Shadow

Author: admin

ਪੁਲਿਸ ਪਬਲਿਕ ਸਕੂਲ ਦਸਵੀਂ ਤੇ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਪੁਲਿਸ ਪਬਲਿਕ ਸਕੂਲ ਦਸਵੀਂ ਤੇ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Punjab
ਬਠਿੰਡਾ, 14 ਮਈ : ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਘੋਸ਼ਿਤ ਨਤੀਜਿਆਂ ਵਿੱਚੋਂ ਸਥਾਨਕ ਪੁਲਿਸ ਪਬਲਿਕ ਸਕੂਲ ਦਾ ਦਸਵੀਂ ਅਤੇ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ। 13 ਮਈ ਦੇਰ ਸ਼ਾਮ ਨੂੰ ਐਲਾਨੇ ਗਏ ਨਤੀਜਿਆਂ ਵਿੱਚ ਐਸ਼ਮੀਤ ਕੌਰ ਨੇ 94.2% ਅੰਕ ਹਾਸਲ ਕਰ ਦਸਵੀਂ ਜਮਾਤ ਵਿੱਚੋਂ ਪਹਿਲਾ ਸਥਾਨ ਹਾਸਲ  ਕੀਤਾ। ਉਹ ਇੱਕ ਪੁਲਿਸ ਮੁਲਾਜ਼ਮ ਦੀ ਬੇਟੀ ਹੈ ਅਤੇ ਅੱਗੇ ਜਾ ਕੇ ਨਾਸਾ ਵਿੱਚ ਇੰਜੀਨੀਅਰ ਬਨਣਾ ਚਾਹੁੰਦੀ ਹੈ। ਦਸਵੀਂ ਜਮਾਤ ਵਿੱਚ ਨੂਰਜੋਤਪ੍ਰੀਤ ਸਿੰਘ ਨੇ 93.4% ਨਾਲ ਦੂਸਰਾ ਅਤੇ ਕਾਵਯਾ ਅਰੋੜਾ ਨੇ 90% ਨਾਲ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹੀ ਬਾਰਵੀਂ ਵਿੱਚ ਵਿਸ਼ਾਲਪ੍ਰੀਤ ਸ਼ਰਮਾ ਨੇ 93% ਨਾਲ ਪਹਿਲਾ, ਅਸਲੀਨ ਕੌਰ ਨੇ 92.6% ਨਾਲ ਦੂਸਰਾ ਅਤੇ ਰੀਆ ਨੇ 91.2% ਨਾਲ ਤੀਸਰਾ ਸਥਾਨ ਹਾਸਲ ਕੀਤਾ।         ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਵੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਨਾਲ ਸਕੂਲ ਪਹੁੰਚ ਕੇ ਆਪਣੇ ਅਧਿਆਪਕਾਂ ਨਾਲ ਖੁਸ਼ੀ ਦਾ ...
ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

ਸਵੀਪ ਟੀਮ ਹੁਣ ਕਰੇ ਪੁਕਾਰ, ਕਰੋ ਇਸਤੇਮਾਲ ਵੋਟ ਦਾ ਅਧਿਕਾਰ’ ਸੰਗਰਾਂਦ ਮੌਕੇ ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ਵਿੱਚ ਗੂੰਜੀ ਟੀਮ ਸਵੀਪ

Punjab
 ਅਬੋਹਰ 14 ਮਈ  ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸ਼੍ਰੀਮਤ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ ਅਤੇ ਉਹਨਾਂ ਦੀ ਟੀਮ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ, ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਅਤੇ ਪਿੰਡ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਨਾਲ ਅੱਜ ਸੰਗਰਾਂਦ ਮੌਕੇ ਪਿੰਡ ਬੱਲੂਆਣਾ ਦੇ ਗੁਰਦੁਆਰਾ ਸ਼੍ਰੀ ਟਿੱਬਾ ਸਾਹਿਬ ਅਤੇ ਇਸੇ ਪਿੰਡ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿਖੇ ਟੀਮ ਸਵੀਪ ਨੇ ਵੋਟਰ ਜਾਗਰੁਕਤਾ ਮੁਹਿੰਮ ਚਲਾਈ ਅਤੇ ਪਿੰਡਵਾਸੀਆਂ ਅਤੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦੇ ਹੋਏ ਅਗਲੇ ਮਹੀਨੇ ਦੀ ਇੱਕ ਤਰੀਕ ਨੂੰ ਵੋਟ ਪਾਉਣ ਲਈ ਜਾਗਰੁਕ ਕੀਤਾ। ਟੀਮ ਦੀ ਬੇਨਤੀ ਪ੍ਰਵਾਨ ਕਰਦੇ ਹ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਆਓ ਆਓ ਮਤਦਾਨ ਕਰੀਏ” ਰਲੀਜ਼

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਆਓ ਆਓ ਮਤਦਾਨ ਕਰੀਏ” ਰਲੀਜ਼

Punjab
ਫ਼ਿਰੋਜ਼ਪੁਰ, 14 ਮਈ 2024:             ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ, ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਇਕ ਹੋਰ ਗੀਤ ’ਆਓ ਆਓ ਮਤਦਾਨ ਕਰੀਏ’ ਤਿਆਰ ਕੀਤਾ ਗਿਆ ਜਿਸ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਐਸ.ਡੀ.ਐਮ. ਡਾ. ਚਾਰੂਮਿਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।             ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤ, ਸਵੀਪ ਗਿੱਧਾ, ਸਕਿੱਟਾਂ, ਨੁੱਕੜ ਨਾਟਕ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਇਕ ਹੋਰ ਸਵੀਪ ਗੀਤ ’ਆਓ ...
ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲ ਸਬੰਧੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲ ਸਬੰਧੀ ਇਕ ਰੋਜ਼ਾ ਸਿਖਲਾਈ ਦਾ ਆਯੋਜਨ

Punjab
ਮਾਨਸਾ, 14 ਮਈ: ਸੈਂਟਰਲ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ ਸੈਂਟਰ ਜਲੰਧਰ ਦੇ ਅਧਿਕਾਰੀਆਂ ਵੱਲੋਂ ਮੁੱਖ ਖੇਤੀਬਾੜੀ ਦਫ਼ਤਰ, ਮਾਨਸਾ ਵਿਖੇ ਨਰਮੇ ਦੀ ਫਸਲ ਸਬੰਧੀ ਇੱਕ ਰੋਜ਼ਾ ਸਿਖਲਾਈ ਦਾ ਆਯੋਜਨ ਕੀਤਾ ਗਿਆ, ਜਿੱਥੇ ਜ਼ਿਲ੍ਹੇ ਦੇ ਵੱਖ—ਵੱਖ ਬਲਾਕਾਂ ਵਿੱਚੋਂ ਲਗਭਗ 100 ਕਿਸਾਨਾਂ ਤੋਂ ਇਲਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਅਧਿਕਾਰੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਦਾ Pheromone Trap ਰਾਹੀਂ  Real Time Monitoring System ਨੂੰ ਸੈਟਅੱਪ ਕਰਨ ਲਈ ਜਿਲੇ੍ਹ ਵਾਰ ਨੈਸ਼ਨਲ ਪੈਸਟ ਸਰਵੇਲੈਂਸ ਸਿਸਟਮ ਸਥਾਪਿਤ ਕਰਕੇ ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਅਫ਼ਸਰ ਭੀਖੀ, ਡਾ.ਹਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਇਸ ਸਿਖਲਾਈ ਦੇ ਮੰਤਵ ਬਾਰੇ ਚਾਨਣਾਂ ਪਾਇਆ। ਇਸ ਉਪਰੰਤ ਕ੍ਰਿਸ਼ੀ ਵਿਗਆਨ ਕੇਂਦਰ ਦੇ ਸਾਇੰਸਦਾਨ ਡਾ.ਰਣਵੀਰ ਸਿੰਘ, ਸਹਾਇਕ ਪ੍ਰੋਫੈਸਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਕੀੜੇ—ਮਕੌੜਿਆਂ ਅਤੇ ਬਿਮਾਰੀਆਂ ਦੇ ਲੱਛਣ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।  ਸਿਖਲਾਈ ਦੇ ਅਗਲੇ ਪੜਾਅ ਵਿੱ...
ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

ਸਿਹਤ ਵਿਭਾਗ ਵੱਲੋਂ 17 ਮਈ ਤੱਕ ਮਨਾਇਆ ਜਾ ਰਿਹੈ ਥੈਲੇਸੀਮੀਆ ਦਿਵਸ

Punjab
ਮਾਨਸਾ 14 ਮਈ: ਸਿਹਤ ਵਿਭਾਗ ਵੱਲੋਂ ਹਰ ਸਾਲ ਥੈਲੇਸੀਮੀਆ ਦਿਵਸ ਮਨਾਉਂਦਿਆਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ।  ਸਿਵਲ ਸਰਜਨ, ਡਾ.ਹਰਦੇਵ ਸਿੰਘ ਨੇ ਦੱਸਿਆ ਕਿ 17 ਮਈ ਤੱਕ ਥੈਲੀਸੀਮੀਆ ਦਿਵਸ ਦੇ ਤੌਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਅਤੇ ਹੀਮੋਫਿਲੀਆ ਇੱਕ ਜਿਨਸੀ ਰੋਗ ਹੈ,ਇਸ ਬਿਮਾਰੀ ਕਾਰਨ ਵਿਅਕਤੀ ਦੇ ਸਰੀਰ ਵਿੱਚ ਖ਼ੂਨ ਦੇ ਲਾਲ ਸੈੱਲ ਬਣਾਉਣ ਦੀ ਸ਼ਕਤੀ ਘੱਟ ਜਾਂ ਖ਼ਤਮ ਹੋ ਜਾਂਦੀ ਹੈ। ਇਸ ਦੇ ਪ੍ਰਮੁੱਖ ਲੱਛਣ ਸਰੀਰਿਕ ਵਾਧੇ ਤੇ ਵਿਕਾਸ ਵਿਚ ਦੇਰੀ, ਜ਼ਿਆਦਾ ਕਮਜ਼ੋਰੀ ਅਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ, ਚਮੜੀ ਦਾ ਪੀਲਾ ਪੈਣਾ, ਜਿਗਰ ਤੇ ਤਿੱਲੀ ਦਾ ਵਧਣਾ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਜਾਂ ਵਿਅਕਤੀ ਨੂੰ ਇਹ ਬਿਮਾਰੀ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਹਰ 15 ਤੋਂ 20 ਦਿਨਾਂ ਬਾਅਦ ਸਾਰੀ ਉਮਰ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਹੈ। ਇਸ ਦੀ ਜਾਂਚ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਦੇ ਨਾਲ ਨਾਲ ਏਮਜ਼ ਬਠਿੰਡਾ, ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਕੀਤੀ...

ਨਾਮਜ਼ਦਗੀਆਂ ਦੇ ਆਖਰੀ ਦਿਨ 11 ਉਮੀਦਵਾਰਾਂ ਨੇ ਦਾਖਲ ਕੀਤੇ ਪੱਤਰ- ਜ਼ਿਲ੍ਹਾ ਚੋਣ ਅਫ਼ਸਰ

Punjab
ਫ਼ਰੀਦਕੋਟ 14 ਮਈ,2024 ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਆਖਰੀ ਦਿਨ 11 ਉਮੀਦਵਾਰਾਂ ਵਲੋਂ ਆਪਣੇ ਪੱਤਰ ਦਾਖਲ ਕਰਨ ਦੇ ਨਾਲ ਚੋਣ ਮੈਦਾਨ ਵਿੱਚ 32 ਉਮੀਦਵਾਰ ਹੋ ਗਏ ਹਨ। ਅੱਜ ਜਿਨ੍ਹਾਂ ਉਮੀਦਵਾਰਾਂ ਵਲੋਂ ਆਪਣੇ ਪੱਤਰ ਦਾਖਲ ਕੀਤੇ ਗਏ ਉਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ, ਦੇਵ ਇੰਦਰ ਗਗਲਾਨੀ (ਰਿਪਬਲਿਕ ਪਾਰਟੀ ਆਫ ਇੰਡੀਆ) ਪ੍ਰਗਟ ਸਿੰਘ( ਆਪਣਾ ਸਮਾਜ ਪਾਰਟੀ), ਕੁਲਵੰਤ ਕੌਰ (ਸਾਂਝੀ ਵਿਰਾਸਤ ਪਾਰਟੀ),ਸੁਖਬੀਰ ਸਿੰਘ (ਰਾਸ਼ਟਰੀਆ ਰਿਪਬਲਿਕਨ ਪਾਰਟੀ), ਛੇ ਆਜ਼ਾਦ ਉਮੀਦਵਾਰਾਂ ਜਸਵੰਤ ਰਾਏ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਅਮਰੀਕ ਸਿੰਘ, ਰਾਜ ਕੁਮਾਰ, ਨਿਰਮਲ ਸਿੰਘ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਤੋਂ ਇਲਾਵਾ ਪਿਆਰਾ ਸਿੰਘ (ਆਮ ਆਦਮੀ ਪਾਰਟੀ) ਅਤੇ ਗੁਰਦੇਵ ਸਿੰਘ (ਸ਼੍ਰੋਮਣੀ ਅਕਾਲੀ ਦਲ) ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਇਸ ਤੋਂ ਪਹਿਲਾਂ ਕੁੱਲ 21 ਉਮੀਦਵਾਰਾਂ ਵਲੋਂ ਕਾਗਜ਼ ਦ...
ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

ਸੰਗਰਾਂਦ ਦਿਹਾੜੇ ਮੌਕੇ ਗੁਰੂ ਘਰਾਂ ’ਚ ਪਹੁੰਚੀਆਂ ਸੰਗਤਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ

Punjab
ਮਾਨਸਾ, 14 ਮਈ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਹਲਕਾ ਸਰਦੂਲਗੜ੍ਹ ਵਿਖੇ ਸਵੀਪ ਨੋਡਲ ਇੰਚਾਰਜ ਅੰਗਰੇਜ ਸਿੰਘ ਸਮੇਤ ਸਮੂਹ ਬੀ.ਐਲ.ਓਜ਼ ਵੱਲੋਂ ਗੁਰੂ ਘਰਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਆਈਆਂ ਸੰਗਤਾਂ ਨੂੰ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਬਾਰੇ ਬਾਰੇ ਜਾਣੂ ਕਰਵਾਇਆ। ਸਵੀਪ ਨੋਡਲ ਅਫ਼ਸਰ ਅੰਗਰੇਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰੂ ਘਰਾਂ ਵਿਖੇ ਆਈਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਸੰਪਰਕ ’ਚ ਆਉਣ ਵਾਲੇ ਲੋਕਾਂ ਨੂੰ ਵੋਟ ਦੇ ਹੱਕ ਦੀ ਵਰਤੋਂ ਲਈ ਉਤਸ਼ਾਹਿਤ ਕਰਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਦਿੱਤੇ ਨਾਅਰੇ ’ਇਸ ਵਾਰ 70 ਪਾਰ’ ਨੂੰ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁੰਣ ਤਾ ਘਰ ਬੈਠ ਕੇ ਵੀ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਸੀ-ਵਿਜ਼ਿਲ ਐਪ ਤੋਂ ਇਲਾਵਾ ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੱਤੀ।...
ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 13 ਮਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ ਜ਼ਿਲਾ ਲੁਧਿਆਣਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ...
ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

Punjab
ਅੰਮ੍ਰਿਤਸਰ 13 ਮਈ 2024-- ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 23 ਟੀਮ ਨੇ ਮੁਹਾਲੀ ਨੂੰ 07 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਿੱਤ ਦਰਜ ਕੀਤੀ। ਮੋਹਾਲੀ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੋਹਾਲੀ 176 ਦੇ ਸਕੋਰ 'ਤੇ ਆਲ ਆਊਟ ਹੋ ਗਈ। ਰੁਸ਼ੀਲ ਸ਼੍ਰੀਵਾਸਤਵ ਨੇ 54 ਦੌੜਾਂ ਬਣਾਈਆਂ। ਗੁਨਤਾਜ਼ ਸਿੰਘ ਨੇ 8 ਓਵਰਾਂ ਵਿੱਚ 31 ਦੌੜਾਂ ਦੇ ਕੇ 6 ਵਿਕਟਾਂ ਅਤੇ ਅਸੀਮ ਕੋਹਲੀ ਨੇ 9 ਓਵਰਾਂ ਵਿੱਚ 36 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਜਵਾਬ 'ਚ ਅੰਮ੍ਰਿਤਸਰ ਨੇ 33 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 177 ਦੌੜਾਂ ਬਣਾਈਆਂ। ਵਰਿੰਦਰ ਸਿੰਘ ਲੋਹਟ ਨੇ 81 ਨੈੱਟ ਆਊਟ ਅਤੇ ਸਲਿਲ ਅਰੋੜਾ ਨੇ 56 ਦੌੜਾਂ ਬਣਾਈਆਂ। ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ- ਕਮ- ਪ੍ਰਧਾਨ ਏ.ਜੀ.ਏ. ਦੀ ਸਰਪ੍ਰਸਤੀ ਹੇਠ, ਸ.ਅਰਸ਼ਦੀਪ ਸਿੰਘ ਲੋਬਾਣਾ ਆਰ.ਟੀ.ਓ., ਅੰਮ੍ਰਿਤਸਰ ਕਮ -ਮੀਤ ਪ੍ਰਧਾਨ ਏ.ਜੀ.ਏ. ਅਤੇ ਸ.ਇੰਦਰਜੀਤ ਸਿੰਘ ਬਾਜਵਾ ਸਕੱਤਰ ਏ.ਜੀ.ਏ. ਨੇ ਟੀਮ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੱਤ...
ਐਸ ਏ ਐਸ ਨਗਰ ਚ ਸੀਵਿਜਿਲ ‘ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ-ਏ ਡੀ ਸੀ ਵਿਰਾਜ ਐਸ ਤਿੜਕੇ

ਐਸ ਏ ਐਸ ਨਗਰ ਚ ਸੀਵਿਜਿਲ ‘ਤੇ 66 ਸ਼ਿਕਾਇਤਾਂ ਮਿਲੀਆਂ, ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ-ਏ ਡੀ ਸੀ ਵਿਰਾਜ ਐਸ ਤਿੜਕੇ

Punjab
ਐਸ.ਏ.ਐਸ.ਨਗਰ, 13 ਮਈ, 2024: ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ ਤਿੜਕੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24x7 ਸ਼ਿਕਾਇਤ ਨਿਗਰਾਨੀ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਵੱਖ-ਵੱਖ ਸੰਚਾਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਰਿਹਾ ਹੈ। ਏ ਡੀ ਈ ਓ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਸੈੱਲ ਨੂੰ ਹੁਣ ਤੱਕ ਭਾਰਤੀ ਚੋਣ ਕਮਿਸ਼ਨ (ਈ ਸੀ ਆਈ) ਦੁਆਰਾ ਵਿਕਸਤ ਕੀਤੇ ਗਏ ਸੀ ਵਿਜਿਲ ਐਪ ਰਾਹੀਂ ਹੁਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ 66 ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ 23 ਸ਼ਿਕਾਇਤਾਂ ਵੱਖ-ਵੱਖ ਕਾਰਨਾਂ (ਸਹੀ ਨਾ ਪਾਈਆਂ ਜਾਣ ਕਾਰਨ) ਕਰਕੇ ਰੱਦ ਹੋਈਆਂ ਸਨ ਜਦਕਿ ਬਾਕੀ 42 ਸ਼ਿਕਾਇਤਾਂ ਸਹੀ ਪਾਈਆਂ ਗਈਆਂ ਸਨ ਅਤੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 100 ਮਿੰਟ ਦੀ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਗਈਆਂ ਹਨ ਜਦਕਿ ਇੱਕ ਸ਼ਿਕਾਇਤ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਸੀ ਵਿਜਿਲ ਐਪ 'ਤੇ ਕੋਈ ਸ਼ਿਕਾਇਤ ਮਿਲਦੀ ਹੈ, ਤਾਂ ਫਲਾਇੰਗ ਸਕੁਐਡ ਟ...