Shadow

Author: admin

ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

Punjab
ਫਾਜ਼ਿਲਕਾ, 15 ਮਈ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪ, ਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ। ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਬਹੁਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿੱਚ ਮਾਰੂ ਬਿਮਾ...
ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਮਈ, 2024: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਇਸ ਵਾਰ 70 ਫ਼ੀਸਦੀ ਪਾਰ ਦੇ ਸੁਨੇਹੇ ਨੂੰ ਹਰ ਇੱਕ ਵੋਟਰ ਤੱਕ ਪਹੁੰਚਾਉਣ ਲਈ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ ਯਕੀਨੀ ਬਨਾਉਣ ਲਈ, ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਥਾਨਿਕ ਸੀ ਪੀ ਮਾਲ ਦੇ ਫੂਡ ਕੋਰਟ ਵਿਖੇ ਕਲ੍ਹ ਜਿਲ੍ਹਾ ਸਵੀਪ ਟੀਮ ਵੱਲੋਂ ਜਾਦੂਗਰ ਵਿਲਸਨ ਦਾ ਜਾਦੂ ਸ਼ੋਅ ਕਰਵਾਇਆ ਗਿਆ। ਇਸ ਸ਼ੋਅ ਵਿੱਚ ਬਤੌਰ ਮੁੱਖ ਮਹਿਮਾਨ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਸਬ ਡਵੀਜ਼ਨਲ ਮੈਜਿਸਟ੍ਰੇਟ ਦੀਪਾਂਕਰ ਗਰਗ ਨੇ ਸ਼ਿਰਕਤ ਕੀਤੀ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਦਾ ਸ਼ੋਅ ਪੂਰੀ ਤਰ੍ਹਾਂ ‘1 ਜੂਨ ਨੂੰ ਪੰਜਾਬ ਕਰੂਗਾ ਵੋਟ’ ਦੇ ਸੁਨੇਹੇ ਨੂੰ ਸਮਰਪਿਤ ਸੀ। ਜਾਦੂਗਰ ਵਿਲਸਨ ਵੱਲੋਂ ਆਪਣੇ ਕਰਤੱਵਾਂ ਰਾਹੀਂ, ਇੱਕ ਜੂਨ ਨੂੰ ਵੋਟ, ਚੋਣਾਂ ਦਾ ਪਰਵ, ਦੇਸ਼ ਦਾ ਗਰਵ ਅਤੇ ਮੋਬਾਈਲ ਐਪਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮ...
ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡੀ.ਸੀ ਕੁਲਵੰਤ ਸਿੰਘ

ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ- ਡੀ.ਸੀ ਕੁਲਵੰਤ ਸਿੰਘ

Punjab
ਮੋਗਾ 15 ਮਈ: ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲ-ਨਾਲ ਜਾਰੀ ਹੈ। ਕੱਲ ਸ਼ਾਮ ਤੱਕ ਜਿਲ੍ਹੇ ਵਿੱਚ 7.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ  ਵੱਖ ਵੱਖ ਖਰੀਦ ਏਜੰਸੀਆਂ ਵੱਲੋਂ  ਸ਼ਾਮ ਤੱਕ ਖਰੀਦ ਕੇਂਦਰਾਂ ਤੋਂ 7.15 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ, ਜਿਸ ਵਿੱਚ ਪਨਗਰੇਨ ਵੱਲੋਂ 2.32 ਲੱਖ ਮੀਟ੍ਰਿਕ ਟਨ ਕਣਕ, ਮਾਰਕਫੈੱਡ ਵੱਲੋਂ 1.84 ਲੱਖ ਮੀਟ੍ਰਿਕ ਟਨ ,ਪਨਸਪ ਵੱਲੋਂ 1.73 ਲੱਖ ਮੀਟ੍ਰਿਕ ਟਨ,  ਅਤੇ ਵੇਅਰ ਹਾਊਸ ਵੱਲੋਂ 1.19 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਵਪਾਰੀਆਂ ਵੱਲੋਂ 4869 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਅਤੇ 5.84 ਲੱਖ  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ  ਨੇ ਦਿੱਤੀ। ਡਿਪਟੀ  ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨਾਂ ਕਿ...
ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

Punjab
 ਬਠਿੰਡਾ, 15 ਮਈ : ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਵੱਲੋਂ ਅਕਾਦਮਿਕ ਅਤੇ ਵਿਦਿਆਰਥੀ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਵਧੀਕ ਡਾਇਰੈਕਟਰ, ਤਕਨੀਕੀ ਸਿੱਖਿਆ ਪੰਜਾਬ, ਚੰਡੀਗੜ੍ਹ ਸ. ਮੋਹਨਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸੁਰੂਆਤ ਮੁੱਖ ਮਹਿਮਾਨ, ਪ੍ਰਿੰਸੀਪਲ, ਪ੍ਰਧਾਨ ਅਤੇ ਸਕੱਤਰ ਐਸ.ਆਰ.ਸੀ. ਅਤੇ ਮੁਖੀ ਵਿਭਾਗਾਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸ. ਮੋਹਨਬੀਰ ਸਿੰਘ ਸਿੱਧੂ ਵੱਲੋਂ ਸੈਸ਼ਨ 2023-2024 ਦੌਰਾਨ ਕਲਾਸ ਅਤੇ ਸਟੇਟ ਬੋਰਡ ਵਿੱਚ ਮੈਰਿਟ ਪੋਜੀਸ਼ਨਾਂ ਹਾਸਲ ਕਰਨ ਵਾਲੇ ਅਤੇ ਵੱਖ-ਵੱਖ ਕਲੱਬ ਗਤੀਵਿਧੀਆਂ ਵਿੱਚ ਪੋਜੀਸ਼ਨਾਂ ਹਾਸਲ ਕਰਨ ਵਾਲੇ 139 ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਉਹਨਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜਿੰਦਗੀ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਤਕਨੀਕੀ ਹੁਨਰ ਦੇ ਨਾਲ-ਨਾਲ ਜਿੰਦਗੀ ਜਿਉਣ ਦਾ ਹੁਨਰ ਵੀ ਸਿਖਣ ਨੂੰ ਕਿਹਾ। ਉਹਨਾਂ ਸਮੂਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਵਪੱਖੀ ਸਖ਼ਸੀਅਤ ਦਾ ਵਿਕਾਸ ਕਰਨ ਤੇ ਜੋਰ ਦਿੱਤਾ। ਕ...
ਚੋਣਾਂ ਦੇ ਸਬੰਧ ਵਿਚ ਸਮੱਸਿਆ ਜਾਂ ਸੁਝਾਅ ਲਈ ਰਾਜਸੀ ਹਸਤੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਮਿਲਣਗੇ ਚੋਣ ਨਿਗਰਾਨ

ਚੋਣਾਂ ਦੇ ਸਬੰਧ ਵਿਚ ਸਮੱਸਿਆ ਜਾਂ ਸੁਝਾਅ ਲਈ ਰਾਜਸੀ ਹਸਤੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਮਿਲਣਗੇ ਚੋਣ ਨਿਗਰਾਨ

Punjab
ਅੰਮ੍ਰਿਤਸਰ 15 ਮਈ 2024:- ਲੋਕ ਸਭਾ ਚੋਣਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਹੇਠ ਕਰਵਾਉਣੀਆਂ ਯਕੀਨੀ  ਬਨਾਉਣ ਲਈ ਕਮਿਸ਼ਨ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਤਾਇਨਾਤ ਕੀਤੇ ਗਏ ਸੀਨੀਅਰ ਆਈ ਏ ਐਸ ਅਤੇ ਆਈ ਪੀ ਐਸ ਅਧਿਕਾਰੀਆਂ ਨੂੰ ਚੋਣ ਨਿਗਰਾਨ ਨਿਯੁੱਕਤ ਕਰਕੇ ਅੰਮ੍ਰਿਤਸਰ ਭੇਜਿਆ ਹੈ। ਕੱਲ੍ਹ ਚੋਣ ਨਿਗਰਾਨਾਂ ਨੇ ਜਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ ਉਪਰੰਤ ਫੈਸਲਾ ਕੀਤਾ ਕਿ ਉਹ ਰਾਜਸੀ ਲੋਕਾਂ ਦੀਆਂ ਚੋਣਾਂ ਸਬੰਧੀ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਾਲ-ਨਾਲ ਆਮ ਜਨਤਾ ਦੇ ਸੁਝਾਅ ਵੀ ਸੁਣਨਗੇ। ਜਿਲ੍ਹਾ ਚੋਣ ਵਿਭਾਗ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ ਜਨਰਲ ਅਬਜ਼ਰਵਰ ਸ੍ਰੀ ਏ. ਰਾਧੇਬਿਨੋਦ ਸ਼ਰਮਾ ਰੋਜ਼ਾਨਾ ਸਵੇਰੇ 10 ਤੋਂ 11 ਵਜੇ ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਚ ਲੋਕਾਂ ਨੂੰ ਮਿਲਣਗੇ। ਇਸ ਤੋਂ ਇਲਾਵਾ ਉਨਾਂ ਦੇ ਫੋਨ ਨੰਬਰ 70092-38776 ਉਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰਾਂ ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਵੇਤਾ ਸ੍ਰੀਮਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਚ ਸ਼ਾਮ 6.00 ਤੋਂ 7.00 ਵਜੇ ਤ...
ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਜੀ ਰੈਂਡੇਮਾਈਜੇਸ਼ਨ ਮੁਕੰਮਲ

ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਜੀ ਰੈਂਡੇਮਾਈਜੇਸ਼ਨ ਮੁਕੰਮਲ

Punjab
ਫ਼ਰੀਦਕੋਟ 15 ਮਈ,2024 ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਤੇ ਦੂਸਰੀ ਰੈਂਡੇਮਾਈਜੇਸ਼ਨ ਜਨਰਲ ਆਬਜਰਵਰ ਰੂਹੀ ਖਾਨ ਆਈ.ਏ.ਐਸ ਦੀ ਨਿਗਰਾਨੀ ਹੇਠ ਹੋਈ । ਜਿਸ ਤਹਿਤ 668 ਪੋਲਿੰਗ ਪਾਰਟੀਆਂ ਨੂੰ 511 ਪੋਲਿੰਗ ਬੂਥਾਂ ਤੇ ਸਾਫਟਵੇਅਰ ਦੀ ਮਦਦ ਨਾਲ ਬਿਨਾਂ ਕਿਸੇ ਮਨੁੱਖੀ ਦਖਲ ਤੇ ਲਗਾਇਆ ਗਿਆ । ਇਸ ਮੌਕੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਜਾਣਕਾਰੀ ਦਿੰਦਿਆਂ ਜਨਰਲ ਆਬਜਰਵਰ ਰੂਹੀ ਖਾਨ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਤੇ ਚਾਰ ਪੋਲਿੰਗ ਪਾਰਟੀਆਂ ਦੇ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਇਲੈਕਸ਼ਨ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਤਹਿਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਗੇ ।           ਉਹਨਾਂ ਕਿਹਾ ਕਿ ਫਰੀਦਕੋਟ ਲੋਕ ਸਭਾ ਹਲਕੇ ਤਹਿਤ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਬੂਥਾਂ ਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਡਰ, ਭੈਅ ਤੇ ਭੇਦਭਾਵ ਦੇ ਵੋਟਾਂ ਭੁਗਤਾਈਆਂ ਜਾਣਗੀਆਂ । ਉਹਨਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਨੂੰ ਵੀ ਲੋਕਾਂ ਵਿੱਚ ਸੁਰੱ...
ਝੋਨੇ-ਬਾਸਮਤੀ ਦੀ ਅਗੇਤੀ ਬਿਜਾਈ ਹੋ ਸਕਦੀ ਹੈ ਨੁਕਸਾਨਦੇਹ: ਮੁੱਖ ਖੇਤੀਬਾੜੀ ਅਫਸਰ

ਝੋਨੇ-ਬਾਸਮਤੀ ਦੀ ਅਗੇਤੀ ਬਿਜਾਈ ਹੋ ਸਕਦੀ ਹੈ ਨੁਕਸਾਨਦੇਹ: ਮੁੱਖ ਖੇਤੀਬਾੜੀ ਅਫਸਰ

Punjab
ਸ੍ਰੀ ਮੁਕਤਸਰ ਸਾਹਿਬ 14 ਮਈ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ,  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿ਼ਫਾਰਸ਼ ਕੀਤੀਆਂ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਕੇ, ਘੱਟ ਖਰਚਾ ਕਰਕੇ, ਵੱਧ ਝਾੜ ਲੈ ਸਕਦੇ ਹਨ। ਉਹਨਾਂ ਦੱਸਿਆ ਕਿ  ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦਾ ਪਰਾਲੀ ਪ੍ਰਬੰਧਨ ਕਰਨਾ ਵੀ ਸੌਖਾ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਨੀਰੀ 20 ਮਈ ਤੋਂ ਪਹਿਲਾਂ ਨਾ ਬੀਜੀ ਜਾਵੇ ਕਿਉਂਕਿ ਮੌਸਮ ਵਿਭਾਗ ਵੱਲੋਂ ਇਸ ਸਾਲ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਪਿਛਲੇ ਸਾਲਾਂ ਦੇ ਤਜਰਬਿਆਂ ਤੋਂ ਇਹ ਦੇਖਿਆ ਗਿਆ ਹੈ ਕਿ ਝੋਨੇ ਦੀ ਪਛੇਤੀ ਲਵਾਈ ਤੇ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦਾ ਹਮਲਾ ਘੱਟ ਹੋਇਆ ਸੀ ਅਤੇ ਝਾੜ ਵੀ ਵੱਧ ਆਇਆ ਸੀ। ਇਸ ਦੇ ਉਲਟ ਪਿਛਲੇ ਸਾਲ ਅਗੇਤੇ ਲਗਾਏ ਝੋਨੇ ਵਿੱਚ ਮੱਧਰੇਪਣ ਦਾ ਰੋਗ ...
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ

Punjab
ਚੰਡੀਗੜ੍ਹ, 14 ਮਈ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਵਿਦੇਸ਼ ਅਧਾਰਤ ਮਾਸਟਰ ਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਚਲਾਏ ਜਾ ਰਹੇ  ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ ਸ਼ੇਰਾ ਸਮੇਤ ਚਾਰ ਮਾਡਿਊਲ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਮੁਤਾਬਿਕ ਮੁਲਜ਼ਮ ਗੁਰਵਿੰਦਰ ਸ਼ੇਰਾ, ਜੋ ਇਸ ਵੇਲੇ ਜ਼ਮਾਨਤ 'ਤੇ ਸੀ, ਨੂੰ ਏਜੀਟੀਐਫ ਨੇ 2022 ਵਿਚ ਇਕਬਾਲਪ੍ਰੀਤ ਬੁਚੀ, ਜਿਸ ਨੇ ਗੁਰਵਿੰਦਰ ਸ਼ੇਰਾ ਨੂੰ ਸੂਬੇ ਵਿਚ ਮਿੱਥ ਕੇ ਕਤਲ ਦੀਆਂ ਵਾਰਤਾਦ ਨੂੰ ਅੰਜਾਮ ਦੇਣ ਲਈ 1.50 ਲੱਖ ਰੁਪਏ ਦਿੱਤੇ ਸਨ, ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਮਾਡਿਊਲ ਮੈਂਬਰਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਟਿਆਲਾ, ਰਣਜੀਤ ਸਿੰਘ ਉਰਫ਼ ਸੋਨੂੰ ਅਤੇ ਜਗਜੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਪੱਟੀ, ਤਰਨਤਾਰਨ ਵਜੋ...
ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

Punjab
ਫਾਜ਼ਿਲਕਾ :14 ਮਈ 2024 (  ) ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਲਕਸਮੀਕਾਂਤ ਰੈਡੀ ਜੀ ਆਈਏਐਸ ਨੇ ਅੱਜ ਫਾਜ਼ਿਲਕਾ ਦਾ  ਦੌਰਾ ਕਰਕੇ ਇੱਥੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਇਸਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਆਖਿਆ ਕੇ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਸਾਰੀਆਂ ਚੋਣ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਗਈ ਸਡਿਊਲ ਅਨੁਸਾਰ ਪੂਰੀਆਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਚੋਣ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਵਿਚ ਪੈਂਦੇ ਹਨ। ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਐਸਐਸਟੀ ਟੀਮਾਂ ਕਾਰਜਸ਼ੀਲ ਹਨ। ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹ...
ਜ਼ਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਅਧੀਨ ਗਤੀਵਿਧੀਆਂ ਜਾਰੀ, ਵੋਟ ਦੇ ਹੱਕ ਦੀ ਵਰਤੋਂ ਲਾਜਮੀ ਕਰਨ ਸਬੰਧੀ ਕੀਤਾ ਜਾ ਰਿਹੈ ਪ੍ਰੇਰਿਤ

ਜ਼ਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਅਧੀਨ ਗਤੀਵਿਧੀਆਂ ਜਾਰੀ, ਵੋਟ ਦੇ ਹੱਕ ਦੀ ਵਰਤੋਂ ਲਾਜਮੀ ਕਰਨ ਸਬੰਧੀ ਕੀਤਾ ਜਾ ਰਿਹੈ ਪ੍ਰੇਰਿਤ

Punjab
ਫਾਜਿਲਕਾ 14 ਮਈ ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਅਧੀਨ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲੇਹ ਅੰਦਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। 1 ਜੂਨ 2024 ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਦੇ ਮਦੇਨਜਰ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਵੋਟਾਂ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਆਪਣੀ ਜਿਮੇਵਾਰੀ ਸਮਝਦੇ ਹੋਏ ਪਹਿਲ ਦੇ ਆਧਾਰ *ਤੇ ਬੂਥਾਂ *ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਜ਼ਿਲ੍ਹੇ ਦੀਆਂ ਸਵੀਪ ਟੀਮਾ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿਚ ਪਹੁੰਚ ਕੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੀ ਵੋਟ ਦੀ ਵਰਤੋਂ ਸੁਤੰ...