Thursday, October 29
Shadow

Author: admin

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

breaking news
ਚੰਡੀਗੜ੍ਹ, 14 ਅਕਤੂਬਰ 2026: ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਫਰੰਟਲਾਈਨ ਸਟਾਫ਼ ਦੇ ਕੰਮਕਾਜੀ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਇਕ ਦਿਨ ਛੱਡ ਕੇ ਟੀਕਾਕਰਨ ਮੁਹਿੰਮ ਚਲਾ ਸਕਣ। ਵਿਸਥਾਰਤ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਦਰਪੇਸ਼ ਢਾਂਚਾਗਤ ਅਤੇ ਪ੍ਰਬੰਧਕੀ ਰੁਕਾਵਟਾਂ ਨੂੰ ਦੂਰ ਕਰਨ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ...
ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਹੁਸ਼ਿਆਰਪੁਰ; 14 ਅਕਤੂਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ। ਹੁਸ਼ਿਆਰਪੁਰ ਦੇ ਚੱਬੇਵਾਲ ਅਧੀਨ ਪੈਂਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੁਣ 1,244 ਕਲੀਨਿਕ ਹਨ, ਜਿੱਥੇ ਹੁਣ ਤੱਕ 6.48 ਕਰੋੜ ਤੋਂ ਵੱਧ ਓ.ਪੀ.ਡੀ. ਦਰਜ ਕੀਤੀ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ ਹੇਠ 54.20 ਲੱਖ ਪਰਿਵਾਰਾਂ ਦੇ ਸ਼ਾਮਲ ਹੋਣ ਅਤੇ ਲਗਭਗ 8 ਲੱਖ ਲਾਭਪਾਤਰੀਆਂ ਦੇ ਇਲਾਜ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਸਿਹਤ ਸੰਭਾਲ, ਬੱਚਿਆਂ ਦੀ ਸਿੱਖਿਆ ਅਤੇ ਨੌਜਵਾਨਾਂ ਲਈ ਰੋਜ਼ਗਾਰ ਉਨ੍ਹਾਂ ...
ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਨਾਲ ਹੁਨਰ ਪੰਜਾਬ ਪੋਰਟਲ ਹੋਇਆ ਲਾਈਵ

ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਨਾਲ ਹੁਨਰ ਪੰਜਾਬ ਪੋਰਟਲ ਹੋਇਆ ਲਾਈਵ

hot news
ਚੰਡੀਗੜ੍ਹ, 13 ਅਕਤੂਬਰ, 2026: ਹੁਨਰ ਪੰਜਾਬ ਪੋਰਟਲ ਦੀ ਸਫਲ ਸ਼ੁਰੂਆਤ ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀਆਂ ਲਗਾਤਾਰ ਕੋਸ਼ਿਸ਼ਾਂ, ਤਕਨੀਕੀ ਮੁਹਾਰਤ ਅਤੇ ਟੀਮ ਵਰਕ ਦਾ ਪ੍ਰਤੀਬਿੰਬ ਹੈ, ਜਿਸ ਨੇ ਇਸ ਸੂਬਾ-ਵਿਆਪੀ ਡਿਜੀਟਲ ਪਲੇਟਫਾਰਮ ਨੂੰ ਹਕੀਕਤ ਬਣਾਇਆ। ਸ੍ਰੀ ਅਨਿਲ ਡੋਗਰਾ, ਸ੍ਰੀ ਸੰਜੀਵ, ਸ੍ਰੀ ਕਾਸ਼ਿਫ਼, ਸ੍ਰੀ ਗੁਰਤਰਨ, ਸ੍ਰੀ ਹਰਮੀਤ, ਸ੍ਰੀ ਤੁਸ਼ਾਰ ਅਤੇ ਸ੍ਰੀ ਹਰਬੰਸ ਨੇ ਪੋਰਟਲ ਨੂੰ ਥੋੜ੍ਹੇ ਸਮੇਂ ਵਿੱਚ ਲਾਈਵ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਸਾਂਝੇ ਯਤਨਾਂ ਸਦਕਾ ਪੂਰੇ ਪੰਜਾਬ ਵਿੱਚ ਪਹੁੰਚ ਰੱਖਣ ਵਾਲਾ ਇੱਕ ਡਿਜੀਟਲ ਪਲੇਟਫਾਰਮ ਸਥਾਪਿਤ ਹੋ ਸਕਿਆ ਹੈ। ਇਸ ਪੋਰਟਲ ਨਾਲ ਹੁਣ ਤੱਕ ਸੂਬੇ ਭਰ ਦੀਆਂ 1,750 ਤੋਂ ਵੱਧ ਸੰਸਥਾਵਾਂ ਜੁੜ ਚੁੱਕੀਆਂ ਹਨ, ਜਿਸ ਨਾਲ ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ (ਟੀ.ਪੀ.ਓ.), ਫੈਕਲਟੀ ਮੈਂਬਰ ਅਤੇ ਹਜ਼ਾਰਾਂ ਵਿਦਿਆਰਥੀ ਇੱਕੋ ਡਿਜੀਟਲ ਈਕੋਸਿਸਟਮ ਹੇਠ ਆ ਗਏ ਹਨ। ਹੁਨਰ ਪੰਜਾਬ ਨੂੰ ਵਿੱਦਿਅਕ ਸੰਸਥਾਵਾਂ, ਵਿਦਿਆਰਥੀਆਂ ਅਤੇ ਉਦਯੋਗ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ, ਨਾਲ ਹੀ ਇਹ ਹੁਨਰ ...
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

hot news
ਚੰਡੀਗੜ੍ਹ, 13 ਅਕਤੂਬਰ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ 'ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ। ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ, ਕਮਿਸ਼ਨ ਦੇ ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਰੁਕਾਵਟ ਪੈਦਾ ਹੋਵੇ। ਇਸ ਮੌਕੇ ਮਿਡ-ਡੇ-ਮੀਲ ਸਕੀਮ ਦੇ ਜਨਰਲ ਮੈਨੇਜਰ ਵਰਿੰਦਰ ਸਿੰਘ ਬਰਾੜ ਨੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਕਿ 31 ਅਗਸਤ, 2026 ਤੱਕ ਸਕੀਮ ਦੀਆਂ ਪੁਰਾਣੀਆਂ ਬਕਾਇਆ ਦੇਣਦਾਰੀਆਂ ਦੀ ਅਦਾਇਗੀ ਲਈ 40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਿਡ-ਡੇਅ ਮੀਲ ਦੀ ਤਿਆਰੀ ਵਿੱਚ ਲੱਗੇ ਰਸੋਈਏ ਸਾਫ਼-ਸਫ਼ਾਈ ਦ...
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

hot news
ਚੰਡੀਗੜ੍ਹ, 13 ਅਕਤੂਬਰ: ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ "ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ" ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਮੌਜੂਦ ਸਨ, ਨੇ ਇਥੇ ਚੰਡੀਗੜ੍ਹ ਵਿਖੇ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਮੌਜੂਦਾ ਵਿੱਤੀ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ (1 ਅਪ੍ਰੈਲ ਤੋਂ 30 ਸਤੰਬਰ) ਦੌਰਾਨ ਹੀ 32,110 ਕਰੋੜ ਰੁਪਏ ਦੇ 1,626 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ 91,236 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਸ੍ਰੀ ਅਰੋੜਾ ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ; 13 ਅਕਤੂਬਰ, 2026: ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮੰਗ ਪੱਤਰਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ।" ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ 'ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ।" ਮੰਤਰ...
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

breaking news
ਚੰਡੀਗੜ੍ਹ; 13 ਅਕਤੂਬਰ, 2026: ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ  'ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ 'ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ 'ਤੇ ਮਜ਼ਬੂਤ ਸਹਿਮਤੀ ਬਣੀ ਹੈ।" ਕਿਸਾਨਾਂ ਨੂੰ ਪੰਜਾ...
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

hot news
ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,181 ਹੋ ਗਈ ਹੈ। ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼...
ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ

hot news
ਚੰਡੀਗੜ੍ਹ/ਐੱਸ.ਏ.ਐੱਸ. ਨਗਰ, 13 ਅਕਤੂਬਰ: ਸੂਬੇ ਵਿੱਚ ਜੈਵਿਕ ਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਨੂੰ ਮਿਆਰੀ ਉਤਪਾਦਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਸ.ਏ.ਐਸ. ਨਗਰ ਦੇ ਕਾਲਕਟ ਭਵਨ ਵਿਖੇ ਇੱਕ ਅਤਿ-ਆਧੁਨਿਕ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦਾ ਉਦਘਾਟਨ ਕੀਤਾ, ਜਿਸ ਦੇ ਨਾਲ ਹੁਣ ਕਿਸਾਨਾਂ ਨੂੰ ਪ੍ਰਮਾਣਿਤ ਅਤੇ ਮਿਲਾਵਟ-ਰਹਿਤ ਜੈਵਿਕ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ 4.50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਤਿੰਨ ਲੈਬਾਂ ਵਾਲਾ ਨੈੱਟਵਰਕ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਦੋ ਲੈਬਾਰਟਰੀਆਂ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ। ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਇਹ ਲੈਬਾਰਟਰੀਆਂ ਕਿਸਾਨਾਂ ਨੂੰ ਮਿਆਰੀ ਉਤਪਾਦ ਉਪਲਬਧ ਕਰਵਾਉਣ, ਨਕਲੀ ਉਤਪਾਦਾਂ ਤੋਂ ਬਚਾਉਣ ਅਤੇ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟਾਉਣ ਵਿੱਚ ਅਹਿਮ ਸਾਬਤ ਹੋਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਲੈਬਾਂ 'ਫਰਟੀ...
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ ‘ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਹਰ ਮੁੱਦੇ ਅਤੇ ਸੁਝਾਅ ਨੂੰ ਬੜੇ ਧਿਆਨ ਅਤੇ ਗੰਭੀਰਤਾ ਨਾਲ ਸੁਣਿਆ। ਇਹ ਮੀਟਿੰਗ ਆਪਸੀ ਵਿਸ਼ਵਾਸ, ਸੁਖਾਵੇਂ ਮਾਹੌਲ ਅਤੇ ਉਸਾਰੂ ਵਿਚਾਰ-ਵਟਾਂਦਰੇ ਵਿੱਚ ਸੰਪੰਨ ਹੋਈ, ਜਿਸ ਨੇ ਸਰਕਾਰ ਅਤੇ ਆਂਗਣਵਾੜੀ ਕਰਮਚਾਰੀਆਂ ਦਰਮਿਆਨ ਬਿਹਤਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ। ਡਾ. ਬਲਜੀਤ ...