬ) ਅਤੇ ਓਮ ਪ੍ਰਕਾਸ਼ ਬਕੋੜਿਆ, ਆਈ ਏ ਐਸ (ਪਟਿਆਲਾ), ਡੀ ਸੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਦੀ ਮੌਜੂਦਗੀ ਵਿੱਚ ਆਮ ਚੋਣਾਂ ਲਈ ਪੋਲਿੰਗ ਸਟਾਫ਼ ਨੂੰ ਪੋਲਿੰਗ ਪਾਰਟੀਆਂ ਵਜੋਂ ਤਾਇਨਾਤ ਕਰਨ ਲਈ ਦੂਜੀ ਰੈਂਡਮਾਈਜ਼ੇਸ਼ਨ ਕੀਤੀ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਐਸ ਏ ਐਸ ਨਗਰ, ਮੋਹਾਲੀ ਵਿਖੇ ਐਨ ਆਈ ਸੀ ਦਫ਼ਤਰ ਵਿਖੇ ਕੀਤੀ ਗਈ ਰੈਂਡਮਾਈਜ਼ੇਸ਼ਨ ਦੌਰਾਨ 4368 ਕਰਮਚਾਰੀਆਂ, ਜਿਨ੍ਹਾਂ ਚ 20-ਫੀਸਦੀ ਵਾਧੂ ਸਟਾਫ਼ ਸ਼ਾਮਿਲ ਹੈ, ਨੂੰ ਚੋਣਾਂ ਕਰਵਾਉਣ ਲਈ ਹਲਕਿਆਂ ਦੀ ਵੰਡ ਕੀਤੀ ਗਈ ਹੈ। ਚੋਣਾਂ ਵਿੱਚ ਲੋੜੀਂਦੇ ਕੁੱਲ 905 ਬੂਥਾਂ ਦੇ ਮੁਕਾਬਲੇ 20 ਫੀਸਦੀ ਵਾਧੂ ਅਮਲੇ ਸਮੇਤ 1092 ਪੋਲਿੰਗ ਪਾਰਟੀਆਂ ਹੋਣਗੀਆਂ। ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਦੇ 34, ਰਾਜਪੁਰਾ ਦੇ 44 ਅਤੇ ਘਨੌਰ ਦੇ 02 ਚੋਣ ਬੂਥਾਂ ਤੋਂ ਇਲਾਵਾ ਖਰੜ, ਐਸ ਏ ਐਸ ਨਗਰ ਅਤੇ ਡੇਰਾਬੱਸੀ ਹਲਕੇ ਦੇ 825 ਬੂਥ ਹਨ। ਮਤਦਾਨ ਵਾਲੇ ਦਿਨ (1 ਜੂਨ) ਵਾਸਤੇ ਜ਼ਿਲ੍ਹੇ ਦੇ ਪੋਲਿੰਗ ਬੂਥਾਂ 'ਤੇ 1092 ਪ੍ਰੀਜ਼ਾਈਡ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਚੋਣ ਅਬਜ਼ਰਵਰਾਂ ਨੂੰ ਦੁਆਇਆ ਭਰੋਸਾ; ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ

Punjab
ਲੁਧਿਆਣਾ, 16 ਮਈ (000) - ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੁਧਿਆਣਾ ਸੰਸਦੀ ਹਲਕੇ ਅੰਦਰ 380 ਪੋਲਿੰਗ ਸਟੇਸ਼ਨਾਂ ਅਤੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ., ਅਤੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭਿਯੇ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਸੰਸਦੀ ਹਲਕੇ ਵਿੱਚ ਮੈਪਿੰਗ ਮੁਕੰਮਲ ਕਰ ਲਈ ਹੈ ਜਿਸਦੇ ਤਹਿਤ 380 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਵੀ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸਾਵਧਾਨੀ ਨਾਲ ਪ੍ਰਬੰਧ ਕੀਤਾ ਜਾਵੇਗਾ ਅਤੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲ ਵੀ ਇਨ੍ਹਾਂ ਨੂੰ ਕਵਰ ਕਰਨ ਲਈ ਤਾਇਨਾਤ ਕੀਤੇ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿੱਚ ਨਿਯਮਿਤ ਤੌਰ 'ਤੇ ਆਤਮ-ਵਿਸ਼ਵਾ...
ਡੇਂਗੂ ਜਾਗਰੂਕਤਾ ਰੈਲੀ ਕੱਢੀ

ਡੇਂਗੂ ਜਾਗਰੂਕਤਾ ਰੈਲੀ ਕੱਢੀ

Punjab
ਫਾਜਿਲਕਾ 16 ਮਈ ਮਾਨਯੋਗ ਸਿਵਲ ਸਰਜਨ ਅਤੇ ਜਿਲਾ ਮਹਾਮਾਰੀ ਅਫਸਰ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 16/5/2024 ਨੂੰ ਸੀਐਚਸੀ ਡੱਬ ਵਾਲਾ ਕਲਾਂ ਵਿਖੇ ਵਰਲਡ ਡੇਂਗੂ ਡੇ ਮੌਕੇ ਸਾਇਕਲ ਰੈਲੀ ਕੱਢਦੇ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ। ਇਸ ਡੇਂਗੂ ਜਾਗਰੂਕਤਾ ਸਾਈਕਲ ਰੈਲੀ ਨੂੰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪੰਕਜ ਚੌਹਾਨ ਜੀ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਘਰਾਂ ਵਿਚ ਫਰਿੱਜ਼ ਦੀਆਂ ਟਰੇਆਂ, ਕੂਲਰ, ਪਾਣੀ ਵਾਲੀਆਂ ਟੈਂਕੀਆਂ, ਪੁਰਾਣੇ ਪਏ ਟਾਇਰਾਂ ਅਤੇ ਪੰਛੀਆਂ ਲਈ ਰੱਖੇ ਬਰਤਨਾਂ ਵਿੱਚ ਪੈਦਾ ਹੁੰਦਾ ਹੈ ।ਇਹ ਏਡੀਜ਼ ਅਜਿਪਟੀ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ । ਡੇਂਗੂ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਪਲੇਟਲੈੱਟ ਸੈੱਲ ਘਟ ਜਾਣਾ ,ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣ ਲਗ ਜਾਣਾ ਕਈ ਵਾਰ ਜਾਦਾ ਖੂਨ ਵਗਣ ਨਾਲ ਮਰੀਜ਼ ਦੀ ਮੌਤ ਵੀ ਹੋ ਜਾਂਦੀ ਹੈ। ਡੇਂਗੂ ਹੋ ਜਾਣ  ਦੀ ਸੂਰਤ ਵਿੱਚ ਮਰੀਜ਼ ਨੂੰ ਆਰਾਮ ਕਰਨਾ ਚਾਹੀਦ...
ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

Punjab
ਐਸ.ਏ.ਐਸ.ਨਗਰ, 16 ਮਈ: ਜ਼ਿਲ੍ਹੇ ਵਿੱਚ ਵੋਟਰਾਂ ਦੀ ਵਧੇਰੇ ਸ਼ਮੂਲੀਅਤ ਨਾਲ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਆਈ.ਏ.ਐਸ. ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ।     ਉਨ੍ਹਾਂ ਕਿਹਾ ਕਿ ਜਿਵੇਂ ਕਿ ਵੋਟ ਪ੍ਰਤੀਸ਼ਤਤਾ ਦਾ ਰੁਝਾਨ ਘਟ ਰਿਹਾ ਹੈ, ਇਸ ਲਈ 1 ਜੂਨ ਨੂੰ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਜ਼ਿਲ੍ਹੇ ਵਿੱਚ ਪੋਲਿੰਗ ਦੀ ਪ੍ਰਤੀਸ਼ਤਤਾ ਨੂੰ ਵਧਾਉਣਾ ਸਾਡੇ ਲਈ ਇੱਕ ਵੱਡੀ ਚੁਣੌਤੀ ਹੋਵੇਗੀ।     ਡਾ. ਹੀਰਾ ਲਾਲ, ਜੋ ਕਿ 2019 ਦੀਆਂ ਚੋਣਾਂ ਦੌਰਾਨ ਪਿਛਲੀਆਂ ਲੋਕ ਸਭਾ ਚੋਣਾਂ ਤੋਂ 10.5 ਪ੍ਰਤੀਸ਼ਤ ਦੇ ਵਾਧੇ ਲਈ ਆਪਣੇ ਤਾਇਨਾਤੀ ਵਾਲੇ ਜ਼ਿਲ੍ਹੇ ਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਜਾਣੇ ਜਾਂਦੇ ਹਨ, ਨੇ ਕਿਹਾ ਕਿ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਲੋੜੀਂਦੀਆਂ ਪਹਿਲਕਦਮੀਆਂ ਨੂੰ ਵੱਖ-ਵੱਖ ਤਬਦੀਲੀਆਂ ਦੇ ਤੌਰ 'ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਰਵਾਇਤ...