Wednesday, November 4
Shadow

Author: admin

एक्वाकल्चर बीमा योजना का लाभ उठाएँ, मानसून के दौरान ट्राउट मत्स्य पालक रहें सतर्क: नीतू सिंह

एक्वाकल्चर बीमा योजना का लाभ उठाएँ, मानसून के दौरान ट्राउट मत्स्य पालक रहें सतर्क: नीतू सिंह

himachal news
*मण्डी, 04 जुलाई।*  मत्स्य मंडल मण्डी की सहायक निदेशक नीतू सिंह ने ट्राउट मत्स्य पालकों से मानसून के मौसम में विशेष सतर्कता बरतने तथा अपनी ट्राउट पालन इकाइयों को सुरक्षित रखने की अपील की है। उन्होंने बताया कि इस मौसम में भारी वर्षा, बाढ़, भूस्खलन, मलबा (सिल्ट), जल प्रदूषण, जल प्रवाह में अचानक वृद्धि तथा विभिन्न रोगों के कारण ट्राउट पालन इकाइयों को भारी आर्थिक क्षति होने की आशंका रहती है। ऐसी परिस्थितियों में प्रधानमंत्री मत्स्य किसान समृद्धि सह-योजना के अंतर्गत संचालित एक्वाकल्चर बीमा योजना मत्स्य पालकों को आर्थिक सुरक्षा प्रदान करने का प्रभावी माध्यम है। उन्होंने बताया कि इस योजना के अंतर्गत प्राकृतिक आपदाओं, रोगों, प्रदूषण एवं अन्य निर्धारित जोखिमों से होने वाली क्षति का बीमा संरक्षण उपलब्ध करवाया जाता है। योजना में दो प्रकार के बीमा विकल्प उपलब्ध हैं। पहला बेसिक बीमा, जिसमें गैर-रोकथाम...
ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਲਈ ਵਿੱਢੀ ‘‘ਸ਼ੁੱਧ ਦੁੱਧ’’ ਮੁਹਿੰਮ

hot news
ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਦੁੱਧ ਵਿੱਚ ਮਿਲਾਵਟਖੋਰੀ ਨਾਲ ਨਜਿੱਠਣ ਅਤੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸਥਾਪਿਤ ਕੀਤੀ ਹੈ ਅਤੇ ਇੱਕ ਨੋਡਲ ਅਫਸਰ ਤਾਇਨਾਤ ਕੀਤਾ ਹੈ। ਇਸ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ 1 ਅਪ੍ਰੈਲ 2026 ਤੋਂ ਹੁਣ ਤੱਕ 160 ਕੈਂਪਾਂ ਵਿੱਚ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਘਰੋ-ਘਰੀਂ ਜਾ ਕੇ ਟੈਸਟਿੰਗ ਕਰਨ ਲਈ, 4 ਮੋਬਾਈਲ ਲੈਬਾਰਟਰੀ ਵੈਨਾਂ ਪਹਿਲਾਂ ਹੀ ਕਾਰਜਸ਼ੀਲ ਹਨ ਅਤੇ 5 ਹੋਰ ਅਜਿਹੀਆਂ ਵੈਨਾਂ ਵਿਭਾਗ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਜ਼ਿਲ੍ਹਾ ਡਿਪਟੀ ਡਾਇਰੈਕਟਰ ਦਫ਼ਤਰਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੁਟੀਨ ਟੈਸਟਿੰ...
ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਖ਼ਿਲਾਫ਼ ਮੁਹਿੰਮ ਕੀਤੀ ਹੋਰ ਤੇਜ਼, ਸੰਗਠਿਤ ਸਾਈਬਰ ਧੋਖਾਧੜੀ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼, ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ

hot news
ਚੰਡੀਗੜ੍ਹ, 04 ਜੁਲਾਈ 2026: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਆਪਣਾ ਸਾਈਬਰ ਡਿਫੈਂਸ ਨੈੱਟਵਰਕ ਮਜ਼ਬੂਤ ਕਰਕੇ ਸਾਈਬਰ ਅਪਰਾਧ ਨੂੰ ਮੂੰਹ ਤੋੜ ਜਵਾਬ ਦੇਣ ਦੀ ਤਾਕਤ ਨੂੰ ਹੋਰ ਵਧਾਇਆ ਹੈ। ਪਿਛਲੇ ਦੋ ਸਾਲਾਂ ਤੋਂ ਹਰੇਕ ਜ਼ਿਲ੍ਹਾ ਅਤੇ ਪੁਲਿਸ ਕਮਿਸ਼ਨਰੇਟ ਵਿੱਚ ਵਿਸ਼ੇਸ਼ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਹੋਣ ਨਾਲ ਫੋਰਸ ਨੇ ਆਨਲਾਈਨ ਧੋਖਾਧੜੀ ਅਤੇ ਸਾਈਬਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਕੇ ਪਿਛਲੇ ਇੱਕ ਸਾਲ ਵਿੱਚ 729 ਗ੍ਰਿਫ਼ਤਾਰੀਆਂ ਕੀਤੀਆਂ ਹਨ। ਲਗਭਗ ਇੱਕ ਸਾਲ ਵਿੱਚ ਪੰਜਾਬ ਪੁਲਿਸ ਅਤੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ 29 ਸਾਈਬਰ ਅਪਰਾਧ ਪੁਲਿਸ ਸਟੇਸ਼ਨਾਂ ਵਿੱਚ 956 ਐਫਆਈਆਰ ਦਰਜ ਕੀਤੀਆਂ ਅਤੇ ਵੱਖ-ਵੱਖ ਸਾਈਬਰ ਧੋਖਾਧੜੀ ਮਾਮਲਿਆਂ ਵਿੱਚ 729 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ ਲੋਕਾਂ ਨੂੰ ਆਪਣੀ ਮਿਹਨਤ ਦੀ ਕਮਾਈ ਗੁਆਉਣ ਤੋਂ ਬਚਾਇਆ ਗਿਆ ਹੈ। ਪੰਜਾਬ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪਿਛਲੇ ਚਾਰ ਸਾਲਾਂ ਵਿੱਚ ਸਾਈਬਰ ਅਪਰਾਧ ਵਿਰੁੱਧ ਲੜਾਈ ਅਤੇ ਬੇਗੁਨਾਹ ਨਾਗਰਿਕਾਂ ਦੀ ਰਾਖੀ ਵਿੱ...
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

hot news
ਚੰਡੀਗੜ੍ਹ, 04 ਜੁਲਾਈ 2026- ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ। ਗੋਡੇ ਦੀ ਗੰਭੀਰ ਸੱਟ ਦੇ ਇਲਾਜ ਦਾ ਖ਼ਰਚਾ ਚੁੱਕਣਾ ਉਨ੍ਹਾਂ ਲਈ ਸੰਭਵ ਨਹੀਂ ਸੀ ਅਤੇ ਉਹ ਆਪਣੇ ਪਰਿਵਾਰ ਦੇ ਭਵਿੱਖ ਨੂੰ ਲੈ ਕੇ ਬਹੁਤ ਚਿੰਤਤ ਸਨ। ਪਰ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ ਮੁਫ਼ਤ ਇਲਾਜ ਮਿਲਿਆ ਅਤੇ ਹੁਣ ਉਹ ਆਪਣੇ  ਕੰਮ ’ਤੇ ਮੁੜ ਵਾਪਸੀ ਦੀ ਤਿਆਰੀ ਕਰ ਰਹੇ ਹਨ। ਹਰ ਸਵੇਰ, ਜਦੋਂ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਵੀ ਨਹੀਂ ਕਰਦੇ, ਮੁਹੰਮਦ ਜ਼ੁਲਫੁਕਾਰ ਆਪਣੀ ਛੋਟੀ ਜਿਹੀ ਨਾਈ ਦੀ ਦੁਕਾਨ ਖੋਲ੍ਹ ਕੇ ਗਾਹਕਾਂ ਦਾ ਇੰਤਜ਼ਾਰ ਕਰਦੇ ਹਨ। ਕਈ ਸਾਲਾਂ ਤੋਂ ਉਹ ਸਿਰਫ਼ ਵਾਲ ਕੱਟਣ ਵਾਲੇ ਨਾਈ ਹੀ ਨਹੀਂ, ਸਗੋਂ ਆਪਣੇ ਗਾਹਕਾਂ ਦੇ ਭਰੋਸੇਮੰਦ ਸਾਥੀ ਵੀ ਰਹੇ ਹਨ। ਲੋਕ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਵਾਰ-ਵਾਰ ਉਨ੍ਹਾਂ ਦੀ ਦੁਕਾਨ ’ਤੇ ਆਉਣ ਵਿੱਚ ਆਪਣਾਪਣ ਮਹਿਸੂਸ ਕਰਦੇ ਹਨ,ਪਰ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਜ਼ਿੰਦਗੀ ਇੱਕ ਮੁਸ਼ਕਲ ਮੋੜ ’ਤੇ ਆ ਗਈ। ...
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਹੋਰ ਤੇਜ਼ ਹੋਈ

hot news
ਚੰਡੀਗੜ੍ਹ, 4 ਜੁਲਾਈ:ਪੰਜਾਬ ਸਰਕਾਰ ਨੇ ਕਮਜ਼ੋਰ ਪਰਿਵਾਰਾਂ ਲਈ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਆਪਣੀ ਚੱਲ ਰਹੀ  ਰਾਸ਼ਨ ਕਿੱਟ ਵੰਡ ਮੁਹਿੰਮ ’ਮੇਰੀ ਰਸੋਈ’ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਲਗਭਗ 21.29 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ (3 ਮਹੀਨਿਆਂ) ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਟ ਕਿੱਟਾਂ ਮੁਹੱਈਆ ਕਰਵਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਦੂਰਅੰਦੇਸ਼ ਅਗਵਾਈ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਸਰਗਰਮ ਨਿਗਰਾਨੀ ਹੇਠ ਇਸ ਅਹਿਮ ਪਹਿਲਕਦਮੀ ਤਹਿਤ ਮਿਸ਼ਨ ਮੋਡ ਤਰੀਕੇ ਨਾਲ ਰਾਸ਼ਨ ਵੰਡਿਆ ਜਾ ਰਿਹਾ ਹੈ, ਜਿਸ ਵਿੱਚ ਰੋਜ਼ਾਨਾ 80,000 ਤੋਂ 85000 ਕਿੱਟਾਂ ਨਿਰਧਾਰਤ ਕੇਂਦਰਾਂ ਤੋਂ ਲਾਭਪਾਤਰੀਆਂ ਤੱਕ ਪਹੁੰਚਾਈਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਪਹਿਲਕਦਮੀ ਅਧੀਨ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਪ੍ਰਦਾਨ ਕੀਤੀ ਜਾਂਦੀ ਹੈ, ਜੋ ਘਰ ਦੀਆਂ ਜ਼ਰੂਰੀ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕ...
ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

ਸੇਫ ਪੰਜਾਬ’ ਗੁਪਤ ਵਟਸਐਪ ਹੈਲਪਲਾਈਨ ਰਾਹੀਂ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 21900 ਤੋਂ ਵੱਧ ਗ੍ਰਿਫ਼ਤਾਰ

hot news
ਚੰਡੀਗੜ੍ਹ, 4 ਜੁਲਾਈ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਹੁਣ ਲੋਕ- ਲਹਿਰ ਬਣਦੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ‘ਸੇਫ ਪੰਜਾਬ’ ਵਟਸਐਪ ਹੈਲਪਲਾਈਨ 97791-00200 ‘ਤੇ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ‘ਸੇਫ ਪੰਜਾਬ’ ਹੈਲਪਲਾਈਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਹਿੱਸਾ ਹੈ। ਲੋਕਾਂ ਦੀ ਵਧਦੀ ਭਾਗੀਦਾਰੀ ਨਾਲ ਨਾ ਸਿਰਫ਼ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਿੱਚ ਮਦਦ ਮਿਲ ਰਹੀ ਹੈ, ਸਗੋਂ ਇਸ ਤੋਂ ਇਹ ਵੀ ਸਪੱਸ਼ਟ ਹੁੰਦਾ ਹੈ ਕਿ ਲੋਕਾਂ ਦਾ ਸਰਕਾਰ ‘ਤੇ ਭਰੋਸਾ ਵਧਿਆ ਹੈ। ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਦਿੱਤੀ ਇਤਲਾਹ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸੇ ਲਈ ਇਹ ਪਹਿਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦਾ ਮਜ਼ਬੂਤ ਅਧਾਰ ਬਣ ਕੇ ਉੱਭ...
ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਲੈਕਚਰਾਰ ਅਸਾਮੀਆਂ ਦੀ ਭਰਤੀ ਸਬੰਧੀ ਐਸ.ਸੀ ਕਮਿਸ਼ਨ ਨੂੰ ਰਿਪੋਰਟ ਪੇਸ਼

hot news
ਚੰਡੀਗੜ੍ਹ,04 ਜੁਲਾਈ: ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿੱਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ  3 ਜੁਲਾਈ 2026  ਨੂੰ ਨਿੱਜੀ ਪੱਧਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ ਜਿਸ ਤੇ ਅਮਲ ਕਰਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ ਸ੍ਰੀਮਤੀ ਸੋਨਾਲੀ ਗਿਰਿ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਉਨ੍ਹਾਂ ਇਸ ਭਰਤੀ ਪ੍ਰਕਿਰਿਆ ਦੌਰਾਨ ਅਨੂਸੂਚਿਤ ਜਾਤੀਆਂ ਨਾਲ ਸਬੰਧਤ ਉਮੀਦਵਾਰ ਲਈ ਅਸਾਮੀਆਂ ਨਾ ਹੋਣ ਸਬੰਧੀ ਦਸਤਾਵੇਜ਼ ਪੇਸ਼ ਕੀਤੇ ਜਿਸ ਸਬੰਧੀ ਕਮਿਸ਼ਨ ਵਲੋਂ 72 ਘੰਟੇ ਵਿਚ ਇਨ੍ਹਾਂ ਦਸਤਾਵੇਜ਼ਾਂ ਦਾ ਅਧਿਐਨ ਕਰਕੇ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

local news
ਕੋਟਕਪੂਰਾ, 4 ਜੁਲਾਈ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਪਿੰਡ ਚਹਿਲ,  ਪਿੰਡ ਫਿੱਡੇ ਕਲਾਂ ਅਤੇ ਪਿੰਡ ਭੇਰੋ  ਭੱਟੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ।ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡਾ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਸ ਨਾਲ ਲੋਕਾਂ ਨੂੰ ਕ...
ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

local news
ਹੁਸ਼ਿਆਰਪੁਰ, 4 ਜੁਲਾਈ : ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂੰ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94787-84338 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਪੁਲਿਸ ਆਬਜਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲਾਵਾ ਆਜ਼ਾਦ, ...
ਹਲਕਾ ਵਿਧਾਇਕ ਗਿੱਦੜਬਾਹਾ  ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

local news
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।                 ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।                 ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।...