ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ
*ਚੰਡੀਗੜ੍ਹ, 26 ਫ਼ਰਵਰੀ:*
ਖਣਨ ਖੇਤਰ ਵਿੱਚ ਪਾਰਦਰਸ਼ਤਾ ਅਤੇ ਨਿਯਮਿਤ ਖਣਨ ਪ੍ਰਣਾਲੀ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਵੱਲ ਇੱਕ ਹੋਰ ਫ਼ੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸਜ਼) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਪੈਂਦੀਆਂ ਇਨ੍ਹਾਂ ਸਾਈਟਾਂ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਬਾਜ਼ਾਰ ਵਿੱਚ ਰੇਤ ਅਤੇ ਹੋਰ ਖਣਿਜਾਂ ਦੀ ਬਹੁਤਾਤ ਵਿੱਚ ਉਪਲਬਧਤਾ ਯਕੀਨੀ ਬਣੇਗੀ ਅਤੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਹੋਰ ਪ੍ਰਭਾਵੀ ਢੰਗ ਨਾਲ ਨਕੇਲ ਕਸੀ ਜਾ ਸਕੇਗੀ।
ਇਸ ਮੌਕੇ ਖਣਨ ਅਤੇ ਭੂ-ਵਿਗਿਆਨ ਮੰਤਰੀ, ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਲਈ ਸਮਝੌਤਿਆਂ ’ਤੇ ਹਸਤਾਖ਼ਰ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੋਵੇਂ ਸਾਈਟਾਂ ਤਹਿਤ 4.46 ਹੈਕਟੇਅਰ ਖੇਤਰ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਝੌਤਿਆਂ...








